Tuesday, October 14, 2025

Haryana

ਪੂਰੇ ਸੂਬੇ ਵਿਚ ਬਣਾਏ ਗਏ 91 ਚੋਣ ਕੇਂਦਰ

June 03, 2024 06:01 PM
SehajTimes

ਪੰਜ ਰੈਂਡਮਲੀ ਚੋਣ ਕੀਤੇ ਵੀਵੀਪੈਟ ਦੀ ਪਰਚੀਆਂ ਦਾ ਮਿਲਾਨ ਗਿਣਤੀ ਏਜੰਟਾਂ ਦੇ ਸਾਹਮਣੇ ਕੀਤਾ ਜਾਵੇਗਾ।

ਗਿਣਤੀ ਪ੍ਰਕ੍ਰਿਆ ਦੀ ਨਿਗਰਾਨੀ ਦੇ ਲਈ ਸਾਰੇ ਗਿਣਤੀ ਕੇਂਦਰਾਂ 'ਤੇ ਗਿਣਤੀ ਓਬਜਰਵਰ ਨਿਯੁਕਤ

ਚੰਡੀਗੜ੍ਹ : ਹਰਿਆਣਾ ਵਿਚ ਲੋਕਸਭਾ ਆਮ ਚੋਣ -2024 ਅਤੇ ਕਰਨਾਲ ਵਿਧਾਨਸਭਾ ਜਿਮਨੀ ਚੋਣ ਦੇ ਲਈ ਹੋਏ ਚੋਣ ਦੀ ਗਿਣਤੀ ਅੱਜ ਸੇਵਰੇ 8 ਵਜੇ ਤੋਂ ਸ਼ੁਰੂ ਹੋ ਜਾਵੇਗੀ। ਇਸ ਦੇ ਲਈ ਸੂਬੇ ਵਿਚ ਕੁੱਲ 91 ਚੋਣ ਕੇਂਦਰ ਬਣਾਏ ਗਏ ਹਨ, ਰਿਟਰਨਿੰਗ ਅਧਿਕਾਰੀ ਦੇ ਗਿਣਤੀ ਕੇਂਦਰ 'ਤੇ ਪੋਸਟਲ ਬੈਲੇਟ ਦੀ ਗਿਣਤੀ ਈਵੀਐਮ ਗਿਣਤੀ ਤੋਂ ਪਹਿਲਾਂ ਸ਼ੁਰੂ ਕੀਤੀ ਜਾਵੇਗੀ। ਪੰਜ ਰੈਂਡਮਲੀ ਚੋਣ ਕੀਤੇ ਵੀਵੀਪੈਟ ਦੀ ਪਰਚੀਆਂ ਦਾ ਮਿਲਾਨ ਗਿਣਤੀ ਏਜੰਟਾਂ ਦੇ ਸਾਹਮਣੇ ਕੀਤਾ ਜਾਵੇਗਾ। ਮੁੱਖ ਚੋਣ ਅਧਿਕਾਰੀ ਸ੍ਰੀ ਅਨੁਰਾਗ ਅਗਰਵਾਲ ਨੇ ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਮੀਡੀਆਪਰਸਨਸ ਦੀ ਸਹੂਲਤ ਦੇ ਲਈ ਹਰੇਕ ਗਿਣਤੀ ਕੇਂਦਰ 'ਤੇ ਮੀਡੀਆ ਸੈਂਟਰ ਬਣਾਏ ਗਏ ਹਨ। ਇਸ ਤੋਂ ਇਲਾਵਾ, ਮੁੱਖ ਚੋਣ ਅਧਿਕਾਰੀ ਦਫਤਰ, ਚੰਡੀਗੜ੍ਹ ਵਿਚ ਵੀ ਵੱਖ ਤੋਂ ਮੀਡੀਆ ਸੈਂਟਰ ਬਣਾਇਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਲੋਕਾਂ ਨੇ ਹੀਟ ਵੇਵ ਦੇ ਬਾਵਜੂਦ ਵੱਧ-ਚੜ੍ਹ ਕੇ ਵੀ ਆਪਣੀ ਵੋਟ ਅਧਿਕਾਰ ਦੀ ਵਰਤੋ ਕੀਤੀ। ਹਰਿਆਣਾ ਵਿਚ ਚੋਣ ਫੀਸਦੀ 64.80 ਫੀਸਦੀ ਦਰਜ ਕੀਤਾ ਗਿਆ। ਇਸ ਦੇ ਲਈ ਉਨ੍ਹਾਂ ਨੇ ਸੂਬੇ ਦੇ ਵੋਟਰਾਂ ਦਾ ਧੰਨਵਾਦ ਪ੍ਰਗਟਾਇਆ।

ਸ੍ਰੀ ਅਗਰਵਾਲ ਨੇ ਦਸਿਆ ਕਿ ਗਿਣਤੀ ਪ੍ਰਕ੍ਰਿਆ ਨੂੰ ਕੁਸ਼ਲਤਾਪੂਰਵਕ ਅਤੇ ਸ਼ਾਂਤੀਪੂਰਵਕ ਸਪੰਨ ਕਰਾਉਣ ਦੇ ਲਈ ਸਾਰੀ ਜਰੂਰੀ ਤਿਆਰੀਆਂ ਕਰ ਲਈਆਂ ਗਈਆਂ ਹਨ। ਭਾਰਤ ਚੋਣ ਕਮਿਸ਼ਨ ਨੇ ਗਿਣਤੀ ਪ੍ਰਕ੍ਰਿਆ ਦੀ ਨਿਗਰਾਨੀ ਦੇ ਲਈ ਸਾਰੀ ਗਿਣਤੀ ਕੇਂਦਰਾਂ 'ਤੇ ਗਿਣਤੀ ਓਬਜਰਵਰਸ ਦੀ ਨਿਯੁਕਤੀ ਕੀਤੀ ਹੈ। ਉਨ੍ਹਾਂ ਨੇ ਦਸਿਆ ਕਿ ਗਿਣਤੀ ਨਾਲ ਸਬੰਧਿਤ ਕਿਸੇ ਵੀ ਜਾਣਕਾਰੀ ਜਾਂ ਸ਼ਿਕਾਇਤ ਦੇ ਲਈ ਟੋਲ ਫਰੀ ਨੰਬਰ 0172-1950 ਕੰਟਰੋਲ ਰੂਮ ਟੈਲੀਫੋਨ 0172-2701362 ਅਤੇ ਈਮੇਲ hry_elect0yahoo.com 'ਤੇ ਸੰਪਰਕ ਕੀਤਾ ਜਾ ਸਕਦਾ ਹੈ। ਸ੍ਰੀ ਅਗਰਵਾਲ ਨੇ ਕਿਹਾ ਕਿ ਵੋਟਾਂ ਦੀ ਰਿਕਾਰਡਿੰਗ ਜਾਂ ਗਿਣਤੀ ਵਿਚ ਸ਼ਾਮਿਲ ਹਰੇਕ ਅਧਿਕਾਰੀ, ਕਲਰਕ, ਏਜੰਟ ਜਾਂ ਹੋਰ ਵਿਅਕਤੀਆਂ ਨੁੰ ਚੋਣ ਦੀ ਗੁਪਤਤਾ ਬਣਾਏ ਬੱਖਣੀ ਹੋਵੇਗੀ। ਇਸ ਦਾ ਉਲੰਘਣ ਕਰਨ ਲੋਕ ਪ੍ਰਤੀਨਿਧੀਤਵ ਐਕਟ, 1951 ਦੀ ਧਾਰਾ 128 ਦੇ ਤਹਿਤ ਅਪਰਾਧ ਮੰਨਿਆ ਜਾਵੇਗਾ ਅਤੇ ਇਸ ਦੇ ਲਈ 3 ਮਹੀਨੇ ਤਕ ਦੀ ਕੈਦ, ਜੁਰਮਾਨਾ ਜਾਂ ਦੋਵਾਂ ਸਜਾਵਾਂ ਹੋ ਸਕਦੀ ਹੈ।

ਉਨ੍ਹਾਂ ਨੇ ਕਿਹਾ ਕਿ ਚੋਣ ਸੰਚਾਲਨ ਨਾਲ ਜੁੜਿਆ ਕੋਈ ਵੀ ਅਧਿਕਾਰੀ (ਚੋਣ ਤੋਂ ਇਲਾਵਾ) ਅਜਿਹਾ ਕੋਈ ਕੰਮ ਨਹੀਂ ਕਰੇਗਾ, ਜਿਸ ਨਾਲ ਕਿਸੇ ਉਮੀਦਵਾਰ ਦੇ ਚੋਣ ਜਿੱਤਣ ਦੀ ਸੰਭਾਵਨਾ ਵਧੇ। ਲੋਕ ਪ੍ਰਤੀਨਿਧੀਤਵ ਐਕਟ, 1951 ਦੀ ਧਾਰਾ 129 ਦੇ ਤਹਿਤ ਉਲੰਘਣ ਕਰਨ 'ਤੇ 6 ਮਹੀਨੇ ਤਕ ਦੀ ਕੈਦ, ਜੁਰਮਾਨਾ ਜਾਂ ਦੋਨੋਂ ਸਜਾਵਾਂ ਹੋ ਸਕਦੀ ਹੈ। ਕੋਈ ਵੀ ਵਿਅਕਤੀ ਜੋ ਬਿਨ੍ਹਾਂ ਕਿਸੇ ਸਹੀ ਕਾਰਨ ਦੇ ਚੋਣ ਦੇ ਸਬੰਧ ਵਿਚ ਆਪਣੇ ਅਧਿਕਾਰਕ ਜਿਮੇਵਾਰੀ ਦਾ ਉਲੰਘਣ ਕਰਦਾ ਹੈ, ਉਸ 'ਤੇ ਲੋਕ ਪ੍ਰਤੀਨਿਧੀਵਤ ਐਕਟ, 1951 ਦੀ ਧਾਰਾ 134 ਤਹਿਤ 500 ਰੁਪਏ ਤਕ ਦਾ ਜੁਰਮਾਨਾ ਲਗਾਇਆ ਜਾ ਸਕਦਾ ਹੈ। ਸ੍ਰੀ ਅਨੁਰਾਗ ਅਗਰਵਾਲ ਨੇ ਦਸਿਆ ਕਿ ਸਰਕਾਰੀ ਸੇਵਾ ਵਿਚ ਕੋਈ ਵੀ ਵਿਅਕਤੀ ਜੋ ਕਿਸੇ ਉਮੀਦਵਾਰ ਦੇ ਚੋਣ ਏਜੰਟ, ਚੋਣ ਏਜੰਟ ਜਾਂ ਗਿਣਤੀ ਏਜੰਟ ਵਜੋ ਕੰਮ ਕਰਦਾ ਹੈ, ਉਸ ਨੂੰ ਲੋਕ ਪ੍ਰਤੀਨਿਧੀਤਵ ਐਕਟ, 1951 ਦੀ ਧਾਰਾ 134ਏ ਦੇ ਤਹਿਤ ਸਜਾ ਦਿੱਤੀ ਜਾ ਸਕਦੀ ਹੈ, ਜਿਸ ਵਿਚ 3 ਮਹੀਨੇ ਤਕ ਦੀ ਕੈਦ, ਜੁਰਮਾਨਾ ਜਾਂ ਦੋਵਾਂ ਸਜਾਵਾਂ ਸ਼ਾਮਿਲ ਹਨ। ਉਨ੍ਹਾਂ ਨੇ ਕਿਹਾ ਕਿ ਨਿਰਪੱਖ ਅਤੇ ਪਾਰਦਰਸ਼ੀ ਗਿਣਤੀ ਪ੍ਰਕ੍ਰਿਆ ਯਕੀਨੀ ਕਰਨ ਲਈ ਇੰਨ੍ਹਾਂ ਦਿਸ਼ਾ-ਨਿਰਦੇਸ਼ਾਂ ਦਾ ਸਖਤੀ ਨਾਲ ਪਾਲਣ ਯਕੀਨੀ ਕੀਤਾ ਜਾਵੇ।

Have something to say? Post your comment

 

More in Haryana

ਸਰਕਾਰ ਦਾ ਟੀਚਾ ਹਰਿਆਣਾ ਨੂੰ ਨਾ ਸਿਰਫ ਭਾਰਤ ਦੀ ਸਗੋ ਵਿਸ਼ਵ ਦੀ ਖੇਡ ਰਾਜਧਾਨੀ ਬਨਾਉਣਾ : ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ

ਅੰਬਾਲਾ ਕੈਂਟ ਸਿਵਲ ਹਸਪਤਾਲ ਵਿੱਚ ਕ੍ਰਿਟਿਕਲ ਕੇਅਰ ਯੂਨਿਟ (ਸੀਸੀਯੂ) ਹੋਵੇਗੀ ਸੰਚਾਲਿਤ, ਮਰੀਜਾਂ ਨੂੰ ਮਿਲੇਗੀ ਬਿਹਤਰ ਇਲਾਜ ਸਹੂਲਤਾਂ : ਊਰਜਾ ਮੰਤਰੀ ਅਨਿਲ ਵਿਜ

ਖੇਡ ਅਤੇ ਪੁਲਿਸ ਫੋਰਸਾਂ ਦਾ ਡੁੰਘਾ ਸਬੰਧ, ਚੰਗੀ ਸਿਹਤ ਦੇ ਨਾਲ-ਨਾਲ ਟੀਮ ਭਾਵਨਾ ਹੁੰਦੀ ਹੈ ਵਿਕਸਿਤ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਜਨਮਦਿਨ 'ਤੇ ਨਾਰੀ ਸ਼ਕਤੀ ਨੂੰ ਮਿਲਿਆ ਤੋਹਫਾ

ਭਗਵਾਨ ਸ਼੍ਰੀ ਵਿਸ਼ਵਕਰਮਾ ਜੈਯੰਤੀ ਅਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਜਨਮਦਿਨ 'ਤੇ ਹਰਿਆਣਾ ਵਿੱਚ ਕਾਰੀਗਰਾਂ ਨੂੰ ਵੱਡੀ ਸੌਗਾਤ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ 9 ਬ੍ਰੇਸਟ ਕੈਂਸਰ ਜਾਂਚ ਵੈਨ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ

ਮਹਾਰਾਜਾ ਅਗਰਸੇਨ ਹਵਾੲ ਅੱਡਾ, ਹਸਾਰ ਤੋਂ ਅਯੋਧਿਆ, ਦਿੱਲੀ ਅਤੇ ਚੰਡੀਗੜ੍ਹ ਦੇ ਬਾਅਦ ਹੁਣ ਜੈਪੁਰ ਲਈ ਵੀ ਹਵਾਈ ਸੇਵਾ ਸ਼ੁਰੂ

ਹਰਿਆਣਾ ਆਬਕਾਰੀ ਅਤੇ ਕਰਾਧਾਨ ਵਿਭਾਗ ਨੇ ਕੌਮੀ ਪ੍ਰਤੱਖ ਟੈਕਸ ਅਕਾਦਮੀ ਦੇ ਨਾਲ ਕੀਤਾ ਸਮਝੌਤਾ

ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਸੁਣੀਆਂ ਜਨਸਮਸਿਆਵਾਂ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪਿਪਲੀ ਅਨਾਜ ਮੰਡੀ ਤੋਂ ਪੰਜਾਬ ਲਈ ਰਾਹਤ ਸਾਮਾਨ ਦੇ 20 ਟਰੱਕਾਂ ਨੂੰ ਝੰਡੀ ਵਿਖਾ ਕੇ ਕੀਤਾ ਰਵਾਨਾ