Saturday, August 02, 2025
BREAKING NEWS
ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾਟਰਾਈਸਿਟੀ ਇੰਮੀਗ੍ਰੇਸ਼ਨ ਕੰਸਲਟੈਂਟਸ ਦਾ ਲਾਇਸੰਸ ਰੱਦਲੁਧਿਆਣਾ ‘ਚ ਬੋਰੀ ਵਿਚ ਔਰਤ ਦੀ ਮ੍ਰਿਤਕ ਦੇਹ ਮਿਲੀਮੋਹਾਲੀ ਦੀ ਇੱਕ ਫੈਕਟਰੀ ‘ਚ ਅੱਗ ਲੱਗਣ ਕਾਰਨ ਬੱਚੀ ਦੀ ਮੌਤ, ਦੋ ਝੁਲਸੇ

Chandigarh

ਪੰਜਾਬ ਵਿੱਚ 1 ਜੂਨ ਨੂੰ ਛੁੱਟੀ ਦਾ ਐਲਾਨ 

May 29, 2024 01:20 PM
SehajTimes
30 ਮਈ ਸ਼ਾਮ 5 ਵਜੇ ਤੋਂ 1 ਜੂਨ ਸ਼ਾਮ 7 ਵਜੇ ਤੱਕ ਠੇਕੇ ਬੰਦ ਰੱਖਣ ਦੇ ਹੁਕਮ : ਸਿਬਿਨ ਸੀ   
 
ਵੋਟਾਂ ਦੀ ਗਿਣਤੀ ਵਾਲੇ ਦਿਨ 4 ਜੂਨ ਨੂੰ ਵੀ ਠੇਕੇ ਰਹਿਣਗੇ ਬੰਦ  
 
ਚੰਡੀਗੜ੍ਹ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਕਿਹਾ ਹੈ ਕਿ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ 1 ਜੂਨ, 2024 (ਸ਼ਨਿਵਾਰ) ਨੂੰ ਵੋਟਿੰਗ ਵਾਲੇ ਦਿਨ ਵੋਟ ਪਾਉਣ ਲਈ ਪੰਜਾਬ ਵਿੱਚ ਵਿਸ਼ੇਸ਼ ਛੁੱਟੀ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ 30-05-2024 ਤੋਂ 01-06-2024 ਅਤੇ 04-06-2024 ਨੂੰ ਚੋਣਾਂ ਦੇ ਨਤੀਜਿਆਂ ਵਾਲੇ ਦਿਨ ਡ੍ਰਾਈ ਡੇਅ ਘੋਸ਼ਿਤ ਕੀਤਾ ਗਿਆ ਹੈ।   
ਹੋਰ ਜਾਣਕਾਰੀ ਦਿੰਦਿਆ ਸਿਬਿਨ ਸੀ ਨੇ ਦੱਸਿਆ ਕਿ ਪੰਜਾਬ ਸੂਬੇ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ/  ਵਿੱਦਿਅਕ ਅਦਾਰਿਆਂ ਲਈ ਲਈ ਮਿਤੀ 01.06.2024 (ਸ਼ਨੀਵਾਰ) ਨੂੰ ਗਜ਼ਟਿਡ ਛੁੱਟੀ ਰਹੇਗੀ। ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਅਧੀਨ ਵੀ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਦੇ ਕਿਸੇ ਵੀ ਉਦਯੋਗਿਕ ਅਦਾਰੇ, ਕਾਰੋਬਾਰ, ਵਪਾਰ ਜਾਂ ਕਿਸੇ ਵੀ ਹੋਰ ਅਦਾਰੇ ਵਿੱਚ ਕੰਮ ਕਰਨ ਵਾਲੇ ਵੋਟਰਾਂ ਨੂੰ ਵੀ ਵੋਟ ਪਾਉਣ ਲਈ ਲੋਕ ਪ੍ਰਤਿਨਿਧਤਾ ਐਕਟ 1951 ਦੀ ਧਾਰਾ 135ਬੀ (1) ਮੁਤਾਬਕ 01-06-2024 ਨੂੰ ਅਦਾਇਗੀਯੋਗ ਛੁੱਟੀ ਐਲਾਨੀ ਗਈ ਹੈ। ਇਸ ਸਬੰਧੀ ਨੋਟੀਫਿਕੇਸ਼ਨ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਜਾਰੀ ਕੀਤਾ ਜਾ ਚੁੱਕਾ ਹੈ।   
 
ਮੁੱਖ ਚੋਣ ਅਧਿਕਾਰੀ ਨੇ ਅੱਗੇ ਦੱਸਿਆ ਕਿ 1 ਜੂਨ ਨੂੰ ਵੋਟਿੰਗ ਦੇ ਮੱਦੇਨਜ਼ਰ 30-05-2024 (ਵੀਰਵਾਰ) ਨੂੰ ਸ਼ਾਮ ਪੰਜ ਵਜੇ ਤੋਂ 01-06-2024 (ਸ਼ਨਿਵਾਰ) ਨੂੰ ਸ਼ਾਮ 7 ਵਜੇ ਤੱਕ ਡ੍ਰਾਈ ਡੇਅ ਰਹੇਗਾ। ਇਸ ਤੋਂ ਇਲਾਵਾ ਨਤੀਜਿਆਂ ਵਾਲੇ ਦਿਨ 04-06-2024 (ਮੰਗਲਵਾਰ) ਨੂੰ ਵੀ ਸੂਬੇ ਵਿੱਚ ਡ੍ਰਾਈ ਡੇਅ ਐਲਾਨਿਆ ਗਿਆ ਹੈ। ਸਿਬਿਨ ਸੀ ਨੇ ਕਿਹਾ ਕਿ 1 ਜੂਨ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ। ਉਨ੍ਹਾਂ ਅੱਗੇ ਵੋਟਰਾਂ ਨੂੰ ਵੱਧ ਚੜ੍ਹ ਕੇ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਕੇ ਲੋਕਤੰਤਰ ਦੇ ਇਸ ਸੱਭ ਤੋਂ ਵੱਡੇ ਤਿਉਹਾਰ ਵਿੱਚ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ ਤਾਂ ਜੋ ਚੋਣ ਕਮਿਸ਼ਨ ਦੇ 'ਇਸ ਵਾਰ 70 ਪਾਰ' ਦੇ ਟੀਚੇ ਨੂੰ ਹਾਸਲ ਕੀਤਾ ਜਾ ਸਕੇ।

Have something to say? Post your comment

 

More in Chandigarh

ਨਵਾਂ ਗਾਉਂ ਵਿੱਚ ਫਾਇਰ ਸਟੇਸ਼ਨ ਲਗਾਉਣ ਲਈ ਸਰਕਾਰ ਵੱਲੋਂ 1,89,77,000/- ਰੁਪਏ ਦੀ ਰਾਸ਼ੀ ਮਨਜ਼ੂਰ : ਅਨਮੋਲ ਗਗਨ ਮਾਨ

ਐਸ.ਸੀ. ਕਮਿਸ਼ਨ ਵਲੋਂ ਕਮਿਸ਼ਨਰ ਆਫ਼ ਪੁਲਿਸ ਅੰਮ੍ਰਿਤਸਰ ਤਲਬ

ਪੰਜਾਬ ਸਰਕਾਰ ਵੱਲੋਂ ਆਮ ਬਦਲੀਆਂ/ਤੈਨਾਤੀ ਲਈ ਤੈਅ ਸਮਾਂ ਸੀਮਾ ਵਿਚ ਵਾਧਾ

ਐੱਨਪੀਐੱਸ ਕਰਮਚਾਰੀਆਂ ਲਈ ਪਰਿਵਾਰਕ ਜਾਂ ਦਿਵਿਆਂਗਤਾ ਪੈਨਸ਼ਨ ਲੈਣ ਸਬੰਧੀ ਵਿੱਤ ਵਿਭਾਗ ਨੇ ਵਿਕਲਪ ਚੁਣਨ ਦੀ ਸ਼ਰਤ ਲਈ ਵਾਪਸ: ਹਰਪਾਲ ਸਿੰਘ ਚੀਮਾ

ਸੂਬਾ-ਪੱਧਰੀ ਸਮੀਖਿਆ ਮੀਟਿੰਗ ਵਿੱਚ ਸਹਿਕਾਰੀ ਸਭਾਵਾਂ ਦੇ ਪੁਨਰ ਸੁਰਜੀਤੀ ਲਈ ਰੋਡਮੈਪ ਕੀਤਾ ਤਿਆਰ

‘ਯੁੱਧ ਨਸ਼ਿਆਂ ਵਿਰੁੱਧ’ ਦੇ ਪੰਜ ਮਹੀਨੇ: 1000 ਕਿਲੋ ਹੈਰੋਇਨ ਸਮੇਤ ਕਾਬੂ 24089 ਨਸ਼ਾ ਤਸਕਰ

ਪੰਜਾਬ ਵਿੱਚੋਂ ਨਸ਼ੇ ਦੀ ਅਲਾਮਤ ਦੇ ਜੜ੍ਹੋਂ ਖ਼ਾਤਮੇ ਦੀ ਇਤਿਹਾਸਿਕ ਜੰਗ, ਵਿਦਿਆਰਥੀਆਂ ਲਈ ਇੱਕ ਵਿਸ਼ੇਸ਼ ਨਸ਼ਾ ਵਿਰੋਧੀ ਪਾਠਕ੍ਰਮ ਸ਼ੁਰੂ : ਵਿਧਾਇਕ ਰੰਧਾਵਾ

ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਵੱਲੋਂ ਨਸ਼ਿਆਂ ਵਿਰੁੱਧ ਪਾਠਕ੍ਰਮ ਜਾਰੀ; ‘ਨਸ਼ਿਆਂ ਖ਼ਿਲਾਫ਼ ਜੰਗ’ ਤਹਿਤ ਸਕੂਲਾਂ ਵਿੱਚ ਪੜ੍ਹਾਇਆ ਜਾਵੇਗਾ ਪਾਠਕ੍ਰਮ

ਪੰਜਾਬ ਸਰਕਾਰ ਨੇ ਜੀਐਸਟੀ ਰਿਫੰਡਾਂ ਵਿੱਚ ਤੇਜ਼ੀ ਲਿਆਂਦੀ, ਜੁਲਾਈ ਵਿੱਚ 241.17 ਕਰੋੜ ਰੁਪਏ ਕੀਤੇ ਮਨਜ਼ੂਰ: ਹਰਪਾਲ ਸਿੰਘ ਚੀਮਾ

ਗੁਰਮੀਤ ਸਿੰਘ ਖੁੱਡੀਆਂ ਨੇ 11 ਨਵ-ਨਿਯੁਕਤ ਖੇਤੀਬਾੜੀ ਵਿਕਾਸ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ