Saturday, November 01, 2025

Malwa

ਪੰਜਾਬੀ ਯੂਨੀਵਰਸਿਟੀ ਦੇ NSS ਦੇ ਵਿਦਿਆਰਥੀਆਂ ਵੱਲੋਂ ਵੋਟਰ ਜਾਗਰੂਕਤਾ ਮੁਹਿੰਮ ਵਿੱਚ ਹਿੱਸਾ

May 30, 2024 06:00 PM
SehajTimes
ਪਟਿਆਲਾ : ਪੰਜਾਬੀ ਯੂਨੀਵਰਸਿਟੀ ਦੇ ਐੱਨ. ਐੱਸ. ਐੱਸ. ਦੇ ਵਿਦਿਆਰਥੀਆਂ ਨੇ ਅੱਜ ਵੋਟਰ ਜਾਗਰੂਕਤਾ ਮੁਹਿੰਮ ਵਿੱਚ ਹਿੱਸਾ ਲਿਆ। ਉਪ ਮੁੱਖ ਚੋਣ ਅਫਸਰ ਪੰਜਾਬ ਵੱਲੋਂ ਆਈਆਂ ਹਦਾਇਤਾਂ ਅਨੁਸਾਰ ਡਿਪਟੀ ਕਮਿਸ਼ਨਰ ਪਟਿਆਲਾ ਵੱਲੋਂ  ਵੋਟਰ ਜਾਗਰੂਕਤਾ 'ਯੂਥ ਚਲਿਆ ਬੂਥ' ਮੁਹਿੰਮ ਤਹਿਤ ਅੱਜ ਸਵੇਰੇ 6 ਵਜੇ ਤੋਂ 7 ਵਜੇ ਤੱਕ ਡੀ ਸੀ ਦਫਤਰ ਤੋਂ ਮਲਟੀ ਪਰਪਜ਼ ਸਕੂਲ ਪਟਿਆਲਾ ਤੱਕ ਪੈਦਲ ਯਾਤਰਾ ਦਾ ਆਯੋਜਨ ਕੀਤਾ ਗਿਆ ਸੀ।
 
 
ਇਸ ਨੂੰ ਏਡੀਸੀ ਪਟਿਆਲਾ ਵਲੋਂ ਹਰੀ ਝੰਡੀ ਦਿੱਤੀ ਗਈ। ਯੂਨੀਵਰਸਿਟੀ ਦੇ ਐੱਨ. ਐੱਸ. ਐੱਸ. ਪ੍ਰੋਗਰਾਮ ਅਫ਼ਸਰ ਡਾ. ਸੰਦੀਪ ਸਿੰਘ ਅਤੇ ਡਾ. ਲਖਵੀਰ ਸਿੰਘ ਦੇ ਨਾਲ ਐੱਨ. ਐੱਸ. ਐੱਸ. ਵਲੰਟੀਅਰਜ਼ ਨੇ ਬੜੇ ਉਤਸ਼ਾਹ ਨਾਲ ਇਸ ਵਿੱਚ ਭਾਗ ਲਿਆ।
 
 
ਇਸ ਤੋਂ ਇਲਾਵਾ ਡਾਕਟਰ ਸੰਦੀਪ ਦੀ ਬੋਰਨ ਰਨਰ ਟੀਮ ਦੇ ਸੰਦੀਪ ਕੁਮਾਰ ਵਰਮਾ, ਜਾਣਵੀ, ਪ੍ਰਣਵ ਤੇ ਗੁਰਮੀਤ ਸਿੰਘ ਨੇ ਵੀ ਭਾਗ ਲਿਆ। ਇਸ ਪੈਦਲ ਯਾਤਰਾ ਦਾ ਮੰਤਵ ਫਸਟ ਟਾਈਮ ਵੋਟਰ ਅਤੇ ਬਾਕੀ ਯੂਥ ਨੂੰ ਪ੍ਰੇਰਿਤ ਕਰਨਾ ਸੀ ਤਾਂਜੋ ਹਰ ਯੂਥ ਆਪਣੇ ਜਮਹੂਰੀ ਹੱਕ  ਅਤੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਕੇ ਆਪਣਾ ਫਰਜ਼ ਨਿਭਾ ਸਕੇ।
 

Have something to say? Post your comment

 

More in Malwa

ਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ 'ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ

ਬਠਿੰਡਾ ਦੇ ਸਕੂਲ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨ ਕਾਬੂ

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਲਦ ਖੁਰਦ ਤੇ ਬਾਲਦ ਕਲਾਂ ’ਚ ਖੇਡ ਮੈਦਾਨਾਂ ਦੇ ਨਿਰਮਾਣ ਦੇ ਕੰਮ ਕਰਵਾਏ ਸ਼ੁਰੂ

ਸਿਹਤ ਕਾਮਿਆਂ ਨੇ ਹੈਲਥ ਮੰਤਰੀ ਨਾਲ ਕੀਤੀ ਮੁਲਾਕਾਤ 

ਪੱਕੀਆ ਮੰਡੀਆਂ ਹੋਣ ਦੇ ਬਾਵਜੂਦ ਵੀ ਕਿਸਾਨ ਦੀ ਫਸਲ ਕੱਚੇ ਫੜਾ 'ਚ' ਰੁਲ ਰਹੀ

ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ : ਮੁੱਖ ਮੰਤਰੀ

ਗਾਣਿਆਂ 'ਚ ਸਰਪੰਚਾਂ ਦੀ ਇੱਜ਼ਤ ਨਾਲ ਖਿਲਵਾੜ ਨਹੀਂ ਬਰਦਾਸ਼ਤ : ਲਖਮੀਰਵਾਲਾ 

ਘਰ ਦੀ ਕੁਰਕੀ ਕਰਨ ਨਹੀਂ ਆਇਆ ਕੋਈ ਬੈਂਕ ਅਧਿਕਾਰੀ 

ਮਨਿੰਦਰ ਲਖਮੀਰਵਾਲਾ ਨੇ ਗਾਇਕ ਗੁਲਾਬ ਸਿੱਧੂ ਦੇ ਗਾਣੇ ਦਾ ਕੀਤਾ ਵਿਰੋਧ