Tuesday, October 14, 2025

Malwa

ਮੋਬਾਇਲ ਫੋਨ ਝਪਟਮਾਰ ਗਿਰੋਹ ਦੇ ਤਿੰਨ ਮੈਂਬਰ ਪੁਲਿਸ ਅੜਿੱਕੇ 

May 27, 2024 07:01 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਸੁਨਾਮ ਪੁਲਿਸ ਨੇ ਰਾਹਗੀਰਾਂ ਤੋਂ ਮੋਬਾਇਲ ਫੋਨ ਖੋਹਕੇ ਫ਼ਰਾਰ ਹੋਣ ਵਾਲੇ ਤਿੰਨ ਮੈਂਬਰੀ ਝਪਟਮਾਰ ਗਿਰੋਹ ਦੇ ਮੈਂਬਰਾਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਕਥਿਤ ਦੋਸ਼ੀਆਂ ਪਾਸੋਂ 10 ਮੋਬਾਇਲ ਫੋਨ ਬਰਾਮਦ ਕਰਵਾਏ ਹਨ ਇਸ ਸਬੰਧੀ ਜਾਣਕਾਰੀ ਦਿੰਦਿਆਂ ਮਨਦੀਪ ਸਿੰਘ ਡੀ ਐਸ ਪੀ ਸੁਨਾਮ ਨੇ ਦੱਸਿਆ ਕਿ ਸਰਤਾਜ ਸਿੰਘ ਚਹਿਲ ਐਸਐਸਪੀ ਸੰਗਰੂਰ ਦੀ ਅਗਵਾਈ ਅਧੀਨ ਇੰਸਪੈਕਟਰ ਸੁਖਦੀਪ ਸਿੰਘ ਮੁੱਖ ਅਫਸਰ ਥਾਣਾ ਸਿਟੀ ਸੁਨਾਮ,ਥਾਣੇਦਾਰ ਦਵਿੰਦਰ ਸਿੰਘ ਇੰਚਾਰਜ ਜੈਲ ਪੋਸਟ ਸਿਟੀ ਸੁਨਾਮ ਸਮੁੱਚੀ ਪੁਲਿਸ ਟੀਮ ਸਮੇਤ ਸ਼ਹਿਰ ਸਨਾਮ ਦੇ ਏਰੀਏ ਵਿੱਚ ਮੋਬਾਈਲ ਫੋਨ ਖੋਹ ਕਰਨ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਤਿੰਨ ਆਰੋਪੀਆਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਤੋਂ 10 ਮੋਬਾਈਲ ਫੋਨ ਬਰਾਮਦ ਕਰਵਾਏ ਹਨ।
ਉਹਨਾਂ ਨੇ ਦੱਸਿਆ ਕਿ 25 ਮਈ ਨੂੰ ਰੇਖਾ ਰਾਣੀ ਬੈਕ ਸਾਈਡ ਮਹਾਰਾਜਾ ਪੈਲੇਸ ਸੁਨਾਮ ਜ਼ਿਲ੍ਹਾ ਸੰਗਰੂਰ ਨੇ ਪੁਲਿਸ ਪਾਸ ਸ਼ਿਕਾਇਤ ਦਰਜ ਕਰਵਾਈ ਕਿ 13 ਮਈ ਨੂੰ ਉਸ ਦਾ ਮੋਬਾਇਲ ਫੋਨ ਤਿੰਨ ਮੋਟਰਸਾਈਕਲ ਸਵਾਰਾਂ ਵੱਲੋਂ ਖੋਹ ਕੀਤਾ ਗਿਆ ਹੈ। ਇਸ ਦੇ ਤਹਿਤ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਤਫਤੀਸ ਅਮਲ ਵਿੱਚ ਲਿਆਂਦੀ ਗਈ ਦੁਰਾਨੇ ਤਫਤੀਸ ਮੁਕੱਦਮਾ ਹਜਾ ਵਿੱਚ  ਕਮਲਦੀਪ ਸਿੰਘ ਉਰਫ ਚਿੜੀ ਵਾਸੀ ਛਾਜਲਾ, ਗੁਰਜੰਟ ਸਿੰਘ ਉਰਫ ਜੰਟਾ ਵਾਸੀ ਛਾਜਲਾ ਅਤੇ ਰਾਜਦੀਪ ਸਿੰਘ ਉਰਫ ਕਾਲੀ ਵਾਸੀ ਈਲਵਾਲ ਹਾਲ਼ ਵਾਸੀ ਛਾਜਲਾ ਨੂੰ ਗ੍ਰਿਫਤਾਰ ਕਰਕੇ ਉਹਨਾਂ ਪਾਸੋਂ ਮੁਕੱਦਮੇ ਰੇਖਾ ਰਾਣੀ ਉਕਤ ਦਾ ਖੋਹ ਕੀਤਾ ਮੋਬਾਇਲ ਫੋਨ ਅਤੇ 9 ਹੋਰ ਮੋਬਾਇਲ ਫੋਨ ਬਰਾਮਦ ਕੀਤੇ ਗਏ ਹਨ, ਮੁਕਦਮਾ ਦੀ ਤਫਤੀਸ਼ ਜਾਰੀ ਹੈ। ਡੀਐਸਪੀ ਮਨਦੀਪ ਸਿੰਘ ਨੇ ਕਿਹਾ ਕਿ ਕਿਸੇ ਵੀ ਗੈਰ ਕਾਨੂੰਨੀ ਕੰਮ ਕਰਨ ਵਾਲੇ ਵਿਅਕਤੀ ਨੂੰ ਨਹੀਂ ਬਖਸ਼ਿਆ ਜਾਵੇਗਾ ਮਾੜੇ ਅਤੇ ਸਮਾਜ ਵਿਰੋਧੀ ਅਨਸਰਾਂ ਦੇ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Have something to say? Post your comment

 

More in Malwa

ਬੇਰੁਜ਼ਗਾਰ ਮਲਟੀ ਪਰਪਜ਼ ਹੈਲਥ ਵਰਕਰ ਸਿਹਤ ਮੰਤਰੀ ਦੇ ਘਰ ਮੂਹਰੇ ਮਨਾਉਣਗੇ ਦਿਵਾਲੀ

ਪੈਨਸ਼ਨਰਾਂ ਨੇ ਮੁੱਖ ਮੰਤਰੀ ਦੇ ਨਾਂਅ ਸੌਂਪਿਆ ਰੋਸ ਪੱਤਰ 

ਪੰਜਾਬ ਹੜ੍ਹਾਂ ਨਾਲ ਬੇਹਾਲ, ਸਮਾਜਿਕ ਸੰਗਠਨ ਜਸ਼ਨ ਮਨਾਉਣ 'ਚ ਮਸਰੂਫ਼ 

ਬੇਅਦਬੀ ਰੋਕੂ ਕਾਨੂੰਨ ਬਣਾਉਣ ਲਈ ਸੁਹਿਰਦ ਨਹੀਂ ਸਰਕਾਰਾਂ : ਚੱਠਾ 

ਮਠਿਆਈ ਵਿਕਰੇਤਾ ਤੋਂ 2 ਲੱਖ ਰੁਪਏ ਫਿਰੌਤੀ ਲੈਣ ਵਾਲੀ ਫਰਜ਼ੀ ਟੀਮ ਵਿਰੁੱਧ ਮਾਮਲਾ ਦਰਜ਼ 

ਸਰਬਜੀਤ ਨਮੋਲ ਦੀ ਮ੍ਰਿਤਕ ਦੇਹ ਮੈਡੀਕਲ ਖੋਜਾਂ ਲਈ ਭੇਜੀ 

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 3100 ਤੋਂ ਵੱਧ ਅਤਿ-ਆਧੁਨਿਕ ਸਟੇਡੀਅਮਾਂ ਦੇ ਨਿਰਮਾਣ ਪ੍ਰਾਜੈਕਟ ਦੀ ਸ਼ੁਰੂਆਤ

ਰਾਜਵੀਰ ਜਵੰਦਾ ਦਾ ਜੱਦੀ ਪਿੰਡ ਪੋਨਾ (ਜਗਰਾਓਂ) 'ਚ ਹੋਇਆ ਸਸਕਾਰ

ਰਾਜਵੀਰ ਜਵੰਦਾ ਹਮੇਸ਼ਾ ਆਪਣੇ ਪ੍ਰਸੰਸਕਾਂ ਦੇ ਦਿਲਾਂ ਵਿੱਚ ਜਿਉਂਦਾ ਰਹੇਗਾ: ਮੁੱਖ ਮੰਤਰੀ

ਡਾਕਟਰ ਭੀਮ ਰਾਓ ਅੰਬੇਡਕਰ ਵੈੱਲਫੇਅਰ ਜ਼ਿਲ੍ਹਾ ਸੁਸਾਇਟੀ ਸੰਦੌੜ ਨੇ ਸ੍ਰੀ ਕਾਂਸ਼ੀ ਰਾਮ ਸਾਹਿਬ ਦੇ ਪ੍ਰੀ ਨਿਰਵਾਣ ਦਿਵਸ ਤੇ ਕੀਤੀਆਂ ਸ਼ਰਧਾਂਜਲੀਆਂ ਭੇਟ