Tuesday, June 17, 2025

Chandigarh

ਕੋਰੋਨਾ ਕਾਰਨ ਵਿੱਤ ਤੇ ਸਿਹਤ ਵਿਭਾਗਾਂ ਦੀ ਵਿਸ਼ੇਸ਼ ਮੀਟਿੰਗ ਸੱਦੀ ਜਾਵੇ : ਭਗਵੰਤ ਮਾਨ

May 06, 2021 09:13 PM
SehajTimes

ਚੰਡੀਗੜ੍ਹ :ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਕੋਰੋਨਾ ਮਹਾਂਮਾਰੀ ਦੇ ਮੱਦੇਨਜਰ ਵਿੱਤ ਮੰਤਰੀ ਤੇ ਸਿਹਤ ਵਿਭਾਗ ਦੀ ਵਿਸੇਸ ਮੀਟਿੰਗ ਸੱਦਣ ਅਤੇ ਸਿਹਤ ਢਾਂਚੇ ਨੂੰ ਮਜਬੂਤ ਕਰਨ ਲਈ ਵਿਸੇਸ ਬਜਟ ਪ੍ਰਬੰਧਾਂ ਦਾ ਐਲਾਨ ਕਰਨ ਦੀ ਮੰਗ ਕੀਤੀ ਹੈ।
ਵੀਰਵਾਰ ਨੂੰ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਇੱਕ ਬਿਆਨ ਰਾਹੀਂ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ 'ਚ ਕੋਰੋਨਾ ਮਹਾਂਮਾਰੀ ਦਾ ਮੁਕਾਬਲਾ ਕਰਨ ਲਈ ਸਿਹਤ ਢਾਂਚਾ ਮਜਬੂਤ ਕਰਨ ਦੀ ਜਰੂਰਤ ਹੈ। ਇਸ ਲਈ ਮੁੁੱਖ ਮੰਤਰੀ ਵਿਸੇਸ ਬਜਟ ਪ੍ਰਬੰਧਾਂ ਦਾ ਐਲਾਨ ਕਰਨ, ਜਿਸ ਨਾਲ ਹਸਪਤਾਲਾਂ 'ਚ ਸਿਹਤ ਸਹੂਲਤਾਂ ਦਾ ਵਿਕਾਸ, ਨਵੀਆਂ ਭਰਤੀਆਂ ਕਰਨ ਸਮੇਤ ਕੱਚੇ ਕਰਮਚਾਰੀਆਂ ਨੂੰ ਤੁਰੰਤ ਪੱਕਾ ਕੀਤਾ ਜਾਵੇ। ਉਨ੍ਹਾਂ ਕਿਹਾ ਸਰਕਾਰੀ ਹਸਪਤਾਲਾਂ ਵਿੱਚ ਉਚ ਪੱਧਰੀ ਸਿਹਤ ਸਹੂਲਤਾਂ ਨਾ ਹੋਣ ਕਾਰਨ ਡਾਕਟਰ ਅਸਤੀਫੇ ਦੇ ਰਹੇ ਹਨ, ਜੋ ਬਹੁਤ ਮੰਦਭਾਗਾ ਹੈ। ਡਾਕਟਰਾਂ ਸਮੇਤ ਹੋਰ ਮੈਡੀਕਲ ਸਟਾਫ ਦਾ ਮਨੋਬਲ ਟੁੱਟਣ ਤੋਂ ਬਚਾਇਆ ਜਾਵੇ ਅਤੇ ਨਿਜੀ ਹਸਪਤਾਲਾਂ ਦੀ ਲੁੱਟ ਰੋਕਣ ਲਈ ਸਰਕਾਰੀ ਢਾਂਚੇ ਨੂੰ ਮਜ਼ਬੂਤ ਕੀਤਾ ਜਾਵੇ। ਮਾਨ ਨੇ ਕਿਹਾ ਕਿ ਸਿਰਫ਼ ਆਕਸੀਜਨ ਉਤਪਾਦਨ ਨੂੰ ਤਰਜੀਹੀ ਖੇਤਰ ਦਾ ਦਰਜ਼ਾ ਦੇਣ ਨਾਲ ਨਹੀਂ, ਸਿਹਤ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਨਾਲ ਹੀ ਕੋਰੋਨਾ ਨਾਲ ਲੜਿਆ ਜਾ ਸਕਦਾ ਹੈ। ਕੋਰੋਨਾ ਦੀ ਤੀਜੀ ਲਹਿਰ ਦੀ ਚੇਤਾਵਨੀ ਦੇ ਮੱਦੇਨਜਰ ਪੰਜਾਬ ਸਰਕਾਰ ਨੂੰ ਸਿਹਤ ਦੇ ਖੇਤਰ ਪ੍ਰਤੀ ਆਪਣੇ ਰਵੱਈਏ ਨੂੰ ਸੁਧਾਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਉਹ ਨਿਜੀ ਹਸਪਤਾਲਾਂ ਦੇ ਵਿਰੁੱਧ ਨਹੀਂ ਹਨ, ਪਰ ਸ਼ੋਸ਼ਣ ਦੇ ਵਿਰੁੱਧ ਹਾਂ। ਇੱਕ ਪਾਸੇ ਨਿੱਜੀ ਹਸਪਤਾਲ ਕੋਰੋਨਾ ਦੇ ਮਰੀਜ ਤੋਂ ਲੱਖਾਂ ਰੁਪਏ ਇਲਾਜ ਦੇ ਨਾਂ 'ਤੇ ਲੈ ਰਹੇ ਹਨ, ਦੂਜੇ ਪਾਸੇ ਪੰਜਾਬ ਸਰਕਾਰ ਵੱਲੋਂ ਸਰਕਾਰੀ ਵੈਂਟੀਲੇਟਰ ਨਿਜੀ ਹਸਪਤਾਲਾਂ ਨੂੰ ਦਿੱਤੇਂ ਜਾ ਰਹੇ ਹਨ। ਲੱਖਾਂ ਰੁਪਏ ਦੇ ਇਲਾਜ ਆਮ ਲੋਕਾਂ ਦੀ ਜੇਬ੍ਹ ਤੋਂ ਬਾਹਰ ਹਨ। ਸੂਬੇ 'ਚ ਰਹੀਆਂ ਬਾਦਲ ਅਤੇ ਕੈਪਟਨ ਸਰਕਾਰਾਂ ਦੀ ਨਾਕਾਮੀ ਆਮ ਲੋਕਾਂ ਦੀਆਂ ਜਾਨਾਂ 'ਤੇ ਭਾਰੀ ਪੈ ਰਹੀ ਹੈ।
ਭਗਵੰਤ ਮਾਨ ਨੇ ਕਿਹਾ ਕਿ ਪਹਿਲਾਂ ਬਾਦਲ ਤੇ ਹੁਣ ਕੈਪਟਨ ਨੇ ਸਰਕਾਰੀ ਤੰਤਰ ਦਾ ਭੱਠਾ ਬਿਠਾ ਦਿੱਤਾ ਹੈ। ਬਾਦਲਾਂ ਨੇ ਆਪਣੇ ਕਾਰਜਕਾਲ ਦੌਰਾਨ ਨਾ ਸਿਰਫ਼ ਸਰਕਾਰੀ, ਸਗੋਂ ਸ਼ਿਰੋਮਣੀ ਕਮੇਟੀ ਦੇ ਹਸਪਤਾਲਾਂ ਦਾ ਵੀ ਭੱਠਾ ਬਿਠਾਇਆ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੇ ਵੀ ਆਧੁਨਿਕ ਹਸਪਤਾਲਾਂ ਦੀ ਸਥਾਪਨਾ ਦੀ ਲੋੜ 'ਤੇ ਜੋਰ ਦਿੱਤਾ, ਜਿਥੇ ਮਰੀਜਾਂ ਦਾ ਮੁਫਤ 'ਚ ਇਲਾਜ ਹੋਵੇ।

Have something to say? Post your comment

 

More in Chandigarh

ਪੰਜਾਬ ਦੇ ਸਰਕਾਰੀ ਸਕੂਲਾਂ ਵੱਲੋਂ ਨਵਾਂ ਮੀਲ ਪੱਥਰ ਕਾਇਮ; 474 ਵਿਦਿਆਰਥੀਆਂ ਨੀਟ ਪ੍ਰੀਖਿਆ ਵਿੱਚ ਕੁਆਲੀਫਾਈ

ਪੰਜਾਬ ਦਾ ਇੰਡਸਟਰੀ ਇੰਟੀਗ੍ਰੇਟਿਡ ਬੀ.ਟੈਕ ਪ੍ਰੋਗਰਾਮ ਬਣਿਆ ਖਿੱਚ ਦਾ ਕੇਂਦਰ: ਬੈਂਸ

ਪੰਜਾਬ ਸਰਕਾਰ ਅਤੇ 'ਆਪ' ਨੇ 'ਇੱਕ ਰਾਸ਼ਟਰ ਇੱਕ ਚੋਣ' ਪ੍ਰਸਤਾਵ 'ਤੇ ਸਖ਼ਤ ਇਤਰਾਜ਼ ਜਤਾਏ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

‘ਯੁੱਧ ਨਸ਼ਿਆਂ ਵਿਰੁੱਧ’ ਦਾ 105ਵਾਂ ਦਿਨ: 1.9 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ ਸਮੇਤ 158 ਨਸ਼ਾ ਤਸਕਰ ਕਾਬੂ

ਪੰਜਾਬ ਲਈ ਮਾਣ ਤੇ ਹੌਂਸਲੇ ਦੀ ਉਡਾਣ: ਮਾਈ ਭਾਗੋ ਇੰਸਟੀਚਿਊਟ ਦੀਆਂ ਤਿੰਨ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਮਿਲਿਆ ਕਮਿਸ਼ਨ

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ : ਹਰਚੰਦ ਸਿੰਘ ਬਰਸਟ

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ