Sunday, April 26, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

01 ਜੂਨ ਨੂੰ ਸਵੇਰੇ 07:00 ਵਜੇ ਤੋਂ ਸ਼ਾਮ 06:00 ਵਜੇ ਤੱਕ ਪਾਈਆਂ ਜਾਣਗੀਆਂ ਵੋਟਾਂ

May 28, 2024 03:54 PM
SehajTimes

ਫ਼ਤਹਿਗੜ੍ਹ ਸਾਹਿਬ : ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹੇ ਦੇ ਸਮੂਹ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ 01 ਜੂਨ ਵਾਲੇ ਦਿਨ ਆਪਣੀ ਵੋਟ ਦਾ ਇਸਤੇਮਾਲ ਜਰੂਰ ਕਰਨ। ਉਨ੍ਹਾਂ ਕਿਹਾ ਕਿ ਸਾਡੇ ਸੰਵਿਧਾਨ ਨੇ ਦੇਸ਼ ਦੇ ਹਰੇਕ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕ ਨੂੰ ਵੋਟ ਪਾਉਣ ਦਾ ਅਧਿਕਾਰ ਦੇ ਕੇ ਇੱਕ ਅਜਿਹੀ ਤਾਕਤ ਦਿੱਤੀ ਹੈ ਜਿਸ ਦੀ ਵਰਤੋਂ ਨਾਲ ਅਸੀਂ ਆਪਣੇ ਦੇਸ਼ ਦੀ ਖੁਸ਼ਹਾਲੀ ਵਿੱਚ ਆਪਣਾ ਯੋਗਦਾਨ ਪਾ ਸਕਦੇ ਹਾਂ। ਇਸ ਲਈ ਸਾਨੂੰ ਆਪਣੇ ਸੰਵਿਧਾਨਕ ਹੱਕ ਦੀ ਵਰਤੋਂ ਕਰਨ ਤੋਂ ਕਦੇ ਵੀ ਅਵੇਸਲੇ ਨਹੀਂ ਹੋਣਾ ਚਾਹੀਦਾ ਅਤੇ ਆਪਣੀ ਵੋਟ ਦਾ ਜਰੂਰ ਇਸਤੇਮਾਲ ਕਰਨਾ ਚਾਹੀਦਾ ਹੈ। ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਇਹ ਵੀ ਕਿਹਾ ਕਿ ਸਾਨੂੰ ਆਪਣੀ ਵੋਟ ਦਾ ਇਸਤੇਮਾਲ ਬਿਨਾਂ ਕਿਸੇ ਲਾਲਚ ਜਾਂ ਦਬਾਅ ਤੋਂ ਕਰਨਾ ਚਾਹੀਦਾ ਹੈ ਕਿਉਂਕਿ ਨਿਰਪੱਖ ਢੰਗ ਨਾਲ ਵੋਟਾਂ ਪਾ ਕੇ ਹੀ ਅਸੀਂ ਚੰਗੇ ਸਮਾਜ ਦੀ ਸਿਰਜਣਾ ਕਰ ਸਕਦੇ ਹਾਂ। ਉਨ੍ਹਾਂ ਨੌਜਵਾਨ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਜ਼ਰੂਰ ਕਰਨ ਅਤੇ ਆਪਣੇ ਪਰਿਵਾਰਿਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਮਿੱਤਰਾਂ ਨੂੰ ਵੀ ਵੋਟ ਪਾਉਣ ਲਈ ਪ੍ਰੇਰਿਤ ਕਰਨ ਤਾਂ ਕਿ ਵੱਧ ਤੋਂ ਵੱਧ ਦੀ ਵੋਟ ਪ੍ਰਤੀਸ਼ਤਤਾ ਦਾ ਟੀਚਾ ਪ੍ਰਾਪਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਵੋਟ ਪਾਉਣ ਦਾ ਸਮਾਂ ਸਵੇਰੇ 7:00 ਵਜੇ ਤੋਂ ਲੈ ਕੇ ਸ਼ਾਮ 6:00 ਵਜੇ ਤੱਕ ਹੈ ਅਤੇ ਵੋਟਰਾਂ ਦੀ ਸਹੂਲਤ ਲਈ ਪੋਲਿੰਗ ਸਟੇਸ਼ਨਾਂ ਤੇ ਹੀਟ ਵੇਬ ਤੋਂ ਬਚਣ ਵਾਸਤੇ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵੋਟਾਂ ਵਾਲੇ ਦਿਨ ਪੋਲਿੰਗ ਸਟੇਸ਼ਨਾਂ ਤੇ ਵੋਟਰਾਂ ਨੂੰ ਕਿਸੇ ਤਰਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਵੱਧ ਰਹੀ ਗਰਮੀ ਦੇ ਮੱਦੇਨਜ਼ਰ ਵੋਟਰਾਂ ਅਤੇ ਪੋਲਿੰਗ ਅਮਲੇ ਦੀ ਸਹੂਲਤ ਲਈ ਪੋਲਿੰਗ ਬੂਥਾਂ ’ਤੇ ਪੀਣ ਵਾਲਾ ਠੰਡਾ ਪਾਣੀ, ਸ਼ਾਮਿਆਨਾ, ਪੱਖੇ, ਕੁਰਸੀਆਂ ਆਦਿ ਦਾ ਪੁਖ਼ਤਾ ਇੰਤਜ਼ਾਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬਜ਼ੁਰਗਾਂ ਅਤੇ ਦਿਵਿਆਂਗਜਨਾਂ ਦੀ ਸਹੂਲਤ ਲਈ ਵਹੀਲਚੇਅਰ, ਰੈਂਪ, ਆਵਾਜਾਈ ਅਤੇ ਵਲੰਟੀਅਰ ਵਰਗੀਆਂ ਸਹੂਲਤਾਂ ਮੌਜੂਦ ਰਹਿਣਗੀਆਂ। ਉਨ੍ਹਾਂ ਇਹ ਵੀ ਦੱਸਿਆ ਕਿ ਬਜੁਰਗਾਂ, ਦਿਵਿਆਂਗ ਵੋਟਰਾਂ ਤੇ ਛੋਟੇ ਬੱਚਿਆਂ ਵਾਲੀਆਂ ਔਰਤਾਂ ਦੀ ਸਹਾਇਤਾ ਲਈ ਪੋਲਿੰਗ ਬੂਥਾਂ ਤੇ ਵਲੰਟੀਅਰਜ਼ ਵੀ ਤਾਇਨਾਤ ਕੀਤੇ ਜਾ ਰਹੇ ਹਨ ਤਾਂ ਜੋ ਇਨ੍ਹਾਂ ਨੂੰ ਵੋਟ ਪਾਉਣ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਝੱਲਣੀ ਪਵੇ।

 

Have something to say? Post your comment

 

More in Malwa

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ : ਸਪੀਕਰ ਸੰਧਵਾਂ

ਮਾਵਾਂ-ਧੀਆਂ ਦੇ ਸਨਮਾਨ ਲਈ ਸਰਕਾਰ ਵਚਨਬੱਧ : ਸਪੀਕਰ ਸੰਧਵਾਂ

ਸਪੀਕਰ ਸੰਧਵਾਂ ਵਲੋਂ ਪਿੰਡ ਨਵਾਂ ਨੱਥੇਵਾਲਾ ਅਤੇ ਧੂੜਕੋਟ ਦੇ ਸਰਕਾਰੀ ਸਕੂਲਾਂ ’ਚ 65 ਲੱਖ ਦੇ ਨਵੇਂ ਵਿਕਾਸ ਕਾਰਜਾਂ ਦਾ ਉਦਘਾਟਨ

ਮਿਲੇਨੀਅਮ ਸਕੂਲ ਨੇ ਵਿਦਿਆਰਥੀਆਂ ਲਈ ਇੱਕ ਵਿਸ਼ੇਸ਼ ਖੇਤੀਬਾੜੀ ਨਾਲ ਸਬੰਧਤ ਗਤੀਵਿਧੀ ਦਾ ਆਯੋਜਨ ਕੀਤਾ

ਸਾਦਿਕ ਪੰਚਾਇਤ ਦੁਕਾਨ ਕਿਰਾਇਆ ਮਾਮਲਾ ਸਰਕਾਰ ਵੱਲੋਂ ਤੁਰਤ ਕਾਰਵਾਈ, 27 ਅਪ੍ਰੈਲ ਤੱਕ ਮੰਗੀ ਗਈ ਰਿਪੋਰਟ : ਅਰਸ਼ ਸੱਚਰ

ਡਾ. ਹਰੀ ਸਿੰਘ ਸੇਵਕ ਸੀਨੀ. ਸੈਕੰ. ਸਕੂਲ ਵਿਖੇ ‘ਮੌਕ ਐਕਸਰਸਾਈਜ਼’ ਦਾ ਆਯੋਜਨ

ਡੀ.ਸੀ.ਐਮ. ਸਕੂਲ ਦੇ ਬੱਚਿਆਂ ਨੇ ਵੰਨ-ਸਵੰਨੇ ਬੂਟੇ ਲਾ ਕੇ ਮਨਾਇਆ ਵਰਲਡ ਅਰਥ ਡੇ

ਤੇਜਧਾਰ ਹਥਿਆਰਾਂ ਦੀ ਨੋਕ ’ਤੇ ਲੁੱਟ-ਖੋਹ ਕਰਨ ਦੀ ਤਾਕ ’ਚ ਬੈਠੇ 2 ਗਿਰੋਹ ਪੁਲਿਸ ਦੀ ਗ੍ਰਿਫਤ ਵਿੱਚ : ਥਾਣਾ ਮੁਖੀ

ਭਾਰਤੀਆ ਮਾਡਲ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਸ਼ਾਨਦਾਰ, ਮਿਹਨਤੀ ਵਿਦਿਆਰਥੀਆਂ ਦਾ ਸਨਮਾਨ

ਫਰੀਦਕੋਟ ਪੁਲਿਸ ਵੱਲੋਂ ਰੇਲਵੇ ਸਟੇਸ਼ਨਾ ’ਤੇ ਚਲਾਇਆ ਗਿਆ ਸਪੈਸ਼ਲ ਚੈਕਿੰਗ ਆਪ੍ਰੇਸ਼ਨ