Wednesday, March 11, 2026
BREAKING NEWS
ਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

Malwa

ਜਨਰਲ ਚੋਣ ਅਬਜ਼ਰਬਰ ਦੀ ਨਿਗਰਾਨੀ ਹੇਠ ਈ.ਵੀ.ਐਮਜ਼ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਹੋਈ

May 29, 2024 02:55 PM
SehajTimes

ਲੋਕ ਸਭਾ ਹਲਕਾ 08-ਫ਼ਤਹਿਗੜ੍ਹ ਸਾਹਿਬ (ਅ:ਜ:) ਅੰਦਰ ਪੈਂਦੇ 09 ਵਿਧਾਨ ਸਭਾ ਹਲਕਿਆਂ ਨੂੰ ਸੌਂਪੀਆਂ ਗਈਆਂ ਮਸ਼ੀਨਾਂ

ਫ਼ਤਹਿਗੜ੍ਹ ਸਾਹਿਬ : ਲੋਕ ਸਭਾ ਚੋਣਾਂ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਹਾਜਰੀ ਵਿੱਚ ਇਲੈਕਟ੍ਰੋਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐਮਜ਼) ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕਰਵਾਈ ਗਈ। ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਇਸ ਪ੍ਰਕ੍ਰਿਆ ਦੀ ਨਿਗਰਾਨੀ ਜਨਰਲ ਚੋਣ ਅਬਜ਼ਰਬਰ ਸ਼੍ਰੀ ਰਾਕੇਸ਼ ਸ਼ੰਕਰ, ਆਈ.ਏ.ਐਸ. ਅਤੇ ਜ਼ਿਲ੍ਹਾ ਚੋਣ ਅਫਸਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਕੀਤੀ।

          ਇਸ ਮੌਕੇ ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਵੋਟਿੰਗ ਮਸ਼ੀਨਾਂ ਦੀ ਕਮਿਸ਼ਨਿੰਗ ਦੌਰਾਨ ਕੁਝ ਹਲਕਿਆਂ ਦੀਆਂ ਮਸ਼ੀਨਾਂ ਖਰਾਬ ਪਾਈਆਂ ਗਈਆਂ ਸਨ ਅਤੇ ਅੱਜ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਦੌਰਾਨ ਖਰਾਬ ਹੋਈਆਂ ਮਸ਼ੀਨਾਂ ਦੇ ਨਾਲ-ਨਾਲ ਵਾਧੂ ਮਸ਼ੀਨਾਂ ਵੀ ਅਲਾਟ ਕੀਤੀਆਂ ਗਈਆਂ ਹਨ ਤਾਂ ਜੋ ਚੋਣ ਪ੍ਰਕ੍ਰਿਆ ਦੌਰਾਨ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਲੋਕ ਸਭਾ ਚੋਣਾਂ ਦੌਰਾਨ ਵੋਟਰਾਂ ਦੀ ਸੁਰੱਖਿਆ ਤੇ ਸਹੂਲਤ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਚੋਣ ਪ੍ਰਕ੍ਰਿਆ ਪਾਰਦਰਸ਼ੀ ਤੇ ਨਿਰਪੱਖ ਰੂਪ ਵਿੱਚ ਕਰਵਾਉਣ ਲਈ ਪ੍ਰਸ਼ਾਸ਼ਨ ਪੂਰੀ ਤਰ੍ਹਾਂ ਤਿਆਰ ਹੈ।  

          ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਅੱਜ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਦੌਰਾਨ ਵਿਧਾਨ ਸਭਾ ਹਲਕਾ 54-ਬਸੀ ਪਠਾਣਾ, ਵਿਧਾਨ ਸਭਾ ਹਲਕਾ 55-ਫ਼ਤਹਿਗੜ੍ਹ ਸਾਹਿਬ ਅਤੇ ਵਿਧਾਨ ਸਭਾ ਹਲਕਾ 56-ਅਮਲੋਹ ਲਈ 3-3 ਬੈਲਟ ਯੂਨਿਟ, 5-5 ਕੰਟਰੋਲ ਯੂਨਿਟ ਅਤੇ 10-10 ਵੀ.ਵੀ.ਪੈਟ ਮਸ਼ੀਨਾਂ ਸਪਲਾਈ ਕੀਤੀਆਂ ਗਈਆਂ ਹਨ। ਵਿਧਾਨ ਸਭਾ ਹਲਕਾ 57-ਖੰਨਾ ਲਈ 02 ਬੈਲਟ ਯੂਨਿਟ, 02 ਕੰਟਰੋਲ ਯੂਨਿਟ ਅਤੇ 14 ਵੀ.ਵੀ.ਪੈਟ, ਵਿਧਾਨ ਸਭਾ ਹਲਕਾ 58-ਸਮਰਾਲਾ ਲਈ 02 ਬੈਲਟ ਯੂਨਿਟ, 01 ਕੰਟਰੋਲ ਯੂਨਿਟ ਅਤੇ 15 ਵੀ.ਵੀ.ਪੈਟ ਸਪਲਾਈ ਕੀਤੇ ਗਏ ਹਨ।

          ਇਸੇ ਤਰ੍ਹਾਂ ਵਿਧਾਨ ਸਭਾ ਹਲਕਾ 59-ਸਾਹਨੇਵਾਲ ਲਈ 03 ਬੈਲਟ ਯੂਨਿਟ, 06 ਕੰਟਰੋਲ ਯੂਨਿਟ, 14 ਵੀ.ਵੀ.ਪੈਟ, ਵਿਧਾਨ ਸਭਾ ਹਲਕਾ 67- ਪਾਇਲ ਲਈ 02 ਬੈਲਟ ਯੂਨਿਟ, 06 ਕੰਟਰੋਲ ਯੂਨਿਟ ਅਤੇ 14 ਵੀ.ਵੀ.ਪੈਟ ਸਪਲਾਈ ਕੀਤੇ ਗਏ ਹਨ। ਵਿਧਾਨ ਸਭਾ ਹਲਕਾ 69-ਰਾਏਕੋਟ ਲਈ 02 ਬੈਲਟ ਯੂਨਿਟ, 04 ਕੰਟਰੋਲ ਯੂਨਿਟ,  11 ਵੀ.ਵੀ.ਪੈਟ ਅਤੇ ਵਿਧਾਨ ਸਭਾ ਹਲਕਾ 106-ਅਮਰਗੜ੍ਹ ਲਈ 10 ਕੰਟਰੋਲ ਯੂਨਿਟ ਅਤੇ 10 ਵੀ.ਵੀ.ਪੈਟ ਸਪਲਾਈ ਕੀਤੇ ਗਏ। ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਈਸ਼ਾ ਸਿੰਗਲ, ਚੋਣ ਤਹਿਸੀਲਦਾਰ ਸ਼੍ਰੀਮਤੀ ਨਿਰਮਲਾ ਰਾਣੀ ਤੋਂ ਇਲਾਵਾ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਹਾਜਰ ਸਨ।

 

Have something to say? Post your comment

 

More in Malwa