Sunday, August 03, 2025
BREAKING NEWS
ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾਟਰਾਈਸਿਟੀ ਇੰਮੀਗ੍ਰੇਸ਼ਨ ਕੰਸਲਟੈਂਟਸ ਦਾ ਲਾਇਸੰਸ ਰੱਦਲੁਧਿਆਣਾ ‘ਚ ਬੋਰੀ ਵਿਚ ਔਰਤ ਦੀ ਮ੍ਰਿਤਕ ਦੇਹ ਮਿਲੀਮੋਹਾਲੀ ਦੀ ਇੱਕ ਫੈਕਟਰੀ ‘ਚ ਅੱਗ ਲੱਗਣ ਕਾਰਨ ਬੱਚੀ ਦੀ ਮੌਤ, ਦੋ ਝੁਲਸੇ

Chandigarh

ਚੋਣ ਅਫ਼ਸਰ ਵੱਲੋਂ ਸਰਕਾਰੀ ਪੋਲੀਟੈਕਨਿਕ ਖੂਨੀਮਾਜਰਾ (ਖਰੜ) ਵਿਖੇ ਗਿਣਤੀ ਦੇ ਪ੍ਰਬੰਧਾਂ ਦਾ ਜਾਇਜ਼ਾ

June 03, 2024 06:56 PM
SehajTimes

ਮੁਹੰਮਦ ਅਵੇਸ਼ ਵੋਟਾਂ ਦੀ ਗਿਣਤੀ ਦੀ ਨਿਗਰਾਨੀ ਕਰਨ ਲਈ ਚੋਣ ਕਮਿਸ਼ਨ ਵੱਲੋਂ ਕਾਊਂਟਿੰਗ ਆਬਜ਼ਰਵਰ ਹੋਣਗੇ

ਖਰੜ ਅਤੇ ਐਸ.ਏ.ਐਸ.ਨਗਰ ਹਲਕਿਆਂ ਲਈ ਖੂਨੀਮਾਜਰਾ (ਖਰੜ) ਕਾਊਂਟਿੰਗ ਸੈਂਟਰ ਵਿਖੇ ਦੋ ਕਾਊਂਟਿੰਗ ਹਾਲ ਬਣਾਏ ਜਾਣਗੇ

ਖਰੜ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਲੋਕ ਸਭਾ ਚੋਣਾਂ-2024 ਲਈ ਸ੍ਰੀ ਆਨੰਦਪੁਰ ਸਾਹਿਬ ਹਲਕੇ ਦੇ 52-ਖਰੜ ਅਤੇ 53-ਐਸ.ਏ.ਐਸ.ਨਗਰ ਵਿਧਾਨ ਸਭਾ ਹਲਕੇ ਲਈ ਪਈਆਂ ਵੋਟਾਂ ਦੀ ਗਿਣਤੀ 4 ਜੂਨ, 2024 ਨੂੰ ਸਰਕਾਰੀ ਪੋਲੀਟੈਕਨਿਕ, ਖੂਨੀ ਮਾਜਰਾ ਖੂਨੀਮਾਜਰਾ (ਖਰੜ) ਵਿਖੇ ਹੋਵੇਗੀ। ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਵਿਰਾਜ ਐੱਸ. ਤਿੜਕੇ, ਏ.ਡੀ.ਸੀ. (ਯੂ ਡੀ) ਦਮਨਜੀਤ ਸਿੰਘ ਮਾਨ, ਐੱਸ.ਪੀ (ਐੱਚ.) ਤੁਸ਼ਾਰ ਗੁਪਤਾ, ਸਹਾਇਕ ਰਿਟਰਨਿੰਗ ਅਫ਼ਸਰ-ਕਮ-ਉਪ ਮੰਡਲ ਮੈਜਿਸਟ੍ਰੇਟ ਮੁਹਾਲੀ ਅਤੇ ਖਰੜ, ਦੀਪਾਂਕਰ ਗਰਗ ਅਤੇ ਗੁਰਮੰਦਰ ਸਿੰਘ, ਚੋਣ ਤਹਿਸੀਲਦਾਰ ਸੰਜੇ ਕੁਮਾਰ ਅਤੇ ਹੋਰ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਨ ਉਪਰੰਤ ਵੇਰਵਿਆਂ ਦਾ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਇਸ ਗਿਣਤੀ ਕੇਂਦਰ ਵਿੱਚ ਕੁੱਲ ਦੋ ਗਿਣਤੀ ਹਾਲ ਬਣਾਏ ਜਾਣਗੇ ਅਤੇ ਹਰੇਕ ਗਿਣਤੀ ਹਾਲ ਵਿੱਚ 14 ਗਿਣਤੀ ਮੇਜ਼ ਹੋਣਗੇ। ਹਰੇਕ ਟੇਬਲ ਤੇ ਕਾਉਂਟਿੰਗ ਸੁਪਰਵਾਈਜ਼ਰ, ਇੱਕ ਕਾਉਂਟਿੰਗ ਅਸਿਸਟੈਂਟ, ਕਾਉਂਟਿੰਗ ਸਟਾਫ਼/ਗਰੁੱਪ ਡੀ ਕਰਮਚਾਰੀ ਅਤੇ ਇੱਕ ਮਾਈਕਰੋ ਆਬਜ਼ਰਵਰ ਡਿਊਟੀ ਤੇ ਹੋਣਗੇ।

ਗਿਣਤੀ ਸਟਾਫ਼ ਲਈ ਡਿਊਟੀ ਵਾਲੇ ਟੇਬਲ ਦਾ ਨੰਬਰ, ਗਿਣਤੀ ਵਾਲੇ ਦਿਨ ਅੰਤਿਮ ਰੈਂਡਮਾਈਜ਼ੇਸ਼ਨ ਦੌਰਾਨ ਨਿਰਧਾਰਤ ਕੀਤਾ ਜਾਵੇਗਾ ਜੋ ਸਵੇਰੇ 5:00 ਵਜੇ ਹੋਵੇਗੀ। ਗਿਣਤੀ ਸਵੇਰੇ 8 ਵਜੇ ਸ਼ੁਰੂ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਟੇਬਲ ਲਗਾਉਣ ਤੋਂ ਸ਼ੁਰੂ ਹੋ ਕੇ ਗਿਣਤੀ ਦੀ ਸਾਰੀ ਪ੍ਰਕਿਰਿਆ, ਸਟਾਫ ਦੀ ਤਾਇਨਾਤੀ, ਹਰੇਕ ਰਾਊਂਡ ਲਈ ਨਤੀਜਾ ਦਿਖਾਉਣ ਤੱਕ ਦੀ ਪ੍ਰਕਿਰਿਆ ਦੀ ਚੋਣ ਕਮਿਸ਼ਨ ਦੁਆਰਾ ਨਿਯੁਕਤ ਗਿਣਤੀ ਨਿਗਰਾਨ ਸ੍ਰੀ ਮੁਹੰਮਦ ਆਵੇਸ਼ ਦੁਆਰਾ ਨਿਗਰਾਨੀ ਕੀਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਗਿਣਤੀ ਦੀ ਸਮੁੱਚੀ ਪ੍ਰਕਿਰਿਆ ਚੋਣ ਕਮਿਸ਼ਨ ਵੱਲੋਂ ਨਿਰਧਾਰਿਤ ਸਖ਼ਤ ਪ੍ਰੋਟੋਕੋਲ ਅਤੇ ਸੁਰੱਖਿਆ/ਨਿਗਰਾਨੀ ਤਹਿਤ ਕੀਤੀ ਜਾਵੇਗੀ ਅਤੇ ਅਧਿਕਾਰਤ ਵਿਅਕਤੀਆਂ ਤੋਂ ਇਲਾਵਾ ਕਿਸੇ ਨੂੰ ਵੀ ਕਾਊਂਟਿੰਗ ਹਾਲ ਵਿੱਚ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ ਕਾਉਂਟਿੰਗ ਹਾਲ ਦੇ ਅੰਦਰ ਅਧਿਕਾਰਤ ਰਿਕਾਰਡਿੰਗ ਲਈ ਸਰਕਾਰੀ ਵੀਡੀਓ ਕੈਮਰਿਆਂ ਤੋਂ ਇਲਾਵਾ ਕੋਈ ਵੀ ਸਟਿਲ ਜਾਂ ਵੀਡੀਓ ਕੈਮਰਿਆਂ ਦੀ ਇਜਾਜ਼ਤ ਨਹੀਂ ਹੈ। ਚੋਣ ਦੁਆਰਾ ਜਾਰੀ ਕੀਤੇ ਮੀਡੀਆ ਪਾਸ ਲੈ ਕੇ ਪੱਤਰਕਾਰਾਂ ਨੂੰ ਕਾਉਂਟਿੰਗ ਹਾਲ ਦੇ ਅੰਦਰ ਬਿਨਾਂ ਸਟੈਂਡ ਦੇ, ਹੱਥਾਂ ਨਾਲ ਫੜੇ ਜਾਣ ਵਾਲੇ ਕੈਮਰੇ ਦੀ ਇਜਾਜ਼ਤ ਦਿੱਤੀ ਜਾ ਸਕਦੀ ਹੈ। ਇਸ ਤੋਂ ਇਲਾਵਾ, ਮੀਡੀਆ ਕਰਮੀਆਂ/ਪੱਤਰਕਾਰਾਂ ਦੁਆਰਾ ਹੱਥ ਵਿੱਚ ਫੜੇ ਕੈਮਰਿਆਂ ਨਾਲ ਗਿਣਤੀ ਪ੍ਰਕਿਰਿਆ ਦੀ ਆਡੀਓ-ਵਿਜ਼ੂਅਲ ਕਵਰੇਜ ਲੈਂਦੇ ਸਮੇਂ, ਵਿਅਕਤੀਗਤ ਤੌਰ ਤੇ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ ਜਾਂ ਵੀ ਵੀ ਪੀ ਏ ਟੀ ਤੇ ਦਿਖਾਏ ਜਾ ਰਹੇ ਨਤੀਜੇ ਦੀ ਵੀਡੀਓ/ਫੋਟੋਗ੍ਰਾਫ਼ੀ ਕਰਨ ਦੀ ਮਨਾਹੀ ਹੋਵੇਗੀ। ਮੀਡੀਆ ਸੈਂਟਰ 'ਚ ਡਿਊਟੀ 'ਤੇ ਤਾਇਨਾਤ ਅਧਿਕਾਰੀ ਮੀਡੀਆ ਨੂੰ ਛੋਟੇ ਛੋਟੇ ਸਮੂਹਾਂ ਵਿੱਚ ਥੋੜ੍ਹੇ ਸਮੇਂ ਲਈ ਨਿਯਮਤ ਅੰਤਰਾਲਾਂ 'ਤੇ ਗਿਣਤੀ ਹਾਲਾਂ ਦਾ ਦੌਰਾ ਕਰਵਾਉਣਗੇ। ਗਿਣਤੀ ਹਾਲ ਵਿੱਚ ਉਹ ਸੀਮਾ, ਜਿਸ ਤੱਕ ਮੀਡੀਆ ਵਿਅਕਤੀ/ਪੱਤਰਕਾਰਾਂ ਦੇ ਸਟਿਲ/ਵੀਡੀਓ ਕੈਮਰੇ ਜਾ ਸਕਦੇ ਹਨ, ਪਹਿਲਾਂ ਹੀ ਦਰਸਾਏ ਜਾਣਗੇ। ਕਾਊਂਟਿੰਗ ਹਾਲ ਦੇ ਅੰਦਰ ਮੋਬਾਈਲ/ਆਈ-ਪੈਡ, ਲੈਪਟਾਪ ਅਤੇ ਹੋਰ ਸਮਾਨ ਜਿਵੇਂ ਇਲੈਕਟ੍ਰਾਨਿਕ ਯੰਤਰ ਜਾਂ ਕੋਈ ਰਿਕਾਰਡਿੰਗ ਯੰਤਰ ਨਹੀਂ ਲਿਜਾਇਆ ਜਾਵੇਗਾ। ਅਜਿਹੀਆਂ ਸਾਰੀਆਂ ਚੀਜ਼ਾਂ ਨੂੰ ਮੀਡੀਆ ਰੂਮ/ਪਬਲਿਕ ਕਮਿਊਨੀਕੇਸ਼ਨ ਰੂਮ ਵਿੱਚ ਜਮਾਂ ਕਰਵਾਉਣਾ ਪਵੇਗਾ।

Have something to say? Post your comment

 

More in Chandigarh

ਜ਼ਿਲ੍ਹੇ ਦੇ ਕਿਸਾਨਾਂ ਲਈ ਪੀ.ਐਮ ਕਿਸਾਨ ਸਨਮਾਨ ਨਿਧੀ ਦੀ 20ਵੀਂ ਕਿਸ਼ਤ ਜਾਰੀ

ਮੋਹਾਲੀ ਪ੍ਰਸ਼ਾਸਨ ਨੇ ਸਵੇਰ ਅਤੇ ਸ਼ਾਮ ਦੇ ਚੋਣਵੇਂ ਸਮੇਂ ਦੌਰਾਨ ਏਅਰਪੋਰਟ ਰੋਡ (ਪੀਆਰ-7) 'ਤੇ ਸੈਕਟਰ-66/82 ਜੰਕਸ਼ਨ ਤੋਂ ਏਅਰਪੋਰਟ ਗੋਲ ਚੱਕਰ ਤੱਕ ਭਾਰੀ ਵਾਹਨਾਂ ਦੀ ਆਵਾਜਾਈ 'ਤੇ ਪਾਬੰਦੀ ਲਗਾਈ

ਆਜ਼ਾਦੀ ਦਿਵਸ ਦੇ ਮੱਦੇਨਜ਼ਰ ਪੰਜਾਬ ਵਿੱਚ ਸੁਰੱਖਿਆ 'ਚ ਕੀਤਾ ਵਾਧਾ

ਪ੍ਰਾਪਰਟੀ ਟੈਕਸ ਲਈ ਇੱਕ-ਮੁਸ਼ਤ ਨਿਪਟਾਰਾ ਯੋਜਨਾ 15 ਅਗਸਤ ਤੱਕ ਵਧਾਈ ਗਈ

ਬਿਕਰਮ ਸਿੰਘ ਮਜੀਠੀਆ ਵਿਰੁੱਧ ਦਰਜ FIR ਦੀ ਜਾਂਚ ਨੂੰ ਅੱਗੇ ਵਧਾਉਂਦਿਆਂ ਵਿਜੀਲੈਂਸ ਬਿਊਰੋ ਨੇ ਗਿਲਕੋ ਡਿਵੈਲਪਰਾਂ ਨਾਲ ਸਬੰਧਤ ਖੇਤਰਾਂ ਦੀ ਕੀਤੀ ਤਲਾਸ਼ੀ

ਨਵਾਂ ਗਾਉਂ ਵਿੱਚ ਫਾਇਰ ਸਟੇਸ਼ਨ ਲਗਾਉਣ ਲਈ ਸਰਕਾਰ ਵੱਲੋਂ 1,89,77,000/- ਰੁਪਏ ਦੀ ਰਾਸ਼ੀ ਮਨਜ਼ੂਰ : ਅਨਮੋਲ ਗਗਨ ਮਾਨ

ਐਸ.ਸੀ. ਕਮਿਸ਼ਨ ਵਲੋਂ ਕਮਿਸ਼ਨਰ ਆਫ਼ ਪੁਲਿਸ ਅੰਮ੍ਰਿਤਸਰ ਤਲਬ

ਪੰਜਾਬ ਸਰਕਾਰ ਵੱਲੋਂ ਆਮ ਬਦਲੀਆਂ/ਤੈਨਾਤੀ ਲਈ ਤੈਅ ਸਮਾਂ ਸੀਮਾ ਵਿਚ ਵਾਧਾ

ਐੱਨਪੀਐੱਸ ਕਰਮਚਾਰੀਆਂ ਲਈ ਪਰਿਵਾਰਕ ਜਾਂ ਦਿਵਿਆਂਗਤਾ ਪੈਨਸ਼ਨ ਲੈਣ ਸਬੰਧੀ ਵਿੱਤ ਵਿਭਾਗ ਨੇ ਵਿਕਲਪ ਚੁਣਨ ਦੀ ਸ਼ਰਤ ਲਈ ਵਾਪਸ: ਹਰਪਾਲ ਸਿੰਘ ਚੀਮਾ

ਸੂਬਾ-ਪੱਧਰੀ ਸਮੀਖਿਆ ਮੀਟਿੰਗ ਵਿੱਚ ਸਹਿਕਾਰੀ ਸਭਾਵਾਂ ਦੇ ਪੁਨਰ ਸੁਰਜੀਤੀ ਲਈ ਰੋਡਮੈਪ ਕੀਤਾ ਤਿਆਰ