Monday, June 16, 2025

Malwa

ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਗਰਮੀ ਰੁੱਤ ਦੇ ਫਲਾਂ ਦੀ ਸਾਂਭ ਸੰਭਾਲ ਸਬੰਧੀ ਕਰਵਾਏ ਸਿਖਲਾਈ ਕੋਰਸ ਵਿੱਚ 12 ਕਿਸਾਨ ਬੀਬੀਆਂ ਨੇ ਲਿਆ ਭਾਗ

June 03, 2024 12:27 PM
SehajTimes

ਫ਼ਤਹਿਗੜ੍ਹ ਸਾਹਿਬ : ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਅਧੀਨ ਸਥਾਪਤ ਕੀਤੇ ਕ੍ਰਿਸ਼ੀ ਵਿਗਿਆਨ ਕੇਂਦਰ  ਦੇ ਸਹਿਯੋਗੀ ਡਾਇਰੈਕਟਰ (ਸਿਖਲਾਈ) ਡਾ: ਵਿਪਨ ਕੁਮਾਰ ਰਾਮਪਾਲ ਦੀ ਅਗਵਾਈ ਹੇਠ ਕਿਸਾਨ ਬੀਬੀਆਂ ਲਈ ਗਰਮੀ ਰੁੱਤ ਦੇ ਫਲਾਂ ਦੀ ਸਾਂਭ ਸੰਭਾਲ ਸਬੰਧੀ ਇੱਕ ਹਫਤੇ ਦਾ ਕਿੱਤਾ ਮੁਖੀ ਸਿਖਲਾਈ ਕੋਰਸ ਕਰਵਾਇਆ ਗਿਆ ਜਿਸ ਵਿੱਚ 12 ਕਿਸਾਨ ਬੀਬੀਆਂ ਨੇ ਸਿਖਲਾਈ ਹਾਸਲ ਕੀਤੀ। ਇਸ ਕੋਰਸ ਦੇ ਤਕਨੀਕੀ ਇਨਚਾਰਜ ਡਾ. ਮਨੀਸ਼ਾ ਭਾਟਿਆ, ਸਹਾਇਕ ਪ੍ਰੋਫੈਸਰ (ਗ੍ਰਹਿ ਵਿਗਿਆਨ) ਵੱਲੋਂ ਬਿਲ ਦਾ ਸ਼ਰਬਤ, ਅੰਬ ਦਾ ਸ਼ਰਬਤ, ਅੰਬ ਸੁਕੈਸ਼, ਅੰਬ ਚਟਣੀ, ਆੜੂ ਦਾ ਜੈਮ, ਆਲੂ ਬੁਖਾਰੇ ਦਾ ਜੈਮ ਬਣਾਉਣ ਬਾਰੇ ਦੱਸਿਆ ਅਤੇ ਟਮਾਂਟਰਾਂ ਦਾ ਸਾੱਸ ਆਦਿ ਬਣਾਉਣ ਦੀ ਤਕਨੀਕੀ ਅਤੇ ਪ੍ਰੈਕਟੀਕਲ ਜਾਣਕਾਰੀ ਦਿੱਤੀ ।  ਡਾ. ਮਨੀਸ਼ਾ ਭਾਟਿਆ ਨੇ ਦੱਸਿਆ ਕਿ ਆਚਾਰ, ਚਟਨੀਆਂ, ਸ਼ਰਬਤ, ਸਕੈਸ਼ ਆਦਿ ਬਣਾ ਕੇ ਮੋਸਮੀ ਫਲਾਂ ਅਤੇ ਸਬਜੀਆਂ ਦੀ ਕੀਮਤ ਵਿੱਚ ਵਾਧਾ ਕੀਤਾ ਜਾ ਸਕਦਾ ਹੈ। ਮੋਸਮੀ ਫਲਾਂ ਅਤੇ ਸਬਜੀਆਂ ਦੀ ਕੀਮਤ ਵਿੱਚ ਵਾਧਾ ਕਰਕੇ ਕਿਸਾਨ ਬੀਬੀਆਂ ਇਸ ਕੰਮ ਨੂੰ ਇੱਕ ਸਹਾਇਕ ਧੰਦੇ ਵਜੋਂ ਅਪਣਾ ਸਕਦੀਆ ਹਨ, ਜਿਸ ਨਾਲ ਉਹਨਾਂ ਦੀ ਪਰਿਵਾਰਕ ਆਮਦਨ ਵਿੱਚ ਕਾਫੀ ਵਾਧਾ ਹੋ ਸਕਦਾ ਹੈ।

Have something to say? Post your comment

 

More in Malwa

ਡੀਐਸਪੀ ਪਦ ਉੱਨਤ ਹੋਈ ਰਾਜਵਿੰਦਰ ਕੌਰ ਸਨਮਾਨਿਤ 

ਵਿਜੇ ਰੁਪਾਣੀ ਦੀ ਮੌਤ ਨੇ ਭਾਜਪਾਈਆਂ ਦੇ ਮਨਾਂ ਨੂੰ ਝੰਜੋੜਿਆ : ਸੈਣੀ, ਬਾਂਸਲ 

ਅੰਡਰ-19 ਕ੍ਰਿਕਟ ਹੁਸ਼ਿਆਰਪੁਰ ਨੇ ਨਵਾਂਸ਼ਹਿਰ ਨੂੰ 5 ਵਿਕਟਾਂ ਨਾਲ ਹਰਾ ਕੇ ਕੁਆਰਟਰ ਫਾਈਨਲ ਵਿੱਚ ਪ੍ਰਵੇਸ਼ ਕੀਤਾ

ਪਿੰਡ ਮਹੇਰਨਾਂ ਕਲਾਂ ਵਿਖੇ ਪਹਿਲਾ ਸ਼ਾਨਦਾਰ ਕਾਸਕੋ ਕ੍ਰਿਕਟ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਕਰਵਾਇਆ ਗਿਆ

ਸਕੂਲੀ ਬੱਸ ਛੋਟੇ ਹਾਥੀ ਦੀ ਟਰਾਲੇ ਵਿੱਚ ਟਕਰਾਅ ਦੋਰਾਨ 9 ਜ਼ਖ਼ਮੀ 1 ਦੀ ਮੌਤ

ਫੂਡ ਸੇਫਟੀ ਟੀਮ ਪਟਿਆਲਾ ਵੱਲੋਂ ਖਾਧ ਪਦਾਰਥਾਂ ਵਿੱਚ ਮਿਲਾਵਟਖੋਰੀ ਵਿਰੁੱਧ ਵੱਡੀ ਕਾਰਵਾਈ

ਪੰਜਾਬੀ ਯੂਨੀਵਰਸਿਟੀ ਦੀਆਂ ਛੇ ਗੱਡੀਆਂ ਅਤੇ ਬੈਂਕ ਖਾਤੇ ਉੱਤੇ ਮਾਣਯੋਗ ਅਦਾਲਤ ਵੱਲੋਂ ਲਗਾਈ ਗਈ ਰੋਕ ਹਟੀ

ਪੰਜਾਬੀ ਯੂਨੀਵਰਸਿਟੀ ਦੇ 'ਵਰਲਡ ਪੰਜਾਬੀ ਸੈਂਟਰ' ਵਿਖੇ ਕਰਵਾਇਆ ਸਮਾਗਮ

ਪੈਨਸ਼ਨਰਾਂ ਨੇ "ਆਪ" ਸਰਕਾਰ ਨੂੰ ਭੰਡਿਆ 

ਕੋਆਰਡੀਨੇਟਰ ਧੂਰਾ ਨੇ ਸੁਨਾਮ ਦੇ ਕਾਂਗਰਸੀਆਂ ਨਾਲ ਕੀਤੀਆਂ ਵਿਚਾਰਾਂ