Wednesday, March 18, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਚੋਣ ਡਿਊਟੀ ਵਿੱਚ ਲੱਗੇ ਸਟਾਫ ਨੂੰ ਵਾਤਾਵਰਣ ਦੀ ਸੰਭਾਲ ਲਈ ਜਾਗਰੂਕ ਕਰਨ ਵਾਸਤੇ ਵੰਡੇ ਗਏ ਜੂਟ ਬੈਗ

May 29, 2024 05:25 PM
SehajTimes

ਫ਼ਤਹਿਗੜ੍ਹ ਸਾਹਿਬ : ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਚੋਣ ਡਿਊਟੀ ਵਿੱਚ ਲੱਗੇ ਸਟਾਫ ਨੂੰ ਵਾਤਾਵਰਣ ਦੀ ਸੰਭਾਲ ਲਈ ਜਾਗਰੂਕ ਕਰਨ ਵਾਸਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬਣਾਏ ਗਏ ਫੈਸਲੀਟੇਸ਼ਨ ਸੈਂਟਰ ਵਿਖੇ ਜ਼ਿਲ੍ਹੇ ਦੇ ਸੈਲਫ ਹੈਲਪ ਗਰੁੱਪਾਂ ਵੱਲੋਂ ਤਿਆਰ ਕੀਤੇ ਗਏ ਜੂਟ ਬੈਗ ਵੰਡੇ ਗਏ। ਇਹ ਜੂਟ ਦੇ ਬੈਗ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਸੁਰਿੰਦਰ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਬਣਾਏ ਗਏ ਹਨ।

          ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫਸਰ ਨੇ ਕਿਹਾ ਕਿ ਅੱਜ ਜਿਸ ਤੇਜੀ ਨਾਲ ਸਾਡਾ ਵਾਤਾਵਰਣ ਪ੍ਰਦੂਸ਼ਤ ਹੁੰਦਾ ਜਾ ਰਿਹਾ ਹੈ ਉਹ ਸਾਡੇ ਸਾਰਿਆਂ ਲਈ ਇੱਕ ਗੰਭੀਰ ਚਿੰਤਾ ਦਾ ਵਿਸ਼ਾ ਹੈ ਅਤੇ ਜੇਕਰ ਵਾਤਾਵਰਣ ਦੀ ਸੁਚੱਜੀ ਸੰਭਾਲ ਲਈ ਅਸੀਂ ਹੁਣ ਵੀ ਸੁਚੇਤ ਨਾ ਹੋਏ ਤਾਂ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਸ ਦੇ ਗੰਭੀਰ ਨਤੀਜੇ ਭੁਗਤਣੇ ਪੈਣਗੇ। ਉਨ੍ਹਾਂ ਕਿਹਾ ਕਿ ਵਾਤਾਵਰਣ ਦੀ ਸਾਂਭ ਸੰਭਾਲ ਲਈ ਸਾਨੂੰ ਸਾਰਿਆਂ ਨੂੰ ਅੱਗੇ ਆਉਣਾ ਪਵੇਗਾ ਤਾਂ ਜੋ ਕੁਦਰਤ ਵੱਲੋਂ ਬਖਸ਼ੇ ਗਏ ਸਰੋਤਾਂ ਨੂੰ ਸਦੀਵੀਂ ਕਾਇਮ ਰੱਖਿਆ ਜਾ ਸਕੇ।

          ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਜੂਟ ਬੈਗ ਵੰਡਣ ਦਾ ਮੰਤਵ ਇਹ ਵੀ ਹੈ ਕਿ ਚੋਣਾ ਦੌਰਾਨ ਕਿਸੇ ਕਿਸਮ ਦੇ ਪਲਾਸਟਿਕ ਨਾਲ ਬਣੇ ਲਿਫਾਫਿਆਂ ਤੇ ਹੋਰ ਸਮਾਨ ਦੀ ਵਰਤੋਂ ਨਾ ਕੀਤੀ ਜਾਵੇ ਕਿਉਂਕਿ ਪਲਾਸਟਿਕ ਨਾਲ ਬਣੇ ਲਿਫਾਫੇ ਤੇ ਹੋਰ ਸਮਾਨ ਮਨੁੱਖੀ ਸਿਹਤ ਲਈ ਕਾਫੀ ਘਾਤਕ ਸਿੱਧ ਹੋ ਸਕਦੇ ਹਨ। ਇਸ ਤੋਂ ਇਲਾਵਾ ਪਲਾਸਟਿਕ ਨਾਲ ਬਣਿਆਂ ਸਮਾਨ ਵਾਤਾਵਰਣ ਲਈ ਵੀ ਖ਼ਤਰਨਾਕ ਹੁੰਦਾ ਹੈ, ਜਿਸ ਨੂੰ ਰੋਕਣਾ ਸਾਡੀ ਸਾਰਿਆਂ ਦੀ ਜਿੰਮੇਵਾਰੀ ਬਣਦੀ ਹੈ।

Have something to say? Post your comment

 

More in Malwa

ਮੁਲਾਜ਼ਮਾਂ ਨੇ ਪੁਰਾਣੀ ਪੈਨਸ਼ਨ ਦੀ ਬਹਾਲੀ ਮੰਗੀ 

ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਬਣਿਆ ਅੰਡਰ ਬ੍ਰਿਜ ਲੋਕਾਂ ਨੂੰ ਸਮਰਪਿਤ: ਡਾ. ਬਲਜੀਤ ਕੌਰ ਟ੍ਰੈਫਿਕ ਜਾਮ ਤੋਂ ਛੁਟਕਾਰਾ, ਹਾਦਸਿਆਂ ਵਿੱਚ ਆਏਗੀ ਕਮੀ—ਡਾ. ਬਲਜੀਤ ਕੌਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸਰਬਪੱਖੀ ਵਿਕਾਸ ਲਈ ਵਚਨਬੱਧ

ਮਾਲੇਰਕੋਟਲਾ ਵਿਖੇ ਈਦ ਉਲ ਫਿਤਰ ਦੀ ਨਮਾਜ਼ ਚੰਦ ਨਜ਼ਰ ਆਉਣ ਤੇ ਸਵੇਰੇ 9:15 ਵਜੇ ਅਦਾ ਕੀਤੀ ਜਾਵੇਗੀ

ਕਾਮਰੇਡਾਂ ਨੇ ਸੁਨਾਮ ਪੁੱਜਣ ਮੌਕੇ ਜਥੇ ਦਾ ਕੀਤਾ ਸਵਾਗਤ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ 

ਕਾਂਗਰਸੀਆਂ ਨੇ ਅਮਨ ਅਰੋੜਾ ਦੀ ਕੋਠੀ ਦਾ ਕੀਤਾ ਘਿਰਾਓ

ਸਾਹਿਤਕਾਰਾਂ ਨੇ ਸ਼ਹੀਦ ਭਗਤ ਸਿੰਘ ਨੂੰ ਕੀਤਾ ਸਿਜਦਾ 

ਸ਼ਹੀਦੀ ਸਮਾਰਕ ਤੇ ਨਤਮਸਤਕ ਹੋਏ ਗੌਰਵ ਕ੍ਰਿਸ਼ਨ ਸ਼ਾਸਤਰੀ 

ਠੇਕਾ ਮੁਲਾਜ਼ਮਾਂ ਨੇ ਮੰਤਰੀ ਅਰੋੜਾ ਦੇ ਘਰ ਮੂਹਰੇ ਫੂਕੀਆਂ ਬਜ਼ਟ ਦੀਆਂ ਕਾਪੀਆਂ

ਕਤਲ ਦੀ ਸਾਜ਼ਿਸ਼ ਰਚਣ ਵਾਲੇ ਤਿੰਨ ਮੁਲਜ਼ਮ ਪਿਸਤੌਲ ਸਮੇਤ ਗ੍ਰਿਫ਼ਤਾਰ