Friday, September 19, 2025

Malwa

ਤਿੰਨ ਆਜ਼ਾਦ ਉਮੀਦਵਾਰਾਂ ਦੀਆਂ ਵਾਹਨਾਂ ਦੀਆਂ ਪ੍ਰਵਾਨਗੀਆਂ ਰੱਦ : DC Shaukat Ahmed Pare

May 28, 2024 04:56 PM
SehajTimes

ਪਟਿਆਲਾ : ਰਿਟਰਨਿੰਗ ਅਫ਼ਸਰ -ਕਮ- ਡਿਪਟੀ ਕਮਿਸ਼ਨਰ ਪਟਿਆਲਾ ਸ਼ੌਕਤ ਅਹਿਮਦ ਪਰੇ ਨੇ ਚੋਣ ਖਰਚਿਆਂ ਦੀ ਦੂਜੀ ਪੜਤਾਲ ਦੌਰਾਨ ਸ਼ਾਮਲ ਨਾ ਹੋਣ ਵਾਲੇ ਉਮੀਦਵਾਰਾਂ ਦੀਆਂ ਵਾਹਨਾਂ ਦੀਆਂ ਪ੍ਰਵਾਨਗੀਆਂ ਰੱਦ ਕਰ ਦਿੱਤੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਆਜ਼ਾਦ ਉਮੀਦਵਾਰ ਸ੍ਰੀ ਪਰਮਜੀਤ ਸਿੰਘ ਪੁੱਤਰ ਸ੍ਰੀ ਤਰਲੋਚਨ ਸਿੰਘ, ਆਜ਼ਾਦ ਉਮੀਦਵਾਰ ਸ੍ਰੀਮਤੀ ਡਿੰਪਲ ਅਤੇ ਆਜ਼ਾਦ ਉਮੀਦਵਾਰ ਮੱਖਣ ਸਿੰਘ ਵੱਲੋਂ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 77 ਅਧੀਨ ਮੈਨਟੇਨ ਕੀਤੇ ਜਾ ਰਹੇ ਚੋਣ ਖਰਚਾ ਰਜਿਸਟਰ ਦਾ ਮਿਲਾਨ ਸ਼ੈਡੋ ਅਬਜਰਵੇਸ਼ਨ ਰਜਿਸਟਰ ਨਾਲ ਕਰਨ ਲਈ ਖਰਚਾ ਅਬਜ਼ਰਵਰ ਕੋਲ 20 ਮਈ 2024 ਨੂੰ ਆਪਣਾ ਰਿਕਾਰਡ ਪੇਸ਼ ਕਰਨਾ ਸੀ, ਜੋ ਪੇਸ਼ ਨਹੀਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਉਕਤ ਉਮੀਦਵਾਰਾਂ ਨੂੰ ਦੁਬਾਰਾ 25 ਮਈ 2024 ਨੂੰ ਆਪਣਾ ਰਿਕਾਰਡ ਪੇਸ਼ ਕਰਨ ਲਈ ਲਿਖਿਆ ਗਿਆ ਸੀ ਅਤੇ ਹਦਾਇਤ ਕੀਤੀ ਗਈ ਸੀ ਕਿ ਨਿਰਧਾਰਿਤ ਮਿਤੀ ਨੂੰ ਰਿਕਾਰਡ ਪੇਸ਼ ਨਾ ਕਰਨ ਦੀ ਸੂਰਤ ਵਿੱਚ ਆਪ ਨੂੰ ਜਾਰੀ ਕੀਤੀਆਂ ਗਈਆਂ ਵਾਹਨਾਂ ਦੀਆਂ ਪ੍ਰਵਾਨਗੀਆਂ ਰੱਦ ਕਰ ਦਿੱਤੀਆਂ ਜਾਣਗੀਆਂ ਪ੍ਰੰਤੂ ਆਜ਼ਾਦ ਉਮੀਦਵਾਰ ਸ੍ਰੀ ਪਰਮਜੀਤ ਸਿੰਘ ਪੁੱਤਰ ਸ੍ਰੀ ਤਰਲੋਚਨ ਸਿੰਘ, ਆਜ਼ਾਦ ਉਮੀਦਵਾਰ ਸ੍ਰੀਮਤੀ ਡਿੰਪਲ ਅਤੇ ਆਜ਼ਾਦ ਉਮੀਦਵਾਰ ਮੱਖਣ ਸਿੰਘ ਵੱਲੋਂ ਆਪ ਜਾ ਆਪਣਾ ਕੋਈ ਨੁਮਾਇੰਦਾ ਪੇਸ਼ ਨਹੀਂ ਕੀਤਾ ਗਿਆ। ਇਸ ਲਈ ਉਕਤ ਉਮੀਦਵਾਰਾਂ ਨੂੰ ਜਾਰੀ ਵਾਹਨਾਂ ਦੀਆਂ ਪ੍ਰਵਾਨਗੀਆਂ ਰੱਦ ਕੀਤੀਆਂ ਗਈਆਂ ਹਨ।

Have something to say? Post your comment

 

More in Malwa

ਐਸ.ਡੀ.ਐਮ. ਮਾਲੇਰਕੋਟਲਾ ਵੱਲੋਂ ਪਟਵਾਰੀਆਂ ਅਤੇ ਨੰਬਰਦਾਰਾਂ ਨਾਲ ਕੀਤੀਆਂ ਮੀਟਿੰਗਾਂ

ਕਾਂਗਰਸ ਦੀ ਜ਼ਿਲ੍ਹਾ ਪ੍ਰਧਾਨਗੀ ਨੂੰ ਲੈਕੇ ਕੀਤੀ ਵਿਚਾਰ ਚਰਚਾ 

ਆਂਗਣਵਾੜੀ ਵਰਕਰਾਂ ਹੈਲਪਰਾਂ ਮਾਣ ਭੱਤਾ ਕੇਂਦਰ ਸਰਕਾਰ ਨੇ 6 ਮਹੀਨਿਆਂ ਤੋਂ ਲਟਕਾਇਆ : ਸਿੰਦਰ ਕੌਰ ਬੜੀ

ਪੰਜਾਬ ਤੇ ਕਿਸਾਨੀ ਦੀਆਂ ਮੰਗਾਂ ਨੂੰ ਲੈ ਕੇ ਬੀਕੇਯੂ ਲੱਖੋਵਾਲ ਦੇ ਵਫਦ ਨੇ ਕੇਂਦਰੀ ਮੰਤਰੀ ਐਸ.ਪੀ.ਸਿੰਘ ਬਗੇਲ ਨਾਲ ਕੀਤੀ ਮੁਲਾਕਾਤ : ਦੌਲਤਪੁਰਾ

ਡੀ.ਸੀ. ਦਫ਼ਤਰ ਇੰਪਲਾਇਜ਼ ਯੂਨੀਅਨ, ਮਾਲੇਰਕੋਟਲਾ ਨੇ 100 ਹੜ੍ਹ ਪੀੜਤ ਪਰਿਵਾਰਾਂ ਦੀ ਮਦਦ ਲਈ ਗੱਦੇ ਅਤੇ ਕੰਬਲ ਭੇਜੇ

ਸੰਦੀਪ ਕੌੜਾ ਦਾ ਸੁਨਾਮ ਪੁੱਜਣ ਮੌਕੇ ਕੀਤਾ ਸਨਮਾਨ

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ