Wednesday, June 26, 2024
BREAKING NEWS
ਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਦੀਆਂ ਟੀਮਾਂ ਸਰਗਰਮਮਾਤਾ ਵੈਸ਼ਣੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਮੁੰਡਨ ਦੀ ਰਸਮ ਲਈ ਖੋਲ੍ਹੀ ਦੁਕਾਨਦਿਲ ਦਾ ਦੌਰਾ ਪੈਣ ਕਾਰਨ ਮੁਕੇਰੀਆਂ ਦਾ CRPF ਹੈੱਡ ਕਾਂਸਟੇਬਲ ਨਾਗਾਲੈਂਡ ‘ਚ ਹੋਇਆ ਸ਼ਹੀਦਕੇਜਰੀਵਾਲ ਨੂੰ ਸੁਪਰੀਮ ਕੋਰਟ ਨੇ ਤੁਰੰਤ ਰਾਹਤ ਦੇਣ ਤੋਂ ਕੀਤਾ ਇਨਕਾਰ ਅਗਲੀ ਸੁਣਵਾਈ 26 ਜੂਨ ਨੂੰਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਪਹੁੰਚੇ ਦਿਲਜੀਤ ਦੁਸਾਂਝ ਤੇ ਨੀਰੂ ਬਾਜਵਾਚੰਡੀਗੜ੍ਹ ਦੇ Elante Mall ‘ਚ ਵੱਡਾ ਹਾਦਸਾਪੰਜਾਬ ‘ਚ ਗਹਿਰਾ ਹੋ ਸਕਦੈ ਬਿਜਲੀ ਸੰਕਟਅਟਾਰੀ-ਵਾਹਘਾ ਬਾਰਡਰ ‘ਤੇ ਰੀਟਰੀਟ ਸੈਰੇਮਨੀ ਦਾ ਬਦਲਿਆ ਸਮਾਂ, ਗਰਮੀ ਦੇ ਮੱਦੇਨਜ਼ਰ ਲਿਆ ਗਿਆ ਫੈਸਲਾਰਾਸ਼ਟਰਪਤੀ ਮੁਰਮੂ, PM ਮੋਦੀ ਨੇ ਪੱਛਮੀ ਬੰਗਾਲ ਰੇਲ ਹਾਦਸੇ ‘ਤੇ ਜਤਾਇਆ ਦੁੱਖMP ਕੰਗਨਾ ਰਣਾਉਤ ਦੇ ਏਅਰਪੋਰਟ ‘ਤੇ ਮਹਿਲਾ ਮੁਲਾਜ਼ਮ ਨੇ ਜੜਿਆ ਥੱਪੜ

Business

DC ਨੇ ਖਮਾਣੋਂ ਦੇ ਗੁਰੂਕੁਲ ਇਨਫੋਟੈੱਕ ਅਕੈਡਮੀ ਆਇਲੈਟਸ ਕੋਚਿੰਗ ਸੈਂਟਰ ਦਾ ਲਾਇਸੈਂਸ ਕੀਤਾ ਰੱਦ

May 30, 2024 05:19 PM
SehajTimes

ਫ਼ਤਹਿਗੜ੍ਹ ਸਾਹਿਬ : ਡਿਪਟੀ ਕਮਿਸ਼ਨਰ-ਕਮ-ਲਾਇਸੈਂਸਿੰਗ ਅਥਾਰਟੀ ਫ਼ਤਹਿਗੜ੍ਹ ਸਾਹਿਬ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਸ਼੍ਰੀ ਅਮਰਦੀਪ ਕੌਸ਼ਲ ਪੁੱਤਰ ਸ਼੍ਰੀ ਕੁਲਵੰਤ ਰਾਏ ਵਾਸੀ ਮਕਾਨ ਨੰ: 133, ਵਾਰਡ ਨੰ: 12, ਕਮਲ ਕਲੌਨੀ, ਸਮਰਾਲਾ ਜ਼ਿਲ੍ਹਾ ਲੁਧਿਆਣਾ ਦੇ ਨਾਮ ਤੇ ਡੀ.ਸੀ. ਦਫ਼ਤਰ ਵੱਲੋਂ ਗੁਰਕੁਲ ਇਨਫੋਟੈੱਕ ਅਕੈਡਮੀ ਐਸ.ਸੀ.ਓ. ਨੰ: 54, 55, 56, 57, ਵਾਰਡ ਨੰ: 02 ਨੇੜੇ ਮੇਨ ਬੱਸ ਸਟੈਂਡ ਚੰਡੀਗੜ੍ਹ ਰੋਡ ਤਹਿਸੀਲ ਖਮਾਣੋਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਖੇ ਆਈਲੈਟਸ ਕੋਚਿੰਗ ਸੈਂਟਰ ਦਾ ਲਾਇਸੈਂਸ ਨੰ: 28/ਐਮ.ਸੀ-1 ਮਿਤੀ 28.01.2019 ਜਾਰੀ ਕੀਤਾ ਗਿਆ ਸੀ ਜਿਸ ਦੀ ਮਿਆਦ 27.01.2024 ਨੂੰ ਖਤਮ ਹੋ ਚੁੱਕੀ ਹੈ।

          ਮਿਲੀ ਜਾਣਕਾਰੀ ਅਨੁਸਾਰ ਪੰਜਾਬ ਮਨੁੱਖੀ ਤਸਕਰੀ ਰੋਕਥਾਮ ਐਕਟ 2013 ਦੇ ਨਿਯਮ 5 (2) ਅਨੁਸਾਰ ਲਾਇਸੈਂਸ ਦੀ ਮਿਆਦ ਖਤਮ ਹੋਣ ਤੋਂ ਦੋ ਮਹੀਨੇ ਪਹਿਲਾਂ ਲਾਇਸੈਂਸ ਰੀਨਿਊ ਕਰਵਾਉਣ ਲਈ ਅਪਲਾਈ ਕਰਨਾ ਹੁੰਦਾ ਹੈ ਪ੍ਰੰਤੂ ਸਬੰਧਤ ਧਿਰ ਵੱਲੋਂ ਲਾਇਸੈਂਸ ਰੀਨਿਊ ਕਰਵਾਉਣ ਸਬੰਧੀ ਅਪਲਾਈ ਨਹੀਂ ਕੀਤਾ ਗਿਆ। ਪੰਜਾਬ ਮਨੁੱਖੀ ਤਸਕਰੀ ਰੋਕਥਾਮ ਐਕਟ 2012 (ਪੰਜਾਬ ਐਕਟ ਨੰ: 2 ਆਫ 2013) ਦੇ ਸੈਕਸ਼ਨ 6 (I)(g) ਅਨੁਸਾਰ ਲਾਇਸੈਂਸ ਰੱਦ ਕਰਨ ਤੋਂ ਪਹਿਲਾਂ ਸ਼੍ਰੀ ਅਮਰਦੀਪ ਕੌਸ਼ਲ ਪੁੱਤਰ ਸ਼੍ਰੀ ਕੁਲਵੰਤ ਰਾਏ ਵਾਸੀ ਮਕਾਨ ਨੰ: 133, ਵਾਰਡ ਨੰ: 12, ਕਮਲ ਕਲੌਨੀ, ਸਮਰਾਲਾ ਜ਼ਿਲ੍ਹਾ ਲੁਧਿਆਣਾ ਨੂੰ 15 ਦਿਨਾਂ ਅੰਦਰ ਲਾਇਸੈਂਸ ਰੀਨਿਊ ਕਰਵਾਉਣ ਸਬੰਧੀ ਨੋਟਿਸ ਜਾਰੀ ਕੀਤਾ ਗਿਆ ਸੀ ਪ੍ਰੰਤੂ ਇੱਕ ਮਹੀਨੇ ਦਾ ਸਮਾਂ ਬੀਤਣ ਉਪਰੰਤ ਵੀ ਲਾਇਸੈਂਸ ਰੀਨਿਊ ਕਰਵਾਉਣ ਸਬੰਧੀ ਕੋਈ ਦਰਖਾਸਤ ਪੇਸ਼ ਨਹੀਂ ਕੀਤੀ ਗਈ। ਜਿਸ ਕਾਰਨ ਡਿਪਟੀ ਕਮਿਸ਼ਨਰ ਨੇ ਪੰਜਾਬ ਮਨੁੱਖੀ ਤਸਕਰੀ ਰੋਕਥਾਮ ਐਕਟ 2012 ( ਪੰਜਾਬ ਐਕਟ ਨੰ: 2 ਆਫ 2013) ਦੇ ਸੈਕਸ਼ਨ 6 (I) (g) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਗੁਰੁਕੁਲ ਇਨਫੋਟੈੱਕ ਅਕੈਡਮੀ ਐਸ.ਸੀ.ਓ. ਨੰ: 54, 55, 56, 57, ਵਾਰਡ ਨੰ: 02 ਨੇੜੇ ਮੇਨ ਬੱਸ ਸਟੈਂਡ ਚੰਡੀਗੜ੍ਹ ਰੋਡ ਤਹਿਸੀਲ ਖਮਾਣੋਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦਾ ਆਇਲੈਟਸ ਕੋਚਿੰਗ ਸੈਂਟਰ ਦਾ ਲਾਇਸੈਂਸ ਨੰ: 28/ਐਮਸੀ-1 ਮਿਤੀ 28.01.2019 ਨੂੰ ਰੱਦ ਕਰ ਦਿੱਤਾ ਹੈ। ਇਸ ਤੋਂ ਇਲਾਵਾ ਨਿਯਮਾਂ ਅਨੁਸਾਰ ਕਿਸੇ ਵੀ ਕਿਸਮ ਦੀ ਕੋਈ ਸ਼ਿਕਾਇਤ ਆਦਿ ਲਈ ਉਕਤ ਲਾਇਸੈਂਸ ਧਾਰਕ ਹਰ ਪੱਖੋ ਜਿੰਮੇਵਾਰ ਹੋਵੇਗਾ ਅਤੇ ਇਸ ਦੀ ਭਰਪਾਈ ਕਰਨ ਦਾ ਜਿੰਮੇਵਾਰ ਵੀ ਹੋਵੇਗਾ।

 

Have something to say? Post your comment

 

More in Business

ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ “ਮੁਰਗੀ ਪਾਲਣ”ਵਿਸ਼ੇ ਤੇ ਇੱਕ ਹਫ਼ਤੇ ਦੀ ਵੋਕੇਸ਼ਨਲ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ

ਪੰਜ ਰੋਜ਼ਾ ਮੱਛੀ ਪਾਲਣ ਸਿਖਲਾਈ ਕੈਂਪਾਂ ਦਾ ਸਡਿਊਲ ਜਾਰੀ ਆਯੋਜਿਤ

ਐਚ.ਡੀ.ਐਫ.ਸੀ ਈਰਗੋ ਜਨਰਲ ਇੰਸ਼ੋਰੈਂਸ ਕੰਪਨੀ ਦਾ ਪਲੇਸਮੈਂਟ ਕੈਂਪ 19 ਜੂਨ ਨੂੰ

ਰਾਸ਼ਟਰੀ ਪਸ਼ੂ-ਧਨ ਮਿਸ਼ਨ ਸਕੀਮ ਅਧੀਨ ਪਸ਼ੂਆਂ ਦੇ ਬੀਮੇ ਦੀ ਰਾਸ਼ੀ ਤੇ 70 ਪ੍ਰਤੀਸ਼ਤ ਤੱਕ ਸਬਸਿਡੀ ਉਪਲਬੱਧ : ਡਿਪਟੀ ਡਾਇਰੈਕਟਰ

ਨਵੇਂ ਉਦਯੋਗਾਂ ਤੇ ਲਾਈਆਂ ਸਖ਼ਤ ਸ਼ਰਤਾਂ ਖਤਮ ਕਰੇ ਸਰਕਾਰ : ਸੂਦ 

ਡੇਅਰੀ ਉਦਮ ਸਿਖਲਾਈ 11 ਜੂਨ ਤੋ ਸੁਰੂ ਹੋਵੇਗੀ :ਡਿਪਟੀ ਡਾਇਰੈਕਟਰ ਡਾਇਰੀ

ਵਪਾਰ ਪੱਖੋਂ ਪੰਜਾਬ ਦਾ ਭਵਿੱਖ ਖਤਰੇ ਚ :ਪਵਨ ਗੁੱਜਰਾਂ

ਡਿਪਟੀ ਕਮਿਸ਼ਨਰ ਨੇ ਤਿੰਨ ਆਈਲੈਟਸ ਅਤੇ ਵੀਜ਼ਾ ਕੰਨਸਲਟੈਂਸੀ ਕੰਪਨੀਆਂ ਦੇ ਲਾਇਸੰਸ ਕੀਤੇ ਰੱਦ

ਖੇਤੀਬਾੜੀ ਵਿਭਾਗ ਨੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅਤੇ ਖੇਤੀ ਪ੍ਰਦਰਸ਼ਨੀ ਲਗਾਈ

ਸੋਨਾ ਹੋਇਆ ਸਸਤਾ ਗੋਲਡ ਖਰੀਦਦਾਰਾਂ ਲਈ ਰਾਹਤ ਭਰੀ ਖ਼ਬਰ