Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ESIC ਹਸਪਤਾਲ ਦਾ ਮੁਲਾਜ਼ਮ ਕਾਬੂ

May 30, 2024 04:09 PM
SehajTimes

ਚੰਡੀਗੜ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਈਐਸਆਈਸੀ ਹਸਪਤਾਲ, ਲੁਧਿਆਣਾ ਵਿੱਚ ਤਾਇਨਾਤ ਸੁਖਬੀਰ ਸਿੰਘ ਅਤੇ ਉਸਦੇ ਸਾਥੀ ਨਵਨੀਤ ਕੁਮਾਰ, ਵਾਸੀ ਗੁਰੂ ਅਰਜਨ ਦੇਵ ਨਗਰ, ਲੁਧਿਆਣਾ ਨੂੰ 25000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜਮਾਂ ਨੂੰ ਦਿਨੇਸ਼ ਕੁਮਾਰ ਵਾਸੀ ਪਿੰਡ ਫੁੱਲਾਂਵਾਲ, ਜ਼ਿਲ੍ਹਾ ਲੁਧਿਆਣਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਸੰਪਰਕ ਕਰਕੇ ਦੱਸਿਆ ਹੈ ਕਿ ਉਸਨੂੰ ਪਤਾ ਲੱਗਾ ਸੀ ਕਿ ਈਐਸਆਈਸੀ ਹਸਪਤਾਲ, ਭਾਰਤ ਨਗਰ ਚੌਕ ਲੁਧਿਆਣਾ ਵਿੱਚ ਠੇਕੇ ਦੇ ਆਧਾਰ 'ਤੇ ਲੈਬਾਰਟਰੀ ਟੈਕਨੀਸ਼ੀਅਨ ਦੀਆਂ ਅਸਾਮੀਆਂ ਭਰੀਆਂ ਜਾਣੀਆਂ ਹਨ। ਇਸ ਸਬੰਧੀ ਉਹ ਈਐਸਆਈਸੀ ਹਸਪਤਾਲ ਦੀ ਐਚਆਰ ਸ਼ਾਖਾ ਦੇ ਸੁਖਬੀਰ ਸਿੰਘ ਨੂੰ ਮਿਲਿਆ, ਜਿਸ ਨੇ ਉਸ ਨੂੰ ਆਪਣੇ ਵਟਸਐਪ ਨੰਬਰ ’ਤੇ ਵਿੱਦਿਅਕ ਯੋਗਤਾ ਦੇ ਦਸਤਾਵੇਜ਼ ਭੇਜਣ ਲਈ ਕਿਹਾ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਕੁਝ ਦਿਨਾਂ ਬਾਅਦ ਕਿਸੇ ਅਣਪਛਾਤੇ ਵਿਅਕਤੀ ਨੇ ਉਸਨੂੰ ਸਮਰਾਲਾ ਚੌਂਕ ਲੁਧਿਆਣਾ ਵਿਖੇ ਮਿਲਣ ਲਈ ਬੁਲਾਇਆ, ਜਿਸ ਨੇ ਉਸਨੂੰ ਦੱਸਿਆ ਕਿ ਉਕਤ ਸੁਖਬੀਰ ਸਿੰਘ ਨੇ ਹਸਪਤਾਲ ਵਿੱਚ ਨੌਕਰੀ ਦਿਵਾਉਣ ਲਈ 1,10,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ। ਇਸ ਤੋਂ ਬਾਅਦ ਸੁਖਬੀਰ ਸਿੰਘ ਨੇ ਵੀ ਉਸ ਨੂੰ ਕੰਮ ਕਰਵਾਉਣ ਲਈ 100000 ਰੁਪਏ ਦਾ ਪ੍ਰਬੰਧ ਕਰਨ ਦੀ ਗੱਲ ਵੀ ਆਖੀ।


ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਸੁਖਬੀਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 25000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਤੋਂ ਬਾਅਦ ਮੁੱਖ ਮੁਲਜ਼ਮ ਸੁਖਬੀਰ ਸਿੰਘ ਦੇ ਇੱਕ ਸਾਥੀ ਨਵਨੀਤ ਕੁਮਾਰ ਨੂੰ ਵੀ ਸਮਰਾਲਾ ਚੌਕ ਲੁਧਿਆਣਾ ਤੋਂ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧ ਵਿੱਚ ਦੋਵਾਂ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ ਅਤੇ ਆਈਪੀਸੀ ਦੀ 120-ਬੀ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਵਿੱਚ ਮੁਕੱਦਮਾ ਨੰਬਰ 23 ਮਿਤੀ 29.05.2024 ਨੂੰ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਦੋਵਾਂ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਹੋਰ ਪੁੱਛਗਿੱਛ ਦੌਰਾਨ ਹੋਰ ਕਰਮਚਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ