Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਵਧੀਕ ਮੁੱਖ ਚੋਣ ਅਫ਼ਸਰ ਵੱਲੋਂ ਗਿਣਤੀ ਕੇਂਦਰ ਦਾ ਜਾਇਜ਼ਾ

May 28, 2024 07:29 PM
SehajTimes
ਪਟਿਆਲਾ : ਪੰਜਾਬ ਦੇ ਵਧੀਕ ਮੁੱਖ ਚੋਣ ਅਫ਼ਸਰ ਹਰੀਸ਼ ਨਈਅਰ ਨੇ ਲੋਕ ਸਭਾ ਚੋਣਾਂ ਲਈ 1 ਜੂਨ ਨੂੰ ਪੈਣ ਵਾਲੀਆਂ ਵੋਟਾਂ ਦੀ 4 ਜੂਨ ਨੂੰ ਹੋਣ ਵਾਲੀ ਗਿਣਤੀ ਦੇ ਮੱਦੇਨਜ਼ਰ ਪਟਿਆਲਾ ਦਿਹਾਤੀ ਹਲਕੇ ਦੀਆਂ ਵੋਟਾਂ ਦੀ ਗਿਣਤੀ ਲਈ ਥਾਪਰ ਯੂਨੀਵਰਸਿਟੀ ਵਿਖੇ ਬਣਾਏ ਜਾ ਰਹੇ ਗਿਣਤੀ ਕੇਂਦਰ ਦਾ ਦੌਰਾ ਕਰਕੇ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ, ਐਸ.ਪੀ. ਸਿਟੀ ਸਰਫ਼ਰਾਜ ਆਲਮ, ਏ.ਡੀ.ਸੀ.-ਕਮ-ਸਹਾਇਕ ਰਿਟਰਨਿੰਗ ਅਫ਼ਸਰ ਨਵਰੀਤ ਕੌਰ ਸੇਖੋਂ ਵੀ ਮੌਜੂਦ ਸਨ।
ਵਧੀਕ ਮੁੱਖ ਚੋਣ ਅਫ਼ਸਰ ਹਰੀਸ਼ ਨਈਅਰ ਨੇ ਪਟਿਆਲਾ ਦਿਹਾਤੀ ਹਲਕੇ ਦੀਆਂ ਵੋਟਾਂ ਦੀ ਗਿਣਤੀ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਅਤੇ ਬਾਕੀ ਅਧਿਕਾਰੀਆਂ ਨਾਲ ਬੈਠਕ ਵੀ ਕੀਤੀ। ਉਨ੍ਹਾਂ ਨੇ ਸਟਰੌਂਗ ਰੂਮ ਸਮੇਤ ਪੋਸਟਲ ਬੈਲੇਟ ਪੇਪਰ ਦੀ ਗਿਣਤੀ ਕਮਰੇ ਅਤੇ ਈ.ਟੀ.ਪੀ.ਬੀ.ਸੀ. ਦੀ ਪ੍ਰੀ-ਕਾਊਂਟਿੰਗ ਦੇ ਹਾਲ ਦਾ ਨਿਰੀਖਣ ਵੀ ਕੀਤਾ। ਉਨ੍ਹਾਂ ਨੇ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾਂ ਯਕੀਨੀ ਬਣਾਉਣ ਲਈ ਆਖਿਆ।
ਪਟਿਆਲਾ ਜ਼ਿਲ੍ਹੇ 'ਚ ਗਿਣਤੀ ਕੇਂਦਰਾਂ ਵਿਖੇ ਕੀਤੇ ਜਾਣ ਵਾਲੇ ਪ੍ਰਬੰਧਾ ਦੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ 1 ਜੂਨ ਨੂੰ ਮਤਦਾਨ ਤੋਂ ਬਾਅਦ 4 ਜੂਨ ਨੂੰ ਵੋਟਾਂ ਦੀ ਗਿਣਤੀ ਦੇ ਕਾਰਜ ਨੂੰ ਨਿਰਵਿਘਨਤਾ ਸਹਿਤ ਨੇਪਰੇ ਚਾੜ੍ਹਨ ਲਈ ਸਾਰੇ ਗਿਣਤੀਕਾਰਾਂ ਨੂੰ ਵਿਸ਼ੇਸ਼ ਸਿਖਲਾਈ ਕਰਵਾਈ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਮੁਕੰਮਲ ਰੂਪ 'ਚ ਪਾਲਣਾ ਯਕੀਨੀ ਬਣਾਈ ਜਾਵੇਗੀ। ਇਸ ਮੌਕੇ ਚੋਣ ਤਹਿਸੀਲਦਾਰ ਵਿਜੇ ਕੁਮਾਰ ਚੌਧਰੀ ਅਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ