Sunday, November 02, 2025

Malwa

ਸੁਨਾਮ ਹਲਕੇ ਦੇ ਪਿੰਡਾਂ ਚ, ਸਿਮਰਨਜੀਤ ਸਿੰਘ ਮਾਨ ਨੇ ਕੀਤਾ ਰੋਡ ਸ਼ੋਅ

May 28, 2024 07:02 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਪ੍ਰਧਾਨ ਅਤੇ ਲੋਕ ਸਭਾ ਹਲਕਾ ਸੰਗਰੂਰ ਤੋਂ ਪਾਰਟੀ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਦੇ ਹੱਕ ਵਿੱਚ ਮੰਗਲਵਾਰ ਨੂੰ ਸੁਨਾਮ ਹਲਕੇ ਦੇ ਪਿੰਡਾਂ ਵਿੱਚ ਰੋਡ ਸ਼ੋਅ ਕੱਢਿਆ ਗਿਆ। ਜੇਠ ਮਹੀਨੇ ਦੀ ਵਰ੍ਹਦੀ ਧੁੱਪ ਦੇ ਬਾਵਜੂਦ ਲੋਕਾਂ ਨੇ ਸੜਕਾਂ ਤੇ ਆਕੇ ਸਿਮਰਨਜੀਤ ਸਿੰਘ ਮਾਨ ਨੂੰ ਹੱਲਾਸ਼ੇਰੀ ਦਿੱਤੀ। ਇਸ ਦੌਰਾਨ ਵੱਖ-ਵੱਖ ਥਾਵਾਂ 'ਤੇ ਰੋਡ ਸ਼ੋਅ ਦਾ ਢੋਲ ਵਜਾਕੇ ਅਤੇ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ ਗਿਆ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਅਤੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਹੇਠ ਪਿੰਡ ਬਡਰੁੱਖਾਂ ਤੋਂ ਸ਼ੁਰੂ ਹੋਇਆ, ਜਿਸ ਤੋਂ ਬਾਅਦ ਪਵਿੱਤਰ ਧਰਤੀ ਗੁਰਸਾਗਰ ਮਸਤੂਆਣਾ ਸਾਹਿਬ, ਉਭਾਵਾਲ, ਬਹਾਦਰਪੁਰ, ਦੁੱਗਾਂ, ਸਲਾਈਟ ਦੇ ਵਿੱਚੋਂ ਦੀ ਲੌਂਗੋਵਾਲ, ਸ਼ੇਰੋ, ਨਮੋਲ, ਸੁਨਾਮ ਹੋਕੇ ਲੰਘਿਆ। ਇਸ ਦੌਰਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਇਹ ਹਲਕੇ ਦੇ ਲੋਕਾਂ ਦਾ ਪਿਆਰ ਹੀ ਹੈ, ਜੋ ਮੈਨੂੰ ਲੋਕਾਂ ਨਾਲ ਸਰਕਾਰਾਂ ਵੱਲੋਂ ਕੀਤੀ ਜਾਣ ਵਾਲੀ ਧੱਕੇਸ਼ਾਹੀ ਵਿਰੁੱਧ ਲੜਨ ਦਾ ਹੌਂਸਲਾ ਦਿੰਦਾ ਹੈ | ਉਨ੍ਹਾਂ ਕਿਹਾ ਕਿ ਹੁਣ ਤੱਕ ਕਾਂਗਰਸ, ਭਾਜਪਾ, ਅਕਾਲੀ ਦਲ (ਬਾਦਲ) ਅਤੇ ਆਪ ਪਾਰਟੀ ਨੇ ਝੂਠੇ ਲਾਰੇ ਲਗਾ ਕੇ ਤੁਹਾਨੂੰ ਠੱਗਿਆ ਹੈ | ਹੁਣ ਇਨ੍ਹਾਂ ਸਾਰੀਆਂ ਪਾਰਟੀਆਂ ਨੂੰ ਸਬਕ ਸਿਖਾਉਣ ਦਾ ਵਕਤ ਹੈ | ਤੁਸੀਂ ਆਪਣੇ ਬੱਚਿਆਂ ਦੇ ਭਵਿੱਖ ਨੂੰ  ਸੰਵਾਰਨ ਲਈ, ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਅਤੇ ਸਰਕਾਰਾਂ ਤੋਂ ਆਪਣੇ ਬਣਦੇ ਹੱਕ ਲੈਣ ਲਈ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਉਮੀਦਵਾਰਾਂ ਦਾ ਸਾਥ ਦਿਓ, ਤਾਂ ਜੋ ਸੰਸਦ ਵਿੱਚ ਲੋਕ ਹੱਕਾਂ ਲਈ ਸੰਸਦ ਵਿੱਚ ਜੋਰ-ਸ਼ੋਰ ਨਾਲ ਆਵਾਜ ਬੁਲੰਦ ਕੀਤੀ ਜਾ ਸਕੇ। ਰੋਡ ਸ਼ੋਅ ਮੌਕੇ ਸਿਮਰਨਜੀਤ ਸਿੰਘ ਮਾਨ ਦੀ ਧੀ ਤੋਂ ਇਲਾਵਾ ਬਾਬਾ ਸ਼ਾਹਬਾਜ਼ ਸਿੰਘ ਡਸਕਾ, ਜਥੇਦਾਰ ਗੁਰਪ੍ਰੀਤ ਸਿੰਘ ਲਖਮੀਰਵਾਲਾ, ਗੁਰਚਰਨ ਸਿੰਘ ਜਖੇਪਲ ਸਮੇਤ ਵੱਡੀ ਗਿਣਤੀ ਵਿਚ ਲੋਕ ਹਾਜ਼ਰ ਸਨ।

Have something to say? Post your comment

 

More in Malwa

ਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ 'ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ

ਬਠਿੰਡਾ ਦੇ ਸਕੂਲ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨ ਕਾਬੂ

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਲਦ ਖੁਰਦ ਤੇ ਬਾਲਦ ਕਲਾਂ ’ਚ ਖੇਡ ਮੈਦਾਨਾਂ ਦੇ ਨਿਰਮਾਣ ਦੇ ਕੰਮ ਕਰਵਾਏ ਸ਼ੁਰੂ

ਸਿਹਤ ਕਾਮਿਆਂ ਨੇ ਹੈਲਥ ਮੰਤਰੀ ਨਾਲ ਕੀਤੀ ਮੁਲਾਕਾਤ 

ਪੱਕੀਆ ਮੰਡੀਆਂ ਹੋਣ ਦੇ ਬਾਵਜੂਦ ਵੀ ਕਿਸਾਨ ਦੀ ਫਸਲ ਕੱਚੇ ਫੜਾ 'ਚ' ਰੁਲ ਰਹੀ

ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ : ਮੁੱਖ ਮੰਤਰੀ

ਗਾਣਿਆਂ 'ਚ ਸਰਪੰਚਾਂ ਦੀ ਇੱਜ਼ਤ ਨਾਲ ਖਿਲਵਾੜ ਨਹੀਂ ਬਰਦਾਸ਼ਤ : ਲਖਮੀਰਵਾਲਾ 

ਘਰ ਦੀ ਕੁਰਕੀ ਕਰਨ ਨਹੀਂ ਆਇਆ ਕੋਈ ਬੈਂਕ ਅਧਿਕਾਰੀ 

ਮਨਿੰਦਰ ਲਖਮੀਰਵਾਲਾ ਨੇ ਗਾਇਕ ਗੁਲਾਬ ਸਿੱਧੂ ਦੇ ਗਾਣੇ ਦਾ ਕੀਤਾ ਵਿਰੋਧ