Thursday, May 14, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਵੋਟਿੰਗ ਪ੍ਰਤੀਸ਼ਤ ਵਧਾਉਣ ਵਾਲੇ BLOs ਲਈ 5000 ਰੁਪਏ ਰਾਸ਼ੀ ਦਾ ਐਲਾਨ

May 27, 2024 07:16 PM
SehajTimes
ਚੰਡੀਗੜ੍ਹ : ਸਵੀਪ (ਸਿਸਟੇਮੈਟਿਕ ਵੋਟਰ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸੀਪੇਸ਼ਨ) ਟੀਮਾਂ ਅਤੇ ਸੋਸ਼ਲ ਮੀਡੀਆ ਦੇ ਜ਼ਿਲ੍ਹਾ ਨੋਡਲ ਅਫਸਰਾਂ ਨਾਲ ਮੀਟਿੰਗ ਦੌਰਾਨ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਐਲਾਨ ਕੀਤਾ ਹੈ ਕਿ ਜਿਹੜੇ ਬੂਥ ਲੈਵਲ ਅਫਸਰ (ਬੀ.ਐਲ.ਓਜ਼) ਆਪੋ-ਆਪਣੇ ਬੂਥਾਂ 'ਤੇ ਵੋਟਿੰਗ ਪ੍ਰਤੀਸ਼ਤ ਵਧਾਉਣਗੇ, ਉਨ੍ਹਾਂ ਨੂੰ ਦਫ਼ਤਰ ਵੱਲੋਂ ਇਨਾਮੀ ਰਾਸ਼ੀ ਦੇਣ ਦੀ ਯੋਜਨਾ ਬਣਾਈ ਜਾ ਰਹੀ ਹੈ। ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ 2019 ਦੇ ਮੁਕਾਬਲੇ 10 ਫ਼ੀਸਦੀ ਜਾਂ ਇਸ ਤੋਂ ਵੱਧ ਵੋਟਰ ਪ੍ਰਤੀਸ਼ਤਤਾ ਵਿੱਚ ਵਾਧਾ ਕਰਨ ਵਾਲੇ ਬੀ.ਐਲ.ਓਜ਼ ਨੂੰ 5000 ਰੁਪਏ ਦਾ ਨਕਦ ਇਨਾਮ ਅਤੇ ਸੂਬਾ ਪੱਧਰੀ ਸਮਾਰੋਹ ਵਿੱਚ ਸਨਮਾਨਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਜਿਹੜੇ ਬੂਥਾਂ ਉੱਤੇ ਵੋਟਿੰਗ ਪ੍ਰਤੀਸ਼ਤ 75 ਫ਼ੀਸਦੀ ਤੋਂ ਵੱਧ ਹੋਵੇਗੀ, ਉੱਥੋਂ ਦੇ ਬੀ.ਐਲ.ਓਜ਼ ਨੂੰ ਵੀ 5000 ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ।
 
   ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਬੀ.ਐਲ.ਓਜ਼ ਵੋਟਰ ਸਲਿੱਪਾਂ ਅਤੇ ‘ਵੋਟਿੰਗ ਸੱਦਾ ਪੱਤਰ’ ਘਰ-ਘਰ ਜਾ ਕੇ ਖੁਦ ਵੰਡਣ ਅਤੇ ਇਹ ਜ਼ਿੰਮੇਵਾਰੀ ਕਿਸੇ ਹੋਰ ਨੂੰ ਨਾ ਸੌਂਪੀ ਜਾਵੇ। ਇਸ ਮੌਕੇ ਉਨ੍ਹਾਂ ਬੀ.ਐਲ.ਓਜ਼ ਅਤੇ ਸਵੀਪ ਟੀਮਾਂ ਦੀ ਹੁਣ ਤੱਕ ਕੀਤੀ ਸ਼ਾਨਦਾਰ ਕਾਰਗੁਜ਼ਾਰੀ ਦੀ ਸ਼ਲਾਘਾ ਕੀਤੀ ਅਤੇ ਅਪੀਲ ਕੀਤੀ ਕਿ ਸਾਰੇ ਜ਼ਿਲ੍ਹੇ "ਇਸ ਵਾਰ 70 ਪਾਰ" ਦੇ ਟੀਚੇ ਦੀ ਪ੍ਰਾਪਤੀ ਲਈ ਵੋਟਾਂ ਪੈਣ ਤੱਕ ਆਪਣੀਆਂ ਗਤੀਵਿਧੀਆਂ ਜ਼ੋਰ-ਸ਼ੋਰ ਨਾਲ ਜਾਰੀ ਰੱਖਣ। ਮੀਟਿੰਗ ਦੌਰਾਨ ਵਧੀਕ ਮੁੱਖ ਚੋਣ ਅਧਿਕਾਰੀ ਹਰੀਸ਼ ਨਈਅਰ ਨੇ ਕਿਹਾ ਕਿ ਜ਼ਿਲ੍ਹਾ ਸਵੀਪ ਅਤੇ ਸੋਸ਼ਲ ਮੀਡੀਆ ਟੀਮਾਂ ਪੋਲਿੰਗ ਸਟੇਸ਼ਨਾਂ, ਮਾਡਲ ਬੂਥਾਂ, ਔਰਤਾਂ ਤੇ ਦਿਵਿਆਂਗ ਵਿਅਕਤੀਆਂ ਲਈ ਬੂਥਾਂ 'ਤੇ ਮੁਹੱਈਆ ਕਰਵਾਈਆਂ ਗਈਆਂ ਸਹੂਲਤਾਂ ਅਤੇ ਹੋਰ ਪਹਿਲਕਦਮੀਆਂ ਦੀ ਫੋਟੋਗ੍ਰਾਫੀ/ਵੀਡੀਓਗ੍ਰਾਫੀ ਕਰਨ। ਉਨ੍ਹਾਂ ਇਹ ਵੀ ਕਿਹਾ ਕਿ ਵੋਟਰਾਂ ਦੇ ਅਨੁਭਵ ਤੇ ਪ੍ਰਤੀਕਿਰਿਆਵਾਂ ਵੀ ਰਿਕਾਰਡ ਕੀਤੀਆਂ ਜਾਣ। ਵਧੀਕ ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਜ਼ਿਲ੍ਹਿਆਂ ਵੱਲੋਂ ਭੇਜੀਆਂ ਬਿਹਤਰੀਨ ਫੋਟੋਆਂ/ਵੀਡੀਓਜ਼ ਚੋਣ ਕਮਿਸ਼ਨ ਨੂੰ ਭੇਜੀਆਂ ਜਾਣਗੀਆਂ।

Have something to say? Post your comment

 

More in Chandigarh

ਖਰਬੂਜ਼ੇ ਦੀ ਫਸਲ ਵਿੱਚ ਮੌਸਮੀ ਤਬਦੀਲੀ ਕਾਰਨ ਆ ਰਹੀਆਂ ਸਮੱਸਿਆਵਾਂ ਸਬੰਧੀ ਕਿਸਾਨਾਂ ਨੂੰ ਕੀਤਾ ਜਾਗਰੂਕ

ਗੰਨੇ ਦੀ ਫ਼ਸਲ ਵਿਚ ਖਾਦਾਂ ਦੀ ਸੰਤੁਲਤ ਵਰਤੋਂ ਕਰਨ ਦੀ ਜ਼ਰੂਰਤ: ਕੇਨ ਕਮਿਸ਼ਨਰ

ਜ਼ਿਲ੍ਹੇ ਵਿੱਚ ਸਥਾਨਕ ਸਰਕਾਰ ਚੋਣਾਂ ਲਈ ਪਹਿਲੇ ਦਿਨ ਕੋਈ ਨਾਮਜ਼ਦਗੀ ਦਾਖਲ ਨਹੀਂ ਹੋਈ : ਜ਼ਿਲ੍ਹਾ ਚੋਣ ਅਫ਼ਸਰ

ਅੱਜ ਨਗਰ ਨਿਗਮ ਆਮ ਚੋਣਾਂ ਲਈ 10 ਨਾਮਜ਼ਦਗੀਆਂ ਪ੍ਰਾਪਤ ਹੋਈਆਂ: ਰਾਜ ਚੋਣ ਕਮਿਸ਼ਨ

ਗੈਂਗਸਟਰਾਂ ‘ਤੇ ਵਾਰ ਦਾ 113ਵਾਂ ਦਿਨ ਪੰਜਾਬ ਪੁਲਿਸ ਵੱਲੋਂ 552 ਥਾਵਾਂ ‘ਤੇ ਛਾਪੇਮਾਰੀ; 268 ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਕਾਨੂੰਗੋ ਵਿਰੁੱਧ ਕੇਸ ਦਰਜ

ਤਰੁਨਪ੍ਰੀਤ ਸਿੰਘ ਸੌਂਦ ਨੇ ਬਿਜਲੀ ਮੰਤਰੀ ਵਜੋਂ ਸੰਭਾਲਿਆ ਅਹੁਦਾ

ਬਟਾਲਾ ਦੋਹਰਾ ਕਤਲ ਕਾਂਡ ਗੈਂਗਸਟਰ ਹੈਪੀ ਜੱਟ ਦੇ ਤਿੰਨ ਕਾਰਕੁਨ ਅੰਤਰਾਸ਼ਟਰੀ ਸਰਹੱਦ ਤੋਂ ਗ੍ਰਿਫ਼ਤਾਰ

ਡਾ. ਰਵਜੋਤ ਸਿੰਘ ਨੇ “ਆਨਲਾਈਨ ਮਿਲਣੀ” ਦੌਰਾਨ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀਆਂ ਸ਼ਿਕਾਇਤਾਂ ਅਤੇ ਸੁਝਾਅ ਸੁਣੇ

12ਵੀਂ ਜਮਾਤ ਦੇ ਨਤੀਜਿਆਂ ਵਿੱਚ ਕੁੜੀਆਂ ਨੇ ਮਾਰੀ ਬਾਜ਼ੀ, 500 ਵਿੱਚੋਂ 500 ਅੰਕ ਪ੍ਰਾਪਤ ਕਰਕੇ ਪਹਿਲੇ ਤਿੰਨ ਸਥਾਨ ਮੱਲੇ