Saturday, December 13, 2025

Malwa

ਵੋਟਰਾਂ ਨੂੰ ਪ੍ਰਭਾਵਤ ਕਰਨ ਲਈ ਮੁਫ਼ਤ ਸਮਾਨ ਵੰਡਣ 'ਤੇ ਰੱਖੀ ਜਾਵੇਗੀ ਬਾਜ਼ ਅੱਖ

May 31, 2024 01:36 PM
SehajTimes
ਵੋਟਰਾਂ ਨੂੰ ਮੁਫ਼ਤ ਵੰਡੇ ਜਾ ਸਕਣ ਵਾਲੇ ਸੰਭਾਵਤ ਸਮਾਨ ਦੀ ਵਿਕਰੀ ਈ-ਬਿਲ ਰਾਹੀਂ ਹੀ ਕਰਵਾਉਣ ਲਈ ਵਧੀਕ ਕਮਿਸ਼ਨਰ ਇਨਵੈਸਟੀਗੇਸ਼ਨ ਨੂੰ ਪੱਤਰ ਲਿਖਿਆ
 
ਕਿਸੇ ਵੀ ਥੋਕ ਵਿਕਰੇਤਾ ਦੀ ਵਿਕਰੀ 'ਚ ਅਚਾਨਕ ਵਾਧਾ ਸਾਹਮਣੇ ਆਉਣ 'ਤੇ ਪਿਛਲੇ 6 ਸਾਲਾਂ ਦੀ ਜੀ.ਐਸ.ਟੀ. ਡਾਟਾ ਜਾਂਚਿਆ ਜਾਵੇਗਾ
 
ਪਟਿਆਲਾ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਲੋਕ ਸਭਾ ਚੋਣਾਂ-2024 ਦੌਰਾਨ ਵੋਟਰਾਂ ਨੂੰ ਮੁਫ਼ਤ ਸਾਜੋ-ਸਮਾਨ ਆਦਿ ਵੰਡਕੇ ਪ੍ਰਭਾਵਤ ਕਰਨ ਦੀ ਕਿਸੇ ਵੀ ਸੰਭਾਵਤ ਘਟਨਾ ਨੂੰ ਰੋਕਣ ਲਈ ਸਖ਼ਤ ਕਦਮ ਚੁੱਕਦਿਆਂ ਅਜਿਹੇ ਸਮਾਨ ਦੇ ਥੋਕ ਵਪਾਰੀਆਂ ਤੇ ਸ਼ੋਅ ਰੂਮਜ਼ 'ਤੇ ਸਖ਼ਤ ਨਿਗਰਾਨੀ ਰੱਖਣ ਲਈ ਵਧੀਕ ਕਮਿਸ਼ਨਰ ਇਨਵੈਸਟੀਗੇਸ਼ਨ/ਟੈਕਸੇਸ਼ਨ ਨੂੰ ਪੱਤਰ ਲਿਖਿਆ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਲੋਕ ਸਭਾ ਚੋਣਾਂ ਲਈ 1 ਜੂਨ 2024 ਨੂੰ ਪੈਣ ਵਾਲੀਆਂ ਵੋਟਾਂ ਸਬੰਧੀ ਭਾਰਤ ਚੋਣ ਕਮਿਸ਼ਨ ਵੱਲੋਂ ਪਟਿਆਲਾ ਲੋਕ ਸਭਾ ਹਲਕੇ ਲਈ ਤਾਇਨਾਤ ਸਪੈਸ਼ਲ ਪੁਲਿਸ ਆਬਜ਼ਰਵਰ ਅਤੇ ਖਰਚਾ ਆਬਜ਼ਰਵਰ ਵੱਲੋਂ ਦਿੱਤੇ ਗਏ ਆਦੇਸ਼ਾਂ ਦੇ ਮੱਦੇਨਜ਼ਰ ਇਹ ਕਦਮ ਚੁੱਕਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਆਮ ਦੇਖਣ ਵਿੱਚ ਆਉਂਦਾ ਹੈ ਕਿ ਵੋਟਾਂ ਤੋਂ ਪਹਿਲਾਂ ਵੋਟਰਾਂ ਨੂੰ ਪ੍ਰਭਾਵਤ ਕਰਨ ਲਈ ਕੁਝ ਵਸਤਾਂ ਮੁਫ਼ਤ ਵੰਡਣ ਦੀ ਕਾਰਵਾਈ ਨੂੰ ਅੰਜਾਮ ਦਿੱਤਾ ਜਾਂਦਾ ਹੈ, ਅਜਿਹੀ ਗ਼ੈਰਕਾਨੂੰਨੀ ਕਾਰਵਾਈ 'ਤੇ ਰੋਕ ਲਾਉਣ ਲਈ ਕਰ ਵਿਭਾਗ ਵੱਲੋਂ ਥੋਕ ਵਪਾਰੀਆਂ ਤੇ ਸ਼ੋਅ ਰੂਮਜ਼ 'ਤੇ ਨਜ਼ਰ ਰੱਖੀ ਜਾਵੇਗੀ ਤਾਂ ਕਿ ਉਮੀਦਵਾਰਾਂ ਵੱਲੋ ਵੋਟਰਾਂ ਨੂੰ ਲੁਭਾਉਣ ਲਈ ਵੱਖ-ਵੱਖ ਤਰ੍ਹਾਂ ਦੀਆਂ ਮੁਫ਼ਤ ਵਸਤਾਂ ਜਿਵੇਂ ਕਿ ਇਲੈਕਟ੍ਰੋਨਿਕ ਸਮਾਨ, ਪੱਖਾ, ਕੂਲਰ, ਏ.ਸੀ, ਫਰਿਜ, ਸਿਲਾਈ ਮਸ਼ੀਨਾਂ, ਜੂਸਰ ਆਦਿ ਵੰਡਣ ਦੀ ਸੰਭਾਵਨਾ ਨੂੰ ਰੋਕਿਆ ਜਾਵੇ। ਇਸ ਲਈ ਇਨ੍ਹਾਂ ਵਸਤਾਂ ਦੇ ਥੋਕ ਵਿਕਰੇਤਾਵਾਂ ਤੇ ਸ਼ੋਅ ਰੂਮਜ ਨੂੰ ਅਜਿਹੀਆਂ ਵਸਤਾਂ ਦੀ ਵਿਕਰੀ ਦੇ ਈ-ਬਿਲ ਕੱਟਣ ਦੀ ਹਦਾਇਤ ਜਾਰੀ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਇਸ ਬਾਰੇ ਇਕ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕਿਸੇ ਵੀ ਦੁਕਾਨਦਾਰਾਂ, ਥੋਕ ਵਪਾਰੀਆਂ, ਡਿਸਟਰੀਬਿਊਟਰਾਂ, ਵੈਂਡਰਾਂ ਦੀ ਅਜਿਹੀਆਂ ਵਸਤਾਂ ਦੀ ਵਿਕਰੀ ਵਿੱਚ ਇਕਦਮ ਵਾਧਾ ਦਰਜ ਕੀਤਾ ਗਿਆ ਤਾਂ ਉਸ ਵਪਾਰੀ ਦੇ ਜੀ.ਐਸ.ਟੀ. ਬਿੱਲਾਂ ਦੀ ਪਿਛਲੇ 6 ਸਾਲਾਂ ਦੀ ਪੜਤਾਲ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਪਾਰੀਆਂ ਦੀ ਸੂਚੀ ਤਿਆਰ ਕਰਕੇ ਇਨ੍ਹਾਂ ਦੀ ਪਿਛਲੇ ਦੋ ਸਾਲਾਂ ਦੀ ਇਨ੍ਹਾਂ ਦਿਨਾਂ ਦੀ ਸੇਲ ਨਾਲ ਮੌਜੂਦਾ ਪਿਛਲੇ ਹਫ਼ਤੇ ਦੀ ਸੇਲ ਦਾ ਵੀ ਮਿਲਾਣ ਕਰਵਾਇਆ ਜਾਵੇਗਾ। ਡਿਪਟੀ ਕਮਿਸ਼ਨਰ ਨੇ ਵਧੀਕ ਕਮਿਸ਼ਨਰ ਟੈਕਸੇਸ਼ਨ/ਇਨਵੈਸਟੀਗੇਸ਼ਨ ਨੂੰ ਲਿਖੇ ਪੱਤਰ ਵਿੱਚ ਕਿਹਾ ਗਿਆ ਹੈ ਕਿ ਇਸ ਪੂਰੀ ਮੋਨੀਟਰਿੰਗ ਕਰਨੀ ਯਕੀਨੀ ਬਣਾਈ ਜਾਵੇ ਅਤੇ ਜੇਕਰ ਕੋਈ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਖ਼ਿਲਾਫ਼ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।ਉਨ੍ਹਾਂ ਚਿਤਾਵਨੀ ਦਿੱਤੀ ਕਿ ਪਟਿਆਲਾ ਜ਼ਿਲ੍ਹੇ ਵਿੱਚ ਜੇਕਰ ਵੋਟਰਾਂ ਨੂੰ ਪ੍ਰਭਾਵਤ ਕਰਨ ਦੀ ਕੋਈ ਵੀ ਗ਼ੈਰਕਾਨੂੰਨੀ ਗਤੀਵਿਧੀ ਸਾਹਮਣੇ ਆਈ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

Have something to say? Post your comment

 

More in Malwa

ਮਾਲੇਰਕੋਟਲਾ ਹਲਕਾ ਦੇ ਬਲਾਕ ਸੰਮਤੀ ਤੇ ਜ਼ਿਲਾ ਪ੍ਰੀਸ਼ਦ ਚੋਣਾਂ 'ਚ ਕਾਂਗਰਸ ਪਾਰਟੀ ਦੇ ਉਮੀਦਵਾਰ ਭਾਰੀ ਬਹੁਮਤ ਜਿੱਤ ਪ੍ਰਾਪਤ ਕਰਨਗੇ : ਤਰਸੇਮ ਕਲਿਆਣ

ਚੋਣ ਅਮਲਾ ਚੋਣ ਸਮਗਰੀ ਲੈਕੇ ਪੋਲਿੰਗ ਬੂਥਾਂ ਲਈ ਰਵਾਨਾ 

ਸ਼ਰਾਬ ਦੇ ਠੇਕੇ 13 ਅਤੇ 14 ਦਸੰਬਰ ਦੀ ਦਰਮਿਆਨੀ ਰਾਤ ਤੋਂ 15 ਦਸੰਬਰ ਤੱਕ ਬੰਦ ਰੱਖਣ ਦੇ ਹੁਕਮ

ਸੁਨਾਮ 'ਚ ਪੁਲਿਸ ਨੇ ਨਸ਼ਾ ਤਸਕਰ ਦਾ ਘਰ ਢਾਹਿਆ 

ਸੁਨਾਮ ਨਗਰ ਕੌਂਸਲ ਦੀ ਮਿਆਦ ਚਾਰ ਮਹੀਨੇ ਬਾਕੀ

ਰਾਜਾ ਬੀਰਕਲਾਂ ਨੇ ਕਾਂਗਰਸੀ ਉਮੀਦਵਾਰਾਂ ਲਈ ਕੀਤਾ ਚੋਣ ਪ੍ਰਚਾਰ 

ਲੌਂਗੋਵਾਲ 'ਚ ਕਿਸਾਨਾਂ ਨੇ ਬਿਜਲੀ ਦੇ ਮੀਟਰ ਪਾਵਰਕਾਮ ਦਫ਼ਤਰ ਜਮਾਂ ਕਰਵਾਏ

ਕਿਸਾਨਾਂ ਨੇ ਬਿਜਲੀ ਮੀਟਰ ਐਸਡੀਓ ਦੇ ਦਫ਼ਤਰ ਮੂਹਰੇ ਕੀਤੇ ਢੇਰੀ 

ਮਨਦੀਪ ਸੁਨਾਮ ਦੀਆਂ ਖੇਡ ਕਿਤਾਬਾਂ ਸਕੂਲ ਲਾਇਬ੍ਰੇਰੀਆਂ ਦੀ ਕਿਤਾਬ ਲਿਸਟ 'ਚ ਸ਼ਾਮਲ

ਰਾਜ ਸਭਾ ਮੈਂਬਰ ਪਦਮ ਸ਼੍ਰੀ ਰਜਿੰਦਰ ਗੁਪਤਾ ਦੀ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ, ਸਸ਼ਸਤ੍ਰ ਬਲਾਂ ਦੀ ਭੂਮਿਕਾ ’ਤੇ ਏਹਮ ਚਰਚਾ