Tuesday, March 24, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਫੀਲਡ ’ਚ ਉਤਰੇ ਡਿਪਟੀ ਕਮਿਸ਼ਨਰ; ਵੋਟ ਪ੍ਰਕਿਰਿਆ ਅਤੇ ਇੰਤਜਾਮਾਂ ਦਾ ਲਿਆ ਜਾਇਜ਼ਾ

June 03, 2024 11:57 AM
SehajTimes

ਸਰਕਾਰੀ ਸਕੂਲ ਦੇ ਵਿਦਿਆਰਥੀਆਂ ਵੱਲੋਂ ਵੈਬ ਕਾਸਟਿੰਗ ’ਤੇ ਨਿਭਾਈ ਜਾ ਰਹੀ ਡਿਊਟੀ ਦਾ ਮੁਆਇਨਾ

ਐਨ.ਜੀ.ਓਜ਼ ਅਤੇ ਵਲੰਟੀਅਰਾਂ ਵੱਲੋਂ ਲਗਾਈ ਛਬੀਲ ਵਰਤਾ ਕੇ ਅਤੇ ਟੇਸਟ ਕਰਕੇ ਵਧਾਇਆ ਉਤਸ਼ਾਹ

ਪਟਿਆਲਾ : ਅਮਨ ਅਮਾਨ ਨਾਲ ਸ਼ੁਰੂ ਹੋਈ ਵੋਟਿੰਗ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਫੀਲਡ ’ਚ ਗਏ ਅਤੇ ਜਿਥੇ ਉਨ੍ਹਾਂ ਨੇ ਵੋਟ ਪ੍ਰਕਿਰਿਆ ਅਤੇ ਪੋਲਿੰਗ ਬੂਥਾਂ ’ਤੇ ਕੀਤੇ ਇੰਤਜਾਮਾਂ ਦਾ ਨਿਰੀਖਣ ਕੀਤਾ, ਉਥੇ ਵੋਟਰਾਂ ਅਤੇ ਚੋਣ ਅਮਲੇ ਸਮੇਤ ਵਲੰਟੀਅਰਾਂ ਦੀ ਹੌਸਲਾ ਅਫ਼ਜ਼ਾਈ ਵੀ ਕੀਤੀ।

ਰਿਟਰਨਿੰਗ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਵੱਖ ਵੱਖ ਪੋਲਿੰਗ ਬੂਥਾਂ ਦਾ ਦੌਰਾ ਕਰਨ ਦੌਰਾਨ ਵੋਟਰਾਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਲੋਕਤੰਤਰ ਦਾ ਹਿੱਸਾ ਬਣਨ ਲਈ ਆਪ ਸਭ ਦਾ ਯੋਗਦਾਨ ਅਹਿਮ ਹੈ। ਉਨ੍ਹਾਂ ਕਿਹਾ ਕਿ ਗਰਮੀ ਦੇ ਬਾਵਜੂਦ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਵੋਟਰਾਂ ਦਾ ਘਰਾਂ ਤੋਂ ਬਾਹਰ ਆਉਣਾ ਪਟਿਆਲਾ ਜ਼ਿਲ੍ਹੇ ਲਈ ਮਾਣ ਵਾਲੀ ਗੱਲ ਹੈ।

ਸ਼ੌਕਤ ਅਹਿਮਦ ਪਰੇ ਨੇ ਪੋਲਿੰਗ ਬੂਥਾਂ ’ਤੇ ਚੱਲ ਰਹੀ ਚੋਣ ਪ੍ਰਕਿਰਿਆ ਦਾ ਜਾਇਜ਼ਾ ਲੈਂਦਿਆਂ ਚੋਣ ਅਮਲੇ ਦਾ ਉਤਸ਼ਾਹ ਵਧਾਇਆ। ਉਨ੍ਹਾਂ ਕਿਹਾ ਕਿ ਵੋਟ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਲਈ ਤਾਇਨਾਤ ਸਮੁੱਚੇ ਅਮਲਾ ਵਧਾਈ ਦਾ ਪਾਤਰ ਹੈ। ਉਨ੍ਹਾਂ ਕਿਹਾ ਕਿ ਚੋਣ ਡਿਊਟੀ ਇਮਾਨਦਾਰੀ ਅਤੇ ਲਗਨ ਨਾਲ ਨਿਭਾਉਣੀ ਲੋਕਤੰਤਰ ਵਿੱਚ ਸੱਚੀ ਦ੍ਰਿੜ੍ਹਤਾ ਨੂੰ ਦਰਸਾਉਂਦੀ ਹੈ। ਡਿਪਟੀ ਕਮਿਸ਼ਨਰ ਨੇ ਸਰਕਾਰੀ ਸਕੂਲਾਂ ਦੇ 200 ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਵੀ ਕੀਤੀ, ਜਿਹੜੇ ਜ਼ਿਲ੍ਹਾ ਪ੍ਰੀਸ਼ਦ ਵਿਖੇ ਵੈਬਕਾਸ‌ਟਿੰਗ ਜਰੀਏ ਪੋਲਿੰਗ ਬੂਥਾਂ ’ਤੇ ਨਜ਼ਰਸਾਨੀ ਦੀ ਡਿਊਟੀ ਨਿਭਾਅ ਰਹੇ ਸਨ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਨੇ ਗਰਮੀ ਦੇ ਮੱਦੇਨਜ਼ਰ ਵੱਖ ਵੱਖ ਐਨ.ਜੀ.ਓਜ਼, ਰੈੱਡ ਕਰਾਸ ਸੁਸਾਇਟੀ ਅਤੇ ਵਲੰਟੀਅਰਾਂ ਵੱਲੋਂ ਵੱਖ ਵੱਖ ਥਾਵਾਂ ’ਤੇ ਲਗਾਈਆਂ ਛਬੀਲਾ ਦਾ ਵੀ ਦੌਰਾ ਕੀਤਾ। ਉਨ੍ਹਾਂ ਹੌਸਲਾ ਅਫ਼ਜ਼ਾਈ ਲਈ ਛਬੀਲ ਨੂੰ ਵਰਤਾਇਆ ਅਤੇ ਆਪ ਵੀ ਟੇਸਟ ਕੀਤਾ।

Have something to say? Post your comment

 

More in Malwa

ਚਾਰ ਧਾਮ ਯਾਤਰਾ ਸਫ਼ਲਤਾ ਪੂਰਵਕ ਸੰਪੰਨ 

ਯੁਵਕ ਸੇਵਾਵਾਂ ਵਿਭਾਗ ਪਟਿਆਲਾ ਵੱਲੋਂ ਲਗਾਏ ਜ਼ਿਲ੍ਹਾ ਪੱਧਰੀ ਖੂਨਦਾਨ ਕੈਂਪ ਦੋਰਾਨ ਲੜਕੀਆਂ ਵੱਲੋਂ ਵੱਡੀ ਗਿਣਤੀ ਵਿੱਚ ਖ਼ੂਨਦਾਨ ਕਰਨਾ ਸ਼ਲਾਘਾਯੋਗ: ਗੁਰਦੇਵ ਸਿੰਘ

“ਨਸ਼ਿਆਂ ਖ਼ਿਲਾਫ਼ ਜੰਗ ਜਿੱਤਣ ਲਈ ਜਨਤਾ ਦਾ ਸਹਿਯੋਗ ਬਹੁਤ ਜ਼ਰੂਰੀ”- ਮਨੀਸ਼ ਸਿਸੋਦੀਆ

ਡਿਪਟੀ ਕਮਿਸ਼ਨਰ ਪਟਿਆਲਾ ਵਰਜੀਤ ਵਾਲੀਆ ਵੱਲੋਂ ਪੰਜਾਬ ਰੈਡ ਕਰਾਸ ਨਸ਼ਾ ਪੀੜਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਅਤੇ ਜ਼ਿਲ੍ਹਾ ਪੁਨਰਵਾਸ ਕੇਂਦਰ ਪਟਿਆਲਾ ਦੀ ਟੀਮ ਨੂੰ ਕੀਤਾ ਸਨਮਾਨਿਤ

ਦੇਸ਼ ਦਾ ਅੰਨਦਾਤਾ ਕਰਜ਼ੇ ਦੇ ਬੋਝ ਹੇਠਾਂ ਆਉਣ ਕਾਰਨ ਰੇਲਵੇ ਟਰੈਕਾਂ ਤੇ ਆਪਣੀਆਂ ਜਾਨਾਂ ਦੇਣ ਨੂੰ ਮਜਬੂਰ ਹੋ ਰਿਹਾ : ਪ੍ਰੋ. ਬਡੂੰਗਰ

ਨਹਿਰੂ ਪਾਰਕ ਵਿਖੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਦਿੱਤੀ ਸ਼ਰਧਾਂਜਲੀ ਸ਼ਹੀਦਾਂ ਦੇ ਸੁਪਨਿਆਂ ਦਾ ਦੇਸ਼ ਸਿਰਜਣ ਲਈ ਬਹੁਪੱਖੀ ਵਿਕਾਸ ਦੀ ਲਹਿਰ ਖੜੀ ਕਰੀਏ: ਮੇਅਰ ਕੁੰਦਨ ਗੋਗੀਆ, ਚੇਅਰਮੈਨ ਬਲਜਿੰਦਰ ਢਿੱਲੋਂ

ਟ੍ਰਾਂਸਜੈਂਡਰ ਵਿਅਕਤੀਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਇੱਕ ਮਹੱਤਵਪੂਰਨ ਮੀਟਿੰਗ ਆਯੋਜਿਤ

ਮਹਾਂਵੀਰ ਜੈਯੰਤੀ ਮੌਕੇ 31 ਮਾਰਚ ਨੂੰ ਮੀਟ-ਆਂਡੇ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ : ਜ਼ਿਲ੍ਹਾ ਮੈਜਿਸਟਰੇਟ

ਸ਼ਹੀਦਾਂ ਦੇ ਸੁਪਨਿਆਂ ਦਾ ਸਮਾਜ ਸਿਰਜਣ ਲਈ ਨਸ਼ਿਆਂ ਤੋਂ ਦੂਰ ਰਹਿਣ ਨੌਜਵਾਨ: ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ

ਸਿਹਤ ਵਿਭਾਗ ਫਰੀਦਕੋਟ ਵੱਲੋਂ ਵਿਸ਼ਵ ਟੀ.ਬੀ ਦਿਵਸ ਨੂੰ ਸਮਰਪਿਤ ਜਾਗਰੂਕਤਾ ਰੈਲੀ ਕੱਢੀ