Tuesday, October 22, 2024
BREAKING NEWS
ਮਾਓਵਾਦੀਆਂ ਦਾ ਕਹਿਣਾ ਹੈ ਕਿ 4 ਅਕਤੂਬਰ ਦੇ ਮੁਕਾਬਲੇ 'ਚ 7 ਹੋਰ ਕਾਡਰ ਮਾਰੇ ਗਏ : ਛੱਤੀਸਗੜ੍ਹ ਪੁਲਿਸMVA ਸੀਟ ਵੰਡ ਗੱਲਬਾਤ: ਰਾਉਤ ਨੇ ਕਿਹਾ ਕਿ ਰਾਜ ਦੇ ਕਾਂਗਰਸੀ ਆਗੂ ਫੈਸਲੇ ਨਹੀਂ ਲੈ ਸਕਦੇਸੋਨਾ ਵਧ ਕੇ 77,496 ਰੁਪਏ/10 ਗ੍ਰਾਮਬਿਹਾਰ 'ਚ 'ਨਜਾਇਜ਼ ਸ਼ਰਾਬ' ਪੀਣ ਨਾਲ 10 ਹੋਰ ਮੌਤਾਂਸ਼ਿਵਾਜੀ ਦੀ ਮੂਰਤੀ ਢਹਿ ਢੇਰੀ: ਯੂਪੀ 'ਚ ਫੈਬਰੀਕੇਟਰ ਗ੍ਰਿਫਤਾਰ ਸਲਮਾਨ ਖਾਨ ਨੂੰ ਮਿਲੀ Lawrence Bishnoi ਦੇ ਨਾਮ ਤੇ ਜਾਨੋ ਮਾਰਨ ਦੀ ਧਮਕੀਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ ਦਾ ਐਲਾਨਮੁੱਖ ਮੰਤਰੀ ਦੀਆਂ ਕੋਸ਼ਿਸ਼ਾਂ ਨੂੰ ਬੂਰ ਪਿਆ; ਭਾਰਤ ਸਰਕਾਰ ਨੇ ਮਿੱਲ ਮਾਲਕਾਂ ਤੇ ਆੜ੍ਹਤੀਆਂ ਦੀਆਂ ਮੁੱਖ ਮੰਗਾਂ ਮੰਨੀਆਂਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਸਾਉਣੀ ਸੀਜ਼ਨ 2024-25 ਲਈ ਕਸਟਮ ਮਿਲਿੰਗ ਪਾਲਿਸੀ ਨੂੰ ਪ੍ਰਵਾਨਗੀਮੋਹਾਲੀ ਜ਼ਿਲ੍ਹੇ ਦੇ ਕੁਝ ਖੇਤਰ ਵਿੱਚ ਭਲਕੇ ਬੰਦ ਰਹਿਣਗੇ ਸ਼ਰਾਬ ਦੇ ਠੇਕੇ

International

ਅਮਰੀਕਾ ’ਚ ਤੂਫ਼ਾਨ ਕਾਰਨ 42 ਲੋਕ ਜ਼ਖਮੀ ’ਤੇ 21 ਮੌਤਾਂ

May 28, 2024 12:57 PM
SehajTimes

ਅਮਰੀਕਾ : ਅਮਰੀਕਾ ਦੇ ਟੈਕਸਾਸ, ਓਕਲਾਹੋਮਾ ਅਤੇ ਅਰਕਸਨਸਾਸ ਰਾਜਾਂ ਵਿੱਚ ਤੂਫ਼ਾਨ ਆਉਣ ਦੀ ਖ਼ਬਰ ਸਾਹਮਣੇ ਆਈ ਹੈ। ਜਿਸ ਕਾਰਨ 21 ਲੋਕਾਂ ਦੀ ਮੌਤ ਹੋ ਗਈ ਅਤੇ 42 ਤੋਂ ਵੱਧ ਜ਼ਖਮੀ ਹੋ ਗਏ। ਜਾਣਕਾਰੀ ਮੁਤਾਬਕ ਤੂਫ਼ਾਨ, ਗੜੇਮਾਰੀ ਅਤੇ ਹਵਾਵਾਂ ਕਾਰਨ ਕਰੀਬ 10 ਕਰੋੜ ਲੋਕ ਪ੍ਰਭਾਵਿਤ ਹੋਏ ਹਨ। ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਪੂਰੀ ਘਟਨਾ ’ਤੇ ਨਜ਼ਰ ਰੱਖ ਰਹੇ ਹਨ। ਬਚਾਅ ਟੀਮ ਨੂੰ ਮੌਕੇ ’ਤੇ ਭੇਜਿਆ ਗਿਆ ਹੈ। ਇਲੀਨੋਇਸ, ਕੈਂਟਰੀ, ਮਿਸੂਰੀ ਅਤੇ ਟੈਨੇਸੀ ਸ਼ਹਿਰਾਂ ਨੂੰ ਸਭ ਤੋਂ ਵੱਧ ਨੁਕਸਾਨ ਹੋਇਆ ਹੈ। ਇੱਥੇ ਬੇਸਬਾਲ ਦੇ ਆਕਾਰ ਦੇ ਗੜੇ ਪੈ ਰਹੇ ਹਨ। ਇਸ ਕਾਰਨ 40 ਲੱਖ ਤੋਂ ਵੱਧ ਲੋਕ ਡਰ ਦੇ ਸਾਏ ਹੇਠ ਰਹਿ ਰਹੇ ਹਨ। ਇਨ੍ਹਾਂ ਰਾਜਾਂ ਵਿੱਚ 136 ਤੋਂ 165 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਰਹੀਆਂ ਹਨ। ਐਨ ਓ ਏ ਏ ਯਾਨੀ ਰਾਸ਼ਟਰੀ ਸਮੁੰਦਰੀ ਵਾਯੂਮੰਡਲ ਪ੍ਰਸ਼ਾਸਲ ਦਾ ਕਹਿਣਾ ਹੈ ਕਿ ਅਮਰੀਕਾ ਵਿੱਚ ਹਰ ਸਾਲ ਤੂਫ਼ਾਨ ਕਾਰਨ ਲਗਭਗ 50 ਜਾਨਾਂ ਚਲੀਆਂ ਜਾਂਦੀਆਂ ਹਨ। ਸਾਲ 2011 ਵਿੱਚ ਇੱਥੇ ਬਹੁਤ ਵਿਨਾਸ਼ਕਾਰੀ ਤੂਫ਼ਾਨ ਆਏ ਸਨ, ਜਿਸ ਵਿੱਚ ਅਪ੍ਰੈਲ ਜੂਨ ਵਿੱਚ 580 ਤੋਂ ਵੱਧ ਲੋਕਾਂ ਦੀ ਜਾਨ ਚਲੀ ਗਈ ਸੀ। ਅੰਦਾਜ਼ਾ ਲਗਾਇਆ ਗਿਆ ਸੀ ਕਿ ਇਸ ਕਾਰਨ ਦੇਸ਼ ਨੂੰ 21 ਅਰਬ ਡਾਲਰ ਦਾ ਨੁਕਸਾਨ ਹੋਇਆ ਹੈ। ਟੈਕਸਾਸ ਵਿੱਚ ਤੂਫ਼ਾਨ ਅਤੇ ਭਾਰੀ ਮੀਂਹ ਕਾਰਨ 7 ਲੋਕਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ 4 ਬੱਚੇ ਵੀ ਸ਼ਾਮਲ ਹਨ। ਇਨ੍ਹਾਂ ਵਿੱਚੋਂ ਇੱਕ ਦੀ ਉਮਰ 2 ਸਾਲ ਅਤੇ ਦੂਜੇ ਦੀ ਉਮਰ 5 ਸਾਲ ਸੀ। ਇਸ ਦੇ ਨਾਲ ਹੀ ਅਰਕਨਸਾਸ ਵਿੱਚ ਇਸ ਕਾਰਨ 8 ਲੋਕਾਂ ਦੀ ਮੌਤ ਹੋ ਗਈ। ਇਸ ਤੋਂ ਇਲਾਵਾ ਗੈਸ ਸਟੇਸ਼ਨ ਦੇ ਅੰਦਰ 60 ਤੋਂ 80 ਲੋਕ ਫਸੇ ਹੋਏ ਹਨ, ਲੋਕਾਂ ਨੂੰ ਤੂਫਾਨ ਖਤਮ ਹੋਣ ਤੋਂ ਬਾਅਦ ਹੀ ਬਾਹਰ ਆਉਣ ਦੀ ਅਪੀਲ ਕੀਤੀ ਗਈ ਹੈ। ਅਮਰੀਕਾ ਦੇ ਓਕਲਾਹੋਮਾ ਵਿੱਚ ਦੋ ਲੋਕਾਂ ਦੀ ਮੌਤ ਅਤੇ 23 ਜ਼ਖਮੀ ਹੋਣ ਦੀ ਸੂਚਨਾ ਮਿਲੀ ਹੈ। ਕਲੇਰਮੋਰ ਸ਼ਹਿਰ ਦੇ ਮੈਨੇਜਰ ਜੌਹਨ ਫੇਰੀ ਨੇ ਦੱਸਿਆ ਕਿ ਸ਼ਹਿਰ ’ਚ ਤੂਫ਼ਾਨ ’ਚ 19 ਲੋਕ ਜ਼ਖਮੀ ਹੋਏ।

 

Have something to say? Post your comment