Tuesday, September 16, 2025

Malwa

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ 3 ਜੂਨ ਰਾਤ 12 ਵਜੇ ਤੋਂ 4 ਜੂਨ ਰਾਤ 12 ਵਜੇ ਤੱਕ ਡਰਾਈ ਡੇਅ ਘੋਸ਼ਿਤ

June 03, 2024 06:42 PM
SehajTimes

ਪਟਿਆਲਾ : ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਨੇ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਮਿਤੀ 3 ਜੂਨ ਨੂੰ ਰਾਤ 12:00 ਵਜੇ ਤੋਂ 4 ਜੂਨ ਰਾਤ 12 ਵਜੇ ਤੱਕ ਡਰਾਈ ਡੇਅ ਘੋਸ਼ਿਤ ਕਰਨ ਦੇ ਹੁਕਮ ਜਾਰੀ ਕੀਤੇ ਹਨ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਉਕਤ ਪਾਬੰਦੀ ਵਾਲੇ ਸਮੇਂ ਦੌਰਾਨ ਚੋਣਾਂ ਵਾਲੇ ਖੇਤਰ ਵਿੱਚ ਕਿਸੇ ਵੀ ਸ਼ਰਾਬ ਦੇ ਠੇਕੇ (ਦੇਸੀ ਅਤੇ ਅੰਗਰੇਜ਼ੀ) ਹੋਟਲ, ਦੁਕਾਨ, ਰੈਸਟੋਰੈਂਟ, ਕਲੱਬ, ਬੀਅਰ ਬਾਰ, ਅਹਾਤੇ ਜਿਥੇ ਸ਼ਰਾਬ ਵੇਚਣ ਤੇ ਪੀਣ ਦੀ ਕਾਨੂੰਨੀ ਇਜਾਜ਼ਤ ਹੈ ਜਾਂ ਕਿਸੇ ਹੋਰ ਜਨਤਕ ਥਾਵਾਂ ਆਦਿ ਤੇ ਸ਼ਰਾਬ ਦੀ ਵਿਕਰੀ ਕਰਨ, ਵਰਤੋਂ ਕਰਨ, ਪੀਣ, ਪਿਲਾਉਣ, ਸਟੋਰ ਕਰਨ ਅਤੇ ਹੋਰ ਨਸ਼ੀਲੇ ਪਦਾਰਥਾਂ ਦੀ ਵਰਤੋਂ ਕਰਨ 'ਤੇ ਮੁਕੰਮਲ ਪਾਬੰਦੀ ਹੈ।
ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਮੁੱਖ ਚੋਣਕਾਰ ਅਫ਼ਸਰ ਪੰਜਾਬ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਪੰਜਾਬ ਰਾਜ ਵਿੱਚ ਲੋਕ ਸਭਾ ਚੋਣਾਂ 2024 ਵੋਟਾਂ ਦੀ ਗਿਣਤੀ ਮਿਤੀ 4 ਜੂਨ 2024 ਨੂੰ ਹੋਣੀਆਂ ਨਿਸ਼ਚਿਤ ਹੋਈਆਂ ਹਨ। ਇਹਨਾਂ ਚੋਣਾਂ ਦੇ ਮੱਦੇਨਜ਼ਰ ਲੋਕ ਸ਼ਾਂਤੀ ਹਿੱਤ ਨਸ਼ਾਬੰਦੀ ਘੋਸ਼ਿਤ ਕਰਨ ਲਈ ਲਿਖਿਆ ਹੈ ਕਿਉਂਕਿ ਚੋਣਾਂ ਦੌਰਾਨ ਸ਼ਰਾਬ ਦੀ ਚੋਰੀ ਅਤੇ ਲੀਕੇਜ ਹੋਣ ਦਾ ਖਦਸਾ ਬਣਿਆ ਰਹਿੰਦਾ ਹੈ, ਜਿਸ ਕਾਰਨ ਚੋਣਾਂ ਦੇ ਕੰਮ ਤੇ ਅਸਰ ਪੈ ਸਕਦਾ ਹੈ ਅਤੇ ਲੋਕਾਂ ਵਿੱਚ ਲੜਾਈ ਝਗੜਾ ਹੋਣ ਕਾਰਨ ਕਾਨੂੰਨ ਵਿਵਸਥਾ ਦੀ ਸਥਿਤੀ ਖਰਾਬ ਹੋਣ ਦਾ ਅੰਦੇਸ਼ਾ ਬਣਿਆ ਰਹਿੰਦਾ ਹੈ। ਇਸ ਲਈ ਸ਼ਾਂਤਮਈ ਅਤੇ ਪਾਰਦਰਸ਼ੀ ਤਰੀਕੇ ਨਾਲ ਚੋਣਾਂ ਦਾ ਕੰਮ ਮੁਕੰਮਲ ਕਰਾਉਣ ਲਈ ਨਸ਼ਾਬੰਦੀ ਘੋਸ਼ਿਤ ਕੀਤੀ ਜਾਣੀ ਜ਼ਰੂਰੀ ਹੈ।

Have something to say? Post your comment

 

More in Malwa

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ 

ਨਰੇਸ਼ ਜਿੰਦਲ ਦੀ ਅਗਵਾਈ ਕੈਮਿਸਟਾਂ ਦਾ ਵਫ਼ਦ ਡੀਸੀ ਨੂੰ ਮਿਲਿਆ 

ਹੜਾਂ ਨਾਲ ਹੋਏ ਨੁਕਸਾਨ ਦਾ ਮਿਲ਼ੇ ਪੂਰਾ ਮੁਆਵਜ਼ਾ 

ਸੁਨਾਮ ਦਾ ਅਰਸ਼ਜੀਤ ਕੈਨੇਡਾ ਪੁਲਿਸ 'ਚ ਹੋਇਆ ਭਰਤੀ 

ਹੜਾਂ ਦੀ ਮਾਰ ਝੱਲ ਰਹੇ ਲੋਕਾਂ ਤੇ ਚਿਕਨ ਗੁਨੀਆ ਤੇ ਡੇਂਗੂ ਦੀ ਮਾਰ