Tuesday, November 18, 2025

Malwa

ਕੰਮ-ਕਾਜ਼ੀ ਔਰਤਾਂ ਨੂੰ ਸੁਰੱਖਿਅਤ ਮਾਹੌਲ ਦੇਣ ਵਾਸਤੇ ਅੰਦਰੂਨੀ ਸ਼ਿਕਾਇਤ ਨਿਵਾਰਣ ਕਮੇਟੀਆਂ ਦਾ ਗਠਨ ਲਾਜ਼ਮੀ

May 31, 2024 12:05 PM
SehajTimes

ਫਤਿਹਗੜ੍ਹ ਸਾਹਿਬ : ਸਾਰੇ ਸਰਕਾਰੀ ਅਤੇ ਗੈਰ ਸਰਕਾਰੀ ਅਦਾਰਿਆਂ ਜਿਨ੍ਹਾਂ ਵਿੱਚ 10 ਜਾਂ 10 ਤੋਂ ਵੱਧ ਕਰਮਚਾਰੀ ਕੰਮ ਕਰਦੇ ਹੋਣ, ਵਿਖੇ ਕੰਮ-ਕਾਜ਼ੀ ਔਰਤਾਂ ਲਈ ਸੁਰੱਖਿਅਤ ਮਾਹੌਲ ਬਣਾਉਣ ਵਾਸਤੇ ਅੰਦਰੂਨੀ ਸ਼ਿਕਾਇਤ ਨਿਵਾਰਣ ਕਮੇਟੀਆਂ ਦਾ ਗਠਨ ਕਰਨਾ ਲਾਜ਼ਮੀ ਹੈ। ਇਹ ਜਾਣਕਾਰੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲ੍ਹੋਂ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਸਹਿਯੋਗ ਨਾਲ ਬਾਰ ਰੂਮ ਵਿਖੇ ਕਰਵਾਏ ਗਏ ਜਾਗਰੂਕਤਾ ਸੈਮੀਨਾਰ ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਪ੍ਰਤੀਨਿਧ ਐਡਵੋਕੇਟ ਪਰਵੀਨ ਕੌਰ ਨੇ ਸੰਬੋਧਨ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਮਾਣਯੋਗ ਸੁਪਰੀਮ ਕੋਰਟ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹਰੇਕ ਅਦਾਰੇ ਵਿੱਚ ਕਮੇਟੀ ਦਾ ਗਠਨ ਕਰਨਾ ਇਸ ਲਈ ਲਾਜ਼ਮੀ ਹੈ ਤਾਂ ਜੋ ਕੰਮ-ਕਾਜ਼ੀ ਔਰਤਾਂ ਨੂੰ ਕਿਸੇ ਵੀ ਤਰ੍ਹਾਂ ਦੀ ਮਾਨਸਿਕ ਅਤੇ ਸਰੀਰਕ ਵਧੀਕੀ ਦਾ ਸਾਹਮਣਾ ਨਾ ਕਰਨਾ ਪਵੇ।

ਐਡਵੋਕੇਟ ਪਰਵੀਨ ਕੌਰ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਅੰਦਰੂਨੀ ਸ਼ਿਕਾਇਤ ਨਿਵਾਰਣ ਕਮੇਟੀ ਵਿੱਚ ਘੱਟੋ-ਘੱਟ 5 ਮੈਂਬਰਾਂ ਦਾ ਹੋਣਾ ਜ਼ਰੂਰੀ ਹੈ। ਇਸ ਕਮੇਟੀ ਦੀ ਚੇਅਰਪਰਸਨ ਔਰਤ ਹੋਵੇਗੀ ਜਦੋਂ ਕਿ ਕਮੇਟੀ ਵਿੱਚ ਇੱਕ ਮਰਦ ਮੈਂਬਰ, ਇੱਕ ਮੈਂਬਰ ਅਦਾਰੇ ਤੋਂ ਬਾਹਰੋਂ ਸਮਾਜ ਸੇਵੀ ਸੰਸਥਾ ਦਾ ਮੈਂਬਰ ਹੋਵੇਗਾ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਅਦਾਰਿਆਂ ਵੱਲ੍ਹੋਂ ਜੇਕਰ ਇਨ੍ਹਾਂ ਕਮੇਟੀਆਂ ਦਾ ਗਠਨ ਨਹੀਂ ਕੀਤਾ ਜਾਂਦਾ ਤਾਂ ਕਾਨੂੰਨ ਅਨੁਸਾਰ ਉਨ੍ਹਾਂ ਅਦਾਰਿਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾ ਸਕਦੀ ਹੈ। ਉਨ੍ਹਾਂ ਇਹ ਵੀ ਜਾਣੂ ਕਰਵਾਇਆ ਕਿ ਜੇਕਰ ਕਿਸੇ ਵੀ ਕੰਮ-ਕਾਜ਼ੀ ਔਰਤ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ ਤਾਂ ਉਹ ਆਪਣੇ ਅਦਾਰੇ ਨਾਲ ਸਬੰਧਤ ਇਸ ਕਮੇਟੀ ਕੋਲ ਸ਼ਿਕਾਇਤ ਦਰਜ ਕਰਵਾ ਸਕਦੀ ਹੈ। ਉਨ੍ਹਾਂ ਹੋਰ ਦੱਸਿਆ ਕਿ ਇਹ ਕਮੇਟੀ ਸ਼ਿਕਾਇਤਕਰਤਾ ਨੂੰ ਇਨਸਾਫ ਦਿਵਾਉਣ ਵਾਸਤੇ ਦੋਵਾਂ ਧਿਰਾਂ ਦੀ ਸੁਣਵਾਈ ਕਰਕੇ ਸਬੰਧਤ ਕਰਮਚਾਰੀ ਨੂੰ ਇਨਸਾਫ ਦਿਵਾਉਣਾ ਯਕੀਨੀ ਬਣਾਉਂਦੀ ਹੈ। ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਵਿਸ਼ਵਾਸ਼ ਦਿਵਾਇਆ ਕਿ ਜਲਦੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਵੱਲ੍ਹੋਂ ਵੀ ਅੰਦਰੂਨੀ ਸ਼ਿਕਾਇਤ ਨਿਵਾਰਣ ਕਮੇਟੀ ਦਾ ਗਠਨ ਕੀਤਾ ਜਾਵੇਗਾ। ਇਸ ਸੈਮੀਨਾਰ ਨੂੰ ਸਕੱਤਰ ਬਾਰ ਐਸੋਸੀਏਸ਼ਨ ਸ਼੍ਰੀ ਵਿਵੇਕ ਸ਼ਰਮਾ ਨੇ ਵੀ ਸੰਬੋਧਨ ਕੀਤਾ। ਇਸ ਸੈਮੀਨਾਰ ਵਿੱਚ ਵੱਡੀ ਗਿਣਤੀ ਵਿੱਚ ਵਕੀਲਾਂ ਨੇ ਸ਼ਮੂਲੀਅਤ ਕੀਤੀ।

Have something to say? Post your comment

 

More in Malwa

ਚਿਲਡਰਨ ਡੇਅ ਮੌਕੇ ਆਂਗਨਵਾੜੀ ਵਰਕਰਾਂ ਦਾ ਗੁੱਸਾ ਭੜਕਿਆ 

ਕੈਮਿਸਟਾਂ ਵੱਲੋਂ ਨਸ਼ਾ ਮੁਕਤ ਭਾਰਤ ਮੁਹਿੰਮ ਨੂੰ ਸਫਲ ਬਣਾਉਣ ਦਾ ਸੱਦਾ 

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ

ਨੌਜਵਾਨਾਂ ਨੂੰ ਨੌਵੇਂ ਪਾਤਸ਼ਾਹ ਦੇ ਜੀਵਨ ਤੋਂ ਸੇਧ ਲੈਣ ਦੀ ਲੋੜ : ਲੌਂਗੋਵਾਲ 

ਸੁਨਾਮ ਹਲਕੇ ਦੇ ਲੋੜਵੰਦਾਂ ਦਾ ਪੱਕੇ ਮਕਾਨ ਵਾਲਾ ਸੁਪਨਾ ਹੋਇਆ ਸਾਕਾਰ

ਹਰਜੋਤ ਸਿੰਘ ਬੈਂਸ ਵੱਲੋਂ ਸਕੂਲਾਂ ਵਿੱਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਅਤੇ ਲਾਸਾਨੀ ਸ਼ਹਾਦਤ ਬਾਰੇ ਸਿੱਖਿਆ ਪ੍ਰੋਗਰਾਮ ਦੀ ਸ਼ੁਰੂਆਤ

ਅਕੇਡੀਆ ਵਰਲਡ ਸਕੂਲ 'ਚ ਕਰਵਾਈ ਸਾਲਾਨਾ ਐਥਲੈਟਿਕ ਮੀਟ

ਰਣ ਚੱਠਾ ਦੀ ਅਗਵਾਈ 'ਚ ਕਿਸਾਨ ਚੰਡੀਗੜ੍ਹ ਰਵਾਨਾ 

ਕਿਸਾਨਾਂ ਨੇ ਸੰਗਰੂਰ ਧਰਨੇ ਦੀ ਵਿਢੀ ਤਿਆਰੀ 

ਮੁੱਖ ਮੰਤਰੀ ਨੇ ਸ਼ਰਧਾਲੂਆਂ ਨੂੰ ਦਰਸ਼ਨਾਂ ਲਈ ਅੰਮ੍ਰਿਤਸਰ ਲਿਜਾਣ ਵਾਲੀਆਂ ਬੱਸਾਂ ਦੇ ਪਹਿਲੇ ਜਥੇ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ