Monday, June 16, 2025

Chandigarh

DC ਵੱਲੋਂ ਰੈਪੀਡੋ ਬਾਈਕਰਜ਼ ਦੀ ਰੈਲੀ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ

May 28, 2024 12:12 PM
SehajTimes
ਮੋਹਾਲੀ : ਰਾਸ਼ਟਰ ਦੇ ਜਮਹੂਰੀ ਤਾਣੇ-ਬਾਣੇ ਨੂੰ ਮਜ਼ਬੂਤ ਕਰਨ ਦੀ ਦ੍ਰਿੜ ਵਚਨਬੱਧਤਾ ਵਿੱਚ, ਜ਼ਿਲ੍ਹਾ ਪ੍ਰਸ਼ਾਸਨ ਮੋਹਾਲੀ ਨੇ ਰੈਪੀਡੋ ਦੇ ਸਹਿਯੋਗ ਨਾਲ, "ਸਵਾਰੀ ਜਿੰਮੇਦਾਰੀ ਕੀ" ਪਹਿਲਕਦਮੀ ਸ਼ੁਰੂ ਕੀਤੀ ਹੈ, ਜਿਸ ਵਿੱਚ ਰੈਪੀਡੋ 01 ਜੂਨ, 2024 ਨੂੰ ਵੋਟਰਾਂ ਨੂੰ ਮੁਫਤ ਬਾਈਕ ਟੈਕਸੀ ਦੀ ਪੇਸ਼ਕਸ਼ ਕਰੇਗਾ। ਇਸ ਤਾਲਮੇਲ ਦੀ ਨਿਰੰਤਰਤਾ ਵਿੱਚ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ, ਆਸ਼ਿਕਾ ਜੈਨ ਨੇ ਸੋਮਵਾਰ ਨੂੰ ਵੋਟਰਾਂ ਦੀ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਲਈ ਇੱਕ ਜਾਗਰੂਕਤਾ ਰੈਲੀ ਵਜੋਂ ਡੀ ਸੀ ਦਫ਼ਤਰ ਤੋਂ 50 ਤੋਂ ਵੱਧ ਬਾਈਕ ਟੈਕਸੀ ਕਪਤਾਨਾਂ ਦੀ ਇੱਕ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਮਤਦਾਨ ਦਿਵਸ 'ਤੇ ਰੈਪੀਡੋ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਮਤਦਾਨ ਵਾਲੇ ਦਿਨ ਵੋਟਰ ਆਪਣੇ ਜਮਹੂਰੀ ਹੱਕ ਦੀ ਵਰਤੋਂ ਕਰਨ ਲਈ 'ਵੋਟ ਨਾਓ' ਕੋਡ ਦੀ ਵਰਤੋਂ ਕਰਕੇ ਰੈਪੀਡੋ ਐਪ 'ਤੇ ਚੋਣ ਬੂਥ ਵਾਸਤੇ ਮੁਫ਼ਤ ਰਾਈਡ ਦਾ ਲਾਭ ਲੈ ਸਕਦੇ ਹਨ।
 
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਵੋਟਰਾਂ ਨੂੰ ਸਹੂਲਤ ਪ੍ਰਦਾਨ ਕਰਨਾ ਅਤੇ ਵਧੇਰੇ ਚੋਣ ਪ੍ਰਕਿਰਿਆ ਵਿੱਚ ਉਨ੍ਹਾਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਐਸ ਏ ਐਸ ਨਗਰ ਜ਼ਿਲ੍ਹਾ ਪਿਛਲੀਆਂ ਲੋਕ ਸਭਾ ਚੋਣਾਂ ਦੌਰਾਨ ਘੱਟ ਮਤਦਾਨ ਵਾਲੇ ਪੋਲਿੰਗ ਬੂਥਾਂ 'ਤੇ ਵਧੇਰੇ ਧਿਆਨ ਕੇਂਦਰਿਤ ਕਰੇਗਾ। ਉਸ ਦਿਨ ਵੋਟਰਾਂ ਨੂੰ ਬੂਥ ਅਤੇ ਬੂਥ ਤੋਂ ਘਰ-ਘਰ ਪਹੁੰਚਾਉਣ ਲਈ 500 ਤੋਂ ਵੱਧ ਮੋਟਰ ਬਾਈਕ ਉਪਲਬਧ ਹੋਣਗੇ। ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਕਿਹਾ, “ਅਸੀਂ ਚੋਣ ਪ੍ਰਕਿਰਿਆ ਨੂੰ ਅੱਗੇ ਲੈ ਕੇ ਜਾਣ ਲਈ ਰੈਪੀਡੋ ਦੇ ਯਤਨਾਂ ਦੀ ਸ਼ਲਾਘਾ ਕਰਦੇ ਹਾਂ ਅਤੇ ਇਹ ਯਕੀਨੀ ਬਣਾਉਣਾ ਚਾਹੁੰਦੇ ਹਾਂ ਕਿ ਹਰੇਕ ਯੋਗ ਵੋਟਰ ਨੂੰ ਆਵਾਜਾਈ ਦੀ ਚਿੰਤਾ ਕੀਤੇ ਬਿਨਾਂ ਆਪਣੀ ਵੋਟ ਪਾਉਣ ਦਾ ਮੌਕਾ ਮਿਲੇ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀ ਨਿੱਜੀ-ਜਨਤਕ ਭਾਈਵਾਲੀ ਸਮਾਜ 'ਤੇ ਵੱਡਾ ਪ੍ਰਭਾਵ ਪਾ ਸਕਦੀ ਹੈ। ਕੰਪਨੀ ਦਾ 2024 ਦੀਆਂ ਆਮ ਚੋਣਾਂ ਦੌਰਾਨ ਐਸ.ਏ.ਐਸ.ਨਗਰ ਵਿੱਚ ਰੈਲੀ ਕਰਨ ਅਤੇ ਮੋਟਰ ਬਾਈਕ ਸੇਵਾਵਾਂ ਉਪਲਬਧ ਕਰਵਾਉਣ ਦਾ ਫੈਸਲਾ ਵੋਟਰ ਜਾਗਰੂਕਤਾ ਅਤੇ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਲਈ ਇੱਕ ਸ਼ਲਾਘਾਯੋਗ ਕਦਮ ਹੈ।
 
ਰੈਪੀਡੋ ਦੇ ਸਹਿ-ਸੰਸਥਾਪਕ ਪਵਨ ਗੁੰਟੁਪੱਲੀ ਨੇ ਕਿਹਾ, "ਅਸੀਂ ਇਹ ਪਹਿਲਕਦਮੀ ਇਹ ਯਕੀਨੀ ਬਣਾਉਣ ਲਈ ਕਰ ਰਹੇ ਹਾਂ ਕਿ ਐਸ.ਏ.ਐਸ. ਨਗਰ ਦਾ ਹਰ ਵੋਟਰ ਆਮ ਚੋਣਾਂ 2024 ਵਿੱਚ ਆਪਣੀ ਵੋਟ ਪਾ ਕੇ ਆਪਣੇ ਨਾਗਰਿਕ ਫਰਜ਼ ਨੂੰ ਸਫਲਤਾਪੂਰਵਕ ਨਿਭਾ ਸਕੇ। ਇਹ ਮੁਫ਼ਤ ਸਵਾਰੀ ਦੀ ਪੇਸ਼ਕਸ਼ ਕਰਕੇ, ਅਸੀਂ ਲੋਕਤੰਤਰ ਲਈ ਸਹੂਲਤ ਪ੍ਰਦਾਨ ਕਰ ਰਹੇ ਹਾਂ। ਪੰਜਾਬ ਵਿੱਚ ਸਾਡੇ ਰੈਪੀਡੋ ਦੇ ਕਪਤਾਨ ਸਿਰਫ਼ ਡ੍ਰਾਈਵਰ ਨਹੀਂ ਹਨ, ਉਹ ਚੋਣ ਪ੍ਰਣਾਲੀ ਨੂੰ ਉਤਸ਼ਾਹਿਤ ਕਰਨ ਦੇ ਦੂਤ ਵਜੋਂ ਵੱਧ ਤੋਂ ਵੱਧ ਵੋਟਰਾਂ ਨੂੰ ਮਤਦਾਨ ਦੇ ਸਮਰੱਥ ਬਣਾਉਣ ਅਤੇ ਵਿਸ਼ਵ ਦੇ ਸਭ ਤੋਂ ਵੱਡੇ ਲੋਕਤੰਤਰ ਵਿੱਚ ਯੋਗਦਾਨ ਪਾਉਣ ਦੇ ਪ੍ਰਤੀਨਿਧ ਹਨ।" ਇਸ ਮੌਕੇ ਹਾਜ਼ਰ ਅਧਿਕਾਰੀਆਂ ਵਿੱਚ ਏ ਡੀ ਸੀ (ਜ) ਵਿਰਾਜ ਐਸ ਤਿੜਕੇ, ਏ ਡੀ ਸੀ (ਯੂ ਡੀ) ਦਮਨਜੀਤ ਸਿੰਘ ਮਾਨ, ਐਸ ਡੀ ਐਮ ਐਸ ਏ ਐਸ ਨਗਰ ਮੋਹਾਲੀ ਦੀਪਾਂਕਰ ਗਰਗ, ਐਸ ਡੀ ਐਮ ਖਰੜ ਗੁਰਮੰਦਰ ਸਿੰਘ, ਜ਼ਿਲ੍ਹਾ ਨੋਡਲ ਅਫਸਰ (ਸਵੀਪ) ਪ੍ਰੋ. ਗੁਰਬਖਸੀਸ਼ ਸਿੰਘ ਅੰਟਾਲ, ਤਹਿਸੀਲਦਾਰ ਚੋਣ ਸੰਜੇ ਕੁਮਾਰ ਅਤੇ ਗੁਡ ਗਵਰਨੈਂਸ ਕੋਆਰਡੀਨੇਟਰ ਵਿਜੇ ਲਕਸ਼ਮੀ ਯਾਦਵ ਹਾਜ਼ਰ ਸਨ।

 

Have something to say? Post your comment

 

More in Chandigarh

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ

ਭਾਜਪਾ ਪੰਜਾਬ ਮਹਿਲਾ ਮੋਰਚਾ ਪ੍ਰਧਾਨ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ, ਸਮਾਣਾ ਸਕੂਲ ਬੱਸ ਹਾਦਸੇ ਦੀ ਨਿਆਂਇਕ ਜਾਂਚ ਦੀ ਕੀਤੀ ਮੰਗ

ਮੁੱਖ ਮੰਤਰੀ ਵੱਲੋਂ ਸ਼ੁਰੂ ਕੀਤੀ ਗਈ 'ਸੀ ਐਮ ਦੀ ਯੋਗਸ਼ਾਲਾ' ਵਿੱਚ ਯੋਗਾ ਕਰਨ ਨਾਲ ਲੋਕਾਂ ਦੀ ਜੀਵਨ ਸ਼ੈਲੀ ਵਿੱਚ ਆ ਰਿਹਾ ਹੈ ਬਦਲਾਅ

ਆਰ.ਟੀ.ਓ. ਮੋਹਾਲੀ ਵਲੋਂ ਟ੍ਰੈਫ਼ਿਕ ਤੇ ਟਰਾਂਸਪੋਰਟ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਤੇ ਕਾਰਵਾਈ

ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼, ਮੋਹਾਲੀ ਵਲੋਂ ਵਿਸ਼ਵ ਖੂਨ ਦਾਨੀ ਦਿਵਸ ਮਨਾਇਆ ਗਿਆ

ਚਰਨਜੀਤ ਸਿੰਘ ਚੰਨੀ ਦਲਿਤਾਂ ਦੇ ਨਾਂ 'ਤੇ ਬਹਾ ਰਹੇ ਹਨ ਮਗਰਮੱਛਾਂ ਵਾਲੇ ਹੰਝੂ : ਹਰਚੰਦ ਸਿੰਘ ਬਰਸਟ

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: ਵਿਜੀਲੈਂਸ ਬਿਊਰੋ ਵੱਲੋਂ ਐਸ.ਡੀ.ਐਮ. ਦਾ ਸਟੈਨੋ 24 ਲੱਖ ਰੁਪਏ ਨਕਦੀ ਸਮੇਤ ਕਾਬੂ

’ਯੁੱਧ ਨਸ਼ਿਆਂ ਵਿਰੁੱਧ’ ਦੇ 104 ਵੇਂ ਦਿਨ ਪੰਜਾਬ ਪੁਲਿਸ ਵੱਲੋਂ 116 ਨਸ਼ਾ ਤਸਕਰ ਗ੍ਰਿਫ਼ਤਾਰ; 9.9 ਕਿਲੋ ਹੈਰੋਇਨ ਅਤੇ 11.23 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

46 ਨਵੀਆਂ ਅਤਿ-ਆਧੁਨਿਕ ਐਂਬੂਲੈਂਸਾਂ ਪੰਜਾਬ ਵਿੱਚ ਐਮਰਜੈਂਸੀ ਸੇਵਾਵਾਂ ਨੂੰ ਦੇਣਗੀਆਂ ਵੱਡਾ ਹੁਲਾਰਾ