Saturday, January 31, 2026
BREAKING NEWS
ਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾਹਲਕਾ ਰਾਜਾਸਾਂਸੀ ਤੋਂ ਬੀਜੇਪੀ ਅਤੇ ਬਸਪਾ ਨੂੰ ਲੱਗਾ ਵੱਡਾ ਝਟਕਾਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀਮੋਹਾਲੀ ਪੁਲਿਸ ਵੱਲੋਂ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਗੈਂਗਸਟਰ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਐਫ਼ ਆਈ ਆਰ ਦਰਜMohali ‘ਚ ਦਿਨ-ਦਿਹਾੜੇ SSP ਦਫ਼ਤਰ ਦੇ ਬਾਹਰ ਨੌਜਵਾਨ ਦਾ ਕਤਲਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰਹਲਕਾ ਰਾਜਾਸਾਂਸੀ ਤੋਂ ਸੁੱਖ ਸਰਕਾਰੀਆ ਨੂੰ ਲੱਗਾ ਵੱਡਾ ਝਟਕਾ, ਸੋਨੀਆ ਮਾਨ ਦੀ ਅਗਵਾਈ ਹੇਠ ਦਰਜਨਾਂ ਪਰਿਵਾਰ 'ਆਪ' 'ਚ ਹੋਏ ਸ਼ਾਮਿਲਚਾਈਨਾ ਡੋਰ ਨੇ ਨੌਜਵਾਨ ਕੀਤਾ ਗੰਭੀਰ ਜ਼ਖ਼ਮੀ ਪੰਜਾਬ ਵਿੱਚ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਪੂਰੀ ਕੀਤੀ ਸਿਹਤ ਗਾਰੰਟੀ

Malwa

ਮੱਛੀ ਪਾਲਣ ਵਿਭਾਗ ਵੱਲੋਂ ਗਰਮੀ ਤੋਂ ਬਚਾਅ ਲਈ ਐਡਵਾਈਜ਼ਰੀ ਜਾਰੀ

May 28, 2024 12:00 PM
ਅਸ਼ਵਨੀ ਸੋਢੀ
ਪਾਣੀ ਵਿੱਚ ਆਕਸੀਜਨ ਦੀ ਮਾਤਰਾ ਬਣਾਈ ਰੱਖਣ ਲਈ ਤਾਜ਼ਾ ਪਾਣੀ ਪਾਓਣ ਜਾਂ ਮਕੈਨੀਕਲ ਏਰੀਏਟਰ ਦੀ ਵਰਤੋ ਕਰਨ ਮੱਛੀ ਪਾਲਕ
 
ਮਾਲੇਰਕੋਟਲਾ : ਮੱਛੀ ਪਾਲਣ ਵਿਭਾਗ ਦੇ ਸਹਾਇਕ ਡਾਇਰੈਕਟਰ ਚਰਨਜੀਤ ਸਿੰਘ ਨੇ ਮੱਛੀ ਪਾਲਕਾਂ ਨੂੰ ਹੀਟ ਵੇਵ ਤੋਂ ਮੱਛੀਆਂ ਦੀਆਂ ਬਚਾਅ ਕਰਨ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਉਨ੍ਹਾਂ ਕਿਹਾ ਕਿ ਮੱਛੀ ਪਾਲਕ ਮੱਛੀ ਤਲਾਬ ਦੇ ਪਾਣੀ ਦਾ ਘੱਟੋ-ਘੱਟ 5- 6 ਫੁੱਟ ਲੈਵਲ ਬਰਕਰਾਰ ਰੱਖਣ ਅਤੇ ਮੱਛੀ ਪਾਲਣ ਲਈ ਜ਼ਰੂਰੀ ਮਾਪਦੰਡਾਂ ਜਿਸ ਵਿੱਚ ਪੀ-ਐਚ 7.5 -  8.5, ਪਾਣੀ ਦਾ ਰੰਗ – ਹਲਕਾ ਹਰਾ, ਪਾਣੀ ਵਿੱਚ ਘੁਲ੍ਹੀ ਹੋਈ ਆਕਸੀਜਨ- 5 ਤੋ 10 ਪੀ.ਪੀ.ਐਮ, ਟੋਟਲ ਆਲਕਲੈਨਿਟੀ – 100-250 ਪੀ.ਪੀ.ਐਮ, ਟੋਟਲ ਹਾਰਡਨੈਸ – 200 ਪੀ.ਪੀ.ਐਮ ਤੋਂ ਘੱਟਅਤੇ ਅਮੋਨੀਆ - 0.1 ਪੀ.ਪੀ.ਐਮ ਤੋਂ ਘੱਟ ਹੋਵੇ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਨਿਰਧਾਰਿਤ ਮਾਤਰਾ ਤੋਂ ਵੱਧ ਖਾਦ ਅਤੇ ਖੁਰਾਕ ਇਸਤੇਮਾਲ ਨਾ ਕੀਤੀ ਜਾਵੇ ਅਤੇ ਮੁਰਗ਼ੀਆਂ ਦੀਆਂ ਬਿੱਠਾਂ ਪਾਉਣ ਤੋਂ ਗੁਰੇਜ਼ ਕੀਤਾ ਜਾਵੇ। ਤਲਾਬ ਵਿੱਚ ਅਣਚਾਹੇ ਕੀਟਾਂ ਨੂੰ  ਨਸ਼ਟ ਕਰਨ ਲਈ ਡੀਜ਼ਲ, ਮਿੱਟੀ ਦਾ ਤੇਲ,ਸਾਈਪਰਮਾਇਥਰੀਨ ਜਾਂ ਸਾਬਣ, ਤੇਲ ਇਮਲਸ਼ਨ ਦੀ ਵਰਤੋਂ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਲੋੜ ਤੋਂ ਵੱਧ ਮੱਛੀ ਪੂੰਗ ਕਲਚਰ ਟੈਂਕ ਵਿੱਚ ਸਟਾਕ ਨਾਂ ਕੀਤਾ ਜਾਵੇ ਅਤੇ ਮੱਛੀ ਦੀ ਮਾਰਕੀਟਿੰਗ ਕਰਨ ਸਮੇਂ ਇਸਤੇਮਾਲ ਕੀਤੇ ਜਾਣ ਵਾਲੇ ਜਾਲਾਂ ਨੂੰ 5 ਤੋਂ 10 ਪੀ.ਪੀ.ਐਮ ਲਾਲ ਦਵਾਈ ਦੇ ਘੋਲ ਵਿੱਚ ਅੱਧੇ ਘੰਟੇ ਲਈ ਡੁਬੋ ਕੇ ਰੱਖੋ ਤਾਂ ਜੋ ਜਾਲਾਂ ਨਾਲ ਫੈਲਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਹੋ ਸਕੇ।
 
ਉਨ੍ਹਾਂ ਕਿਹਾ ਕਿ ਸੈਂਪਲਿੰਗ ਰਾਹੀਂ, ਜੇਕਰ ਜੂੰਆ ਦਾ ਅਸਰ ਵੇਖਣ ਨੂੰ ਮਿਲੇ ਤਾਂ ਇਸ ਵਿੱਚ ਆਈਵਰਮੈਕਟਿਨ ਦਵਾਈ ਜਾਂ ਸਾਈਪਰਮਾਈਥਰੀਨ 10% ਸੀ.ਸੀ ਘੋਲ 50 ਐਮ.ਐਲ ਪ੍ਰਤੀ ਏਕੜ ਦੇ ਹਿਸਾਬ ਨਾਲ ਪਾਣੀ ਵਿੱਚ ਘੋਲ ਕੇ ਸਪਰੇਅ ਕੀਤਾ ਜਾਵੇ । ਇਸ ਵਿਧੀ ਨੂੰ ਹਰ ਹਫ਼ਤੇ ਦੁਹਰਾਇਆ ਜਾਵੇ। ਜ਼ਿਆਦਾ ਗਰਮੀ ਜਾਂ ਬੱਦਲਵਾਈ ਹੋਣ ਕਰਕੇ ਮੱਛੀ ਦੀ ਫੀਡ ਤੁਰੰਤ ਬੰਦ ਕਰ ਦੇਣੀ ਚਾਹੀਦੀ ਹੈ। ਤਲਾਬ ਵਿੱਚ ਤਾਜ਼ਾ ਪਾਣੀ ਪਾਉਣਾ ਚਾਹੀਦਾ ਹੈ। ਪਾਣੀ ਵਿੱਚ ਆਕਸੀਜਨ ਦੀ ਮਾਤਰਾ ਬਣਾਈ ਰੱਖਣ ਲਈ ਤਾਜ਼ਾ ਪਾਣੀ ਪਾਓ ਜਾਂ ਮਕੈਨੀਕਲ ਏਰੀਏਟਰ ਦੀ ਵਰਤੋ ਕੀਤੀ ਜਾਵੇ ਤਾਂ ਜੋ ਵਾਤਾਵਰਣ ਦੀ 21% ਆਕਸੀਜਨ ਦਾ ਕੁੱਝ ਹਿੱਸਾ ਪਾਣੀ ਵਿੱਚ ਘੁਲ ਜਾਵੇ। ਮੱਛੀ ਤਲਾਬ ਦੇ ਧਰਾਤਲ ਉੱਪਰ ਕਿਸੇ ਵੀ ਤਰਾਂ ਦੀ ਗਾਰ ਉਤਪੰਨ ਨਹੀਂ ਹੋਣ ਦੇਣੀ ਚਾਹੀਦੀ। ਮੱਛੀ ਪੂੰਗ ਦੀ ਸਟਾਕਿੰਗ ਸਵੇਰੇ ਜਾਂ ਸ਼ਾਮ ਨੂੰ ਹੀ ਕੀਤੀ ਜਾਵੇ। ਮੱਛੀ ਪੂੰਗ ਲਿਆਉਣ ਸਮੇਂ ਯੋਗ ਵਾਹਨ ਦੀ ਵਰਤੋ ਕੀਤੀ ਜਾਵੇ ਅਤੇ ਪੂੰਗ ਦਾ ਅਕਲੈਮੇਟਾਈਜ਼ ਹੋਣਾ ਜ਼ਰੂਰੀ ਹੈ । ਪੂੰਗ ਦੀ ਪੌਲੀਥੀਨ ਲਿਫਾਫਿਆਂ ਵਿੱਚ ਲੋੜ ਤੋਂ ਵੱਧ ਪੈਕਿੰਗ ਨਾ ਕੀਤੀ ਜਾਵੇ। ਪੂੰਗ ਸਟਾਕ ਕਰਨ ਤੋਂ ਪਹਿਲਾਂ ਤਲਾਬ ਦੇ ਪਾਣੀ ਦੇ ਮਾਪਦੰਡ ਯੋਗ ਹੋਣੇ ਚਾਹੀਦੇ ਹਨ। ਇਸ ਲਈ ਤਲਾਬ ਦੇ ਪਾਣੀ ਦੀ ਗੁਣਵੱਤਾ ਲਈ ਵਿਭਾਗੀ ਲੈਬਾਰਟਰੀਆਂ ਤੋਂ ਇਸ ਦੀ ਜਾਂਚ ਕਰਵਾ ਲੈਣੀ ਚਾਹੀਦੀ ਹੈ ਅਤੇ ਐਮਰਜੈਂਸੀ ਹੋਣ ਤੇ ਮੱਛੀ ਪਾਲਣ ਵਿਭਾਗ ਦੇ ਅਧਿਕਾਰੀਆਂ ਨਾਲ ਰਾਬਤਾ ਕਾਇਮ ਕੀਤਾ ਜਾਵੇ।

Have something to say? Post your comment