Tuesday, October 22, 2024
BREAKING NEWS
ਮਾਓਵਾਦੀਆਂ ਦਾ ਕਹਿਣਾ ਹੈ ਕਿ 4 ਅਕਤੂਬਰ ਦੇ ਮੁਕਾਬਲੇ 'ਚ 7 ਹੋਰ ਕਾਡਰ ਮਾਰੇ ਗਏ : ਛੱਤੀਸਗੜ੍ਹ ਪੁਲਿਸMVA ਸੀਟ ਵੰਡ ਗੱਲਬਾਤ: ਰਾਉਤ ਨੇ ਕਿਹਾ ਕਿ ਰਾਜ ਦੇ ਕਾਂਗਰਸੀ ਆਗੂ ਫੈਸਲੇ ਨਹੀਂ ਲੈ ਸਕਦੇਸੋਨਾ ਵਧ ਕੇ 77,496 ਰੁਪਏ/10 ਗ੍ਰਾਮਬਿਹਾਰ 'ਚ 'ਨਜਾਇਜ਼ ਸ਼ਰਾਬ' ਪੀਣ ਨਾਲ 10 ਹੋਰ ਮੌਤਾਂਸ਼ਿਵਾਜੀ ਦੀ ਮੂਰਤੀ ਢਹਿ ਢੇਰੀ: ਯੂਪੀ 'ਚ ਫੈਬਰੀਕੇਟਰ ਗ੍ਰਿਫਤਾਰ ਸਲਮਾਨ ਖਾਨ ਨੂੰ ਮਿਲੀ Lawrence Bishnoi ਦੇ ਨਾਮ ਤੇ ਜਾਨੋ ਮਾਰਨ ਦੀ ਧਮਕੀਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ ਦਾ ਐਲਾਨਮੁੱਖ ਮੰਤਰੀ ਦੀਆਂ ਕੋਸ਼ਿਸ਼ਾਂ ਨੂੰ ਬੂਰ ਪਿਆ; ਭਾਰਤ ਸਰਕਾਰ ਨੇ ਮਿੱਲ ਮਾਲਕਾਂ ਤੇ ਆੜ੍ਹਤੀਆਂ ਦੀਆਂ ਮੁੱਖ ਮੰਗਾਂ ਮੰਨੀਆਂਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਸਾਉਣੀ ਸੀਜ਼ਨ 2024-25 ਲਈ ਕਸਟਮ ਮਿਲਿੰਗ ਪਾਲਿਸੀ ਨੂੰ ਪ੍ਰਵਾਨਗੀਮੋਹਾਲੀ ਜ਼ਿਲ੍ਹੇ ਦੇ ਕੁਝ ਖੇਤਰ ਵਿੱਚ ਭਲਕੇ ਬੰਦ ਰਹਿਣਗੇ ਸ਼ਰਾਬ ਦੇ ਠੇਕੇ

International

ਯੂਨਾਈਟਿਡ ਏਅਰਲਾਈਨਜ਼ ਦੀ ਫਲਾਈਟ ਨੂੰ ਲੱਗੀ ਅੱਗ

May 28, 2024 01:45 PM
SehajTimes

ਸ਼ਿਕਾਗੋ : ਅਮਰੀਕਾ ਦੇ ਸ਼ਿਕਾਗੋ ਦੇ ਓ ਹਾਰੇ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਰਨਵੇਅ ’ਤੇ ਦੌੜਦੇ ਸਮੇਂ ਯੂਨਾਈਟਿਡ ਏਅਰਲਾਈਨਜ਼ ਦੇ ਜਹਾਜ਼ ਨੂੰ ਅੱਗ ਲਗੱਣ ਦੀ ਖ਼ਬਰ ਸਾਹਮਣੇ ਆਈ ਹੈ। ਇਹ ਏਅਰਬੱਸ ਏ320 ਜਹਾਜ਼ ਸੀ। ਇਹ ਉਡਾਨ ਭਰਨ ਹੀ ਵਾਲਾ ਸੀ ਕਿ ਜਦੋਂ ਇੱਕ ਇੰਜਣ ਵਿੱਚੋਂ ਧੂੰਆਂ ਉੱਠਦਾ ਦੇਖਿਆ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਯੂਨਾਈਟਿਡ ਏਅਰਲਾਈਨਜ਼ ਦੀ ਫਲਾਈਟ ਨੰਬਰ 2091 ਨੇ ਸੋਮਵਾਰ ਰਾਤ ਭਾਰਤੀ ਸਮੇਂ ਅਨੁਸਾਰ ਕਰੀਬ 11:30 ਵਜੇ ਸ਼ਿਕਾਗੋ ਤੋਂ ਵਾਸ਼ਿੰਗਟਨ ਲਈ ਉਡਾਨ ਭਰੀ ਸੀ। ਉਦੋਂ ਇਹ ਹਾਦਸਾ ਵਾਪਰਿਆ। ਇਸ ਤੋਂ ਇਲਾਵਾ 25 ਮਈ ਨੂੰ ਸਪਿਰਟ ਏਅਰਲਾਈਨਜ਼ ਦੇ ਜਹਾਜ਼ ਦੀ ਐਮਰਜੈਂਸੀ ਲੈਂਡਿਗ ਕਰਨੀ ਪਈ ਸੀ। ਫਲਾਈਟ ਐਨ ਕੇ 270 ਜਮੈਕਾ ਤੋਂ ਫਲੋਰੀਡਾ ਜਾ ਰਹੀ ਜਦੋਂ ਇਸ ਦੀ ਮਸ਼ੀਨੀਰੀ ’ਚ ਕੁਝ ਖਰਾਬੀ ਆ ਗਈ। ਇਸ ਤੋਂ ਬਾਅਦ ਅਲਰਟ ਜਾਰੀ ਕੀਤਾ ਗਿਆ ਸੀ ਕਿ ਜਹਾਜ਼ ਨੂੰ ਪਾਣੀ ’ਚ ਉਤਾਰ ਦਿੱਤਾ ਜਾਵੇਗਾ। ਹਾਲਾਂਕਿ ਪਾਇਲਟ ਨੇ ਆਪਣੀ ਸਿਆਣਪ ਨਾਲ ਫਲਾਈਟ ਨੂੰ ਜਮੈਕਾ ਏਅਰਪੋਰਟ ’ਤੇ ਵਾਪਸ ਲੈਂਡ ਕਰਵਾਇਆ। ਇਸ ਨੂੰ ਤੁਰੰਤ ਰੋਕ ਦਿੱਤਾ ਗਿਆ ਅਤੇ ਸਾਰੇ 148 ਯਾਤਰੀਆਂ ਅਤੇ 5 ਚਾਲਕ ਦਲ ਦੇ ਮੈਂਬਰਾਂ ਨੂੰ ਸੁੱਰਖਿਅਤ ਬਾਹਰ ਕੱਢ ਲਿਆ ਗਿਆ। ਹਾਦਸੇ ਕਾਰਨ ਹਵਾਈ ਅੱਡੇ ’ਤੇ ਸਾਰੀਆਂ ਉਡਾਣਾਂ 45 ਮਿੰਟ ਲਈ ਰੋਕ ਦਿੱਤੀਆਂ ਗਈਆਂ। ਹੁਣ ਏਵੀਏਸ਼ਨ ਇਮੀਗੇਸ਼ਨ ਅਥਾਰਟੀ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ। ਏਅਰਲਾਈਨਜ਼ ਨੇ ਯਾਤਰੀਆਂ ਤੋਂ ਮੁਆਫੀ ਮੰਗੀ ਅਤੇ ਉਨ੍ਹਾਂ ਲਈ ਇੱਕ ਹੋਰ ਫਲਾਈਟ ਦਾ ਇੰਤਜ਼ਾਮ ਕੀਤਾ। ਘਟਨਾ ਦੇ 4 ਘੰਟੇ ਬਾਅਦ ਦੂਜੀ ਫਲਾਈਟ ਨੇ ਉਡਾਨ ਭਰੀ। ਯੂਨਾਈਟਿਡ ਏਅਰਲਾਈਨਜ਼ ਦਾ ਇਹ ਜਹਾਜ਼ ਸੈਨ ਫਰਾਂਸਿਸਕੋ ਤੋਂ ਓਸਾਕਾ ਜਾ ਰਿਹਾ ਸੀ। ਪਹੀਆ ਡਿੱਗਣ ਕਾਰਨ ਜਹਾਜ਼ ਨੂੰ ਲਾਸ ਏਂਜਲਸ ਹਵਾਈ ਅੱਡੇ ’ਤੇ ਐਮਰਜੈਂਸੀ ਲੈਂਡਿਗ ਕਰਨੀ ਪਈ। ਜਹਾਜ਼ ਵਿੱਚ 4 ਪਾਇਲਟਾਂ ਸਮੇਤ ਕੁੱਲ 249 ਲੋਕ ਸਵਾਰ ਸਨ। ਜਾਪਾਨ ਜਾ ਰਹੇ ਯੂਨਾਈਟਿਡ ਏਅਰਲਾਈਨਜ਼ ਦੇ ਜਹਾਜ਼ ਦਾ ਇੱਕ ਪਹੀਆ ਡਿੱਗ ਗਿਆ ਸੀ। ਜਿਵੇਂ ਹੀ ਜਹਾਜ਼ ਨੇ ਉਡਾਨ ਭਰੀ ਉਸ ਦਾ ਪਹੀਆ ਟੁੱਟ ਗਿਆ ਅਤੇ ਹਵਾਈ ਅੱਡੇ ਦੀ ਪਾਰਕਿੰਗ ਵਿੱਚ ਡਿੱਗ ਗਿਆ। ਇਸ ਕਾਰਨ ਕਈ ਵਾਹਨਾਂ ਦਾ ਨੁਕਸਾਨ ਹੋ ਗਿਆ।

Have something to say? Post your comment