Wednesday, December 17, 2025

Malwa

ਚੋਣਾਂ ਜਮਹੂਰੀਅਤ ਦਾ ਜਸ਼ਨ, ਹਰੇਕ ਵੋਟਰ ਬੇਖੌਫ਼ ਹੋ ਕੇ ਵੋਟ ਪਾਵੇ : ਡਾ ਪੱਲਵੀ

May 28, 2024 06:55 PM
ਅਸ਼ਵਨੀ ਸੋਢੀ

ਡਿਪਟੀ ਕਮਿਸ਼ਨਰ ਅਤੇ ਐਸਐਸਪੀ ਨੇ ਕੀਤੀ ਫਲੈਗ ਮਾਰਚ ਦੀ ਅਗਵਾਈ

ਮਾਲੇਰਕੋਟਲਾ : ਲੋਕ ਸਭਾ ਚੋਣਾਂ 2024 ਲਈ ਸੁਖਾਵਾਂ ਮਾਹੌਲ ਸਿਰਜਣ ਅਤੇ ਲੋਕ ਬਿਨਾਂ ਕਿਸੇ ਡਰ ਭੈਅ ਜਾਂ ਲਾਲਚ ਦੇ ਆਪਣੇ ਮਤਦਾਨ ਹੱਕ ਦਾ ਇਸਤੇਮਾਲ ਕਰ ਸਕਣ ਇਸ ਉਦੇਸ਼ ਨਾਲ ਲੋਕਾਂ ਵਿੱਚ ਵਿਸ਼ਵਾਸ ਬਹਾਲੀ ਲਈ  ਜ਼ਿਲ੍ਹਾ ਪੁਲਿਸ ਵੱਲੋਂ ਫਲੈਗ ਮਾਰਚ ਕੱਢਿਆ ਗਿਆ। ਇਸ ਫਲੈਗ ਮਾਰਚ ਦੀ ਅਗਵਾਈ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਡਾ ਪੱਲਵੀ,ਐਸਐਸਪੀ ਡਾ ਸਿਮਰਤ ਕੌਰ ਨੇ ਕੀਤੀ। ਇਸ ਫਲੈਗ ਮਾਰਚ ਐਸ.ਪੀ.ਸ੍ਰੀ ਵੈਵਭ ਸਹਿਗਲ, ਡੀ.ਐਸ.ਪੀ. ਸ੍ਰੀ ਗੁਰਦੇਵ ਸਿੰਘ ਤੋਂ ਇਲਾਵਾ ਪੈਰਾ ਮਿਲਟਰੀ ਫੋਰਸ ਨੇ ਹਿੱਸਾ ਲਿਆ। ਇਸ ਮੌਕੇ ਬੋਲਦਿਆਂ ਡਾ ਪੱਲਵੀ ਨੇ ਕਿਹਾ ਕਿ ਚੋਣਾਂ ਜਮਹੂਰੀਅਤ ਦਾ ਜਸ਼ਨ ਹਨ ਜਿਸ ਕਰਕੇ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਹਰੇਕ ਵੋਟਰ ਬੇਖੌਫ਼ ਹੋ ਕੇ ਇਨ੍ਹਾਂ ਚੋਣਾਂ ਵਿੱਚ ਹਿੱਸਾ ਲਵੇ। ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੋਕਾਂ ਨੂੰ ਇਹ ਯਕੀਨ ਦਵਾਇਆ ਜਾ ਰਿਹਾ ਹੈ ਕਿ ਉਹ ਵੱਧ ਚੜ ਕੇ ਮਤਦਾਨ ਕਰਨ ਅਤੇ ਕਿਸੇ ਦੇ ਵੀ ਪ੍ਰਭਾਵ ਵਿੱਚ ਨਾ ਆਉਣ। ਉਹਨਾਂ ਨੇ ਕਿਹਾ ਕਿ ਇਸ ਫਲੈਗ ਮਾਰਚ ਦੇ ਰਾਹੀਂ ਮਾੜੇ ਅਨਸਰਾਂ ਨੂੰ ਵੀ ਤਾੜਨਾ ਕੀਤੀ ਜਾ ਰਹੀ ਹੈ ਕਿ ਉਹ ਕੋਈ ਵੀ ਗੈਰ ਕਾਨੂੰਨੀ ਗਤੀਵਿਧੀ ਵਿੱਚ ਸ਼ਾਮਿਲ ਨਾ ਹੋਣ। ਉਹਨਾਂ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਨਸ਼ੇ ਜਾਂ ਹਥਿਆਰਾਂ ਦੀ ਤਸਕਰੀ ਨੂੰ ਰੋਕਣ ਲਈ ਵੀ ਲਗਾਤਾਰ ਉਪਰਾਲੇ ਜਾਰੀ ਹਨ। ਐਸਐਸਪੀ ਡਾ ਸਿਮਰਨ ਨੇ ਕਿਹਾ ਕਿ ਪੁਲਿਸ ਵਿਭਾਗ ਵੱਲੋਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਖਤ ਸੁਰੱਖਿਆ ਪ੍ਰਬੰਧ ਕੀਤੇ ਹਨ ਅਤੇ ਚੋਣਾਂ ਦੌਰਾਨ ਕਿਸੇ ਨੂੰ ਵੀ ਡਰਨ ਦੀ ਲੋੜ ਨਹੀਂ ਹੈ। ਲੋਕ ਬਿਨਾਂ ਕਿਸੇ ਡਰ ਜਾਂ ਲਾਲਚ ਦੇ ਆਪਣੇ ਵੋਟ ਹੱਕ ਦਾ ਇਸਤੇਮਾਲ ਨਿਡਰ ਹੋ ਕੇ ਕਰਨ ਇਸ ਲਈ ਵਿਭਾਗ ਵੱਲੋਂ ਲਗਾਤਾਰ ਜ਼ਿਲੇ ਵਿੱਚ ਫਲੈਗ ਮਾਰਚ ਕੀਤੇ ਜਾ ਰਹੇ ਹਨ ਅਤੇ ਅੱਗੇ ਤੋਂ ਵੀ ਇਹ ਮੁਹਿੰਮ ਇਸੇ ਤਰ੍ਹਾਂ ਜਾਰੀ ਰਹੇਗੀ। ਉਹਨਾਂ ਦੱਸਿਆ ਕਿ ਸੁਖਾਵਾਂ ਮਾਹੌਲ ਦੀ ਗਵਾਹੀ ਦੇਣ ਲਈ ਲਗਾਤਾਰ ਫਲੈਗ ਮਾਰਚ, ਵਿਸ਼ੇਸ ਨਾਕੇ ਅਤੇ ਚੈਕਿੰਗਾਂ ਜਾਰੀ ਰਹਿਣਗੀਆਂ ਇਸ ਮੌਕੇ ਲੋਕਾਂ ਨੇ ਇਸ ਉਪਰਾਲੇ ਦੀ ਸਲਾਘਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਫਲੈਗ ਮਾਰਚ ਨਾਲ ਮਾੜੇ ਅਨਸਰਾਂ ਵਿੱਚ ਡਰ ਪੈਦਾ ਹੋਵੇਗਾ ਅਤੇ ਲੋਕ ਵਧੇਰੇ ਸੁਰੱਖਿਤ ਮਹਿਸੂਸ ਕਰਨਗੇ ਅਤੇ ਜੇਕਰ ਕੋਈ ਗੁਪਤ ਸੂਚਨਾ ਹੋਵੇ ਤਾਂ ਲੋਕ ਬਿਨਾਂ ਡਰ ਭੈਅ ਦੇ ਇਹ ਸੂਚਨਾ ਪੁਲਿਸ ਜਾ ਸਿਵਲ ਪ੍ਰਸਾਸ਼ਨ ਨਾਲ ਸਾਂਝਾ ਕਰਨ ਲਈ ਅੱਗੇ ਆਉਣ।

Have something to say? Post your comment