Friday, March 20, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਵੋਟਰਾਂ ਨੂੰ ਘਰ ਬੈਠੇ ਹੀ ਮਿਲੇਗੀ ਪੋਲਿੰਗ ਬੂਥਾਂ ਉੱਤੇ ਲੱਗੀ ਕਤਾਰ ਦੀ ਜਾਣਕਾਰੀ : ਪਰਨੀਤ ਸ਼ੇਰਗਿੱਲ

May 29, 2024 03:01 PM
SehajTimes

ਫ਼ਤਹਿਗੜ੍ਹ ਸਾਹਿਬ : ਵੋਟਰ ਵੋਟਾਂ ਵਾਲੇ ਦਿਨ 1 ਜੂਨ ਨੂੰ ਆਪਣੇ ਪੋਲਿੰਗ ਬੂਥ ਉੱਤੇ ਜਾਣ ਤੋਂ ਪਹਿਲਾਂ ਇਹ ਜਾਣ ਸਕਣਗੇ ਕਿ ਉਨ੍ਹਾਂ ਦੇ ਬੂਥ ਉੱਤੇ ਕਿੰਨੇ ਕੁ ਲੋਕ ਵੋਟ ਦੇਣ ਲਈ ਕਤਾਰ ਵਿੱਚ ਖੜ੍ਹੇ ਹਨ।
ਇਹ ਜਾਣਕਾਰੀ ਸਾਂਝੀ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸ੍ਰੀ ਸਿਬਿਨ ਸੀ ਵੱਲੋਂ ਵੋਟਰਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ 'ਵੋਟਰ ਕਿਊ ਇਨਫੋਰਮੇਸ਼ਨ ਸਿਸਟਮ' ਸ਼ੁਰੂ ਕੀਤਾ ਗਿਆ ਹੈ। ਇਹ ਸਿਸਟਮ ਐਨਆਈਸੀ ਪੰਜਾਬ ਅਤੇ ਮੈਟਾ ਨਾਲ ਮਿਲ ਕੇ ਤਿਆਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਵੋਟਰ ਕਿਊ ਇਨਫੋਰਮੇਸ਼ਨ ਸਿਸਟਮ ਨੂੰ ਵਰਤਣ ਲਈ ਵੋਟਰਾਂ ਨੂੰ ਇਕ ਵਟਸਐਪ ਨੰਬਰ 7447447217 ਉੱਤੇ ‘ਵੋਟ’ ਟਾਇਪ ਕਰਕੇ ਮੈਸੇਜ ਭੇਜਣਾ ਹੋਵੇਗਾ। ਇਸ ਤੋਂ ਬਾਅਦ ਇਕ ਲਿੰਕ ਪ੍ਰਾਪਤ ਹੋਵੇਗਾ ਜਿਸ ਉੱਤੇ ਕਲਿੱਕ ਕਰਨ ਮਗਰੋਂ 2 ਆਪਸ਼ਨ ; (1) ਲੋਕੇਸ਼ਨ ਵਾਈਜ਼ (2) ਬੂਥ ਵਾਈਜ਼ ਸਕਰੀਨ ਉੱਤੇ ਆਉਣਗੇ।

ਲੋਕੇਸ਼ਨ ਵਾਈਜ਼ ਆਪਸ਼ਨ ਨੂੰ ਚੁਣਨ ਮਗਰੋਂ ਵੋਟਰ ਨੂੰ ਆਪਣੀ ਲੋਕੇਸ਼ਨ ਸ਼ੇਅਰ ਕਰਨੀ ਹੋਵੇਗੀ, ਜਿਸ ਤੋਂ ਬਾਅਦ ਮੋਬਾਇਲ ਦੀ ਸਕਰੀਨ ਉੱਤੇ ਵੋਟਰ ਦੇ ਘਰ ਨੇੜਲੇ ਪੋਲਿੰਗ ਬੂਥਾਂ ਦੀ ਸੂਚੀ ਆ ਜਾਵੇਗੀ। ਇਸ ਤੋਂ ਬਾਅਦ ਵੋਟਰ ਨੂੰ ਬੂਥ ਨੰਬਰ ਲਿਖ ਕੇ ਭੇਜਣਾ ਹੋਵੇਗਾ ਅਤੇ ਤੁਰੰਤ ਮੋਬਾਇਲ ਦੀ ਸਕਰੀਨ ਉੱਤੇ ਇਹ ਜਾਣਕਾਰੀ ਆ ਜਾਵੇਗੀ ਕਿ ਓਸ ਬੂਥ ਉੱਤੇ ਵੋਟ ਪਾਉਣ ਲਈ ਕਿੰਨੇ ਵੋਟਰ ਕਤਾਰ ਵਿੱਚ ਖੜ੍ਹੇ ਹਨ। ਜੇਕਰ ਵੋਟਰ ਦੂਜਾ ਆਪਸ਼ਨ ਬੂਥ ਵਾਈਜ਼ ਚੁਣਦਾ ਹੈ ਤਾਂ ਉਸ ਨੂੰ ਪੰਜਾਬ ਸੂਬਾ ਚੁਣਨ ਤੋਂ ਬਾਅਦ ਆਪਣੇ ਜ਼ਿਲ੍ਹੇ ਨੂੰ ਚੁਣਨਾ ਹੋਵੇਗਾ ਅਤੇ ਉਸ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕੇ ਸਕਰੀਨ ਉੱਤੇ ਆ ਜਾਣਗੇ। ਆਪਣਾ ਵਿਧਾਨ ਸਭਾ ਹਲਕਾ ਚੁਣਨ ਤੋਂ ਬਾਅਦ ਸਬੰਧਤ ਬੂਥ ਨੰਬਰ ਭਰਨਾ ਹੋਵੇਗਾ, ਜਿਸ ਨਾਲ ਵੋਟਰ ਆਪਣੇ ਬੂਥ ਉੱਤੇ ਵੋਟ ਦੇਣ ਲਈ ਖੜ੍ਹੇ ਵੋਟਰਾਂ ਦੀ ਗਿਣਤੀ ਜਾਣ ਸਕੇਗਾ।

ਸ਼੍ਰੀਮਤੀ ਸ਼ੇਰਗਿੱਲ ਨੇ ਦੱਸਿਆ ਕਿ ਜਿੱਥੇ ਇਕ ਪਾਸੇ 1 ਜੂਨ ਨੂੰ ਵੋਟਿੰਗ ਵਾਲੇ ਦਿਨ ਵੋਟਰਾਂ ਨੂੰ ਗਰਮੀ ਤੋਂ ਬਚਾਉਣ ਲਈ ਹਰ ਤਰ੍ਹਾਂ ਦੇ ਪ੍ਰਬੰਧ ਮੁਕੰਮਲ ਕੀਤੇ ਜਾ ਰਹੇ ਹਨ, ਉੱਥੇ ਹੀ ਇਸ ਵੋਟਿੰਗ ਕਿਊ ਸਿਸਟਮ ਜ਼ਰੀਏ  ਵੋਟਰ ਆਪਣੇ ਹਿਸਾਬ ਨਾਲ ਉਸ ਸਮੇਂ ਪੋਲਿੰਗ ਬੂਥ ਉੱਤੇ ਜਾ ਕੇ ਵੋਟ ਪਾ ਸਕੇਗਾ ਜਦੋਂ ਬੂਥ ਉੱਤੇ ਜ਼ਿਆਦਾ ਭੀੜ ਨਹੀਂ ਹੋਵੇਗੀ। ਇਸ ਨਾਲ ਵੋਟਰ ਗਰਮੀ ਤੋਂ ਵੀ ਬਚੇਗਾ ਅਤੇ ਉਸ ਦੇ ਸਮੇਂ ਦੀ ਵੀ ਬੱਚਤ ਹੋਵੇਗੀ।

 
 

Have something to say? Post your comment