Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਸੰਤ ਨਿਰੰਕਾਰੀ ਮਿਸ਼ਨ ਵੱਲੋਂ ਖੂਨਦਾਨ ਕੈਂਪ ਦਾ ਆਯੋਜਨ

May 27, 2024 05:33 PM
Manpreet Singh khalra

ਤਰਨਤਾਰਨ : ਅੱਜ ਸੰਤ ਨਿਰੰਕਾਰੀ ਸਤਿਸੰਗ ਭਵਨ ਤਰਨਤਾਰਨ ਵਿਖੇ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਖੂਨਦਾਨ ਕੈਂਪ ਦਾ ਉਦਘਾਟਨ ਸ੍ਰੀ ਰਾਕੇਸ਼ ਸੇਠੀ ਜੀ, ਜ਼ੋਨਲ ਇੰਚਾਰਜ, ਸੰਤ ਨਿਰੰਕਾਰੀ ਮੰਡਲ, ਜ਼ੋਨ 13 ਏ, ਅੰਮ੍ਰਿਤਸਰ ਨੇ ਆਪਣੇ ਕਰ ਕਮਲਾਂ ਨਾਲ ਕੀਤਾ। ਜਿਸ ਵਿੱਚ ਸੰਤ ਨਿਰੰਕਾਰੀ ਮਿਸ਼ਨ ਦੇ ਸ਼ਰਧਾਲੂ ਭਗਤਾਂ, ਸੇਵਾਦਾਰਾਂ ਦੁਆਰਾ ਸਵੈਇੱਛਾ ਅਤੇ ਨਿਰਸਵਾਰਥ ਭਾਵ ਨਾਲ ਖੂਨਦਾਨ ਕੀਤਾ ਗਿਆ। ਸ੍ਰੀ ਰਾਕੇਸ਼ ਸੇਠੀ ਜੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਖੂਨਦਾਨ ਕੈਂਪ ਨਿਰੰਕਾਰੀ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਦੇ ਆਸ਼ੀਰਵਾਦਾਂ, ਪ੍ਰੇਰਨਾ ਅਤੇ ਸਿੱਖਿਆਵਾਂ ਸਦਕਾ ਲਗਾਇਆ ਜਾ ਰਿਹਾ ਹੈ। ਅਜਿਹੇ ਖੂਨਦਾਨ ਕੈਂਪਾਂ ਦਾ ਆਯੋਜਨ ਨਿਰੰਕਾਰੀ ਮਿਸ਼ਨ ਵੱਲੋਂ ਸਾਰਾ ਸਾਲ ਅੰਮ੍ਰਿਤਸਰ ਜ਼ੋਨ ਸਮੇਤ ਦੇਸ਼ਭਰ ਵਿੱਚ ਕੀਤਾ ਜਾਂਦਾ ਹੈ । ਇਸ ਸਾਲ 24 ਅਪ੍ਰੈਲ ਨੂੰ ਮਾਨਵ ਏਕਤਾ ਦਿਵਸ 'ਤੇ ਇਸ ਮਹਾਂ ਅਭਿਆਨ ਦੀ ਸ਼ੁਰੂਆਤ ਕਰਦਿਆਂ ਸਤਿਗੁਰੂ ਮਾਤਾ ਜੀ ਨੇ ਕਿਹਾ ਕਿ ਖੂਨਦਾਨ ਇੱਕ ਸਮਾਜਿਕ ਕਾਰਕ ਨਹੀਂ ਬਲਕਿ ਮਨੁੱਖਤਾ ਦਾ ਇੱਕ ਦੈਵੀ ਗੁਣ ਹੈ ਜੋ ਯੋਗਦਾਨ ਦੀ ਭਾਵਨਾ ਨੂੰ ਦਰਸਾਉਂਦਾ ਹੈ।

 

ਖੂਨਦਾਨ ਨਿਰਸਵਾਰਥ ਸੇਵਾ ਦਾ ਅਜਿਹਾ ਸੁੰਦਰ ਉਪਦੇਸ਼ ਹੈ ਜਿਸ ਵਿੱਚ ਕੇਵਲ ਸਰਬੱਤ ਦੇ ਭਲੇ ਦੀ ਇੱਛਾ ਹੀ ਮਨ ਵਿੱਚ ਹੁੰਦੀ ਹੈ। ਫਿਰ ਦਿਲ ਵਿਚ ਇਹ ਭਾਵਨਾ ਪੈਦਾ ਨਹੀਂ ਹੁੰਦੀ ਕਿ ਸਿਰਫ਼ ਸਾਡੇ ਰਿਸ਼ਤੇਦਾਰ ਜਾਂ ਸਾਡਾ ਪਰਿਵਾਰ ਹੀ ਮਹੱਤਵਪੂਰਨ ਹੈ, ਸਗੋਂ ਸਾਰਾ ਸੰਸਾਰ ਸਾਡਾ ਪਰਿਵਾਰ ਬਣ ਜਾਂਦਾ ਹੈ। ਸ੍ਰੀ ਰਾਜੇਸ਼ ਕੁਮਾਰ ਜੀ, ਸੰਯੋਜਕ, ਸੰਤ ਨਿਰੰਕਾਰੀ ਮੰਡਲ, ਭਿੱਖੀਵਿੰਡ ਨੇ ਦੱਸਿਆ ਕਿ ਨਿਰੰਕਾਰੀ ਮਿਸ਼ਨ ਵਿੱਚ ਖੂਨਦਾਨ ਕੈਂਪਾਂ ਦੀ ਸ਼ੁਰੂਆਤ 1986 ਵਿੱਚ ਸਤਿਗੁਰੂ ਬਾਬਾ ਹਰਦੇਵ ਸਿੰਘ ਜੀ ਮਹਾਰਾਜ ਨੇ ਆਪ ਖੂਨਦਾਨ ਕਰਕੇ ਕੀਤੀ ਅਤੇ 'ਖੂਨ ਨਾਲੀਆਂ ਵਿੱਚ ਨਹੀਂ ਸਗੋਂ ਨਾੜੀਆਂ ਵਿੱਚ ਵਹਿਣਾ ਚਾਹੀਦਾ ਹੈ' ਦਾ ਸੰਦੇਸ਼ ਦਿੱਤਾ। ਨਿਰੰਕਾਰੀ ਮਹਾਤਮਾ ਆਪਣਾ ਖੂਨਦਾਨ ਕਰਕੇ ਸਮੁੱਚੀ ਮਨੁੱਖਤਾ ਨਾਲ ਆਪਣਾ ਰਿਸ਼ਤਾ ਕਾਇਮ ਕਰ ਰਹੇ ਹਨ। ਸ੍ਰੀ ਪ੍ਰੇਮ ਜੀ, ਸਥਾਨਕ ਮੁਖੀ ਨੇ ਦੱਸਿਆ ਕਿ 'ਮਾਨਵ ਨੂੰ ਮਾਨਵ ਹੋਵੇ ਪਿਆਰਾ, ਇੱਕ ਦੂਜੇ ਦਾ ਬਣੀਏ ਸਹਾਰਾ' ਦਾ ਸੰਦੇਸ਼ ਸਾਨੂੰ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਕੋਲੋਂ ਪ੍ਰਾਪਤ ਹੋਇਆ ਹੈ। ਸੰਤ ਨਿਰੰਕਾਰੀ ਮਿਸ਼ਨ ਲਗਾਤਾਰ ਇਹ ਉਪਰਾਲੇ ਕਰਦਾ ਆ ਰਿਹਾ ਹੈ ਅਤੇ ਇਸੇ ਲੜੀ ਵਿੱਚ ਅੱਜ ਇਸ ਖੂਨਦਾਨ ਕੈਂਪ ਵਿੱਚ ਸਿਵਲ ਹਸਪਤਾਲ, ਅੰਮ੍ਰਿਤਸਰ, ਬਲੱਡ ਬੈਂਕ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਅਤੇ ਸਿਵਲ ਹਸਪਤਾਲ, ਪੱਟੀ ਦੀ ਬਲੱਡ ਬੈਂਕ ਦੀ ਟੀਮ ਨੇ 345 ਯੂਨਿਟ ਖੂਨ ਇਕੱਤਰ ਕੀਤਾ। ਸ੍ਰੀ ਲਖਵਿੰਦਰ ਸਿੰਘ ਖੇਤਰੀ ਸੰਚਾਲਕ ਤਰਨਤਾਰਨ ਨੇ ਸੇਵਾਦਲ ਅਤੇ ਸਮੂਹ ਖੂਨਦਾਨੀਆਂ ਦਾ ਧੰਨਵਾਦ ਕੀਤਾ

Have something to say? Post your comment

 

More in Majha

ਪਰਜਾਪਤ ਵੈਲਫੇਅਰ ਐਸੋਸੀਏਸ਼ਨ ਦੀ ਅੰਮ੍ਰਿਤਸਰ ਵਿਖੇ ਅਹਿਮ ਮੀਟਿੰਗ; ਸਮਾਜਿਕ ਇਕਜੁੱਟਤਾ 'ਤੇ ਦਿੱਤਾ ਜ਼ੋਰ

ਸਰਕਾਰ ਨੇ ਸਿੱਖਾਂ ਨੂੰ ਚੈਨ ਨਾਲ ਬਹਿਣ ਦੇਣਾ ਕਿ ਨਹੀਂ ? : ਭਾਈ ਰਣਜੀਤ ਸਿੰਘ ਦਮਦਮੀ ਟਕਸਾਲ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦਾ 32ਵਾਂ ਸਥਾਪਨਾ ਦਿਵਸ ਮਨਾਇਆ ਗਿਆ

ਮਜ਼ਦੂਰ ਦਿਵਸ: ਆਲ ਇੰਡੀਆ ਰੇਹੜੀ ਯੂਨੀਅਨ ਵੱਲੋਂ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ; ਕੇਂਦਰ ਦੇ 'ਕਾਲੇ ਕਾਨੂੰਨਾਂ' ਵਿਰੁੱਧ ਰੋਸ

ਸਾਢੇ ਚਾਰ ਸਾਲ ਬਾਅਦ ਰਿਹਾਅ ਹੋਏ ਭਾਈ ਨਰਾਇਣ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਨਤਮਸਤਕ

ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਕੇ ਸਿੱਖਿਆ ਪੱਧਰ ਉੱਚਾ ਚੁੱਕਣ ਲਈ ਵਚਨਬੱਧ : ਜਸਕਰਨ ਸਿੰਘ ਬੰਦੇਸ਼ਾ

ਸ਼੍ਰੋਮਣੀ ਕਮੇਟੀ ਨੇ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਮੁਹੱਈਆ ਕਰਵਾਉਣ ਦੀ ਸੇਵਾ ਨੇ 20 ਮਈ ਤੀਕ ਰੋਕੀ

ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ:ਛੇਵੀਂ ਵਿਖੇ ਪਾਤਸ਼ਾਹੀ ਦੂਜੀ, ਤੀਜੀ, ਪੰਜਵੀਂ, ਨੌਵੀਂ ਦਾ ਪ੍ਰਕਾਸ਼ ਪੁਰਬ ਸਰਧਾ ਭਾਵਨਾ ਨਾਲ ਮਨਾਇਆ

ਸਿੱਖਾਂ ਦੀ ਵੱਖਰੀ ਪਛਾਣ ਦਾ ਸਤਿਕਾਰ ਹੋਵੇ, ਅੰਤਰਰਾਸ਼ਟਰੀ ਪੱਧਰ 'ਤੇ ਹੋ ਰਹੇ ਕਤਲਾਂ ਦੀ ਨਿਰਪੱਖ ਜਾਂਚ ਹੋਵੇ : ਸਿਮਰਨਜੀਤ ਸਿੰਘ ਮਾਨ

ਅਜਨਾਲਾ ਪੁਲਿਸ ਦੀ ਵੱਡੀ ਕਾਰਵਾਈ 2 ਕਿਲੋ 50 ਗ੍ਰਾਮ ਅਫੀਮ ਸਮੇਤ ਦੋ ਨੌਜਵਾਨ ਕਾਬੂ