Monday, June 16, 2025

Chandigarh

ਪੰਜਾਬ ਦੇ ਸਾਰੇ ਪੋਲਿੰਗ ਬੂਥਾਂ ਉੱਤੇ ਤੰਬਾਕੂ ਦੇ ਸੇਵਨ ‘ਤੇ ਹੋਵੇਗੀ ਪਾਬੰਦੀ: ਸਿਬਿਨ ਸੀ

May 30, 2024 02:06 PM
SehajTimes

ਚੰਡੀਗੜ੍ਹ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਸੂਬੇ ਦੇ ਸਾਰੇ ਪੋਲਿੰਗ ਬੂਥਾਂ ਨੂੰ ਤੰਬਾਕੂ-ਰਹਿਤ ਐਲਾਨਿਆ ਹੈ। ਉਨ੍ਹਾਂ ਕਿਹਾ ਕਿ ਸਾਰੇ ਪੋਲਿੰਗ ਬੂਥਾਂ ‘ਤੇ ਸਿਗਰਟ, ਬੀੜੀ ਅਤੇ ਹੋਰ ਤੰਬਾਕੂ ਉਤਪਾਦਾਂ ਦੇ ਸੇਵਨ 'ਤੇ ਸਖ਼ਤ ਪਾਬੰਦੀ ਹੋਵੇਗੀ। ਉਨ੍ਹਾਂ ਦੱਸਿਆ ਕਿ ਪੋਲਿੰਗ ਬੂਥਾਂ ‘ਤੇ ਤੰਬਾਕੂ ਦੇ ਸੇਵਨ ‘ਤੇ ਲਗਾਈ ਗਈ ਇਸ ਪਾਬੰਦੀ ਨੂੰ ਯਕੀਨੀ ਬਣਾਉਣ ਲਈ ਹਰੇਕ ਪੋਲਿੰਗ ਬੂਥ ਦੇ ਪ੍ਰੀਜ਼ਾਈਡਿੰਗ ਅਫ਼ਸਰ ਨੂੰ ਨੋਡਲ ਅਫ਼ਸਰ ਵਜੋਂ ਨਿਯੁਕਤ ਕੀਤਾ ਗਿਆ ਹੈ।

ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਇਹ ਮਹੱਤਵਪੂਰਨ ਕਦਮ ਸਿਹਤਮੰਦ ਜੀਵਨਸ਼ੈਲੀ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਵੋਟਰਾਂ ਲਈ ਸੁਰੱਖਿਅਤ ਅਤੇ ਉਸਾਰੂ ਮਾਹੌਲ ਯਕੀਨੀ ਬਣਾਉਣ ਲਈ ਦਫ਼ਤਰ, ਮੁੱਖ ਚੋਣ ਅਫ਼ਸਰ ਦੀ ਵਚਨਬੱਧਤਾ ਨੂੰ ਉਜਾਗਰ ਕਰਦਾ ਹੈ। ਉਨ੍ਹਾਂ ਦੱਸਿਆ ਕਿ ਪੋਲਿੰਗ ਬੂਥਾਂ ਨੂੰ ਤੰਬਾਕੂ-ਰਹਿਤ ਖੇਤਰ ਘੋਸ਼ਿਤ ਕਰਨ ਦਾ ਮੰਤਵ ਤੰਬਾਕੂ ਦਾ ਸੇਵਨ ਨਾ ਕਰਨ ਵਾਲਿਆਂ ਨੂੰ ਇਸਦੇ ਧੂੰਏਂ ਦੇ ਸੰਪਰਕ ਤੋਂ ਬਚਾਉਣਾ ਅਤੇ ਲੋਕਾਂ ਨੂੰ ਤੰਦਰੁਸਤ ਸਿਹਤ ਪ੍ਰਤੀ ਉਤਸ਼ਾਹਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਤੰਬਾਕੂ ਦੀ ਵਰਤੋਂ ਨੂੰ ਘਟਾਉਣ ਅਤੇ ਇਸ ਦੇ ਸੇਵਨ ਨਾਲ ਹੋਣ ਵਾਲੀਆਂ ਬਿਮਾਰੀਆਂ ਜਿਵੇਂ ਕੈਂਸਰ, ਦਿਲ ਦੀਆਂ ਬਿਮਾਰੀਆਂ, ਫੇਫੜਿਆਂ ਦੇ ਗੰਭੀਰ ਰੋਗ ਅਤੇ ਅੰਨ੍ਹੇਪਣ ਆਦਿ ‘ਤੇ ਕਾਬੂ ਪਾਉਣ ਲਈ ਚਲਾਈਆਂ ਜਾ ਰਹੀਆਂ ਵਿਆਪਕ ਜਨਤਕ ਸਿਹਤ ਮੁਹਿੰਮਾਂ ਅਤੇ ਕਾਨੂੰਨੀ ਤੇ ਹੋਰ ਪੱਧਰਾਂ ‘ਤੇ ਕੀਤੇ ਜਾ ਰਹੇ ਯਤਨਾਂ ਦਾ ਵੀ ਹਿੱਸਾ ਹੈ।

Have something to say? Post your comment

 

More in Chandigarh

ਪੰਜਾਬ ਦੇ ਸਰਕਾਰੀ ਸਕੂਲਾਂ ਵੱਲੋਂ ਨਵਾਂ ਮੀਲ ਪੱਥਰ ਕਾਇਮ; 474 ਵਿਦਿਆਰਥੀਆਂ ਨੀਟ ਪ੍ਰੀਖਿਆ ਵਿੱਚ ਕੁਆਲੀਫਾਈ

ਪੰਜਾਬ ਦਾ ਇੰਡਸਟਰੀ ਇੰਟੀਗ੍ਰੇਟਿਡ ਬੀ.ਟੈਕ ਪ੍ਰੋਗਰਾਮ ਬਣਿਆ ਖਿੱਚ ਦਾ ਕੇਂਦਰ: ਬੈਂਸ

ਪੰਜਾਬ ਸਰਕਾਰ ਅਤੇ 'ਆਪ' ਨੇ 'ਇੱਕ ਰਾਸ਼ਟਰ ਇੱਕ ਚੋਣ' ਪ੍ਰਸਤਾਵ 'ਤੇ ਸਖ਼ਤ ਇਤਰਾਜ਼ ਜਤਾਏ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

‘ਯੁੱਧ ਨਸ਼ਿਆਂ ਵਿਰੁੱਧ’ ਦਾ 105ਵਾਂ ਦਿਨ: 1.9 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ ਸਮੇਤ 158 ਨਸ਼ਾ ਤਸਕਰ ਕਾਬੂ

ਪੰਜਾਬ ਲਈ ਮਾਣ ਤੇ ਹੌਂਸਲੇ ਦੀ ਉਡਾਣ: ਮਾਈ ਭਾਗੋ ਇੰਸਟੀਚਿਊਟ ਦੀਆਂ ਤਿੰਨ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਮਿਲਿਆ ਕਮਿਸ਼ਨ

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ : ਹਰਚੰਦ ਸਿੰਘ ਬਰਸਟ

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ