Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

81 ਸਾਲਾ ਦ੍ਰਿਸ਼ਟੀਹੀਣ ਬਜ਼ੁਰਗ ਨੇ ਲੋਕਤੰਤਰ ਨੂੰ ਰੁਸ਼ਨਾਇਆ

June 03, 2024 01:18 PM
SehajTimes
ਵੋਟ ਪਾ ਕੇ ਲੋਕਤੰਤਰ ’ਚ ਸ਼ਮੂਲੀਅਤ ਕਰਨ ਵਾਲੇ ਵੋਟਰਾਂ ਦਾ ਯੋਗਦਾਨ ਅਹਿਮ : ਸ਼ੌਕਤ ਅਹਿਮਦ ਪਰੇ
 
ਕਿਹਾ, ਹਰ ਬੂਥ ’ਤੇ ਪਹਿਲੇ ਪੰਜ ਬਜ਼ੁਰਗਾਂ, ਨੌਜਵਾਨਾਂ ਅਤੇ ਦਿਵਿਆਂਗਜਨ  ਨੂੰ ਸੌਂਪੇ ਪ੍ਰਸੰਸਾ ਪੱਤਰ

ਪਟਿਆਲਾ : ਪਟਿਆਲਾ ਲੋਕ ਸਭਾ ਹਲਕੇ ’ਚ ਪਈਆਂ ਵੋਟਾਂ ਦੌਰਾਨ ਜਿਥੇ ਹਰੇਕ ਉਮਰ ਵਰਗ ਦੇ ਵੋਟਰਾਂ ਨੇ ਉਤਸ਼ਾਹ ਦਿਖਾਇਆ, ਉਥੇ 81 ਸਾਲਾ ਦ੍ਰਿਸ਼ਟੀਹੀਣ ਕੁਲਭੂਸ਼ਣ ਲਾਲ ਨੇ ਗਰਮੀ ਦੇ ਬਾਵਜੂਦ ਵੋਟ ਪਾ ਕੇ ਮਜ਼ਬੂਤ ਲੋਕਤੰਤਰ ਨੂੰ ਰੁਸ਼ਨਾਉਣ ਵਿੱਚ ਅਹਿਮ ਕਦਮ ਪੁੱਟਿਆ। 115-ਪਟਿਆਲਾ ਸ਼ਹਿਰੀ ਦੇ ਬੂਥ ਨੰਬਰ 64 ’ਤੇ ਜਦੋਂ ਛੋਟਾ ਅਰਾਈ ਮਾਜਰਾ ਦੇ ਵਸਨੀਕ ਕੁਲਭੂਸ਼ਣ ਲਾਲ ਪਹੁੰਚੇ ਤਾਂ ਸਭ ਦੀਆਂ ਨਜ਼ਰਾਂ ਉਨ੍ਹਾਂ ਵੱਲ ਸਨ।
 
 
ਸ੍ਰੀ ਲਾਲ ਦੇ ਲੋਕਤੰਤਰ ਪ੍ਰਤੀ ਦ੍ਰਿੜ ਵਿਸ਼ਵਾਸ ਨੇ ਹੋਰਨਾਂ ਵੋਟਰਾਂ ਨੂੰ ਵੀ ਪ੍ਰਭਾਵਿਤ ਕੀਤਾ। ਜ਼ਿਕਰਯੋਗ ਹੈ ਕਿ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਪਟਿਆਲਾ ਸ਼ੌਕਤ ਅਹਿਮਦ ਪਰੇ ਦੀ ਅਗਵਾਈ ਵਾਲੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਜ਼ੁਰਗਾਂ ਲਈ ਬੂਥਾਂ ’ਤੇ ਵਿਸ਼ੇਸ਼ ਸਹੂਲਤਾਂ ਦਾ ਪ੍ਰਬੰਧ ਕੀਤਾ ਗਿਆ ਸੀ। ਹਰ ਬੂਥ ’ਤੇ ਸਭ ਤੋਂ ਪਹਿਲਾਂ ਵੋਟ ਪਾਉਣ ਵਾਲੇ ਪਹਿਲੇ ਪੰਜ ਬਜ਼ੁਰਗਾਂ ਨੂੰ ਪ੍ਰਸੰਸਾ ਪੱਤਰ ਵੀ ਪ੍ਰਦਾਨ ਕੀਤੇ ਗਏ।
 

ਇਸ ਤੋਂ ਇਲਾਵਾ ਪਟਿਆਲਾ ਦੇ ਹੀ ਬੂਥ ਨੰਬਰ 43 ਵਿਖੇ ਪਹਿਲੀ ਵਾਰ ਵੋਟ ਪਾਉਣ ਵਾਲੀ ਪਰਾਂਜਲ ਪੁੱਤਰੀ ਰਾਜਕੁਮਾਰ ਵਾਸੀ ਪੁਰਾਣਾ ਬੱਸ ਅੱਡਾ ਨੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਬਾਕੀ ਨੌਜਵਾਨਾਂ ਨੂੰ ਵੀ ਵੱਧ ਤੋਂ ਵੱਧ ਵੋਟ ਪਾਉਣ ਦੇ ਅਧਿਕਾਰੀ ਦੀ ਵਰਤੋਂ ਕਰਨ ਦੀ ਅਪੀਲ ਕੀਤੀ। ਪਰਾਂਜਲ ਨੂੰ ਪ੍ਰੀਜਾਈਡਿਗ ਅਫ਼ਸਰ ਵੱਲੋਂ ਪ੍ਰਸੰਸਾ ਪੱਤਰ ਵੀ ਸੌਂਪਿਆਂ ਗਿਆ। ਪ੍ਰਸ਼ਾਸਨ ਵੱਲ ਹਰ ਬੂਥ ’ਤੇ ਸਭ ਤੋਂ ਪਹਿਲਾਂ ਪਹਿਲੀ ਵਾਰ ਵੋਟ ਪਾਉਣ ਵਾਲੇ ਪੰਜ ਨੌਜਵਾਨ ਨੂੰ ਪ੍ਰਸੰਸਾ ਪੱਤਰ ਸੌਂਪੇ ਗਏ।  
 

ਸ਼ੌਕਤ ਅਹਿਮਦ ਪਰੇ ਨੇ ਕਿਹਾ ਕਿ ਪਹਿਲੇ ਪੰਜ ਬਜ਼ੁਰਗਾਂ, ਪਹਿਲੀ ਵਾਰ ਵੋਟ ਪਾਉਣ ਵਾਲੇ ਨੌਜਵਾਨਾਂ ਅਤੇ ਦਿਵਿਆਂਗਜਨ ਨੂੰ ਹਰ ਬੂਥ ’ਤੇ ਪ੍ਰਸੰਸਾ ਪੱਤਰ ਸੌਂਪੇ ਗਏ ਹਨ। ਇਸ ਤੋਂ ਇਲਾਵਾ ਵੋਟ ਪਾਉਣ ਵਾਲੇ ਪਹਿਲੇ ਪੰਜ ਟਰਾਂਸਜੈਡਰ ਨੂੰ ਵੀ ਬੂਥ ’ਤੇ ਹੀ ਪ੍ਰਸੰਸਾ ਪੱਤਰ ਸੌਂਪਣ ਦੇ ਪ੍ਰਬੰਧ ਕੀਤੇ ਗਏ।  
 

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ