Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਵੋਟਰ ਪੋਲਿੰਗ ਬੂਥਾਂ ਉੱਤੇ ਲੱਗੀ ਕਤਾਰ ਦੀ ਜਾਣਕਾਰੀ ਘਰ ਬੈਠੇ ਹੀ ਜਾਣ ਸਕਣਗੇ

May 30, 2024 01:22 PM
SehajTimes

ਮੋਹਾਲੀ :  ਜ਼ਿਲ੍ਹੇ ਦੇ ਵੋਟਰ ਮਤਦਾਨ ਵਾਲੇ ਦਿਨ 1 ਜੂਨ ਨੂੰ ਆਪਣੇ ਪੋਲਿੰਗ ਬੂਥ ਉੱਤੇ ਜਾਣ ਤੋਂ ਪਹਿਲਾਂ ਇਹ ਜਾਣ ਸਕਣਗੇ ਕਿ ਉਨ੍ਹਾਂ ਦੇ ਬੂਥ ਉੱਤੇ ਕਿੰਨੇ ਕੁ ਲੋਕ ਵੋਟ ਦੇਣ ਲਈ ਕਤਾਰ ਵਿੱਚ ਖੜ੍ਹੇ ਹਨ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਦੀ ਪਹਿਲਕਦਮੀ ਤੇ ਵੋਟਰਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ 'ਵੋਟਰ ਕਿਊ ਇਨਫੋਰਮੇਸ਼ਨ ਸਿਸਟਮ' ਸ਼ੁਰੂ ਕੀਤਾ ਗਿਆ ਹੈ। ਇਹ ਸਿਸਟਮ ਐਨ ਆਈ ਸੀ ਪੰਜਾਬ ਅਤੇ ਮੈਟਾ ਨਾਲ ਮਿਲ ਕੇ ਤਿਆਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਵੋਟਰ ਕਿਊ ਇਨਫੋਰਮੇਸ਼ਨ ਸਿਸਟਮ ਨੂੰ ਵਰਤਣ ਲਈ ਵੋਟਰਾਂ ਨੂੰ ਇਕ ਵਟਸਐਪ ਨੰਬਰ 7447447217 ਉੱਤੇ ‘ਵੋਟ’ ਟਾਇਪ ਕਰਕੇ ਮੈਸੇਜ ਭੇਜਣਾ ਹੋਵੇਗਾ। ਇਸ ਤੋਂ ਬਾਅਦ ਇਕ ਲਿੰਕ ਪ੍ਰਾਪਤ ਹੋਵੇਗਾ ਜਿਸ ਉੱਤੇ ਕਲਿੱਕ ਕਰਨ ਮਗਰੋਂ 2 ਆਪਸ਼ਨ ; (1) ਲੋਕੇਸ਼ਨ ਵਾਈਜ਼ (2) ਬੂਥ ਵਾਈਜ਼ ਸਕਰੀਨ ਉੱਤੇ ਆਉਣਗੇ।


ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਲੋਕੇਸ਼ਨ ਵਾਈਜ਼ ਆਪਸ਼ਨ ਨੂੰ ਚੁਣਨ ਮਗਰੋਂ ਵੋਟਰ ਨੂੰ ਆਪਣੀ ਲੋਕੇਸ਼ਨ ਸ਼ੇਅਰ ਕਰਨੀ ਹੋਵੇਗੀ, ਜਿਸ ਤੋਂ ਬਾਅਦ ਮੋਬਾਇਲ ਦੀ ਸਕਰੀਨ ਉੱਤੇ ਵੋਟਰ ਦੇ ਘਰ ਨੇੜਲੇ ਪੋਲਿੰਗ ਬੂਥਾਂ ਦੀ ਸੂਚੀ ਆ ਜਾਵੇਗੀ। ਇਸ ਤੋਂ ਬਾਅਦ ਵੋਟਰ ਨੂੰ ਬੂਥ ਨੰਬਰ ਲਿਖ ਕੇ ਭੇਜਣਾ ਹੋਵੇਗਾ ਅਤੇ ਤੁਰੰਤ ਮੋਬਾਇਲ ਦੀ ਸਕਰੀਨ ਉੱਤੇ ਇਹ ਜਾਣਕਾਰੀ ਆ ਜਾਵੇਗੀ ਕਿ ਓਸ ਬੂਥ ਉੱਤੇ ਵੋਟ ਪਾਉਣ ਲਈ ਕਿੰਨੇ ਵੋਟਰ ਕਤਾਰ ਵਿੱਚ ਖੜ੍ਹੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਜੇਕਰ ਵੋਟਰ ਦੂਜਾ ਆਪਸ਼ਨ ਬੂਥ ਵਾਈਜ਼ ਚੁਣਦਾ ਹੈ ਤਾਂ ਉਸ ਨੂੰ ਪੰਜਾਬ ਸੂਬਾ ਚੁਣਨ ਤੋਂ ਬਾਅਦ ਆਪਣੇ ਜ਼ਿਲ੍ਹੇ ਨੂੰ ਚੁਣਨਾ ਹੋਵੇਗਾ ਅਤੇ ਉਸ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕੇ ਸਕਰੀਨ ਉੱਤੇ ਆ ਜਾਣਗੇ। ਆਪਣਾ ਵਿਧਾਨ ਸਭਾ ਹਲਕਾ ਚੁਣਨ ਤੋਂ ਬਾਅਦ ਸਬੰਧਤ ਬੂਥ ਨੰਬਰ ਭਰਨਾ ਹੋਵੇਗਾ, ਜਿਸ ਨਾਲ ਵੋਟਰ ਆਪਣੇ ਬੂਥ ਉੱਤੇ ਵੋਟ ਦੇਣ ਲਈ ਖੜ੍ਹੇ ਵੋਟਰਾਂ ਦੀ ਗਿਣਤੀ ਜਾਣ ਸਕੇਗਾ। ਉਨ੍ਹਾਂ ਦੱਸਿਆ ਕਿ ਜਿੱਥੇ ਇਕ ਪਾਸੇ 1 ਜੂਨ ਨੂੰ ਵੋਟਿੰਗ ਵਾਲੇ ਦਿਨ ਵੋਟਰਾਂ ਨੂੰ ਗਰਮੀ ਤੋਂ ਬਚਾਉਣ ਲਈ ਹਰ ਤਰ੍ਹਾਂ ਦੇ ਪ੍ਰਬੰਧ ਮੁਕੰਮਲ ਕੀਤੇ ਜਾ ਰਹੇ ਹਨ, ਉੱਥੇ ਹੀ ਇਸ ਵੋਟਿੰਗ ਕਿਊ ਸਿਸਟਮ ਜ਼ਰੀਏ  ਵੋਟਰ ਆਪਣੇ ਹਿਸਾਬ ਨਾਲ ਉਸ ਸਮੇਂ ਪੋਲਿੰਗ ਬੂਥ ਉੱਤੇ ਜਾ ਕੇ ਵੋਟ ਪਾ ਸਕੇਗਾ ਜਦੋਂ ਬੂਥ ਉੱਤੇ ਜ਼ਿਆਦਾ ਭੀੜ ਨਹੀਂ ਹੋਵੇਗੀ। ਇਸ ਨਾਲ ਵੋਟਰ ਗਰਮੀ ਤੋਂ ਵੀ ਬਚੇਗਾ ਅਤੇ ਉਸ ਦੇ ਸਮੇਂ ਦੀ ਵੀ ਬੱਚਤ ਹੋਵੇਗੀ।

Have something to say? Post your comment

 

More in Chandigarh

ਭਾਜਪਾ ਦੇ ਹੱਥ 700 ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ, ਪੰਜਾਬ ਕਾਲੇ ਖੇਤੀ ਕਾਨੂੰਨਾਂ ਦੇ ਅਪਮਾਨ ਨੂੰ ਨਹੀਂ ਭੁੱਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

5000 ਰੁਪਏ ਰਿਸ਼ਵਤ ਲੈਂਦਾ ਗਲਾਡਾ ਦਾ ਸਕਿਉਰਿਟੀ ਗਾਰਡ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ 250 ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ

ਗੈਂਗਸਟਰਾਂ ‘ਤੇ ਵਾਰ ਦਾ 104ਵਾਂ ਦਿਨ: ਪੰਜਾਬ ਪੁਲਿਸ ਵੱਲੋਂ 589 ਥਾਵਾਂ ‘ਤੇ ਛਾਪੇਮਾਰੀ; 305 ਗ੍ਰਿਫ਼ਤਾਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ 'ਰੰਗਲਾ ਪੰਜਾਬ ਵਿਕਾਸ ਸਕੀਮ' ਤਹਿਤ ਵਿਕਾਸ ਕਾਰਜ ਮੁਕੰਮਲ ਕਰਨ ਦੇ ਨਿਰਦੇਸ਼

ਪੰਜਾਬ ਦੇ ਰਾਜਪਾਲ ਨੇ ਪੀ.ਪੀ.ਐਸ.ਸੀ. ਦੇ ਨਵ-ਨਿਯੁਕਤ ਗੈਰ-ਸਰਕਾਰੀ ਮੈਂਬਰ ਨੂੰ ਅਹੁਦੇ ਦੀ ਸਹੁੰ ਚੁਕਾਈ

ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਸੀਕਾ ਨਵੀਸ ਵਿਰੁੱਧ ਕੇਸ ਦਰਜ

ਕਬੱਡੀ ਪ੍ਰਮੋਟਰ ਕਤਲ ਕੇਸ ਦਾ ਆਖਰੀ ਸ਼ੂਟਰ ਤ੍ਰਿਪੁਰਾ ਤੋਂ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਗ੍ਰਾਮੀਣ ਬੈਂਕ ਦੇ ਸਾਬਕਾ ਮੈਨੇਜਰ ਵਿਰੁੱਧ ਕੇਸ ਦਰਜ

ਚਾਰ ਸਾਲਾਂ ਦੀ ਵੱਡੀ ਉਪਲਬਧੀ: 26.68 ਕਰੋੜ ਦੇ ਕਰਜ਼ਿਆਂ ਨਾਲ 1367 ਪਰਿਵਾਰ ਬਣੇ ਆਤਮ-ਨਿਰਭਰ :ਡਾ. ਬਲਜੀਤ ਕੌਰ