Wednesday, December 17, 2025

Chandigarh

ਸਿਬਿਨ ਸੀ ਵੱਲੋਂ DCs ਅਤੇ SSPs ਨੂੰ ਚੋਣਾਂ ਤੋਂ ਪਹਿਲਾਂ ਨਿਗਰਾਨੀ ਵਧਾਉਣ ਦੇ ਨਿਰਦੇਸ਼

May 30, 2024 07:15 PM
SehajTimes

ਪੋਲਿੰਗ ਸਟਾਫ਼ ਦੀ ਸਹੂਲਤ ਅਤੇ ਸੁਰੱਖਿਆ ਲਈ ਵਿਆਪਕ ਪ੍ਰਬੰਧ ਯਕੀਨੀ ਬਣਾਉਣ ਦੇ ਹੁਕਮ

ਚੰਡੀਗੜ੍ਹ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸੂਬੇ ਵਿੱਚ ਲੋਕ ਸਭਾ ਚੋਣਾਂ 2024 ਦੌਰਾਨ ਪਾਰਦਰਸ਼ੀ ਅਤੇ ਨਿਰਪੱਖ ਚੋਣ ਅਮਲ ਨੂੰ ਨੇਪਰੇ ਚਾੜ੍ਹਨ ਦੇ ਨਾਲ-ਨਾਲ ਵੱਧ ਤੋਂ ਵੱਧ ਵੋਟਿੰਗ ਫੀਸਦ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰਾਂ (ਡੀਸੀਜ਼) ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀਜ਼) ਨੂੰ ਵਿਆਪਕ ਨਿਰਦੇਸ਼ ਜਾਰੀ ਕੀਤੇ ਹਨ। ਆਜ਼ਾਦ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਮੁੱਖ ਚੋਣ ਅਧਿਕਾਰੀ ਨੇ ਅਧਿਕਾਰੀਆਂ ਨੂੰ ਵੋਟਾਂ ਤੋਂ ਪਹਿਲਾਂ ਦੇ 48 ਘੰਟਿਆਂ ਦੌਰਾਨ ਹਲਕੇ ਤੋਂ ਬਾਹਰਲੇ ਲੋਕਾਂ ਦੀ ਆਵਾਜਾਈ ‘ਤੇ ਤਿੱਖੀ ਨਜ਼ਰ ਰੱਖਅ ਦੇ ਨਿਰਦੇਸ਼ ਦਿੱਤੇ ਹਨ। ਇਸ ਤੋਂ ਇਲਾਵਾ ਫਲਾਇੰਗ ਸਕੁਐਡ ਅਤੇ ਸਟੈਟਿਕ ਸਰਵੇਲੈਂਸ ਟੀਮਾਂ ਨੂੰ ਵੀ ਪੋਲਿੰਗ ਖ਼ਤਮ ਹੋਣ ਤੱਕ ਚੌਕਸੀ ਵਧਾਉਣ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਵਾਲੀ ਰਾਤ ਨੂੰ ਜ਼ਿਆਦਾ ਸ਼ਿਕਾਇਤਾਂ ਪ੍ਰਾਪਤ ਹੋਣ ਨੂੰ ਧਿਆਨ ਵਿੱਚ ਰੱਖਦਿਆਂ ਇਸ ਪਾਸੇ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ।

ਸਿਬਿਨ ਸੀ ਨੇ ਦੱਸਿਆ ਕਿ ਪੋਲਿੰਗ ਸਟੇਸ਼ਨਾਂ ’ਤੇ ਮੋਬਾਈਲ ਫੋਨ ਜਾਂ ਹੋਰ ਇਲੈਕਟ੍ਰਾਨਿਕ ਉਪਕਰਨ ਲਿਜਾਣ ਜਾਂ ਇਸਦੀ ਵਰਤੋਂ ਦੀ ਸਖ਼ਤ ਮਨਾਹੀ ਹੈ। ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐਮ.) ਦੇ ਸਬੰਧ ਵਿੱਚ ਸਿਬਿਨ ਸੀ ਨੇ ਕਿਸੇ ਵੀ ਖ਼ਰਾਬ ਜਾਂ ਸਹੀ ਢੰਗ ਨਾਲ ਕੰਮ ਨਾ ਕਰਨ ਵਾਲੀ ਈ.ਵੀ.ਐਮ. ਮਸ਼ੀਨ ਨੂੰ 10-20 ਮਿੰਟਾਂ ਦੇ ਅੰਦਰ-ਅੰਦਰ ਤੁਰੰਤ ਬਦਲਣ ਦੀ ਹਦਾਇਤ ਕੀਤੀ ਹੈ। ਮੁੱਖ ਚੋਣ ਅਧਿਕਾਰੀ ਨੇ ਪੋਲਿੰਗ ਸਟਾਫ਼ ਦੀ ਸਹੂਲਤ ਲਈ ਪੋਲਿੰਗ ਸਟੇਸ਼ਨਾਂ ਅਤੇ ਡਿਸਟ੍ਰੀਬਿਊਸ਼ਨ ਤੇ ਰਿਸੀਵਿੰਗ ਸੈਂਟਰਾਂ ‘ਤੇ ਖਾਣ-ਪੀਣ ਅਤੇ ਰਿਹਾਇਸ਼ ਦੇ ਉਚਿਤ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਅੱਗੇ ਕਿਹਾ ਕਿ ਵੋਟਿੰਗ ਤੋਂ ਬਾਅਦ ਪੋਲਿੰਗ ਸਟਾਫ਼ ਦੇ ਘਰ ਜਾਣ ਲਈ ਟਰਾਂਸਪੋਰਟ ਦੇ ਢੁੱਕਵੇਂ ਪ੍ਰਬੰਧ ਕਰਨ ਤੋਂ ਇਲਾਵਾ ਸਟਾਫ਼ ਨੂੰ ਮਾਣਭੱਤੇ ਦੀ ਸਮੇਂ ਸਿਰ ਵੰਡ ਨੂੰ ਯਕੀਨੀ ਬਣਾਇਆ ਜਾਵੇ। ਸਿਬਿਨ ਸੀ ਨੇ ਅਧਿਕਾਰੀਆਂ ਵੱਲੋਂ ਹੁਣ ਤੱਕ ਕੀਤੇ ਗਏ ਕੰਮਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਆਪਣੇ ਯਤਨ ਜਾਰੀ ਰੱਖਣ ਲਈ ਕਿਹਾ ਤਾਂ ਜੋ ਆਜ਼ਾਦ ਅਤੇ ਨਿਰਪੱਖ ਚੋਣ ਅਮਲ ਨੂੰ ਨੇਪਰੇ ਚਾੜ੍ਹਿਆ ਸਕੇ ਅਤੇ ਕਿਸੇ ਵੀ ਬੂਥ ‘ਤੇ ਮੁੜ ਚੋਣ ਕਰਾਉਣ ਦੀ ਨੌਬਤ ਨਾ ਆਵੇ।

Have something to say? Post your comment

 

More in Chandigarh

ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਫੇਜ਼-11 ਵਿੱਚ ਤੋੜਫੋੜ ਕਾਰਵਾਈ ਦੀ ਕੜੀ ਨਿੰਦਾ ਕੀਤੀ

ਪੰਜਾਬ ਵਿੱਚ ਸੇਵਾ ਡਿਲੀਵਰੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਖੋਲ੍ਹੇ ਜਾਣਗੇ 54 ਨਵੇਂ ਸੇਵਾ ਕੇਂਦਰ

ਮੁੱਖ ਮੰਤਰੀ ਨੇ ਪੰਜਾਬ ਨੂੰ ਯੂ.ਕੇ. ਲਈ ਨਿਵੇਸ਼ ਹੱਬ ਵਜੋਂ ਪੇਸ਼ ਕੀਤਾ

ਯੁੱਧ ਨਸ਼ਿਆਂ ਵਿਰੁੱਧ’: 290ਵੇਂ ਦਿਨ, ਪੰਜਾਬ ਪੁਲਿਸ ਨੇ 76 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ, 10 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨਾਲ ਮੁਲਾਕਾਤ, ਦੋਵਾਂ ਦੇਸ਼ਾਂ ਦਰਮਿਆਨ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਕੀਤਾ ਵਿਚਾਰ-ਵਟਾਂਦਰਾ

ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ ਮੌਕੇ ਸੰਗਤ ਲਈ ਸਿਹਤ ਸਹੂਲਤਾਂ, ਆਵਾਜਾਈ, ਸਾਫ-ਸਫਾਈ ਅਤੇ ਸੁਰੱਖਿਆ ਵਿਵਸਥਾ ਦੇ ਵਿਆਪਕ ਬੰਦੋਬਸਤ : ਮੁੱਖ ਮੰਤਰੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਐਨ.ਐਚ.ਐਮ. ਅਧੀਨ ਏ.ਐਨ.ਐਮ. ਅਤੇ ਸਟਾਫ ਨਰਸਾਂ ਦੀਆਂ 1,568 ਖਾਲੀ ਅਸਾਮੀਆਂ ਭਰਨ ਨੂੰ ਪ੍ਰਵਾਨਗੀ

ਮੁਹਾਲੀ ਦੀ ਅਦਾਲਤ ਨੇ ਹੈੱਡ ਕਾਂਸਟੇਬਲ ਨੂੰ 4 ਸਾਲ ਦੀ ਸਖ਼ਤ ਕੈਦ ਅਤੇ 20000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ

ਵਿਧਾਇਕ  ਕੁਲਵੰਤ ਸਿੰਘ ਨੇ 17. 71 ਕਰੋੜ ਦੀ ਲਾਗਤ ਨਾਲ ਬਣਨ ਜਾ ਰਹੇ ਚੌਂਕਾਂ ਅਤੇ ਟੀ-ਜੰਕਸ਼ਨਾਂ ਦੇ ਕੰਮ ਦੀ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਤੋਂ ਕੀਤੀ ਸ਼ੁਰੂਆਤ