Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

1 ਜੂਨ ਨੂੰ ਪਟਿਆਲਾ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

May 30, 2024 04:15 PM
SehajTimes

ਪਟਿਆਲਾ ਲੋਕ ਸਭਾ ਚੋਣਾਂ ਦੀਆਂ 1 ਜੂਨ 2024 ਨੂੰ ਪੈਣ ਵਾਲੀਆਂ ਵੋਟਾਂ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਇੱਕ ਹੁਕਮ ਜਾਰੀ ਕਰਕੇ ਪਟਿਆਲਾ ਜ਼ਿਲ੍ਹੇ ਅੰਦਰ 1 ਜੂਨ ਨੂੰ ਵੋਟਾਂ ਵਾਲੇ ਦਿਨ ਜ਼ਿਲ੍ਹੇ ਦੇ ਸਮੂਹ ਸਰਕਾਰੀ, ਗ਼ੈਰ ਸਰਕਾਰੀ ਦਫ਼ਤਰਾਂ, ਬੈਂਕਾਂ, ਅਦਾਰ‌ਿਆਂ, ਫੈਕਟਰੀਆਂ, ਦੁਕਾਨਾਂ ਆਦਿ ਵਿੱਚ ਪੇਡ ਛੁੱਟੀ ਦਾ ਐਲਾਨ  ਕੀਤਾ ਹੈ। ਉਨ੍ਹਾਂ ਕਿਹਾ ਕਿ ਲੋਕ ਪ੍ਰਤੀਨਿਧਤਾ ਐਕਟ 1951 ਦੀ ਧਾਰਾ 135 ਬੀ ਵਿੱਚ ਕੀਤੀ ਗਈ ਕਾਨੂੰਨੀ ਵਿਵਸਥਾ ਤਹਿਤ ਇਹ ਛੁੱਟੀ ਕੀਤੀ ਗਈ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ/ ਵਿੱਦਿਅਕ ਅਦਾਰਿਆਂ ਲਈ ਲਈ ਮਿਤੀ 01.06.2024 (ਸ਼ਨੀਵਾਰ) ਨੂੰ ਗਜ਼ਟਿਡ ਛੁੱਟੀ ਰਹੇਗੀ। ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਅਧੀਨ ਵੀ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਦੇ ਕਿਸੇ ਵੀ ਉਦਯੋਗਿਕ ਅਦਾਰੇ, ਕਾਰੋਬਾਰ, ਦੁਕਾਨਾਂ, ਵਪਾਰ ਜਾਂ ਕਿਸੇ ਵੀ ਹੋਰ ਅਦਾਰੇ ਵਿੱਚ ਕੰਮ ਕਰਨ ਵਾਲੇ ਵੋਟਰਾਂ ਨੂੰ ਵੀ ਵੋਟ ਪਾਉਣ ਲਈ ਲੋਕ ਪ੍ਰਤਿਨਿਧਤਾ ਐਕਟ 1951 ਦੀ ਧਾਰਾ 135ਬੀ (1) ਮੁਤਾਬਕ 01-06-2024 ਨੂੰ ਅਦਾਇਗੀਯੋਗ ਛੁੱਟੀ ਐਲਾਨੀ ਗਈ ਹੈ। ਇਸ ਸਬੰਧੀ ਨੋਟੀਫਿਕੇਸ਼ਨ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਜਾਰੀ ਕੀਤਾ ਜਾ ਚੁੱਕਾ ਹੈ।

               ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ 1 ਜੂਨ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ।ਉਨ੍ਹਾਂ ਵੋਟਰਾਂ ਨੂੰ ਵੱਧ ਚੜ੍ਹ ਕੇ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਕੇ ਲੋਕਤੰਤਰ ਦੇ ਇਸ ਸੱਭ ਤੋਂ ਵੱਡੇ ਤਿਉਹਾਰ ਵਿੱਚ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ ਤਾਂ ਜੋ ਚੋਣ ਕਮਿਸ਼ਨ ਦੇ 'ਇਸ ਵਾਰ 70 ਪਾਰ' ਦੇ ਟੀਚੇ ਨੂੰ ਹਾਸਲ ਕੀਤਾ ਜਾ ਸਕੇ।

Have something to say? Post your comment

 

More in Malwa

ਵਿਧਾਇਕ ਜੌੜਾਮਾਜਰਾ ਨੇ ਕਲਿਆਣ ਤੇ ਗਾਜੀਪੁਰ ਵਿਖੇ ਮੁੱਖ ਮੰਤਰੀ ਖੇਡ ਦੇ ਮੈਦਾਨ ਕੀਤੇ ਲੋਕ ਅਰਪਣ

ਸਿਹਤ ਮੰਤਰੀ ਮਿਉਂਸਪਲ ਕੌਂਸਲਰਾਂ ਤੇ ਅਧਿਕਾਰੀਆਂ ਨਾਲ ਹੋਏ ਰੂਬਰੂ*

ਹਰਚੰਦ ਸਿੰਘ ਬਰਸਟ ਵੱਲੋਂ ਵਲੰਟੀਅਰਾਂ ਨੂੰ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਘਰ-ਘਰ ਪਹੁੰਚਾਉਣ ਦਾ ਸੱਦਾ

ਪਿੰਡ ਅਕਬਰਪੁਰ ਅਫਗਾਨਾਂ ਵਿਖੇ ਦਹੇਜ ਦੀ ਬਲੀ ਚਡ਼ੀ ਇੱਕ ਹੋਰ ਅਬਲਾ

ਹਲਕਾ ਧਰਮਕੋਟ ਤੋਂ ਵੱਡੀ ਗਿਣਤੀ ਵਿੱਚ ਨੌਜਵਾਨ ਹੋਏ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ

ਜਨਗਣਨਾ 2027 ਦੇ ਆਨਲਾਈਨ ਫਾਰਮ ਵਿੱਚ ਓ ਬੀ ਸੀ/ਪੱਛੜੀਆਂ ਸ਼੍ਰੇਣੀਆਂ ਦਾ ਜ਼ਿਕਰ ਨਾ ਹੋਣ ’ਤੇ ਰੋਸ

ਗੁਰਸ਼ਰਨ ਕੌਰ ਰੰਧਾਵਾ ਨੇ ਪਰਿਵਾਰ ਸਮੇਤ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

ਸਪਾਰਕਲਿੰਗ ਕਿਡਜ਼ ਵੱਲੋਂ ਪ੍ਰੈਸ ਆਜ਼ਾਦੀ ਦਿਵਸ ਮੌਕੇ ਪੱਤਰਕਾਰਾਂ ਦਾ ਸਨਮਾਨ

ਕੰਕਰੀਟ ਮਿਕਸਰ ਪਲਾਂਟ ਵਿਰੁਧ ਚਲ ਰਹੇ ਧਰਨੇ 'ਚ ਪੁੱਜੇ ਸਾਬਕਾ ਮੁੱਖ ਮੰਤਰੀ ਚੰਨੀ ਬਾਰਿਸ਼ ਦੇ ਬਾਵਜੂਦ ਕੰਕਰੀਟ ਮਿਕਸਰ ਪਲਾਂਟ ਢੰਗਰਾਲੀ ਵਿਰੁੱਧ ਧਰਨਾ 11 ਵੇਂ ਦਿਨ ਜਾਰੀ

ਅਗਨਜਨੀ ਦੀ ਘਟਨਾ ਦਾ ਸ਼ਿਕਾਰ ਗਊਸ਼ਾਲਾ ਦਾ ਵਿੱਤ ਮੰਤਰੀ ਚੀਮਾ ਵੱਲੋਂ ਦੌਰਾ