Saturday, November 01, 2025

Malwa

ਵੋਟਾਂ ਦੀ ਗਿਣਤੀ ਕਰਨ ਲਈ ਗਿਣਤੀ ਅਮਲੇ ਨੂੰ ਕਰਵਾਈ ਵਿਸਥਾਰਤ ਸਿਖਲਾਈ

May 30, 2024 03:19 PM
SehajTimes
ਪਟਿਆਲਾ : ਲੋਕ ਸਭਾ ਚੋਣਾਂ ਲਈ ਪਟਿਆਲਾ ਜ਼ਿਲ੍ਹੇ ਦੇ 9 ਵਿਧਾਨ ਸਭਾ ਹਲਕਿਆਂ 'ਚ 1 ਜੂਨ ਨੂੰ ਮਤਦਾਨ ਹੋਣ ਤੋਂ ਬਾਅਦ 4 ਜੂਨ ਨੂੰ ਵੋਟਾਂ ਦੀ ਗਿਣਤੀ ਦੇ ਕਾਰਜ ਨੂੰ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਤਾਇਨਾਤ ਕੀਤੇ ਗਏ ਕਰਮਚਾਰੀਆਂ ਤੇ ਅਧਿਕਾਰੀਆਂ ਨੂੰ ਗਿਣਤੀ ਬਾਰੇ ਵਿਸਥਾਰਤ ਸਿਖਲਾਈ ਅੱਜ ਜਨਰਲ ਆਬਜ਼ਰਵਰ ਓਮ ਪ੍ਰਕਾਸ਼ ਬਕੋੜੀਆ ਅਤੇ ਖ਼ਰਚਾ ਆਬਜ਼ਰਵਰ ਮੀਤੂ ਅਗਰਵਾਲ ਦੀ ਨਿਗਰਾਨੀ ਹੇਠ ਕਰਵਾਈ ਗਈ। ਇੱਥੇ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ ਵਿਖੇ ਗਿਣਤੀਕਾਰਾਂ ਦੀ ਟ੍ਰੇਨਿੰਗ ਮੌਕੇ ਪਟਿਆਲਾ ਦੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਗਿਣਤੀ ਅਮਲੇ ਨੂੰ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਚੋਣਾਂ ਦੀ ਡਿਊਟੀ ਕੌਮੀ ਸੇਵਾ ਹੈ ਇਸ ਲਈ ਹਰ ਮੁਲਾਜਮ ਆਪਣੀ ਚੋਣ ਡਿਊਟੀ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਵੇ।ਉਨ੍ਹਾਂ ਦੱਸਿਆ ਕਿ ਗਿਣਤੀ ਲਈ 580 ਗਿਣਤੀਕਾਰ, ਜਿਸ 'ਚ ਪਟਿਆਲਾ ਜ਼ਿਲ੍ਹੇ ਦੇ 520 ਅਤੇ ਡੇਰਾਬਸੀ ਹਲਕੇ ਦੇ 60 ਮੁਲਾਜਮ ਸ਼ਾਮਲ ਹਨ, ਤਾਇਨਾਤ ਕੀਤੇ ਜਾਣਗੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਈ.ਵੀ.ਐਮਜ. ਤੋਂ ਗਿਣਤੀ ਪਟਿਆਲਾ ਵਿਖੇ ਨਿਰਧਾਰਤ ਸਥਾਨਾਂ 'ਤੇ ਚੋਣ ਆਬਜ਼ਰਵਰਾਂ ਦੀ ਨਿਗਰਾਨੀ ਹੇਠ ਉਮੀਦਵਾਰਾਂ ਤੇ ਉਨ੍ਹਾਂ ਦੇ ਪ੍ਰਤੀਨਿਧਾਂ ਦੀ ਹਾਜ਼ਰੀ ਵਿੱਚ ਹੋਵੇਗੀ। ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਗਿਣਤੀ ਕੇਂਦਰਾਂ 'ਤੇ ਉਮੀਦਵਾਰ ਜਾਂ ਉਸ ਦੇ ਪ੍ਰਤੀਨਿਧ ਜਾਂ ਗਿਣਤੀ ਏਜੰਟ ਸਮੇਤ ਕਿਸੇ ਨੂੰ ਵੀ ਮੋਬਾਇਲ ਲਿਜਾਣ ਦੀ ਆਗਿਆ ਨਹੀਂ ਹੋਵੇਗੀ।
 
 
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹਰੇਕ ਗਿਣਤੀ ਕੇਂਦਰ 'ਤੇ ਇੱਕ-ਇੱਕ ਗਣਨਾ ਸਹਾਇਕ, ਇੱਕ-ਇੱਕ ਗਣਨਾ ਸੁਪਰਵਾਈਜ਼ਰ ਅਤੇ ਇੱਕ-ਇੱਕ ਮਾਈਕ੍ਰੋ ਅਬਜ਼ਰਵਰ ਤੋਂ ਇਲਾਵਾ ਈ.ਵੀ.ਐਮਜ਼ ਲਿਆਉਣ ਲਈ ਇੱਕ-ਇੱਕ ਅਟੈਂਡੈਂਟ ਵੀ ਤਾਇਨਾਤ ਹੋਵੇਗਾ। ਉਨ੍ਹਾਂ ਦੱਸਿਆ ਕਿ ਹਰੇਕ ਰਾਊਂਡ ਦੀ ਗਿਣਤੀ ਮੁਕੰਮਲ ਹੋਣ ਤੋਂ ਬਾਅਦ ਹੀ ਅਗਲੇ ਦੌਰ ਦੀ ਗਿਣਤੀ ਸ਼ੁਰੂ ਹੋਵੇਗੀ ਅਤੇ ਹਰੇਕ ਰਾਊਂਡ ਦੀ ਜਾਣਕਾਰੀ ਚੋਣ ਕਮਿਸ਼ਨ ਦੀ ਵੈਬਸਾਈਟ 'ਤੇ ਨਾਲੋ-ਨਾਲ ਅਪਲੋਡ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸਾਰੇ ਗਿਣਤੀ ਕੇਂਦਰ ਪਟਿਆਲਾ ਵਿਖੇ ਹੀ ਹਨ ਅਤੇ ਸਾਰੇ ਗਿਣਤੀਕਾਰ 3 ਜੂਨ ਨੂੰ ਸਵੇਰੇ 8 ਵਜੇ ਪੰਜਾਬੀ ਯੂਨੀਵਰਸਿਟੀ ਦੇ ਸ੍ਰੀ ਗੁਰੂ ਤੇਗ਼ ਬਹਾਦਰ ਹਾਲ ਵਿਖੇ ਇਕੱਤਰ ਹੋਣਗੇ ਤੇ ਜਿੱਥੇ ਉਨ੍ਹਾਂ ਦੇ ਗਿਣਤੀ ਕੇਂਦਰਾਂ ਦੀ ਜਾਣਕਾਰੀ ਦਿੱਤੀ ਜਾਵੇਗੀ। ਗਿਣਤੀ ਅਮਲੇ ਦੀ ਇਸ ਸਿਖਲਾਈ ਦੌਰਾਨ ਐਸ.ਡੀ.ਐਮ. ਪਾਤੜਾਂ ਰਵਿੰਦਰ ਸਿੰਘ ਅਤੇ ਏ.ਡੀ.ਸੀ. (ਜ) ਮੈਡਮ ਕੰਚਨ ਨੇ ਈ.ਵੀ.ਐਮਜ ਮਸ਼ੀਨਾਂ ਰਾਹੀਂ ਪਈਆਂ ਵੋਟਾਂ ਦੀ ਗਿਣਤੀ ਕਰਨ ਦੇ ਢੰਗ ਤਰੀਕਿਆਂ ਤੋਂ ਜਾਣੂ ਕਰਵਾਇਆ। ਇਸ ਦੌਰਾਨ ਭਾਰਤ ਚੋਣ ਕਮਿਸ਼ਨ ਦੀਆਂ ਵੋਟਾਂ ਦੀ ਗਿਣਤੀ ਸਬੰਧੀ ਹਦਾਇਤਾਂ ਅਤੇ ਦਿਸ਼ਾ ਨਿਰਦੇਸ਼ਾਂ ਬਾਬਤ ਪ੍ਰੈਜੈਂਟੇਸ਼ਨ ਦਿਖਾਈ ਗਈ। ਇਸ ਤੋਂ ਇਲਾਵਾ ਮਤਦਾਨ ਗਿਣਤੀ ਸੁਪਰਵਾਈਜ਼ਰਾਂ ਅਤੇ ਸਹਾਇਕਾਂ ਸਮੇਤ ਮਾਈਕਰੋ ਆਬਜ਼ਰਵਰਾਂ ਵੱਲੋਂ ਕੀਤੇ ਜਾਣ ਵਾਲੇ ਕਾਰਜ ਅਤੇ ਚੋਣ ਕਮਿਸ਼ਨ ਵੱਲੋਂ ਨਿਰਧਾਰਤ ਪ੍ਰੋਫਾਰਮੇ ਆਦਿ ਸਮੇਂ ਸਿਰ ਭਰੇ ਜਾਣ ਅਤੇ ਐਨਕੋਰ ਸਾਫ਼ਟਵੇਅਰ, ਭਾਰਤ ਚੋਣ ਕਮਿਸ਼ਨ ਅਤੇ ਸੀ.ਈ.ਓ. ਪੰਜਾਬ ਦੇ ਵੈਬ ਪੋਰਟਲ ਉਪਰ ਚੋਣ ਨਤੀਜੇ ਅਪਲੋਡ ਕਰਨ ਬਾਬਤ ਜਾਣੂ ਕਰਵਾਇਆ ਗਿਆ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਇਨ੍ਹਾਂ ਗਿਣਤੀ ਕੇਂਦਰਾਂ 'ਤੇ ਲਾਏ ਜਾਣ ਵਾਲੇ ਸਟਾਫ਼ ਦੀ ਰੈਂਡੇਮਾਈਜ਼ੇਸ਼ਨ ਉਪਰੰਤ ਇਨ੍ਹਾਂ ਦੀ ਸਿਖਲਾਈ ਬਾਅਦ ਇਨ੍ਹਾਂ ਨੂੰ ਆਪੋ-ਆਪਣੇ ਗਿਣਤੀ ਮੇਜ਼ ਦਾ ਨੰਬਰ 4 ਜੂਨ ਦੀ ਸਵੇਰ ਨੂੰ ਸਬੰਧਤ ਗਿਣਤੀ ਕੇਂਦਰ 'ਤੇ ਹੀ ਦੱਸਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਪਟਿਆਲਾ ਵਿਖੇ ਬਣਨ ਵਾਲੇ 6 ਗਿਣਤੀ ਕੇਂਦਰਾਂ ਵਿਖੇ ਮੀਡੀਆ ਸੈਂਟਰ ਵੀ ਸਥਾਪਤ ਕੀਤੇ ਜਾਣਗੇ, ਜਿੱਥੇ ਕੇਵਲ ਚੋਣ ਕਮਿਸ਼ਨ ਦੇ ਅਥਾਰਟੀ ਲੈਟਰ ਧਾਰਕ ਪੱਤਰਕਾਰਾਂ ਨੂੰ ਵੋਟਾਂ ਦੀ ਗਿਣਤੀ ਬਾਬਤ ਜਾਣਕਾਰੀ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਦੌਰਾਨ ਪੁਲਿਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਜਾਣਗੇ। ਇਸ ਮੌਕੇ ਏ.ਡੀ.ਸੀਜ ਕੰਚਨ ਤੇ ਡਾ. ਹਰਜਿੰਦਰ ਸਿੰਘ ਬੇਦੀ, ਚੋਣ ਤਹਿਸੀਲਦਾਰ ਵਿਜੇ ਚੌਧਰੀ ਵੀ ਮੌਜੂਦ ਸਨ।

Have something to say? Post your comment

 

More in Malwa

ਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ 'ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ

ਬਠਿੰਡਾ ਦੇ ਸਕੂਲ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨ ਕਾਬੂ

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਲਦ ਖੁਰਦ ਤੇ ਬਾਲਦ ਕਲਾਂ ’ਚ ਖੇਡ ਮੈਦਾਨਾਂ ਦੇ ਨਿਰਮਾਣ ਦੇ ਕੰਮ ਕਰਵਾਏ ਸ਼ੁਰੂ

ਸਿਹਤ ਕਾਮਿਆਂ ਨੇ ਹੈਲਥ ਮੰਤਰੀ ਨਾਲ ਕੀਤੀ ਮੁਲਾਕਾਤ 

ਪੱਕੀਆ ਮੰਡੀਆਂ ਹੋਣ ਦੇ ਬਾਵਜੂਦ ਵੀ ਕਿਸਾਨ ਦੀ ਫਸਲ ਕੱਚੇ ਫੜਾ 'ਚ' ਰੁਲ ਰਹੀ

ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ : ਮੁੱਖ ਮੰਤਰੀ

ਗਾਣਿਆਂ 'ਚ ਸਰਪੰਚਾਂ ਦੀ ਇੱਜ਼ਤ ਨਾਲ ਖਿਲਵਾੜ ਨਹੀਂ ਬਰਦਾਸ਼ਤ : ਲਖਮੀਰਵਾਲਾ 

ਘਰ ਦੀ ਕੁਰਕੀ ਕਰਨ ਨਹੀਂ ਆਇਆ ਕੋਈ ਬੈਂਕ ਅਧਿਕਾਰੀ 

ਮਨਿੰਦਰ ਲਖਮੀਰਵਾਲਾ ਨੇ ਗਾਇਕ ਗੁਲਾਬ ਸਿੱਧੂ ਦੇ ਗਾਣੇ ਦਾ ਕੀਤਾ ਵਿਰੋਧ