Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਚੋਣ ਡਿਊਟੀ ਵਿਚ ਕੁਤਾਹੀ ਵਰਤਣ ਵਾਲੇ ਫਤਹਿਗੜ੍ਹ ਚੂੜੀਆਂ ਦੇ BDPO ਸਮੇਤ 6 ਮੁਅੱਤਲ 

May 30, 2024 06:41 PM
SehajTimes
ਪਿੰਡ ਬੱਦੋਵਾਲ ਕਲਾਂ ਦੇ 2 ਵਿਅਕਤੀਆਂ ਵਿਰੁੱਧ ਪਰਚਾ ਦਰਜ 
 
ਸਾਰੀਆਂ ਸਿਆਸੀ ਪਾਰਟੀਆਂ ਤੇ ਉਨ੍ਹਾਂ ਦੇ ਨੁਮਾਇੰਦੇ ਚੋਣ ਜ਼ਾਬਤੇ ਦੀ ਪਾਲਣਾ ਯਕੀਨੀ ਬਣਾਉਣ: ਮੁੱਖ ਚੋਣ ਅਧਿਕਾਰੀ
 
ਚੰਡੀਗੜ੍ਹ : ਗੁਰਦਾਸਪੁਰ ਲੋਕ ਸਭਾ ਸੀਟ ਅਧੀਨ ਆਉਂਦੇ ਫਤਹਿਗੜ੍ਹ ਚੂੜੀਆਂ ਵਿਚ ਆਦਰਸ਼ ਚੋਣ ਜ਼ਾਬਤੇ ਨੂੰ ਸਹੀ ਢੰਗ ਨਾਲ ਲਾਗੂ ਨਾ ਕਰਾਉਣ ਵਾਲੇ ਫਤਹਿਗੜ੍ਹ ਚੂੜੀਆਂ ਦੇ ਬੀਡੀਪੀਓ (ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀ) ਸਮੇਤ 6 ਕਰਮਚਾਰੀਆਂ ਨੂੰ ਜ਼ਿਲ੍ਹਾ ਚੋਣ ਅਧਿਕਾਰੀ ਵੱਲੋਂ ਮੁਅੱਤਲ ਕਰ ਦਿੱਤਾ ਗਿਆ ਹੈ। ਚੋਣ ਜ਼ਾਬਤੇ ਦੀਆਂ ਉਲੰਘਨਾਵਾਂ ਦੀਆਂ ਸ਼ਿਕਾਇਤਾਂ ਮਿਲਣ ਤੋਂ ਬਾਅਦ ਗੁਰਦਾਸਪੁਰ ਦੇ ਰਿਟਰਨਿੰਗ ਅਫਸਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਨੇ ਪਰਗਟ ਸਿੰਘ ਬੀਡੀਪੀਓ, ਕੁਲਜਿੰਦਰ ਸਿੰਘ ਗ੍ਰਾਮ ਵਿਕਾਸ ਅਧਿਕਾਰੀ, ਮੇਜਰ ਸਿੰਘ ਪੰਚਾਇਤ ਸਕੱਤਰ, ਵਿਲੀਅਮ ਮਸੀਹ, ਸੁਖਜੀਤ ਸਿੰਘ ਤੇ ਸ਼ਮਸ਼ੇਰ ਸਿੰਘ ਸਾਰੇ ਗ੍ਰਾਮ ਰੋਜ਼ਗਾਰ ਸੇਵਕਾਂ ਨੂੰ ਤੁਰੰਤ ਪ੍ਰਭਾਵ ਤੋਂ ਮੁਅੱਤਲ ਕਰ ਦਿੱਤਾ ਹੈ। 
 
ਇਕ ਬੁਲਾਰੇ ਨੇ ਦੱਸਿਆ ਕਿ ਫਤਹਿਗੜ੍ਹ ਚੂੜੀਆਂ ਦੇ ਵਿਧਾਇਕ ਦੀ ਸ਼ਿਕਾਇਤ ਮਿਲੀ ਸੀ ਕਿ ਇਕ ਸਰਕਾਰੀ ਪਾਰਕ ਵਿਚ ਇੰਟਰਲਾਕਿੰਗ ਟਾਈਲਾਂ ਲਵਾਈਆਂ ਜਾ ਰਹੀਆਂ ਹਨ ਜੋ ਕਿ ਚੋਣ ਜ਼ਾਬਤੇ ਦੀ ਉਲੰਘਣਾ ਹੈ। ਇਸ ਮਾਮਲੇ ਦੀ ਪੜਤਾਲ ਤੋਂ ਬਾਅਦ ਇਹ ਸ਼ਿਕਾਇਤ ਸਹੀ ਪਾਈ ਗਈ ਅਤੇ ਇਸ ਸਬੰਧੀ ਆਮ ਆਦਮੀ ਪਾਰਟੀ ਗੁਰਦਾਸਪੁਰ ਦੇ ਜ਼ਿਲ੍ਹਾ ਪ੍ਰਧਾਨ ਦਿਹਾਤੀ ਨੂੰ ਨੋਟਿਸ ਜਾਰੀ ਕੀਤਾ ਗਿਆ। ਇਹ ਟਾਈਲਾਂ ਪਾਰਕ ਵਿਚ ਸੁਟਵਾਉਣ ਵਾਲੇ ਨੁਮਾਇੰਦਿਆਂ ਖਿਲਾਫ ਮਾਮਲਾ ਦਰਜ ਕਰਨ ਲਈ ਐਸਐਸਪੀ ਨੂੰ ਲਿਖਿਆ ਗਿਆ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਡਾਇਰੈਕਟਰ ਨੂੰ ਓਮ ਪ੍ਰਕਾਸ਼ (ਪ੍ਰਬੰਧਕ-ਕਮ-ਵੀ.ਡੀ.ਓ) ਤੇ ਕੁਲਦੀਪ ਸਿੰਘ (ਪੰਚਾਇਤ ਸਕੱਤਰ) ਖਿਲਾਫ ਚੋਣ ਜ਼ਾਬਤਾ ਲਾਗੂ ਨਾ ਕਰਵਾ ਸਕਣ ਲਈ ਮੁਅੱਤਲ ਕਰਕੇ ਅਨੁਸ਼ਾਸ਼ਨੀ ਕਾਰਵਾਈ ਕਰਨ ਲਈ ਕਿਹਾ ਗਿਆ ਹੈ। 
 
ਇਸੇ ਤਰ੍ਹਾਂ ਫਤਹਿਗੜ੍ਹ ਚੂੜੀਆਂ ਦੇ ਪਿੰਡ ਬੱਦੋਵਾਲ ਕਲਾਂ ਵਿਚ ਸੀਮਿੰਟ ਦੇ ਬੈਂਚ ਵੰਡਣ ਦੀ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ ਪਿੰਡ ਦੇ ਹੀ ਦਿਲਬਾਗ ਸਿੰਘ ਅਤੇ ਸੁਖਵਿੰਦਰ ਸਿੰਘ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸਾਰੀਆਂ ਸਿਆਸੀ ਪਾਰਟੀਆਂ ਤੇ ਉਨ੍ਹਾਂ ਦੇ ਨੁਮਾਇੰਦਿਆਂ ਨੂੰ ਚੋਣ ਜ਼ਾਬਤੇ ਦੀ ਪਾਲਣਾ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਚੋਣ ਜ਼ਾਬਤਾ ਲਾਗੂ ਹੋਣ ਦੇ ਪਹਿਲੇ ਦਿਨ ਤੋਂ ਹੀ ਸਾਰਾ ਪ੍ਰਸ਼ਾਸਨੀ ਅਮਲਾ ਅਤੇ ਪੁਲਿਸ ਵਿਭਾਗ ਇਸ ਗੱਲ ‘ਤੇ ਜ਼ੋਰ ਦੇ ਰਿਹਾ ਹੈ ਕਿ ਚੋਣ ਪ੍ਰਚਾਰ ਅਤੇ ਚੋਣ ਅਮਲ ਦੌਰਾਨ ਕਿਸੇ ਪ੍ਰਕਾਰ ਦੇ ਜ਼ਾਬਤੇ ਦੀ ਉਲੰਘਣਾ ਨਾ ਕੀਤੀ ਜਾਵੇ ਅਤੇ ਕਾਫੀ ਹੱਦ ਤੱਕ ਇਸ ਮਕਸਦ ਵਿਚ ਪੰਜਾਬ ਕਾਮਯਾਬ ਵੀ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਜਦੋਂ ਵੋਟਾਂ ਪੈਣ ਵਿਚ ਕੁਝ ਘੰਟੇ ਬਾਕੀ ਹਨ ਤਾਂ ਸਾਰੀਆਂ ਸਿਆਸੀ ਪਾਰਟੀਆਂ, ਚੋਣਾਂ ਲੜ ਰਹੇ ਉਮੀਦਵਾਰਾਂ, ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਅਤੇ ਸਮੱਰਥਕਾਂ ਨੂੰ ਚਾਹੀਦਾ ਹੈ ਕਿ ਉਹ ਆਦਰਸ਼ ਚੋਣ ਜ਼ਾਬਤੇ ਅਧੀਨ ਰਹਿਣ ਅਤੇ ਲੋਕਤੰਤਰ ਦੇ ਇਸ ਤਿਉਹਾਰ ਵਿਚ ਇਕ ਮਿਸਾਲ ਪੇਸ਼ ਕਰਨ। ਸਿਬਿਨ ਸੀ ਨੇ ਸਾਰੇ ਚੋਣ ਅਧਿਕਾਰੀਆਂ-ਕਰਮਚਾਰੀਆਂ ਤੇ ਸੁਰੱਖਿਆ ਫੋਰਸ ਨੂੰ ਵੀ ਲੋਕ ਸਭਾ ਚੋਣਾਂ-2024 ਦੇ ਅੰਤਿਮ ਪੜਾਅ ‘ਤੇ ਚੋਣ ਜ਼ਾਬਤੇ ਦੀ ਪਾਲਣਾ ਯਕੀਨੀ ਬਣਾਉਣ ਲਈ ਪ੍ਰੇਰਿਤ ਕੀਤਾ ਹੈ। 

Have something to say? Post your comment

 

More in Majha

ਪਰਜਾਪਤ ਵੈਲਫੇਅਰ ਐਸੋਸੀਏਸ਼ਨ ਦੀ ਅੰਮ੍ਰਿਤਸਰ ਵਿਖੇ ਅਹਿਮ ਮੀਟਿੰਗ; ਸਮਾਜਿਕ ਇਕਜੁੱਟਤਾ 'ਤੇ ਦਿੱਤਾ ਜ਼ੋਰ

ਸਰਕਾਰ ਨੇ ਸਿੱਖਾਂ ਨੂੰ ਚੈਨ ਨਾਲ ਬਹਿਣ ਦੇਣਾ ਕਿ ਨਹੀਂ ? : ਭਾਈ ਰਣਜੀਤ ਸਿੰਘ ਦਮਦਮੀ ਟਕਸਾਲ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦਾ 32ਵਾਂ ਸਥਾਪਨਾ ਦਿਵਸ ਮਨਾਇਆ ਗਿਆ

ਮਜ਼ਦੂਰ ਦਿਵਸ: ਆਲ ਇੰਡੀਆ ਰੇਹੜੀ ਯੂਨੀਅਨ ਵੱਲੋਂ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ; ਕੇਂਦਰ ਦੇ 'ਕਾਲੇ ਕਾਨੂੰਨਾਂ' ਵਿਰੁੱਧ ਰੋਸ

ਸਾਢੇ ਚਾਰ ਸਾਲ ਬਾਅਦ ਰਿਹਾਅ ਹੋਏ ਭਾਈ ਨਰਾਇਣ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਨਤਮਸਤਕ

ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਕੇ ਸਿੱਖਿਆ ਪੱਧਰ ਉੱਚਾ ਚੁੱਕਣ ਲਈ ਵਚਨਬੱਧ : ਜਸਕਰਨ ਸਿੰਘ ਬੰਦੇਸ਼ਾ

ਸ਼੍ਰੋਮਣੀ ਕਮੇਟੀ ਨੇ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਮੁਹੱਈਆ ਕਰਵਾਉਣ ਦੀ ਸੇਵਾ ਨੇ 20 ਮਈ ਤੀਕ ਰੋਕੀ

ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ:ਛੇਵੀਂ ਵਿਖੇ ਪਾਤਸ਼ਾਹੀ ਦੂਜੀ, ਤੀਜੀ, ਪੰਜਵੀਂ, ਨੌਵੀਂ ਦਾ ਪ੍ਰਕਾਸ਼ ਪੁਰਬ ਸਰਧਾ ਭਾਵਨਾ ਨਾਲ ਮਨਾਇਆ

ਸਿੱਖਾਂ ਦੀ ਵੱਖਰੀ ਪਛਾਣ ਦਾ ਸਤਿਕਾਰ ਹੋਵੇ, ਅੰਤਰਰਾਸ਼ਟਰੀ ਪੱਧਰ 'ਤੇ ਹੋ ਰਹੇ ਕਤਲਾਂ ਦੀ ਨਿਰਪੱਖ ਜਾਂਚ ਹੋਵੇ : ਸਿਮਰਨਜੀਤ ਸਿੰਘ ਮਾਨ

ਅਜਨਾਲਾ ਪੁਲਿਸ ਦੀ ਵੱਡੀ ਕਾਰਵਾਈ 2 ਕਿਲੋ 50 ਗ੍ਰਾਮ ਅਫੀਮ ਸਮੇਤ ਦੋ ਨੌਜਵਾਨ ਕਾਬੂ