Thursday, May 14, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸ਼ਾਂਤਮਈ ਚੋਣ ਅਮਲ ਨੇਪਰੇ ਚਾੜ੍ਹਨ  ਲਈ ਵੋਟਰਾਂ ਦਾ ਧੰਨਵਾਦ

June 03, 2024 04:01 PM
SehajTimes

ਚੰਡੀਗੜ੍ਹ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਵੋਟ ਦੇ ਜਮਹੂਰੀ ਹੱਕ ਦੀ ਵਰਤੋਂ ਲਈ ਚੋਣਾਂ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਲਈ ਸੂਬੇ ਦੇ ਵੋਟਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਗਰਮੀ ਦੇ ਬਾਵਜੂਦ ਵੋਟਰਾਂ ਵੱਲੋਂ ਵੋਟਿੰਗ ਪ੍ਰਕਿਰਿਆ 'ਚ ਦਿਖਾਇਆ ਗਿਆ ਉਤਸ਼ਾਹ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਵੋਟਰਾਂ ਨੇ ਚੋਣ ਪ੍ਰਕਿਰਿਆ 'ਚ ਵੱਡੀ ਗਿਣਤੀ ਵਿੱਚ ਹਿੱਸਾ ਲੈ ਕੇ ਭਾਰਤੀ ਸੰਵਿਧਾਨ ਦੇ ਨਿਰਮਾਤਾਵਾਂ ਵੱਲੋਂ ਉਨ੍ਹਾਂ ਵਿੱਚ ਜਤਾਏ ਗਏ ਭਰੋਸੇ ਦਾ ਮਾਣ ਰੱਖਿਆ ਹੈ।

ਮੁੱਖ ਚੋਣ ਅਧਿਕਾਰੀ ਨੇ ਪੰਜਾਬ ਦੀਆਂ ਰਾਜਨੀਤਿਕ ਪਾਰਟੀਆਂ ਅਤੇ ਉਮੀਦਵਾਰਾਂ ਵੱਲੋਂ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਚੋਣ ਪ੍ਰਕਿਰਿਆ ਵਿੱਚ ਦਿੱਤੇ ਗਏ ਸਹਿਯੋਗ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਹੈ, ਜਿਨ੍ਹਾਂ ਨੇ ਵੋਟਿੰਗ ਪ੍ਰਕਿਰਿਆ ਨੂੰ ਸ਼ਾਂਤੀਪੂਰਨ, ਨਿਰਪੱਖ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ। ਇਸ ਦੇ ਨਾਲ ਹੀ ਉਨ੍ਹਾਂ ਨੇ ਜ਼ਿਲ੍ਹਾ ਚੋਣ ਅਫ਼ਸਰਾਂ-ਕਮ-ਡਿਪਟੀ ਕਮਿਸ਼ਨਰਾਂ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ਚੋਣ ਪ੍ਰਕਿਰਿਆ ਦੇ ਸੁਚਾਰੂ ਪ੍ਰਬੰਧਨ ਅਤੇ ਨਿਗਰਾਨੀ ਨੂੰ ਯਕਨੀ ਬਣਾਇਆ। ਸਿਬਿਨ ਸੀ ਨੇ ਪੋਲਿੰਗ ਸਟੇਸ਼ਨਾਂ 'ਤੇ ਉਸਾਰੂ ਤੇ ਸੁਰੱਖਿਅਤ ਮਾਹੌਲ ਯਕੀਨੀ ਬਣਾਉਣ ਲਈ ਪੁਲਿਸ ਕਮਿਸ਼ਨਰਾਂ, ਸੀਨੀਅਰ ਸੁਪਰਡੈਂਟ ਆਫ਼ ਪੁਲਿਸ, ਪੰਜਾਬ ਪੁਲਿਸ ਦੇ ਸਮੂਹ ਕਰਮਚਾਰੀਆਂ ਅਤੇ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (ਸੀ.ਏ.ਪੀ.ਐਫ.) ਦਾ ਵੀ ਧੰਨਵਾਦ ਕੀਤਾ, ਜੋ ਚੋਣਾਂ ਦੇ ਐਲਾਨ ਤੋਂ ਲੈ ਕੇ ਵੋਟਿੰਗ ਵਾਲੇ ਦਿਨ ਤੱਕ ਸੂਬੇ 'ਚ ਅਮਨ ਕਾਨੂੰਨ ਦੀ ਸਥਿਤੀ ਬਣਾਏ ਰੱਖਣ ਲਈ ਵਧੇਰੇ ਮਹੱਤਵਪੂਰਨ ਸੀ।

ਸਿਬਿਨ ਸੀ ਨੇ ਪੋਲਿੰਗ ਅਫ਼ਸਰਾਂ, ਵਲੰਟੀਅਰਾਂ ਅਤੇ ਚੋਣ ਪ੍ਰਕਿਰਿਆ ਵਿੱਚ ਸ਼ਾਮਲ ਸਾਰੇ ਵਿਅਕਤੀਆਂ ਸਮੇਤ ਸਮੁੱਚੇ ਚੋਣ ਅਮਲੇ ਦੀ ਮਿਹਨਤ, ਵਚਨਬੱਧਤਾ ਅਤੇ ਸਮਰਪਣ ਦੀ ਵੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਲੋਕਤੰਤਰ ਦੇ ਇਸ ਸਭ ਤੋਂ ਵੱਡੇ ਤਿਉਹਾਰ ਦੌਰਾਨ ਵੋਟਿੰਗ ਪ੍ਰਕਿਰਿਆ ਨੂੰ ਸੁਚਾਰੂ ਅਤੇ ਸੁਰੱਖਿਅਤ ਢੰਗ ਨਾਲ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਉਣ ਲਈ ਸਾਰਿਆਂ ਨੇ ਮਹੱਤਵਪੂਰਨ ਭੂਮਿਕਾ ਨਿਭਾਈ ਹੈ, ਜਿਸ ਸਦਕਾ ਸਮੁੱਚੀ ਚੋਣ ਪ੍ਰਕਿਰਿਆ ਸਫ਼ਲਤਾਪੂਰਵਕ ਢੰਗ ਨਾਲ ਮੁਕੰਮਲ ਹੋ ਗਈ ਹੈ। ਮੁੱਖ ਚੋਣ ਅਧਿਕਰੀ ਨੇ ਜ਼ੋਰ ਦੇ ਕੇ ਕਿਹਾ ਕਿ ਸਾਰੇ ਭਾਈਵਾਲਾਂ ਨੇ ਲੋਕਤੰਤਰ ਦੀ ਅਸਲ ਭਾਵਨਾ ਦਿਖਾਉਂਦਿਆਂ ਚੋਣ ਪ੍ਰਕਿਰਿਆ ਦੀ ਮਰਿਆਦਾ ਨੂੰ ਕਾਇਮ ਰੱਖਣ ਲਈ ਵਧ-ਚੜ੍ਹ ਕੇ ਸਹਿਯੋਗ ਦਿੱਤਾ ਅਤੇ ਸਮੁੱਚੇ ਚੋਣ ਅਮਲ ਨੂੰ ਸੁਚਾਰੂ ਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨਾ ਯਕੀਨੀ ਬਣਾਇਆ।

Have something to say? Post your comment

 

More in Chandigarh

ਖਰਬੂਜ਼ੇ ਦੀ ਫਸਲ ਵਿੱਚ ਮੌਸਮੀ ਤਬਦੀਲੀ ਕਾਰਨ ਆ ਰਹੀਆਂ ਸਮੱਸਿਆਵਾਂ ਸਬੰਧੀ ਕਿਸਾਨਾਂ ਨੂੰ ਕੀਤਾ ਜਾਗਰੂਕ

ਗੰਨੇ ਦੀ ਫ਼ਸਲ ਵਿਚ ਖਾਦਾਂ ਦੀ ਸੰਤੁਲਤ ਵਰਤੋਂ ਕਰਨ ਦੀ ਜ਼ਰੂਰਤ: ਕੇਨ ਕਮਿਸ਼ਨਰ

ਜ਼ਿਲ੍ਹੇ ਵਿੱਚ ਸਥਾਨਕ ਸਰਕਾਰ ਚੋਣਾਂ ਲਈ ਪਹਿਲੇ ਦਿਨ ਕੋਈ ਨਾਮਜ਼ਦਗੀ ਦਾਖਲ ਨਹੀਂ ਹੋਈ : ਜ਼ਿਲ੍ਹਾ ਚੋਣ ਅਫ਼ਸਰ

ਅੱਜ ਨਗਰ ਨਿਗਮ ਆਮ ਚੋਣਾਂ ਲਈ 10 ਨਾਮਜ਼ਦਗੀਆਂ ਪ੍ਰਾਪਤ ਹੋਈਆਂ: ਰਾਜ ਚੋਣ ਕਮਿਸ਼ਨ

ਗੈਂਗਸਟਰਾਂ ‘ਤੇ ਵਾਰ ਦਾ 113ਵਾਂ ਦਿਨ ਪੰਜਾਬ ਪੁਲਿਸ ਵੱਲੋਂ 552 ਥਾਵਾਂ ‘ਤੇ ਛਾਪੇਮਾਰੀ; 268 ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਕਾਨੂੰਗੋ ਵਿਰੁੱਧ ਕੇਸ ਦਰਜ

ਤਰੁਨਪ੍ਰੀਤ ਸਿੰਘ ਸੌਂਦ ਨੇ ਬਿਜਲੀ ਮੰਤਰੀ ਵਜੋਂ ਸੰਭਾਲਿਆ ਅਹੁਦਾ

ਬਟਾਲਾ ਦੋਹਰਾ ਕਤਲ ਕਾਂਡ ਗੈਂਗਸਟਰ ਹੈਪੀ ਜੱਟ ਦੇ ਤਿੰਨ ਕਾਰਕੁਨ ਅੰਤਰਾਸ਼ਟਰੀ ਸਰਹੱਦ ਤੋਂ ਗ੍ਰਿਫ਼ਤਾਰ

ਡਾ. ਰਵਜੋਤ ਸਿੰਘ ਨੇ “ਆਨਲਾਈਨ ਮਿਲਣੀ” ਦੌਰਾਨ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀਆਂ ਸ਼ਿਕਾਇਤਾਂ ਅਤੇ ਸੁਝਾਅ ਸੁਣੇ

12ਵੀਂ ਜਮਾਤ ਦੇ ਨਤੀਜਿਆਂ ਵਿੱਚ ਕੁੜੀਆਂ ਨੇ ਮਾਰੀ ਬਾਜ਼ੀ, 500 ਵਿੱਚੋਂ 500 ਅੰਕ ਪ੍ਰਾਪਤ ਕਰਕੇ ਪਹਿਲੇ ਤਿੰਨ ਸਥਾਨ ਮੱਲੇ