Wednesday, September 17, 2025

Education

ਡਰੀਮ ਅਹੈੱਡ ਆਈਲੈਟਸ ਸੈਂਟਰ ਤੇ ਵੀਜਾ ਕੰਸਲਟੈਂਸੀ ਦਾ ਲਾਇਸੈਂਸ ਰੱਦ

May 30, 2024 04:21 PM
SehajTimes

ਫ਼ਤਹਿਗੜ੍ਹ ਸਾਹਿਬ : ਡਿਪਟੀ ਕਮਿਸ਼ਨਰ-ਕਮ-ਲਾਇਸੈਂਸਿੰਗ ਅਥਾਰਟੀ ਫ਼ਤਹਿਗੜ੍ਹ ਸਾਹਿਬ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਮੰਡੀ ਗੋਬਿੰਦਗੜ੍ਹ ਦੇ ਡਰੀਮ ਅਹੈੱਡ ਆਈਲੈਟਸ ਤੇ ਵੀਜਾ ਕੰਸਲਟੈਂਸੀ, ਨੇੜੇ ਸਿੰਗਲਾ ਆਰਥੋ ਕੇਅਰ ਸੈਂਟਰ, ਸ਼ਾਸ਼ਤਰੀ ਨਗਰ ਮੰਡੀ ਗੋਬਿੰਦਗੜ੍ਹ ਤਹਿਸੀਲ ਅਮਲੋਹ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦਾ ਲਾਇਸੈਂਸ ਰੱਦ ਕਰ ਦਿੱਤਾ ਹੈ। ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਸ਼੍ਰੀਮਤੀ ਪ੍ਰੀਤਿਕਾ ਸ਼ਰਮਾ ਪੁੱਤਰੀ ਸ਼੍ਰੀ ਬਲਦੇਵ ਕ੍ਰਿਸ਼ਨ ਕਪਿਲਾ ਵਾਸੀ ਮਕਾਨ ਨੰ: 85, ਸੈਕਟਰ 4-ਡੀ ਸ਼ਾਸ਼ਤਰੀ ਨਗਰ ਮੰਡੀ ਗੋਬਿੰਦਗੜ੍ਹ ਦੇ ਨਾਮ ਤੇ ਲਾਇਸੈਂਸ ਜਾਰੀ ਕੀਤਾ ਗਿਆ ਸੀ ਜੋ ਕਿ 13.01.2024 ਤੱਕ ਵੈਲਿਡ ਸੀ ਅਤੇ ਇਸ ਦੀ ਮਿਆਦ ਖ਼ਤਮ ਹੋ ਚੁੱਕੀ ਹੈ। ਪੰਜਾਬ ਮਨੁੱਖੀ ਤਸਕਰੀ ਰੋਕਥਾਮ ਐਕਟ 2013 ਦੇ ਨਿਯਮ 5 (2) ਅਨੁਸਾਰ ਲਾਇਸੈਂਸ ਦੀ ਮਿਆਦ ਖਤਮ ਹੋਣ ਤੋਂ ਦੋ ਮਹੀਨੇ ਪਹਿਲਾਂ ਲਾਇਸੈਂਸ ਰੀਨਿਊ ਕਰਵਾਉਣ ਲਈ ਅਪਲਾਈ ਕਰਨਾ ਹੁੰਦਾ ਹੈ ਪ੍ਰੰਤੂ ਸਬੰਧਤ ਧਿਰ ਵੱਲੋਂ ਲਾਇਸੈਂਸ ਰੀਨਿਊ ਕਰਵਾਉਣ ਸਬੰਧੀ ਅਪਲਾਈ ਨਹੀਂ ਕੀਤਾ ਗਿਆ। ਪੰਜਾਬ ਮਨੁੱਖੀ ਤਸਕਰੀ ਰੋਕਥਾਮ ਐਕਟ 2012 (ਪੰਜਾਬ ਐਕਟ ਨੰ: 2 ਆਫ 2013) ਦੇ ਸੈਕਸ਼ਨ 6 (I)(g) ਅਨੁਸਾਰ ਲਾਇਸੈਂਸ ਰੱਦ ਕਰਨ ਤੋਂ ਪਹਿਲਾਂ ਸ਼੍ਰੀਮਤੀ ਪ੍ਰੀਤਿਕਾ ਸ਼ਰਮਾ ਪੁੱਤਰੀ ਸ਼੍ਰੀ ਬਲਦੇਵ ਕ੍ਰਿਸ਼ਨ ਕਪਿਲਾ ਵਾਸੀ ਮਕਾਨ ਨੰ: 85, ਸੈਕਟਰ 4-ਡੀ ਸ਼ਾਸ਼ਤਰੀ ਨਗਰ ਮੰਡੀ ਗੋਬਿੰਦਗੜ੍ਹ ਨੂੰ ਪੱਤਰ ਜਾਰੀ ਕਰਕੇ 15 ਦਿਨਾਂ ਦੇ ਅੰਦਰ ਲਾਇਸੈਂਸ ਰੀਨਿਊ ਕਰਨ ਸਬੰਧੀ ਨੋਟਿਸ ਜਾਰੀ ਕੀਤਾ ਗਿਆ ਸੀ, ਪ੍ਰੰਤੂ ਲਗਭਗ ਇੱਕ ਮਹੀਨੇ ਦਾ ਸਮਾਂ ਬੀਤ ਜਾਣ ਉਪਰੰਤ ਵੀ ਲਾਇਸੈਂਸ ਰੀਨਿਊ ਕਰਵਾਉਣ ਸਬੰਧੀ ਕੋਈ ਦਰਖਾਸਤ ਪੇਸ਼ ਨਹੀਂ ਕੀਤੀ ਗਈ। ਜਿਸ ਕਾਰਨ ਡਿਪਟੀ ਕਮਿਸ਼ਨਰ ਨੇ ਡਰੀਮ ਅਹੈੱਡ ਆਈਲੈਟਸ ਤੇ ਵੀਜਾ ਕੰਸਲਟੈਂਸੀ, ਨੇੜੇ ਸਿੰਗਲਾ ਆਰਥੋ ਕੇਅਰ ਸੈਂਟਰ, ਸ਼ਾਸ਼ਤਰੀ ਨਗਰ ਮੰਡੀ ਗੋਬਿੰਦਗੜ੍ਹ ਤਹਿਸੀਲ ਅਮਲੋਹ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦਾ ਲਾਇਸੈਂਸ ਨੰਬਰ 26/ਐਮ.ਸੀ-1 ਮਿਤੀ 14.01.2019 ਨੂੰ ਰੱਦ ਕਰ ਦਿੱਤਾ ਹੈ। ਇਸ ਤੋਂ ਇਲਾਵਾ ਨਿਯਮਾਂ ਅਨੁਸਾਰ ਕਿਸੇ ਵੀ ਕਿਸਮ ਦੀ ਕੋਈ ਸ਼ਿਕਾਇਤ ਆਦਿ ਲਈ ਉਕਤ ਲਾਇਸੈਂਸ ਧਾਰਕ ਹਰ ਪੱਖੋ ਜਿੰਮੇਵਾਰ ਹੋਵੇਗਾ ਅਤੇ ਇਸ ਦੀ ਭਰਪਾਈ ਕਰਨ ਦਾ ਜਿੰਮੇਵਾਰ ਵੀ ਹੋਵੇਗਾ।

Have something to say? Post your comment

 

More in Education

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ CBSE ਵੱਲੋਂ ਅਧਿਆਪਕਾਂ ਲਈ ਵਰਕਸ਼ਾਪ ਦਾ ਅਯੋਜਨ ਕੀਤਾ ਗਿਆ

ਪੰਜਾਬ ਦੇ ਸਾਰੇ ਵਿਦਿਅਕ ਅਦਾਰੇ 7 ਸਤੰਬਰ ਤੱਕ ਬੰਦ ਰਹਿਣਗੇ: ਹਰਜੋਤ ਬੈਂਸ

ਗੁਰਦਾਸਪੁਰ ਦੇ ਨਵੋਦਿਆ ਸਕੂਲ ਦਬੂੜੀ ‘ਚ ਵੜਿਆ ਪਾਣੀ

ਅਕੇਡੀਆ ਸਕੂਲ 'ਚ ਪੰਜਾਬੀ ਭਾਸ਼ਨ ਮੁਕਾਬਲੇ ਕਰਵਾਏ 

ਅਕੇਡੀਆ ਸਕੂਲ 'ਚ ਜਨਮ ਅਸ਼ਟਮੀ ਮਨਾਈ 

ਦੇਸ ਦੀਆਂ 50 ਸਰਵੋਤਮ ਸਟੇਟ ਯੂਨੀਵਰਸਿਟੀਆਂ ਵਿੱਚ ਸ਼ੁਮਾਰ ਹੋਈ ਪੰਜਾਬੀ ਯੂਨੀਵਰਸਿਟੀ

ਚੰਗੇ ਰੋਜ਼ਗਾਰ ਪ੍ਰਾਪਤ ਕਰਨ ਲਈ ਲਾਇਬ੍ਰੇਰੀ ਦੀ ਹੁੰਦੀ ਹੈ ਵਿਸ਼ੇਸ਼ ਮਹੱਤਤਾ :  ਰਚਨਾ ਭਾਰਦਵਾਜ

ਖਾਲਸਾ ਕਾਲਜ ਲਾਅ ਦੀਆਂ ਵਿਦਿਆਰਥਣਾਂ ਨੇ ਇਮਤਿਹਾਨਾਂ ’ਚੋਂ ਸ਼ਾਨਦਾਰ ਸਥਾਨ ਹਾਸਲ ਕੀਤੇ

ਗੰਗਾ ਡਿਗਰੀ ਕਾਲਜ ਵਿਖੇ ਨਸ਼ਾ ਮੁਕਤ ਪੰਜਾਬ ਵਿਸ਼ੇ ਤੇ ਸੈਮੀਨਾਰ ਕਰਵਾਇਆ ਗਿਆ

ਕਲਗੀਧਰ ਸਕੂਲ ਦੀ ਮੁੱਕੇਬਾਜ਼ੀ 'ਚ ਚੜ੍ਹਤ