Tuesday, March 24, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਲੋਕ ਸਭਾ ਚੋਣਾਂ ਲਈ ਵੋਟਾਂ ਅੱਜ, ਪਟਿਆਲਾ 'ਚ ਸਮੁੱਚੀਆਂ ਤਿਆਰੀਆਂ ਮੁਕੰਮਲ

May 31, 2024 07:57 PM
SehajTimes
ਬਿਨ੍ਹਾਂ ਕਿਸੇ ਡਰ-ਭੈਅ ਤੇ ਲਾਲਚ ਦੇ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਸਾਰੇ ਵੋਟਰ-ਸ਼ੌਕਤ ਅਹਿਮਦ ਪਰੇ
 
ਕਿਹਾ, 18 ਲੱਖ 6 ਹਜ਼ਾਰ 424 ਵੋਟਰ ਕਰਨਗੇ ਵੋਟ ਦੇ ਅਧਿਕਾਰ ਦੀ ਵਰਤੋਂ
 
ਹਰ ਵਿਧਾਨ ਸਭਾ ਹਲਕੇ 'ਚ ਔਰਤਾਂ ਤੇ ਦਿਵਿਆਂਗ ਵੋਟਰਾਂ ਲਈ ਇੱਕ-ਇੱਕ ਵਿਸ਼ੇਸ਼ ਬੂਥ, ਗਰੀਨ ਬੂਥਾਂ 'ਤੇ ਵੋਟਰਾਂ ਨੂੰ ਮਿਲਣਗੇ ਬੂਟੇ
 
ਪੁਲਿਸ ਤੇ ਅਰਧ ਸੁਰੱਖਿਆ ਬਲਾਂ ਵੱਲੋਂ ਸੁਰੱਖਿਆ ਦੇ ਪੁਖ਼ਤਾ ਇੰਤਜਾਮ-ਐਸ.ਐਸ.ਪੀ. ਵਰੁਣ ਸ਼ਰਮਾ
 
ਡੀ.ਸੀ. ਤੇ ਐਸ.ਐਸ.ਪੀ. ਵੱਲੋਂ ਵੋਟਰਾਂ ਨੂੰ ਚੋਣਾਂ ਦੌਰਾਨ ਅਮਨ-ਸ਼ਾਂਤੀ ਬਣਾਈ ਰੱਖਣ ਲਈ ਪ੍ਰਸ਼ਾਸਨ ਦਾ ਸਹਿਯੋਗ ਦੇਣ ਦੀ ਅਪੀਲ
 
ਪਟਿਆਲਾ :
ਲੋਕ ਸਭਾ ਚੋਣਾਂ ਲਈ ਵੋਟਾਂ 1 ਜੂਨ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਪੁਆਈਆਂ ਜਾਣਗੀਆਂ, ਜਿਸ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮੁਚੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਨ੍ਹਾਂ ਚੋਣਾਂ ਨੂੰ ਪੂਰੀ ਤਰ੍ਹਾਂ ਨਿਰਪੱਖ ਤੇ ਅਮਨ-ਅਮਾਨ ਨਾਲ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਅੱਜ ਜ਼ਿਲ੍ਹਾ ਪਟਿਆਲਾ ਦੇ 2077 ਪੋਲਿੰਗ ਬੂਥਾਂ ਵਿਖੇ ਵੋਟਾਂ ਪੁਆਉਣ ਲਈ ਚੋਣ ਅਮਲੇ ਦੀਆਂ ਰਵਾਨਾ ਕੀਤੀਆਂ ਪੋਲਿੰਗ ਪਾਰਟੀਆਂ ਚੋਣ ਸਮੱਗਰੀ ਨਾਲ ਆਪਣੇ ਪੋਲਿੰਗ ਸਟੇਸ਼ਨਾਂ ਵਿਖੇ ਪੁੱਜ ਗਈਆਂ ਹਨ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਲੋਕ ਸਭਾ ਹਲਕੇ ਦੇ ਸਮੂਹ ਸਹਾਇਕ ਰਿਟਰਨਿੰਗ ਅਧਿਕਾਰੀਆਂ ਵੱਲੋਂ ਚੋਣ ਅਮਲ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਪ੍ਰੀਜ਼ਾਈਡਿੰਗ ਅਫ਼ਸਰਾਂ, ਸਹਾਇਕ ਪ੍ਰੀਜ਼ਾਈਡਿੰਗ ਅਫ਼ਸਰਾਂ ਅਤੇ ਪੋਲਿੰਗ ਅਫ਼ਸਰਾਂ ਦੀਆਂ ਪਾਰਟੀਆਂ ਨੂੰ ਈ.ਵੀ.ਐਮਜ ਤੇ ਹੋਰ ਚੋਣ ਸਮਗਰੀ ਸੌਂਪਕੇ ਸੁਰੱਖਿਆ ਦਸਤਿਆਂ ਦੀ ਜ਼ੇਰੇ ਨਿਗਰਾਨੀ ਹੇਠ ਰਵਾਨਾ ਕੀਤਾ ਗਿਆ। ਸ਼ੌਕਤ ਅਹਿਮਦ ਪਰੇ ਨੇ ਪੋਲਿੰਗ ਪਾਰਟੀਆਂ ਨੂੰ ਰਵਾਨਾ ਕਰਨ ਦੀ ਚਲ ਰਹੀ ਪ੍ਰਕਿਆ ਦਾ ਜਾਇਜ਼ਾ ਲਿਆ ਅਤੇ ਦੱਸਿਆ ਕਿ ਲੋਕ ਸਭਾ ਹਲਕਾ ਪਟਿਆਲਾ ਦੀ ਚੋਣ ਲਈ 9 ਹਲਕਿਆਂ ਦੇ 18 ਲੱਖ 6 ਹਜ਼ਾਰ 424 ਵੋਟਰਾਂ ਵੱਲੋਂ ਆਪਣੇ ਜਮਹੂਰੀ ਹੱਕ ਦੀ ਵਰਤੋਂ ਕਰਦਿਆਂ ਵੋਟਾਂ ਪਾਈਆਂ ਜਾਣਗੀਆਂ। ਇਨ੍ਹਾਂ ਵੋਟਰਾਂ ਵਿੱਚ 8 ਲੱਖ 62 ਹਜ਼ਾਰ 44 ਇਸਤਰੀ, 9 ਲੱਖ 44 ਹਜ਼ਾਰ 300 ਮਰਦ ਅਤੇ 80 ਥਰਡ ਜੈਂਡਰ ਵੋਟਰ ਹਨ, ਇਨ੍ਹਾਂ 'ਚ 13763 ਦਿਵਿਆਂਗ ਵੋਟਰ ਹਨ। ਜ਼ਿਲ੍ਹਾ ਚੋਣ ਅਫ਼ਸਰ ਨੇ ਅਪੀਲ ਕੀਤੀ ਕਿ ਵੋਟਰ ਬਿਨਾਂ ਕਿਸੇ ਡਰ ਭੈਅ ਤੋਂ ਆਪਣੀ ਵੋਟ ਦਾ ਭੁਗਤਾਨ ਕਰਨ ਅਤੇ ਚੋਣਾਂ ਦੌਰਾਨ ਅਮਨ ਤੇ ਸ਼ਾਂਤੀ ਬਣਾਈ ਰੱਖਣ ਲਈ ਪ੍ਰਸ਼ਾਸਨ ਨੂੰ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਨੇ 100 ਫੀਸਦੀ ਮਤਦਾਨ ਕਰਵਾਉਣ ਲਈ ਹਰ ਪੱਖੋਂ ਲੋੜੀਂਦੇ ਪ੍ਰਬੰਧ ਕੀਤੇ ਹਨ, ਇਸ ਲਈ ਹਲਕੇ ਦੇ ਸਮੂਹ ਵੋਟਰ ਆਪਣੇ ਜਮਹੂਰੀ ਹੱਕ ਦੀ ਲਾਜ਼ਮੀ ਵਰਤੋਂ ਕਰਨ। ਚੋਣ ਅਮਲ ਨੂੰ ਨੇਪਰੇ ਚੜ੍ਹਾਉਣ ਲਈ ਲਗਪਗ ਲੋਕ ਸਭਾ ਹਲਕੇ ਅੰਦਰ 10500 ਦੇ ਕਰੀਬ ਕਰਮਚਾਰੀ ਤੇ ਅਧਿਕਾਰੀਆਂ ਦੀ ਡਿਊਟੀ ਲਗਾਈ ਗਈ ਹੈ। ਪਟਿਆਲਾ ਲੋਕ ਸਭਾ ਹਲਕੇ ਦਾ ਇੱਕ ਵਿਧਾਨ ਸਭਾ ਹਲਕਾ ਡੇਰਾਬਸੀ, ਸਾਹਿਬਜਾਦਾ ਅਜੀਤ ਸਿੰਘ ਨਗਰ ਵਿੱਚ ਪੈਂਦਾ ਹੈ, ਇੱਥੇ ਦੇ 291 ਬੂਥਾਂ 'ਤੇ 1551 ਚੋਣ ਅਮਲੇ ਦੀ ਡਿਊਟੀ ਲੱਗੀ ਹੈ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਹਰ ਹਲਕੇ 'ਚ ਔਰਤਾਂ ਲਈ ਅਤੇ ਦਿਵਿਆਂਗ ਵੋਟਰਾਂ ਲਈ ਵੀ ਇੱਕ-ਇੱਕ ਵਿਸ਼ੇਸ਼ ਬੂਥ ਬਣਾਇਆ ਗਿਆ ਹੈ, 'ਇਸਤਰੀ ਬੂਥ' ਵਿਖੇ ਸਮੁਚਾ ਮਹਿਲਾ ਅਮਲਾ ਤਾਇਨਾਤ ਕੀਤਾ ਗਿਆ ਹੈ। ਥਾਪਰ ਯੂਨੀਵਰਸਿਟੀ ਵਿਖੇ ਇੱਕ ਬੂਥ ਨੌਜਵਾਨਾਂ ਦਾ ਬਣਾਇਆ ਗਿਆ ਹੈ, ਜਿਸ ਦਾ ਪ੍ਰਬੰਧ ਨੌਜਵਾਨਾਂ ਵੱਲੋਂ ਕੀਤਾ ਜਾਵੇਗਾ। ਜਦਕਿ ਜ਼ਿਲ੍ਹੇ ਅੰਦਰ 43 ਪੋਲਿੰਗ ਬੂਥ ਮਾਡਲ ਵੀ ਬਣਾਏ ਗਏ ਹਨ।
 
ਉਨ੍ਹਾਂ ਕਿਹਾ ਕਿ ਦਿਵਿਆਂਗ, ਬਜ਼ੁਰਗਾਂ, ਨੌਜਵਾਨਾਂ, ਔਰਤਾਂ ਸਮੇਤ ਵਿਸ਼ੇਸ਼ ਲੋੜਾਂ ਵਾਲੇ ਵੋਟਰਾਂ ਦੀਆਂ ਵੋਟਾਂ 100 ਫੀਸਦੀ ਪੁਆਉਣ ਤੇ ਲੋੜੀਂਦੀਆਂ ਜਰੂਰੀ ਸਹੂਲਤਾਂ, ਵਲੰਟੀਅਰ ਦੀ ਸਹਾਇਤਾ, ਵੀਲ੍ਹ ਚੇਅਰ, ਸਟਰੈਚਰ ਦੇ ਪ੍ਰਬੰਧ ਅਤੇ ਗਰਮ ਲੂਅ ਦੇ ਮੱਦੇਨਜ਼ਰ ਪੀਣ ਵਾਲਾ ਪਾਣੀ, ਛਾਂ, ਛੋਟੇ ਬੱਚਿਆਂ ਲਈ ਕਰੈਚ, ਪ੍ਰਦਾਨ ਕਰਨ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਗਰਮੀ ਕਰਕੇ ਮੈਡੀਕਲ ਟੀਮਾਂ ਤੇ ਐਂਬੂਲੈਂਸਾਂ ਕਰਨ ਸਮੇਤ ਸਾਰੇ ਬੂਥਾਂ 'ਤੇ ਆਸ਼ਾ ਵਰਕਰਾਂ ਵੀ ਤਾਇਨਾਤ ਕੀਤੀਆਂ ਗਈਆਂ ਹਨ। ਜ਼ਿਲ੍ਹਾ ਚੋਣ ਅਫ਼ਸਰ ਸ਼ੌਕਤ ਅਹਿਮਦ ਪਰੇ ਨੇ ਚੋਣ ਅਮਲੇ ਨੂੰ ਹਦਾਇਤ ਕੀਤੀ ਕਿ ਉਹ ਆਪਣੀ ਡਿਊਟੀ ਪੂਰੀ ਤਰ੍ਹਾਂ ਨਿਰਪੱਖਤਾ, ਸ਼ਿੱਦਤ, ਤਨਦੇਹੀ ਤੇ ਈਮਾਨਦਾਰੀ ਨਾਲ ਨਿਭਾਉਣ। ਉਨ੍ਹਾਂ ਕਿਹਾ ਕਿ ਚੋਣ ਡਿਊਟੀ ਦੌਰਾਨ ਕਿਸੇ ਕਿਸਮ ਦੀ ਕੁਤਾਹੀ ਕਰਨ ਵਾਲੇ ਅਧਿਕਾਰੀ ਜਾਂ ਕਰਮਚਾਰੀ ਵਿਰੁੱਧ ਸਖ਼ਤ ਅਨੁਸ਼ਾਸ਼ਨੀ ਕਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਸੈਕਟਰ ਅਫ਼ਸਰਾਂ ਅਤੇ ਮਾਈਕਰੋ ਆਬਜ਼ਰਵਰਾਂ ਨੂੰ ਵੀ ਲੋੜੀਂਦੇ ਨਿਰਦੇਸ਼ ਦਿੱਤੇ। ਸ਼ੌਕਤ ਅਹਿਮਦ ਪਰੇ ਨੇ ਕਿਹਾ ਕਿ ਬੂਥ ਲੈਵਲ ਅਫ਼ਸਰਾਂ ਵੱਲੋਂ ਵੋਟਰਾਂ ਨੂੰ ਘਰ-ਘਰ ਜਾ ਕੇ ਫੋਟੋ ਵੋਟਰ ਸਲਿਪਾਂ ਮੁਹੱਈਆ ਕਰਵਾਈਆਂ ਗਈਆਂ ਹਨ ਅਤੇ ਵੋਟਰ ਇਹ ਫੋਟੋ ਵੋਟਰ ਸਲਿਪ ਜਾਂ ਆਪਣੀ ਪਛਾਣ ਲਈ ਐਪਿਕ ਵੋਟਰ ਆਈ.ਡੀ. ਕਾਰਡ ਵੋਟਰ ਸਮੇਤ ਸਬੂਤ ਵੱਜੋਂ 11 ਹੋਰ ਦਸਤਾਵੇਜਾਂ ਪਾਸਪੋਰਟ, ਡਰਾਈਵਿੰਗ ਲਾਇਸੰਸ, ਆਧਾਰ ਕਾਰਡ, ਕੇਂਦਰ/ਸੂਬਾ ਸਰਕਾਰਾਂ/ਜਨਤਕ ਖੇਤਰ ਦੇ ਅਦਾਰਿਆਂ ਜਾਂ ਪਬਲਿਕ ਲਿਮਿਟਡ ਕੰਪਨੀਆਂ ਦੁਆਰਾ ਆਪਣੇ ਮੁਲਾਜਮਾਂ ਨੂੰ ਜਾਰੀ ਸਰਵਿਸ ਪਹਿਚਾਣ ਪੱਤਰ, ਬੈਂਕਾਂ/ਡਾਕਖਾਨੇ ਦੁਆਰਾ ਜਾਰੀ ਫੋਟੋ ਸਹਿਤ ਪਾਸਬੁਕ, ਪੈਨ ਕਾਰਡ, ਮਨਰੇਗਾ ਜੌਬ ਕਾਰਡ, ਕਿਰਤ ਮੰਤਰਾਲੇ ਦੀ ਸਕੀਮ ਤਹਿਤ ਜਾਰੀ ਸਮਾਰਟ ਕਾਰਡ, ਸਿਹਤ ਬੀਮਾ ਕਾਰਡ, ਫੋਟੋ ਸਹਿਤ ਪੈਨਸ਼ਨ ਦਸਤਾਵੇਜ ਤੇ ਐਮ.ਪੀ. ਐਮ.ਐਲ.ਏ. ਨੂੰ ਜਾਰੀ ਪਹਿਚਾਣ ਪੱਤਰ ਦਿਖਾ ਕੇ ਵੀ ਵੋਟ ਪਾ ਸਕਦੇ ਹਨ।
ਇਸੇ ਦੌਰਾਨ ਐਸ.ਐਸ.ਪੀ. ਵਰੁਣ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਅਮਨ ਕਾਨੂੰਨ ਦੀ ਵਿਵਸਥਾ ਬਣਾਏ ਰੱਖਣ ਲਈ ਪੁਲਿਸ ਨੇ ਪੁਖ਼ਤਾ ਇੰਤਜਾਮ ਕੀਤੇ ਹਨ ਤੇ ਇਸ ਲਈ ਪੰਜਾਬ ਪੁਲਿਸ ਤੇ ਪੈਰਾ ਮਿਲਟਰੀ ਫੋਰਸਿਜ ਦੇ 5000 ਤੋਂ ਜ਼ਿਆਦਾ ਜਵਾਨ ਤੇ ਅਧਿਕਾਰੀਆਂ ਦੀ ਤਾਇਨਾਤੀ ਕੀਤੀ ਗਈ ਹੈ। ਇਨ੍ਹਾਂ ਵਿੱਚ ਅਰਧ ਸੁਰੱਖਿਆ ਬਲਾਂ ਦੀਆਂ 14 ਕੰਪਨੀਆਂ ਸ਼ਾਮਲ ਹਨ। ਇਸ ਤੋਂ ਇਲਾਵਾ ਹਲਕੇ ਨੂੰ ਜੋਨਾਂ ਵਿੱਚ ਵੰਡਕੇ ਐਸ.ਪੀ. ਅਤੇ ਡੀ.ਐਸ.ਪੀ. ਰੈਂਕ ਦੇ ਅਧਿਕਾਰੀ ਤਾਇਨਾਤ ਕੀਤੇ ਗਏ ਹਨ। ਜਦੋਂਕਿ 143 ਪੈਟਰੌਲਿੰਗ ਪਾਰਟੀਆਂ ਨੂੰ ਵੀ ਵਾਇਰਲੈਸ ਨਾਲ ਲੈਸ ਕਰਕੇ ਤਾਇਨਾਤ ਕੀਤਾ ਗਿਆ ਹੈ। ਜ਼ਿਲ੍ਹੇ ਦੇ ਹਰਿਆਣਾ ਨਾਲ ਲੱਗਦੇ ਇਲਾਕਿਆਂ 'ਚ 14 ਅੰਤਰਰਾਜੀ ਨਾਕੇ ਅਤੇ 8 ਅੰਤਰ ਜ਼ਿਲ੍ਹਾ ਨਾਕੇ ਲਗਾਏ ਗਏ ਹਨ।
 
ਐਸ.ਐਸ.ਪੀ. ਨੇ ਦੱਸਿਆ ਕਿ ਸੁਰੱਖਿਆ ਦੇ ਲਿਹਾਜ਼ ਨਾਲ ਪੋਲਿੰਗ ਸਟੇਸ਼ਨਾਂ ਦੀਆਂ 123 ਲੋਕੇਸ਼ਨਾਂ ਕ੍ਰਿਟੀਕਲ ਤੇ ਵਨਰਏਬਲ ਹਨ, ਇੱਥੇ 170 ਮਾਈਕਰੋ ਆਬਜ਼ਰਵਰ ਤਾਇਨਾਤ ਕੀਤੇ ਗਏ ਹਨ, ਜੋਕਿ ਕਿਸੇ ਵੀ ਗੜਬੜ ਦੀ ਸਥਿਤੀ ਵਿੱਚ ਤੁਰੰਤ ਆਬਜ਼ਰਵਰ ਨੂੰ ਰਿਪੋਰਟ ਕਰਨਗੇ। ਇਸ ਤੋਂ ਇਲਾਵਾ ਵੈਬ ਕਾਸਟਿੰਗ ਤੇ ਵਿਸ਼ੇਸ਼ ਵੀਡੀਓਗ੍ਰਾਫ਼ੀ ਕਰਵਾਉਣ ਲਈ ਕੈਮਰੇ ਵੀ ਲਗਾਏ ਗਏ ਹਨ ਤਾਂ ਜੋ ਵੋਟਰ ਨਿਰਭੈਅ ਹੋ ਕੇ ਵੋਟਾਂ ਪਾ ਸਕਣ। ਹਲਕੇ ਅੰਦਰ ਤਾਇਨਾਤ 81 ਟੀਮਾਂ ਫਲਾਇੰਗ ਸਕੁਐਡ ਅਤੇ ਸਟੈਟਿਕ ਸਰਵੇਲੈਂਸ ਟੀਮਾਂ ਨੂੰ 81 ਹੀ ਜੀ.ਪੀ.ਐਸ. ਤੇ ਕੈਮਰਿਆਂ ਨਾਲ ਲੈਸ ਗੱਡੀਆਂ ਮੁਹੱਈਆ ਕਰਵਾਈਆਂ ਗਈਆਂ ਹਨ ਜੋਕਿ ਹਰ ਗਤੀਵਿਧੀ 'ਤੇ ਨਜ਼ਰ ਰੱਖਣਗੀਆਂ। ਐਸ.ਐਸ.ਪੀ. ਵਰੁਣ ਸ਼ਰਮਾ ਨੇ ਹੋਰ ਕਿਹਾ ਕਿ ਕਿਸੇ ਵੀ ਗ਼ੈਰ ਸਮਾਜੀ ਅਨਸਰ ਨੂੰ ਕੋਈ ਗੜਬੜੀ ਨਹੀਂ ਕਰਨ ਦਿੱਤੀ ਜਾਵੇਗੀ ਅਤੇ ਅਜਿਹਾ ਕਰਨ ਵਾਲੇ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ ਅਤੇ ਕਿਸੇ ਵੀ ਵਿਅਕਤੀ ਨੂੰ ਮਾਹੌਲ ਖ਼ਰਾਬ ਕਰਨ ਅਤੇ ਕਾਨੂੰਨ ਵਿਵਸਥਾ ਭੰਗ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ।

Have something to say? Post your comment

 

More in Malwa

ਚਾਰ ਧਾਮ ਯਾਤਰਾ ਸਫ਼ਲਤਾ ਪੂਰਵਕ ਸੰਪੰਨ 

ਯੁਵਕ ਸੇਵਾਵਾਂ ਵਿਭਾਗ ਪਟਿਆਲਾ ਵੱਲੋਂ ਲਗਾਏ ਜ਼ਿਲ੍ਹਾ ਪੱਧਰੀ ਖੂਨਦਾਨ ਕੈਂਪ ਦੋਰਾਨ ਲੜਕੀਆਂ ਵੱਲੋਂ ਵੱਡੀ ਗਿਣਤੀ ਵਿੱਚ ਖ਼ੂਨਦਾਨ ਕਰਨਾ ਸ਼ਲਾਘਾਯੋਗ: ਗੁਰਦੇਵ ਸਿੰਘ

“ਨਸ਼ਿਆਂ ਖ਼ਿਲਾਫ਼ ਜੰਗ ਜਿੱਤਣ ਲਈ ਜਨਤਾ ਦਾ ਸਹਿਯੋਗ ਬਹੁਤ ਜ਼ਰੂਰੀ”- ਮਨੀਸ਼ ਸਿਸੋਦੀਆ

ਡਿਪਟੀ ਕਮਿਸ਼ਨਰ ਪਟਿਆਲਾ ਵਰਜੀਤ ਵਾਲੀਆ ਵੱਲੋਂ ਪੰਜਾਬ ਰੈਡ ਕਰਾਸ ਨਸ਼ਾ ਪੀੜਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਅਤੇ ਜ਼ਿਲ੍ਹਾ ਪੁਨਰਵਾਸ ਕੇਂਦਰ ਪਟਿਆਲਾ ਦੀ ਟੀਮ ਨੂੰ ਕੀਤਾ ਸਨਮਾਨਿਤ

ਦੇਸ਼ ਦਾ ਅੰਨਦਾਤਾ ਕਰਜ਼ੇ ਦੇ ਬੋਝ ਹੇਠਾਂ ਆਉਣ ਕਾਰਨ ਰੇਲਵੇ ਟਰੈਕਾਂ ਤੇ ਆਪਣੀਆਂ ਜਾਨਾਂ ਦੇਣ ਨੂੰ ਮਜਬੂਰ ਹੋ ਰਿਹਾ : ਪ੍ਰੋ. ਬਡੂੰਗਰ

ਨਹਿਰੂ ਪਾਰਕ ਵਿਖੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਦਿੱਤੀ ਸ਼ਰਧਾਂਜਲੀ ਸ਼ਹੀਦਾਂ ਦੇ ਸੁਪਨਿਆਂ ਦਾ ਦੇਸ਼ ਸਿਰਜਣ ਲਈ ਬਹੁਪੱਖੀ ਵਿਕਾਸ ਦੀ ਲਹਿਰ ਖੜੀ ਕਰੀਏ: ਮੇਅਰ ਕੁੰਦਨ ਗੋਗੀਆ, ਚੇਅਰਮੈਨ ਬਲਜਿੰਦਰ ਢਿੱਲੋਂ

ਟ੍ਰਾਂਸਜੈਂਡਰ ਵਿਅਕਤੀਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਇੱਕ ਮਹੱਤਵਪੂਰਨ ਮੀਟਿੰਗ ਆਯੋਜਿਤ

ਮਹਾਂਵੀਰ ਜੈਯੰਤੀ ਮੌਕੇ 31 ਮਾਰਚ ਨੂੰ ਮੀਟ-ਆਂਡੇ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ : ਜ਼ਿਲ੍ਹਾ ਮੈਜਿਸਟਰੇਟ

ਸ਼ਹੀਦਾਂ ਦੇ ਸੁਪਨਿਆਂ ਦਾ ਸਮਾਜ ਸਿਰਜਣ ਲਈ ਨਸ਼ਿਆਂ ਤੋਂ ਦੂਰ ਰਹਿਣ ਨੌਜਵਾਨ: ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ

ਸਿਹਤ ਵਿਭਾਗ ਫਰੀਦਕੋਟ ਵੱਲੋਂ ਵਿਸ਼ਵ ਟੀ.ਬੀ ਦਿਵਸ ਨੂੰ ਸਮਰਪਿਤ ਜਾਗਰੂਕਤਾ ਰੈਲੀ ਕੱਢੀ