Monday, June 16, 2025

Chandigarh

ਸਾਬਕਾ ਪੰਚਾਇਤ ਮੈਂਬਰ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

May 28, 2024 07:35 PM
SehajTimes
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਸਾਬਕਾ ਪੰਚਾਇਤ ਮੈਂਬਰ ਕਰਨੈਲ ਸਿੰਘ ਵਾਸੀ ਪਿੰਡ ਦਿਉਗੜ੍ਹ, ਜ਼ਿਲ੍ਹਾ ਪਟਿਆਲਾ ਨੂੰ ਪੁਲਿਸ ਮੁਲਾਜ਼ਮਾਂ ਦੀ ਤਰਫੋਂ 1,40,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਉਸਦੇ ਪਿੰਡ ਦੇ ਹੀ ਵਸਨੀਕ ਸ਼ੇਰਾ ਸਿੰਘ ਵੱਲੋਂ ਦਰਜ ਕਰਵਾਈ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ।  ਉਨਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਸਦੇ ਖਿਲਾਫ ਥਾਣਾ ਘੱਗਾ, ਜ਼ਿਲਾ ਪਟਿਆਲਾ ਵਿਖੇ ਐਨਡੀਪੀਐਸ ਐਕਟ ਤਹਿਤ ਐਫਆਈਆਰ ਦਰਜ ਹੈ। ਉਸ ਨੇ ਦੋਸ਼ ਲਾਇਆ ਕਿ ਸੀਆਈਏ ਸਮਾਣਾ ਦੇ ਇੰਚਾਰਜ ਸਬ ਇੰਸਪੈਕਟਰ (ਐਸਆਈ) ਮਨਪ੍ਰੀਤ ਸਿੰਘ ਅਤੇ ਸਹਾਇਕ ਸਬ ਇੰਸਪੈਕਟਰ (ਏਐਸਆਈ) ਪ੍ਰਗਟ ਸਿੰਘ ਨੇ ਇਸ ਪੁਲੀਸ ਕੇਸ ਵਿੱਚ ਉਸ ਦੀ ਮੱਦਦ ਕਰਨ ਬਦਲੇ 2 ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ ਅਤੇ ਉਨ੍ਹਾਂ ਨੇ ਰਿਸ਼ਵਤ ਦੀ ਇਹ ਰਕਮ ਆਪਣੇ ਜਾਣਕਾਰ ਉਕਤ ਵਿਅਕਤੀ ਕਰਨੈਲ ਸਿੰਘ ਨੂੰ ਸੌਂਪਣ ਲਈ ਕਿਹਾ ਹੈ।
 
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਮੁਲਜ਼ਮ ਕਰਨੈਲ ਸਿੰਘ ਨੂੰ ਉਸ ਸਮੇਂ ਦਬੋਚ ਲਿਆ ਜਦੋਂ ਉਹ ਸ਼ਿਕਾਇਤਕਰਤਾ ਤੋਂ ਐਸ.ਆਈ. ਮਨਪ੍ਰੀਤ ਅਤੇ ਏਐਸਆਈ ਪ੍ਰਗਟ ਸਿੰਘ ਦੀ ਤਰਫੋਂ 1,40,000 ਰੁਪਏ ਦੀ ਰਿਸ਼ਵਤ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਲੈ ਰਿਹਾ ਸੀ। ਇਸ ਸਬੰਧੀ ਮੁਲਜ਼ਮ ਕਰਨੈਲ ਸਿੰਘ ਖ਼ਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਇਸ ਕੇਸ ਅਗਲੇਰੀ ਤਫਤੀਸ਼ ਦੌਰਾਨ ਉਕਤ ਐਸ.ਆਈ. ਮਨਪ੍ਰੀਤ ਸਿੰਘ ਅਤੇ ਏ.ਐਸ.ਆਈ. ਪਰਗਟ ਸਿੰਘ ਦੀ ਭੂਮਿਕਾ ਦੀ ਜਾਂਚ ਕੀਤੀ ਜਾਵੇਗੀ ਅਤੇ ਉਸ ਮੁਤਾਬਿਕ ਇਸ ਕੇਸ ਵਿੱਚ ਉਨਾਂ ਨੂੰ ਨਾਮਜ਼ਦ ਕੀਤਾ ਜਾਵੇਗਾ।

Have something to say? Post your comment

 

More in Chandigarh

ਪੰਜਾਬ ਸਰਕਾਰ ਅਤੇ 'ਆਪ' ਨੇ 'ਇੱਕ ਰਾਸ਼ਟਰ ਇੱਕ ਚੋਣ' ਪ੍ਰਸਤਾਵ 'ਤੇ ਸਖ਼ਤ ਇਤਰਾਜ਼ ਜਤਾਏ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

‘ਯੁੱਧ ਨਸ਼ਿਆਂ ਵਿਰੁੱਧ’ ਦਾ 105ਵਾਂ ਦਿਨ: 1.9 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ ਸਮੇਤ 158 ਨਸ਼ਾ ਤਸਕਰ ਕਾਬੂ

ਪੰਜਾਬ ਲਈ ਮਾਣ ਤੇ ਹੌਂਸਲੇ ਦੀ ਉਡਾਣ: ਮਾਈ ਭਾਗੋ ਇੰਸਟੀਚਿਊਟ ਦੀਆਂ ਤਿੰਨ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਮਿਲਿਆ ਕਮਿਸ਼ਨ

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ : ਹਰਚੰਦ ਸਿੰਘ ਬਰਸਟ

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ

ਭਾਜਪਾ ਪੰਜਾਬ ਮਹਿਲਾ ਮੋਰਚਾ ਪ੍ਰਧਾਨ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ, ਸਮਾਣਾ ਸਕੂਲ ਬੱਸ ਹਾਦਸੇ ਦੀ ਨਿਆਂਇਕ ਜਾਂਚ ਦੀ ਕੀਤੀ ਮੰਗ

ਮੁੱਖ ਮੰਤਰੀ ਵੱਲੋਂ ਸ਼ੁਰੂ ਕੀਤੀ ਗਈ 'ਸੀ ਐਮ ਦੀ ਯੋਗਸ਼ਾਲਾ' ਵਿੱਚ ਯੋਗਾ ਕਰਨ ਨਾਲ ਲੋਕਾਂ ਦੀ ਜੀਵਨ ਸ਼ੈਲੀ ਵਿੱਚ ਆ ਰਿਹਾ ਹੈ ਬਦਲਾਅ