Wednesday, December 17, 2025

Chandigarh

Sibin C ਨੇ ਵੋਟਿੰਗ ਪ੍ਰਤੀਸ਼ਤ ਵਧਾਉਣ ਵਾਲੇ BLOs ਲਈ ਇਨਾਮੀ ਰਾਸ਼ੀ ਦਾ ਕੀਤਾ ਐਲਾਨ

May 28, 2024 11:50 AM
SehajTimes
ਚੰਡੀਗੜ੍ਹ : ਸਵੀਪ (ਸਿਸਟੇਮੈਟਿਕ ਵੋਟਰ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸੀਪੇਸ਼ਨ) ਟੀਮਾਂ ਅਤੇ ਸੋਸ਼ਲ ਮੀਡੀਆ ਦੇ ਜ਼ਿਲ੍ਹਾ ਨੋਡਲ ਅਫਸਰਾਂ ਨਾਲ ਮੀਟਿੰਗ ਦੌਰਾਨ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਐਲਾਨ ਕੀਤਾ ਹੈ ਕਿ ਜਿਹੜੇ ਬੂਥ ਲੈਵਲ ਅਫਸਰ (ਬੀ.ਐਲ.ਓਜ਼) ਆਪੋ-ਆਪਣੇ ਬੂਥਾਂ 'ਤੇ ਵੋਟਿੰਗ ਪ੍ਰਤੀਸ਼ਤ ਵਧਾਉਣਗੇ, ਉਨ੍ਹਾਂ ਨੂੰ ਦਫ਼ਤਰ ਵੱਲੋਂ ਇਨਾਮੀ ਰਾਸ਼ੀ ਦੇਣ ਦੀ ਯੋਜਨਾ ਬਣਾਈ ਜਾ ਰਹੀ ਹੈ। ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ 2019 ਦੇ ਮੁਕਾਬਲੇ 10 ਫ਼ੀਸਦੀ ਜਾਂ ਇਸ ਤੋਂ ਵੱਧ ਵੋਟਰ ਪ੍ਰਤੀਸ਼ਤਤਾ ਵਿੱਚ ਵਾਧਾ ਕਰਨ ਵਾਲੇ ਬੀ.ਐਲ.ਓਜ਼ ਨੂੰ 5000 ਰੁਪਏ ਦਾ ਨਕਦ ਇਨਾਮ ਅਤੇ ਸੂਬਾ ਪੱਧਰੀ ਸਮਾਰੋਹ ਵਿੱਚ ਸਨਮਾਨਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਜਿਹੜੇ ਬੂਥਾਂ ਉੱਤੇ ਵੋਟਿੰਗ ਪ੍ਰਤੀਸ਼ਤ 75 ਫ਼ੀਸਦੀ ਤੋਂ ਵੱਧ ਹੋਵੇਗੀ, ਉੱਥੋਂ ਦੇ ਬੀ.ਐਲ.ਓਜ਼ ਨੂੰ ਵੀ 5000 ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਬੀ.ਐਲ.ਓਜ਼ ਵੋਟਰ ਸਲਿੱਪਾਂ ਅਤੇ ‘ਵੋਟਿੰਗ ਸੱਦਾ ਪੱਤਰ’ ਘਰ-ਘਰ ਜਾ ਕੇ ਖੁਦ ਵੰਡਣ ਅਤੇ ਇਹ ਜ਼ਿੰਮੇਵਾਰੀ ਕਿਸੇ ਹੋਰ ਨੂੰ ਨਾ ਸੌਂਪੀ ਜਾਵੇ। ਇਸ ਮੌਕੇ ਉਨ੍ਹਾਂ ਬੀ.ਐਲ.ਓਜ਼ ਅਤੇ ਸਵੀਪ ਟੀਮਾਂ ਦੀ ਹੁਣ ਤੱਕ ਕੀਤੀ ਸ਼ਾਨਦਾਰ ਕਾਰਗੁਜ਼ਾਰੀ ਦੀ ਸ਼ਲਾਘਾ ਕੀਤੀ ਅਤੇ ਅਪੀਲ ਕੀਤੀ ਕਿ ਸਾਰੇ ਜ਼ਿਲ੍ਹੇ "ਇਸ ਵਾਰ 70 ਪਾਰ" ਦੇ ਟੀਚੇ ਦੀ ਪ੍ਰਾਪਤੀ ਲਈ ਵੋਟਾਂ ਪੈਣ ਤੱਕ ਆਪਣੀਆਂ ਗਤੀਵਿਧੀਆਂ ਜ਼ੋਰ-ਸ਼ੋਰ ਨਾਲ ਜਾਰੀ ਰੱਖਣ। ਮੀਟਿੰਗ ਦੌਰਾਨ ਵਧੀਕ ਮੁੱਖ ਚੋਣ ਅਧਿਕਾਰੀ ਹਰੀਸ਼ ਨਈਅਰ ਨੇ ਕਿਹਾ ਕਿ ਜ਼ਿਲ੍ਹਾ ਸਵੀਪ ਅਤੇ ਸੋਸ਼ਲ ਮੀਡੀਆ ਟੀਮਾਂ ਪੋਲਿੰਗ ਸਟੇਸ਼ਨਾਂ ਤੇ ਮਾਡਲ ਬੂਥਾਂ ਉੱਤੇ ਮੁਹੱਈਆ ਕਰਵਾਈਆਂ ਗਈਆਂ ਸਹੂਲਤਾਂ ਬਾਬਤ ਅਤੇ ਔਰਤਾਂ ਤੇ ਦਿਵਿਆਂਗ ਵਿਅਕਤੀਆਂ ਵੱਲੋਂ ਚਲਾਏ ਜਾਣ ਵਾਲੇ ਬੂਥਾਂ ਅਤੇ ਹੋਰ ਪਹਿਲਕਦਮੀਆਂ ਦੀ ਫੋਟੋਗ੍ਰਾਫੀ/ਵੀਡੀਓਗ੍ਰਾਫੀ ਕਰਨ। ਉਨ੍ਹਾਂ ਇਹ ਵੀ ਕਿਹਾ ਕਿ ਵੋਟਰਾਂ ਦੇ ਅਨੁਭਵ ਤੇ ਪ੍ਰਤੀਕਿਰਿਆਵਾਂ ਵੀ ਰਿਕਾਰਡ ਕੀਤੀਆਂ ਜਾਣ। ਵਧੀਕ ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਜ਼ਿਲ੍ਹਿਆਂ ਵੱਲੋਂ ਭੇਜੀਆਂ ਬਿਹਤਰੀਨ ਫੋਟੋਆਂ/ਵੀਡੀਓਜ਼ ਚੋਣ ਕਮਿਸ਼ਨ ਨੂੰ ਭੇਜੀਆਂ ਜਾਣਗੀਆਂ।

Have something to say? Post your comment

 

More in Chandigarh

ਪੰਜਾਬ ਵਿੱਚ ਸੇਵਾ ਡਿਲੀਵਰੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਖੋਲ੍ਹੇ ਜਾਣਗੇ 54 ਨਵੇਂ ਸੇਵਾ ਕੇਂਦਰ

ਮੁੱਖ ਮੰਤਰੀ ਨੇ ਪੰਜਾਬ ਨੂੰ ਯੂ.ਕੇ. ਲਈ ਨਿਵੇਸ਼ ਹੱਬ ਵਜੋਂ ਪੇਸ਼ ਕੀਤਾ

ਯੁੱਧ ਨਸ਼ਿਆਂ ਵਿਰੁੱਧ’: 290ਵੇਂ ਦਿਨ, ਪੰਜਾਬ ਪੁਲਿਸ ਨੇ 76 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ, 10 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨਾਲ ਮੁਲਾਕਾਤ, ਦੋਵਾਂ ਦੇਸ਼ਾਂ ਦਰਮਿਆਨ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਕੀਤਾ ਵਿਚਾਰ-ਵਟਾਂਦਰਾ

ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ ਮੌਕੇ ਸੰਗਤ ਲਈ ਸਿਹਤ ਸਹੂਲਤਾਂ, ਆਵਾਜਾਈ, ਸਾਫ-ਸਫਾਈ ਅਤੇ ਸੁਰੱਖਿਆ ਵਿਵਸਥਾ ਦੇ ਵਿਆਪਕ ਬੰਦੋਬਸਤ : ਮੁੱਖ ਮੰਤਰੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਐਨ.ਐਚ.ਐਮ. ਅਧੀਨ ਏ.ਐਨ.ਐਮ. ਅਤੇ ਸਟਾਫ ਨਰਸਾਂ ਦੀਆਂ 1,568 ਖਾਲੀ ਅਸਾਮੀਆਂ ਭਰਨ ਨੂੰ ਪ੍ਰਵਾਨਗੀ

ਮੁਹਾਲੀ ਦੀ ਅਦਾਲਤ ਨੇ ਹੈੱਡ ਕਾਂਸਟੇਬਲ ਨੂੰ 4 ਸਾਲ ਦੀ ਸਖ਼ਤ ਕੈਦ ਅਤੇ 20000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ

ਵਿਧਾਇਕ  ਕੁਲਵੰਤ ਸਿੰਘ ਨੇ 17. 71 ਕਰੋੜ ਦੀ ਲਾਗਤ ਨਾਲ ਬਣਨ ਜਾ ਰਹੇ ਚੌਂਕਾਂ ਅਤੇ ਟੀ-ਜੰਕਸ਼ਨਾਂ ਦੇ ਕੰਮ ਦੀ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਤੋਂ ਕੀਤੀ ਸ਼ੁਰੂਆਤ

ਕਬੱਡੀ ਪ੍ਰਮੋਟਰ ਕਤਲ ਮਾਮਲਾ: ਮੋਹਾਲੀ ਪੁਲਿਸ ਵੱਲੋਂ ਦੋਸ਼ੀਆਂ ਦੀ ਪਛਾਣ