Thursday, December 18, 2025

Chandigarh

ਪੰਜਾਬ ਨੇ ਗ਼ੈਰ -ਸਰਕਾਰੀ ਸੰਗਠਨਾਂ ਰਾਹੀਂ ਲੋੜਵੰਦਾਂ ਦੀ ਸਹਾਇਤਾ ਲਈ 10 ਕਰੋੜ ਰੁਪਏ ਅਲਾਟ ਕੀਤੇ: ਮੁੱਖ ਸਕੱਤਰ

May 06, 2021 07:41 PM
SehajTimes

ਚੰਡੀਗੜ : ਪੰਜਾਬ ਸਰਕਾਰ ਨੇ ਮੌਜੂਦਾ ਵਿੱਤੀ ਸਾਲ 2021-2022 ਦੌਰਾਨ ਗ਼ੈਰ- ਸਰਕਾਰੀ ਸੰਸਥਾਵਾਂ (ਐਨ.ਜੀ.ਓ.) ਦੀ ਸ਼ਮੂਲੀਅਤ ਰਾਹੀਂ  ਸਿਹਤ, ਸਿੱਖਿਆ, ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ, ਸਮਾਜਿਕ ਨਿਆਂ, ਪਸ਼ੂ ਪਾਲਣ ਵਿਭਾਗਾਂ ਅਤੇ ਸੋਸਵਾ (ਐਨ.ਜੀ.ਓ.) ਨੂੰ ਸੂਬੇ ਵਿੱਚ ਲੋੜਵੰਦਾਂ ਦੀ ਸਹਾਇਤਾ ਲਈ 10 ਕਰੋੜ ਰੁਪਏ ਦੀ ਰਾਸ਼ੀ ਅਲਾਟ ਕੀਤੀ ਹੈ।
ਇਹ ਪ੍ਰਗਟਾਵਾ ਮੁੱਖ ਸੱਕਤਰ ਸ੍ਰੀਮਤੀ ਵਿਨੀ ਮਹਾਜਨ ਨੇ ਅੱਜ ਇੱਥੇ ਗ਼ੈਰ-ਸਰਕਾਰੀ ਸੰਗਠਨਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ ਉੱਚ ਪੱਧਰੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ।
ਸ੍ਰੀਮਤੀ ਮਹਾਜਨ ਨੇ ਐਨ.ਜੀ.ਓਜ਼ ਤੋਂ ਸਮਰਥਨ ਦੀ ਮੰਗ ਕਰਦਿਆਂ ਉਨਾਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਦੀ ਦੂਜੀ ਮਾਰੂ ਲਹਿਰ ਵਿਰੁੱਧ ਲੜਨ ਅਤੇ ਇਸ ’ਤੇ ਜਿੱਤ ਪ੍ਰਾਪਤ ਕਰਨ ਵਿੱਚ ਸੂਬਾ ਸਰਕਾਰ ਦੀ ਮਦਦ ਲਈ ਅੱਗੇ ਆਉਣ।
ਮੁੱਖ ਸਕੱਤਰ ਨੇ ਐਨ.ਜੀ.ਓਜ਼ ਨੂੰ ਅਪੀਲ ਕਰਦਿਆਂ ਕਿਹਾ “ਕਿਰਪਾ ਕਰਕੇ ਆਪਣੀਆਂ ਸੰਸਥਾਵਾਂ ਰਾਹੀਂ ਲੋਕਾਂ ਨੂੰ ਕੋਵਿਡ ਟੈਸਟਿੰਗ, ਟੀਕਾਕਰਨ ਅਤੇ ਸਮੇਂ ਰਹਿੰਦਿਆਂ ਇਲਾਜ ਕਰਾਉਣ ਲਈ ਉਤਸ਼ਾਹਿਤ ਕਰੋ ਤਾਂ ਜੋ ਇਸ ਖਤਰਨਾਕ ਵਾਇਰਸ ਦੇ ਫੈਲਾਅ ਦੀ ਲੜੀ ਨੂੰ ਤੋੜਿਆ ਜਾ ਸਕੇ।
ਉਹਨਾਂ ਨੇ ਸਮਾਜ ਦੇ ਸਭ ਤੋਂ ਵੱਧ ਲੋੜਵੰਦ ਤਬਕਿਆਂ ਵਾਸਤੇ  ਮਨੁੱਖੀ ਸਰੋਤ ਵਿਕਾਸ ਦੇ ਪ੍ਰਾਜੈਕਟਾਂ ਨੂੰ ਲਾਗੂ ਕਰਨ ਵਿੱਚ ਸੰਪੂਰਨ ਯੋਗਦਾਨ ਦੇਣ ਲਈ ਸਮਾਜ ਸੇਵੀ ਸੰਸਥਾਵਾਂ ਦੀ ਪਿੱਠ ਵੀ ਥਾਪੜੀ ।
ਜ਼ਿਕਰਯੋਗ ਹੈ , ਸੂਬੇ ਵਿੱਚ ਕਈ ਐਨ.ਜੀ.ਓਜ਼ ਸਿੱਖਿਆ, ਕਿੱਤਾਮੁਖੀ ਸਿਖਲਾਈ, ਸਮਾਜਿਕ ਨਿਆਂ, ਸਿਹਤ, ਪਸ਼ੂ ਪਾਲਣ, ਸਮਾਜਿਕ ਸੁਰੱਖਿਆ ਅਤੇ ਪੋਸ਼ਣ ਪ੍ਰੋਗਰਾਮਾਂ ਵਰਗੇ ਤਰਜੀਹੀ ਖੇਤਰਾਂ ਵਿੱਚ ਕੰਮ ਕਰ ਰਹੀਆਂ ਹਨ।  

Have something to say? Post your comment

 

More in Chandigarh

ਕਬੱਡੀ ਖਿਡਾਰੀ ਦੇ ਕਤਲ ਮਾਮਲੇ ਵਿੱਚ ਮੁੱਖ ਦੋਸ਼ੀ ਨੂੰ ਸੰਖੇਪ ਗੋਲੀਬਾਰੀ ਦੌਰਾਨ ਕੀਤਾ ਬੇਅਸਰ , ਦੋ ਪੁਲਿਸ ਮੁਲਾਜ਼ਮ ਵੀ ਹੋਏ ਫੱਟੜ

'ਯੁੱਧ ਨਸ਼ਿਆਂ ਵਿਰੁੱਧ’ ਦੇ 291ਵੇਂ ਦਿਨ ਪੰਜਾਬ ਪੁਲਿਸ ਵੱਲੋਂ 5 ਕਿਲੋ ਹੈਰੋਇਨ ਅਤੇ 2 ਕਿਲੋ ਅਫੀਮ ਸਮੇਤ 103 ਨਸ਼ਾ ਤਸਕਰ ਕਾਬੂ

ਹਰਿਆਲੀ ਹੇਠ ਰਕਬਾ ਵਧਾਉਣ ਅਤੇ ਵਾਤਾਵਰਣ ਸੰਭਾਲ ਲਈ ਜੰਗਲ ਅਤੇ ਕੁਦਰਤ ਜਾਗਰੂਕਤਾ ਪਾਰਕ ਕੀਤੇ ਜਾ ਰਹੇ ਹਨ ਵਿਕਸਿਤ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਅੱਠ ਸਾਬਕਾ ਕੈਡਿਟਾਂ ਦਾ ਅਚੀਵਰ ਐਵਾਰਡ ਨਾਲ ਸਨਮਾਨ

ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਵਲੋਂ ਚਿਰਾਂ ਤੋਂ ਬੰਦ ਰੂਟ 25/102 ਚਲਾਉਣ ਦੇ ਆਦੇਸ਼ ਜਾਰੀ

ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਫੇਜ਼-11 ਵਿੱਚ ਤੋੜਫੋੜ ਕਾਰਵਾਈ ਦੀ ਕੜੀ ਨਿੰਦਾ ਕੀਤੀ

ਪੰਜਾਬ ਵਿੱਚ ਸੇਵਾ ਡਿਲੀਵਰੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਖੋਲ੍ਹੇ ਜਾਣਗੇ 54 ਨਵੇਂ ਸੇਵਾ ਕੇਂਦਰ

ਮੁੱਖ ਮੰਤਰੀ ਨੇ ਪੰਜਾਬ ਨੂੰ ਯੂ.ਕੇ. ਲਈ ਨਿਵੇਸ਼ ਹੱਬ ਵਜੋਂ ਪੇਸ਼ ਕੀਤਾ

ਯੁੱਧ ਨਸ਼ਿਆਂ ਵਿਰੁੱਧ’: 290ਵੇਂ ਦਿਨ, ਪੰਜਾਬ ਪੁਲਿਸ ਨੇ 76 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ, 10 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ