Friday, May 08, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਜਨਤਕ ਮੀਟਿੰਗਾਂ ਕਰਨ,ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇੱਕਠੇ ਹੋਣ ਤੇ ਮਨਾਹੀ

May 30, 2024 02:00 PM
SehajTimes

ਮੋਹਾਲੀ : ਸ੍ਰੀਮਤੀ ਆਸ਼ਿਕਾ ਜੈਨ,ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਵਿੱਚ ਮਿਤੀ 30.5.2024 ਨੂੰ ਸ਼ਾਮ 6:00 ਵਜੇ ਤੋਂ ਮਿਤੀ 01.6.2024 ਨੂੰ ਸ਼ਾਮ 6.00 ਵਜੇ ਤੱਕ ਪਬਲਿਕ ਮੀਟਿੰਗਾਂ ਕਰਨ,  ਕਿਸੇ ਕਿਸਮ ਦੇ ਵਿਖਾਵੇ ਕਰਨ,ਨਾਹਰੇ ਲਾਉਣਾ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇੱਕਠੇ ਹੋਣ ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਗਏ ਹਨ ।

ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਲੋਕ ਸਭਾ ਚੋਣਾਂ 2024 ਪੰਜਾਬ ਰਾਜ ਵਿਚ ਮਿਤੀ 01.06.2024 ਨੂੰ  ਹੋਣੀਆਂ ਨਿਯਤ ਹੋਈਆਂ ਹਨ ਅਤੇ ਇਨ੍ਹਾਂ ਵੋਟਾਂ ਦੀ ਗਿਣਤੀ ਮਿਤੀ 4.6.2024 ਨੂੰ ਹੋਣੀ ਹੈ। ਭਾਰਤੀ ਚੋਣ ਕਮਿਸ਼ਨ ਵੱਲੋਂ ਐਸ.ਓ.ਪੀ ਦੇ ਡਾਕੂਮੈਂਟ-12 ਅਡੀਸ਼ਨ-1 ਦੇ ਲੜੀ ਨੰਬਰ 1 ਵਿਚ ਲਿਖਿਆ ਗਿਆ ਹੈ ਕਿ ਵੋਟਿੰਗ ਤੋਂ 48 ਘੰਟੇ ਪਹਿਲਾ ਪਬਲਿਕ ਮੀਟਿੰਗਾਂ ਕਰਨ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕਠੇ ਹੋਣ, ਨਾਹਰੇ ਲਾਉਣ, ਵਿਖਾਵਾ ਕਰਨ ਤੇ ਪਾਬੰਦੀ ਲਗਾਈ ਜਾਵੇ ਤਾਂ ਜੋ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਿਆ ਜਾ ਸਕੇ।

ਉਨ੍ਹਾਂ ਦੱਸਿਆ ਕਿ ਇਹ ਹੁਕਮ ਪੈਰਾ ਮਿਲਟਰੀ ਫੋਰਸ, ਮਿਲਟਰੀ ਫੋਰਸ, ਸਰਕਾਰੀ ਡਿਊਟੀ ਤੇ ਤਾਇਨਾਤ ਅਧਿਕਾਰੀਆਂ,ਕਰਮਚਾਰੀਆਂ,ਵਿਆਹ ਸ਼ਾਦੀਆ,ਧਾਰਮਿਕ ਰਸਮਾਂ,ਸਰਕਾਰੀ ਫੰਕਸ਼ਨਾਂ ਅਤੇ ਮ੍ਰਿਤਕਾਂ ਦੇ ਸੰਸਕਾਰ ਤੇ ਲਾਗੂ ਨਹੀਂ ਹੋਵੇਗਾ। ਇਹ ਹੁਕਮ ਮਿਤੀ 30-5-2024 ਤੋਂ 01-06-2024 ਤੱਕ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਤੁਰੰਤ ਅਸਰ ਨਾਲ ਲਾਗੂ ਹੋਣਗੇ।

 

Have something to say? Post your comment

 

More in Chandigarh

ਗਰਮੀਆਂ ਵਿੱਚ ਕਿਡਨੀ ਦੀ ਪੱਥਰੀ ਅਤੇ ਪਿਸ਼ਾਬ ਨਾਲੀ ਦੀ ਲਾਗ ਦਾ ਖ਼ਤਰਾ ਵਧ ਜਾਂਦਾ ਹੈ: ਮਾਹਰ

ਡਿਪਟੀ ਕਮਿਸ਼ਨਰ ਵੱਲੋਂ ਡੇਂਗੂ ਅਤੇ ਹੋਰ ਮੌਸਮੀ ਬਿਮਾਰੀਆਂ ਸਬੰਧੀ ਤਿਆਰੀਆਂ ਅਤੇ ਰੋਕਥਾਮ ਰਣਨੀਤੀ ਦੀ ਸਮੀਖਿਆ

ਡੀ ਸੀ ਕੋਮਲ ਮਿੱਤਲ ਵੱਲੋਂ ਨਗਰ ਕੌਂਸਲ ਖਰੜ ਅਤੇ ਰੋਟਰੀ ਕਲੱਬ ਖਰੜ ਵੱਲੋਂ ਲੋਕ ਸੇਵਾ ਲਈ ਦੋ ਫਿਊਨਰਲ ਵੈਨਾਂ ਸਮਰਪਿਤ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਪਿੰਡ ਲੈਹਲੀ ਵਿਖੇ ਨਵੇਂ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ

ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਕਰਮਚਾਰੀਆਂ ਲਈ ਸਵੈ-ਗਣਨਾ ਸਬੰਧੀ ਵਿਸ਼ੇਸ਼ ਸੈਸ਼ਨ ਆਯੋਜਿਤ

ਮੋਹਾਲੀ ਪੁਲਿਸ ਵੱਲੋਂ 03 ਦੋਸ਼ੀ ਕਾਬੂ, 06 ਨਾਜਾਇਜ਼ ਹਥਿਆਰ ਅਤੇ ਕਾਰਤੂਸ ਬਰਾਮਦ

ਗੈਂਗਸਟਰਾਂ ’ਤੇ ਵਾਰ ਦਾ 107ਵਾਂ ਦਿਨ: ਪੰਜਾਬ ਪੁਲਿਸ ਵੱਲੋਂ 585 ਥਾਵਾਂ ’ਤੇ ਛਾਪੇਮਾਰੀ ; 323 ਕਾਬੂ

ਭਗਵੰਤ ਮਾਨ ਸਰਕਾਰ ਵੱਲੋਂ ਫ਼ਰੀਦਕੋਟ ਵਿੱਚ ਗ਼ੈਰ-ਕਾਨੂੰਨੀ ਖਾਦ ਅਤੇ ਕੀਟਨਾਸ਼ਕ ਯੂਨਿਟ ਦਾ ਪਰਦਾਫ਼ਾਸ਼, ਐਫ.ਆਈ.ਆਰ. ਦਰਜ

ਹਰ ਬੱਚੇ ਤੱਕ ਗੁਣਵੱਤਾ ਭਰੀ ਸਿੱਖਿਆ ਪਹੁੰਚਾਉਣ ਲਈ ਮਾਨ ਸਰਕਾਰ ਦਾ ਵੱਡਾ ਕਦਮ: ਡਾ. ਬਲਜੀਤ ਕੌਰ

ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ