Wednesday, September 17, 2025

Chandigarh

ਉਮੀਦਵਾਰਾਂ ਦੇ ਹੱਕ ਵਿੱਚ ਪ੍ਰਚਾਰ ਲਈ ਆਏ ਬਾਹਰਲੇ ਵਿਅਕਤੀਆਂ, ਰਿਸ਼ੇਤਦਾਰਾਂ ਅਤੇ ਸਮੱਰਥਕਾਂ ਨੂੰ ਜ਼ਿਲ੍ਹਾ ਛੱਡਣ ਦੇ ਹੁਕਮ ਜਾਰੀ

May 30, 2024 01:31 PM
SehajTimes

ਮੋਹਾਲੀ : ਸ੍ਰੀਮਤੀ ਆਸ਼ਿਕਾ ਜੈਨ ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਲੋਂ  ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਲੋਕ ਸਭਾ ਚੋਣਾਂ-2024 ਲਈ ਚੋਣ ਲੜ ਰਹੇ ਉਮੀਦਵਾਰਾਂ ਦੇ ਹੱਕ ਵਿੱਚ ਪ੍ਰਚਾਰ ਲਈ ਆਏ ਬਾਹਰਲੇ ਵਿਅਕਤੀਆਂ, ਰਿਸ਼ੇਤਾਦਾਰਾਂ ਅਤੇ ਸਮੱਰਥਕਾਂ (ਜੇਕਰ ਉਹ ਇਸ ਜ਼ਿਲ੍ਹੇ ਦੇ ਵੋਟਰ ਨਹੀਂ ਹਨ) ਲਈ ਮਿਤੀ 30-05-2024 ਨੂੰ ਸ਼ਾਮ 06-00 ਵਜੇ ਚੋਣ ਪ੍ਰਚਾਰ ਖਤਮ ਹੋਣ ਤੋਂ ਤੁਰੰਤ ਬਾਅਦ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਤੋਂ ਬਾਹਰ ਚਲੇ ਜਾਣ ਦੇ ਹੁਕਮ ਜਾਰੀ ਕੀਤੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਲੋਕ ਸਭਾ ਚੋਣਾਂ-2024 ਮਿਤੀ 01-06-2024 ਨੂੰ ਪੰਜਾਬ ਰਾਜ ਵਿੱਚ ਹੋਣੀਆਂ ਨਿਯਤ ਹੋਈਆਂ ਹਨ। ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 126 ਵਿੱਚ ਕੀਤੀ ਗਈ ਵਿਵਸਥਾ ਅਨੁਸਾਰ ਚੋਣ ਲੜ ਰਹੇ ਉਮੀਦਵਾਰਾਂ ਦੇ ਸਮੱਰਥਕ, ਰਿਸ਼ਤੇਦਾਰ ਅਤੇ ਉਨ੍ਹਾਂ ਨਾਲ ਹਮਦਰਦੀ ਰੱਖਣ ਵਾਲੇ ਵਿਅਕਤੀ ਜੋ ਇਸ ਤੋਂ ਪਹਿਲਾਂ ਉਮੀਦਵਾਰਾਂ ਦੇ ਹੱਕ ਵਿੱਚ ਪ੍ਰਚਾਰ ਕਰਨ ਲਈ ਆਏ ਹਨ, ਉਨ੍ਹਾਂ ਨੂੰ ਮਿਤੀ 30-05-2024 ਨੂੰ ਸ਼ਾਮ 06-00 ਵਜੇ ਤੋਂ ਚੋਣ ਪ੍ਰਚਾਰ/ਮੁਹਿੰਮ ਖਤਮ ਹੋਣ ਤੇ ਆਪਣੇ ਉਮੀਦਵਾਰ ਦਾ ਹਲਕਾ ਛੱਡਣ ਲਈ ਕਿਹਾ ਹੈ। ਅਜਿਹੇ ਵਿਅਕਤੀਆਂ ਵੱਲੋਂ ਉਮੀਦਵਾਰਾਂ ਦੇ ਹਲਕਿਆਂ ਵਿੱਚ ਵੋਟਾਂ ਪੈਣ ਸਮੇਂ ਹਾਜ਼ਰ ਰਹਿਣ ਨਾਲ ਅਮਨ ਪੂਰਵਕ ਅਤੇ ਸਹੀ ਤਰੀਕੇ ਨਾਲ ਚੱਲ ਰਹੀ ਵੋਟ ਪ੍ਰਕੀਰਿਆ ਪ੍ਰਭਾਵਿਤ ਹੋ ਸਕਦੀ ਹੈ। ਇਸ ਸਥਿਤੀ ਨੂੰ ਮੁੱਖ ਰੱਖਦੇ ਹੋਏ ਇਸ ਜ਼ਿਲ੍ਹੇ ਵਿੱਚੋਂ ਉਮੀਦਵਾਰਾ ਦੇ ਰਿਸ਼ਤੇਦਾਰਾਂ ਅਤੇ ਸਮੱਰਥਕਾਂ ਦਾ ਬਾਹਰ ਜਾਣਾ ਜ਼ਰੂਰੀ ਹੋ ਗਿਆ ਹੈ, ਜੇ ਉਹ ਇਸ ਜ਼ਿਲ੍ਹੇ ਦੇ ਵੋਟਰ ਨਹੀਂ ਹਨ।

ਹਾਲਾਤ ਦੀ ਤਤਪਰਤਾ ਨੂੰ ਮੁੱਖ ਰੱਖਦੇ ਹੋਏ ਆਮ ਜਨਤਾ ਦੇ ਨਾਮ ਤੇ ਇਕ ਤਰਫਾ ਹੁਕਮ ਪਾਸ ਕੀਤਾ ਜਾਂਦਾ ਹੈ ।

ਇਹ ਹੁਕਮ ਸਿਵਲ ਪ੍ਰਸੋਨਲ, ਆਰਮੀ ਪ੍ਰਸੋਨਲ, ਪੈਰ੍ਹਾ ਮਿਲਟਰੀ ਫੋਰਸ ਅਤੇ ਬਾਵਰਦੀ ਪੁਲਿਸ ਕਰਮਚਾਰੀਆਂ ਤੇ ਲਾਗੂ ਨਹੀਂ ਹੋਵੇਗਾ।
ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਮਿਤੀ 11 ਅਕਤੂਬਰ 2011 ਵਿਚ ਦਰਸਾਏ ਅਨੁਸਾਰ ਇਹ ਹੁਕਮ ਚੋਣ ਹਲਕੇ ਦੇ ਇਲੈਕਟਿਡ ਮੈਂਬਰ ਪਾਰਲੀਮੈਂਟ, ਹਲਕਾ ਵਿਧਾਇਕਾਂ ਤੇ ਲਾਗੂ ਨਹੀਂ ਹੋਵੇਗਾ ਪਰੰਤੂ ਇਹ ਕੋਈ ਚੋਣ ਪ੍ਰਚਾਰ ਨਹੀਂ ਕਰਨਗੇ ਅਤੇ ਆਪਣੇ ਹੀ ਹਲਕੇ ਵਿਚ ਰਹਿਣਗੇ।

ਇਹ ਹੁਕਮ ਮਿਤੀ 30-05-2024 ਨੂੰ ਸ਼ਾਮ 06-00 ਵਜੇ ਤੋਂ ਮਿਤੀ 01-06-2024 ਨੂੰ ਸ਼ਾਮ 06-00 ਵਜੇ ਤੱਕ ਜ਼ਿਲ੍ਹੇ ਦੀ ਹਦੂਦ ਅੰਦਰ ਤੁਰੰਤ ਅਸਰ ਨਾਲ ਲਾਗੂ ਹੋਵੇਗਾ।

ਚੋਣ ਕਮਿਸ਼ਨ ਵੱਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਨਾਉਣ ਲਈ ਜ਼ਿਲ੍ਹਾ ਪੁਲਿਸ ਮੁੱਖੀ ਆਪਣੇ ਅਧੀਨ ਪੈਂਦੇ ਥਾਣਿਆਂ ਦੇ ਮੁਖੀਆਂ ਰਾਹੀਂ ਕਲਿਆਣ ਮੰਡਪ/ਕਮਿਊਨਟੀ ਹਾਲ/ਹੋਟਲ/ਲਾਜ/ਰੈਸਟੋਰੈਂਟਾਂ ਆਦਿ ਦੀ ਚੈਕਿੰਗ ਕਰਵਾ ਕੇ ਇਹ ਵੇਖਣਗੇ ਕਿ ਇਨ੍ਹਾਂ ਵਿੱਚ ਬਾਹਰਲੇ ਵਿਅਕਤੀਆਂ ਨੂੰ ਰਿਹਾਇਸ਼ ਮੁਹੱਈਆ ਕੀਤੀ ਗਈ ਅਤੇ ਬਾਹਰਲੇ ਵਿਅਕਤੀਆਂ, ਜੋ ਇਸ ਹਲਕੇ ਦੇ ਵੋਟਰ ਨਹੀਂ ਹਨ, ਦੀ ਸ਼ਨਾਖਤ ਕਰਕੇ ਉਨ੍ਹਾਂ ਦੀਆਂ ਸੂਚੀਆਂ ਬਨਾਉਣਗੇ।

 

Have something to say? Post your comment

 

More in Chandigarh

ਸਰਹੱਦੀ ਜਿਲ੍ਹਿਆਂ ਦੀ ਜ਼ਮੀਨ ਨੂੰ ਸਿਲਟ ਮੁਕਤ ਕਰਨ ਲਈ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕੇਂਦਰ ਨੂੰ ਆਰ.ਕੇ.ਵੀ.ਵਾਈ ਯੋਜਨਾ ਤਹਿਤ 151 ਕਰੋੜ ਜਾਰੀ ਕਰਨ ਦੀ ਅਪੀਲ

ਪੰਜਾਬ ਸਰਕਾਰ ਦੇ ਯਤਨਾਂ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੀਹ 'ਤੇ ਪੈਣ ਲੱਗੀ ਜ਼ਿੰਦਗੀ

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮਨੁੱਖੀ ਸਿਹਤ ਤੇ ਜਾਨਵਰਾਂ ਦੀ ਤੰਦਰੁਸਤੀ ਲਈ ਪ੍ਰਸ਼ਾਸਨ ਨੂੰ ਸਖ਼ਤ ਹਦਾਇਤ

ਲਾਲਜੀਤ ਸਿੰਘ ਭੁੱਲਰ ਵੱਲੋਂ ਕੈਦੀਆਂ ਨੂੰ ਹੁਨਰ ਸਿਖਲਾਈ ਦੇਣ ਲਈ 11 ਜੇਲ੍ਹਾਂ ਵਿੱਚ ਆਈਟੀਆਈਜ਼ ਦਾ ਉਦਘਾਟਨ

'ਯੁੱਧ ਨਸ਼ਿਆਂ ਵਿਰੁੱਧ’ ਦੇ 199ਵੇਂ ਦਿਨ ਪੰਜਾਬ ਪੁਲਿਸ ਵੱਲੋਂ 359 ਥਾਵਾਂ 'ਤੇ ਛਾਪੇਮਾਰੀ; 86 ਨਸ਼ਾ ਤਸਕਰ ਕਾਬੂ

ਹੈਪੀ ਫੋਰਜਿੰਗਜ਼ ਲਿਮਟਿਡ ਪੰਜਾਬ ਵਿੱਚ 1000 ਕਰੋੜ ਰੁਪਏ ਦਾ ਨਿਵੇਸ਼ ਕਰੇਗੀ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਮੁੱਖ ਸਕੱਤਰ ਵੱਲੋਂ ਡਿਪਟੀ ਕਮਿਸ਼ਨਰਾਂ ਅਤੇ ਨਗਰ ਨਿਗਮ ਕਮਿਸ਼ਨਰਾਂ ਨੂੰ ਅਗਾਮੀ ਜਨਗਣਨਾ ਲਈ ਸੁਚਾਰੂ ਤਿਆਰੀਆਂ ਯਕੀਨੀ ਬਣਾਉਣ ਦੇ ਨਿਰਦੇਸ਼

ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਸੋਸ਼ਲ ਆਡਿਟ, ਹੜ੍ਹਾਂ ਦੇ ਪ੍ਰਭਾਵ, ਪੋਸ਼ਣ ਯੋਜਨਾਵਾਂ ਅਤੇ ਖੇਤੀਬਾੜੀ ਸਮੱਗਰੀ ਦੀ ਸਪਲਾਈ ਬਾਰੇ ਵਿਸਥਾਰਿਤ ਚਰਚਾ

ਪੰਜਾਬ ਪੁਲਿਸ ਵੱਲੋਂ 5ਜੀ ਟੈਲੀਕਾਮ ਸਬੰਧੀ ਚੋਰੀਆਂ 'ਤੇ ਸਖ਼ਤ ਕਾਰਵਾਈ; 61 ਗ੍ਰਿਫ਼ਤਾਰ, 95 ਐਫਆਈਆਰਜ਼ ਦਰਜ

ਹੜ੍ਹਾਂ ਦੀ ਸਥਿਤੀ ਵਿੱਚ ਸੁਧਾਰ ਦੇ ਨਾਲ ਪੰਜਾਬ ਵਿੱਚ ਜਨ-ਜੀਵਨ ਮੁੜ ਲੀਹ 'ਤੇ ਪਰਤਿਆ : ਹਰਦੀਪ ਸਿੰਘ ਮੁੰਡੀਆਂ