Saturday, April 25, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਸਪੈਸ਼ਲ ਆਬਜ਼ਰਵਰ ਨੇ ਚੋਣ ਤਿਆਰੀਆਂ ਦਾ ਲਿਆ ਜਾਇਜ਼ਾ

May 30, 2024 02:22 PM
SehajTimes

ਕਿਹਾ, ਚੋਣ ਪ੍ਰਕਿਰਿਆ 'ਚ ਜੁੜੇ ਹਰੇਕ ਅਧਿਕਾਰੀ ਅਤੇ ਕਰਮਚਾਰੀ ਦਾ ਯੋਗਦਾਨ ਅਹਿਮ

ਪਟਿਆਲਾ ਲੋਕ ਸਭਾ ਚੋਣਾਂ ਲਈ ਪਹਿਲਾਂ ਤੋਂ ਨਿਯੁਕਤ ਆਬਜ਼ਰਵਰਾਂ, ਡੀ.ਸੀ. ਅਤੇ ਐਸ.ਐਸ.ਪੀ ਨਾਲ ਕੀਤੀ ਉਚ ਪੱਧਰੀ ਮੀਟਿੰਗ

ਵੋਟ ਪਾਉਣ ਦੌਰਾਨ ਮੋਬਾਇਲ ਲਿਜਾਣ 'ਤੇ ਹੋਵੇਗੀ ਮਨਾਹੀ, ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਲਈ ਸੀ-ਵਿਜ਼ਲ ਐਪ ਦੀ ਕੀਤੀ ਜਾ ਸਕਦੀ ਹੈ ਵਰਤੋਂ

ਪਟਿਆਲਾ : ਭਾਰਤ ਚੋਣ ਕਮਿਸ਼ਨ ਵੱਲੋਂ ਪਟਿਆਲਾ ਲੋਕ ਸਭਾ-13 ਲਈ ਤਾਇਨਾਤ ਕੀਤੇ ਗਏ ਸਪੈਸ਼ਲ ਪੁਲਿਸ ਆਬਜ਼ਰਵਰ ਦੀਪਕ ਮਿਸ਼ਰਾ ਤੇ ਸਪੈਸ਼ਲ ਖਰਚਾ ਅਬਜ਼ਰਵਰ ਬੀ.ਆਰ ਬਾਲਾਕ੍ਰਿਸ਼ਨਨ ਨੇ ਪਟਿਆਲਾ ਲੋਕ ਸਭਾ ਚੋਣਾਂ ਲਈ ਪਹਿਲਾਂ ਤੋਂ ਤਾਇਨਾਤ ਜਨਰਲ ਆਬਜ਼ਰਵਰ ਓਮ ਪ੍ਰਕਾਸ਼ ਬਕੋੜੀਆ, ਪੁਲਿਸ ਆਬਜ਼ਰਵਰ ਆਮਿਦ ਜਾਵੇਦ, ਖ਼ਰਚਾ ਆਬਜ਼ਰਵਰ ਮੀਤੂ ਅਗਰਵਾਲ, ਪਟਿਆਲਾ ਜ਼ਿਲ੍ਹੇ ਦੇ ਰਿਟਰਨਿੰਗ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ, ਐਸ.ਐਸ.ਪੀ. ਵਰੁਣ ਸ਼ਰਮਾ ਨਾਲ ਇਕ ਉਚ ਪੱਧਰੀ ਮੀਟਿੰਗ ਕਰਕੇ 1 ਜੂਨ 2024 ਨੂੰ ਪੈਣ ਵਾਲੀਆਂ ਵੋਟਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਸਪੈਸ਼ਲ ਪੁਲਿਸ ਆਬਜ਼ਰਵਰ ਦੀਪਕ ਮਿਸ਼ਰਾ ਨੇ ਸਮੁੱਚੇ ਚੋਣ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਹਦਾਇਤ ਕੀਤੀ ਕਿ ਵੋਟਾਂ ਵਿੱਚ ਹੁਣ ਕੁਝ ਘੰਟੇ ਹੀ ਬਾਕੀ ਰਹਿ ਗਏ ਹਨ, ਇਸ ਲਈ ਪਿਛਲੇ ਤਕਰੀਬਨ ਦੋ ਮਹੀਨੇ ਤੋਂ ਕੀਤੀਆਂ ਜਾ ਰਹੀਆਂ ਤਿਆਰੀਆਂ ਨੂੰ ਅਮਲੀਜਾਮਾ ਪਹਿਨਾਉਣ ਲਈ ਪੂਰੀ ਗੰਭੀਰਤਾ ਦਿਖਾਈ ਜਾਵੇ, ਤਾਂ ਜੋ ਵੋਟਰ ਬਿਨ੍ਹਾਂ ਕਿਸੇ ਡਰ ਅਤੇ ਭੈਅ ਤੋਂ ਆਪਣੇ ਵੋਟ ਦੇ ਹੱਕ ਦੀ ਵਰਤੋਂ ਕਰ ਸਕਣ। ਉਨ੍ਹਾਂ ਆਬਕਾਰੀ ਤੇ ਕਰ ਵਿਭਾਗ ਅਤੇ ਜੀ.ਐਸ.ਟੀ. ਵਿੰਗ ਵੱਲੋਂ ਕੀਤੀ ਕਾਰਵਾਈ ਦਾ ਜਾਇਜ਼ਾ ਲੈਂਦਿਆਂ ਹਦਾਇਤ ਕੀਤੀ ਕਿ ਵੋਟਾਂ ਦੇ ਆਖਰੀ 72 ਘੰਟਿਆਂ ਵਿੱਚ ਸ਼ਰਾਬ ਅਤੇ ਪੈਸੇ ਦੇ ਲੈਣ ਦੇਣ 'ਤੇ ਪੈਨੀ ਨਜ਼ਰ ਰੱਖੀ ਜਾਵੇ। ਉਨ੍ਹਾਂ ਪੁਲਿਸ ਵਿਭਾਗ ਨੂੰ ਹਦਾਇਤ ਕਰਦਿਆਂ ਕਿਹਾ ਕਿ ਭੈਅ ਮੁਕਤ ਅਤੇ ਨਿਰਪੱਖ ਚੋਣਾਂ ਕਰਵਾਉਣ ਵਿੱਚ ਪੁਲਿਸ ਦੀ ਅਹਿਮ ਭੂਮਿਕਾ ਹੁੰਦੀ ਹੈ, ਇਸ ਲਈ ਪੁਲਿਸ ਵਿਭਾਗ ਪੂਰੀ ਮੁਸਤੈਦੀ ਨਾਲ ਚੋਣ ਅਮਲ ਨੂੰ ਨੇਪਰੇ ਚੜ੍ਹਾਉਣਾ ਯਕੀਨੀ ਬਣਾਏ। ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਵਿੱਚ ਜੁੜੇ ਹਰੇਕ ਅਧਿਕਾਰੀ ਅਤੇ ਕਰਮਚਾਰੀ ਦਾ ਯੋਗਦਾਨ ਅਹਿਮ ਹੋਵੇਗਾ, ਇਸ ਲਈ ਅਮਲੇ ਦਾ ਹਰੇਕ ਮੁਲਾਜ਼ਮ ਆਪਣੀ ਪੂਰੀ ਸਮਰੱਥਾ ਨਾਲ ਕੰਮ ਕਰਨਾ ਯਕੀਨੀ ਬਣਾਵੇ।


ਮੀਟਿੰਗ ਦੌਰਾਨ ਸਪੈਸ਼ਲ ਆਬਜ਼ਰਵਰ ਦੀਪਕ ਮਿਸ਼ਰਾ ਨੇ ਮੀਡੀਆ ਸਰਟੀਫਿਕੇਸ਼ਨ ਮੋਨੀਟਰਿੰਗ ਕਮੇਟੀ ਦੇ ਕੰਮ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਪ੍ਰਿੰਟ ਅਤੇ ਇਲੈਕਟਰੋਨਿਕ ਮੀਡੀਆ ਦੇ ਨਾਲ ਨਾਲ ਸੋਸ਼ਲ ਮੀਡੀਆ 'ਤੇ ਵੀ ਤਿੱਖੀ ਨਜ਼ਰ ਰੱਖੀ ਜਾਵੇ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ 'ਤੇ ਫੈਲੀ ਕੋਈ ਵੀ ਗਲਤ ਅਫਵਾਹ ਵੋਟਰਾਂ ਅੰਦਰ ਭਰਮ ਪੈਦਾ ਕਰ ਸਕਦੀ ਹੈ, ਇਸ ਲਈ ਗੰਭੀਰਤਾ ਨਾਲ ਇਸ ਦੀ ਮੋਨੀਟਰਿੰਗ ਕਰਨੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਵੋਟਰਾਂ ਨੂੰ ਵੀ ਸੋਸ਼ਲ ਮੀਡੀਆ 'ਤੇ ਚੱਲ ਰਹੀਆਂ ਗਲਤ ਅਫਵਾਹਾਂ ਸਬੰਧੀ ਤੁਰੰਤ ਸੁਚੇਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਦੌਰਾਨ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ ਅਤੇ ਵੋਟਰਾਂ ਨੂੰ ਪੋਲਿੰਗ ਬੂਥ 'ਤੇ ਗਰਮੀ ਤੋਂ ਬਚਾਅ ਲਈ ਲੋੜੀਂਦੇ ਪ੍ਰਬੰਧ ਕਰਨ ਸਮੇਤ ਬਜ਼ੁਰਗਾਂ ਲਈ ਵੀਲ ਚੇਅਰ ਦਾ ਪ੍ਰਬੰਧ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਪੋਲਿੰਗ ਬੂਥ ਅੰਦਰ ਮੋਬਾਇਲ ਲਿਜਾਣ 'ਤੇ ਰੋਕ ਸਬੰਧੀ ਵੀ ਵੋਟਰਾਂ ਨੂੰ ਪਹਿਲਾਂ ਹੀ ਜਾਗਰੂਕ ਕੀਤਾ ਜਾਵੇ, ਤਾਂ ਜੋ ਵੋਟਰਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਲਈ ਕੋਈ ਵੀ ਵਿਅਕਤੀ ਸੀ-ਵਿਜ਼ਲ ਐਪ ਦੀ ਵਰਤੋਂ ਕਰ ਸਕਦਾ ਹੈ, ਇਸ ਲਈ ਇਸ ਐਪ ਰਾਹੀਂ ਪ੍ਰਾਪਤ ਹੁੰਦੀ ਸ਼ਿਕਾਇਤ ਦਾ ਸਮੇ-ਸਿਰ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ।


ਮੀਟਿੰਗ ਦੌਰਾਨ ਰਿਟਰਨਿੰਗ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਲੋਕ ਸਭਾ ਹਲਕਾ ਪਟਿਆਲਾ-13 ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ 1 ਜੂਨ ਨੂੰ 18 ਲੱਖ 6 ਹਜ਼ਾਰ 424 ਵੋਟਰ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰ ਸਕਣਗੇ। ਇਨ੍ਹਾਂ ਵੋਟਰਾਂ ਵਿੱਚ 8 ਲੱਖ 62 ਹਜ਼ਾਰ 44 ਇਸਤਰੀ, 9 ਲੱਖ 44 ਹਜ਼ਾਰ 300 ਮਰਦ ਅਤੇ 80 ਥਰਡ ਜੈਂਡਰ ਵੋਟਰ ਹਨ। ਉਨ੍ਹਾਂ ਦੱਸਿਆ ਕਿ ਵੋਟਾਂ ਲਈ ਲੋਕ ਸਭਾ ਹਲਕੇ 'ਚ 2082 ਪੋਲਿੰਗ ਬੂਥ ਬਣਾਏ ਗਏ ਹਨ ਤੇ ਸੁਰੱਖਿਆ ਦੇ ਲਿਹਾਜ ਨਾਲ ਹਰ ਬੂਥ 'ਤੇ ਵੈਬ ਕਾਸਟਿੰਗ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਲੋਕ ਸਭਾ ਹਲਕੇ 'ਚ ਚੋਣ ਅਮਲ ਨੂੰ ਨੇਪਰੇ ਚੜ੍ਹਾਉਣ ਲਈ 10 ਹਜ਼ਾਰ ਦੇ ਕਰੀਬ ਕਰਮਚਾਰੀ ਤੇ ਅਧਿਕਾਰੀਆਂ ਦੀ ਡਿਊਟੀ ਲਗਾਈ ਗਈ ਹੈ ਅਤੇ ਅਮਲੇ ਦੀਆਂ ਤਿੰਨ ਰਿਹਰਸਲਾਂ ਸਮੇਤ ਵਿਸ਼ੇਸ਼ ਟਰੇਨਿੰਗ ਵੀ ਕਰਵਾਈ ਗਈ ਹੈ। ਮੀਟਿੰਗ ਵਿੱਚ ਜ਼ਿਲ੍ਹਾ ਚੋਣ ਅਫ਼ਸਰ -ਕਮ- ਡਿਪਟੀ ਕਮਿਸ਼ਨਰ ਐਸ.ਏ.ਐਸ. ਨਗਰ ਆਸ਼ਿਕਾ ਜੈਨ ਤੇ ਐਸ.ਐਸ.ਪੀ. ਸੰਦੀਪ ਗਰਗ ਆਨ ਲਾਈਨ ਸ਼ਮੂਲੀਅਤ ਕੀਤੀ। ਜਦਕਿ ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਕੰਚਨ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਹਰਜਿੰਦਰ ਸਿੰਘ ਬੇਦੀ ਸਮੇਤ ਸਿਵਲ ਤੇ ਪੁਲਿਸ ਪ੍ਰਸਾਸ਼ਨ ਦੇ ਅਧਿਕਾਰੀ ਮੌਜੂਦ ਸਨ।

Have something to say? Post your comment

 

More in Malwa

ਆਪ 'ਚ ਸ਼ਾਮਲ ਹੋਏ ਅਰੋੜਾ ਪਰਿਵਾਰ ਦਾ ਵਿਧਾਇਕ ਵੱਲੋਂ ਸਨਮਾਨ

ਕਾਲੀ ਮਾਤਾ ਮੰਦਰ ਨੇੜੇ ਪੈਂਡਿੰਗ 'ਰਜਿੰਦਰਾ ਲੇਕ' ਪ੍ਰੋਜੈਕਟ ਨੂੰ ਮਿਲੀ ਰਫ਼ਤਾਰ; ਮੇਅਰ ਕੁੰਦਨ ਗੋਗੀਆ ਨੇ ਮੌਕੇ 'ਤੇ ਜਾ ਕੇ ਲਿਆ ਜਾਇਜ਼ਾ

ਸੰਗਰੂਰ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ ਧੂਰੀ ਵਿਖੇ ਰਿਹਾਇਸ਼ੀ ਮਕਾਨ ‘ਚ ਕੱਚ ਦੀ ਬੋਤਲ ਵਿੱਚ ਪੈਟਰੋਲ ਨੂੰ ਅੱਗ ਲਗਾ ਕੇ ਸੁੱਟਣ ਵਾਲੀ ਵਾਰਦਾਤ ਹੱਲ- ਸਰਤਾਜ ਸਿੰਘ ਚਾਹਲ

ਪਟਿਆਲਾ ਦੇ ਡੀਐਮ ਡਬਲਯੂ ਵਿਖੇ ਹੋਈ ਨਾਗਰਿਕ ਸੁਰੱਖਿਆ ਮੌਕ ਡਰਿਲ

ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਸਤਲੁਜ ਦਰਿਆ ਵਿੱਚ ਮੱਛੀਆਂ ਦੇ ਮਰਨ ਦੀ ਜਾਂਚ;

ਸੰਗਰੂਰ 'ਚ ਸਾਇਰਨ ਵੱਜਣ ਮਗਰੋਂ ਬਲੈਕਆਊਟ ਮੌਕ ਡ੍ਰਿਲ ਮੌਕੇ ਸ਼ਹਿਰ ਦੀ ਬਿਜਲੀ ਰਹੀ ਬੰਦ

ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ-2027 ਸਬੰਧੀ ਡਿਪਟੀ ਡਾਇਰੈਕਟਰ ਸੈਂਸਜ਼ ਓਪਰੇਸ਼ਨ ਵੱਲੋਂ ਡਿਪਟੀ ਕਮਿਸ਼ਨਰ ਨਾਲ ਬੈਠਕ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮਾਣਾ ‘ਚ ਬਚਾਅ ਉਪਰੇਸ਼ਨ ਸਫਲਤਾਪੂਰਵਕ ਮੁਕੰਮਲ

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਵੱਲ ਪ੍ਰੇਰਿਤ ਕਰਨ ਲਈ 351 ਆਈ.ਟੀ.ਆਈ. ਸਿੱਖਿਆਰਥੀਆਂ ਨੂੰ ਟੂਲ ਕਿੱਟਾਂ ਵੰਡੀਆਂ : ਡਾ. ਬਲਜੀਤ ਕੌਰ

ਲੁੱਟ-ਖੋਹ ਦੀ ਘਟਨਾ ਨੂੰ ਅੰਜਾਮ ਦੇਣ ਦੀ ਤਾਕ ਬੈਠਾ ਗਿਰੋਹ ਪੁਲਿਸ ਨੇ ਕੀਤਾ ਕਾਬੂ : ਡੀਐਸਪੀ