Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਰਿਸ਼ਵਤ ਲੈਣ ਦੇ ਦੋਸ਼ ਹੇਠ ਸਬ-ਇੰਸਪੈਕਟਰ ਖਿਲਾਫ਼ ਪਰਚਾ ਦਰਜ

June 03, 2024 07:27 PM
SehajTimes
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਥਾਣਾ ਫਾਜ਼ਿਲਕਾ ਸਦਰ ਅਧੀਨ ਪੈਂਦੀ ਪੁਲਿਸ ਚੌਕੀ ਮੰਡੀ ਲਾਧੂਕਾ ਵਿਖੇ ਤਾਇਨਾਤ ਰਹੇ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਪਿਆਰਾ ਸਿੰਘ ਵਿਰੁੱਧ 4500 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ (ਹੁਣ ਸੇਵਾਮੁਕਤ) ਖਿਲਾਫ ਇਹ ਮੁਕੱਦਮਾ ਫਾਜ਼ਿਲਕਾ ਜ਼ਿਲ੍ਹੇ ਦੇ ਕਸਬਾ ਮੰਡੀ ਲਾਧੂਕਾ ਦੇ ਵਸਨੀਕ ਵੀਰੂ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ਉਪਰ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੀ ਜਾਂਚ ਉਪਰੰਤ ਦਰਜ ਕੀਤਾ ਗਿਆ ਹੈ।

ਉਸਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਹੈ ਕਿ ਉਸਨੇ ਫਾਜ਼ਿਲਕਾ ਸਦਰ ਥਾਣੇ ਵਿੱਚ ਇੱਕ ਹੋਰ ਵਿਅਕਤੀ ਖਿਲਾਫ ਪੁਲਿਸ ਕੇਸ ਦਰਜ ਕਰਵਾਇਆ ਸੀ ਅਤੇ ਉਕਤ ਪੁਲਿਸ ਮੁਲਾਜ਼ਮ ਇਸ ਮਾਮਲੇ ਵਿੱਚ ਤਫਤੀਸ਼ੀ ਅਫਸਰ ਸੀ। ਉਸ ਨੇ ਅੱਗੇ ਦੋਸ਼ ਲਾਇਆ ਕਿ ਉਕਤ ਏ.ਐਸ.ਆਈ. ਇਸ ਕੇਸ ਸਬੰਧੀ ਅਦਾਲਤ ਵਿੱਚ ਸਪਲੀਮੈਂਟਰੀ ਚਲਾਣ ਪੇਸ਼ ਕਰਨ ਬਦਲੇ ਫਰਵਰੀ ਮਹੀਨੇ ਦੌਰਾਨ ਵੱਖ-ਵੱਖ ਦਿਨਾਂ ਵਿੱਚ 2500 ਅਤੇ 2000 ਰੁਪਏ ਲੈ ਚੁੱਕਾ ਹੈ। ਸ਼ਿਕਾਇਤਕਰਤਾ ਨੇ ਇਸ ਸਬੰਧ ਵਿੱਚ ਰਿਸ਼ਵਤ ਦੀ ਮੰਗ ਕਰਦੇ ਸਮੇਂ ਉਕਤ ਏ.ਐਸ.ਆਈ. ਨਾਲ ਹੋਈ ਗੱਲਬਾਤ ਰਿਕਾਰਡ ਕਰ ਲਈ ਸੀ ਜੋ ਉਸਨੇ ਸਬੂਤ ਵਜੋਂ ਵਿਜੀਲੈਂਸ ਨੂੰ ਸੌਂਪ ਦਿੱਤੀ ਸੀ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਇਹ ਸਿੱਧ ਹੋਇਆ ਕਿ ਉਕਤ ਏ.ਐਸ.ਆਈ. ਨੇ ਉਕਤ ਮੰਤਵ ਲਈ ਸ਼ਿਕਾਇਤਕਰਤਾ ਤੋਂ ਦੋ ਵਾਰ ਰਿਸ਼ਵਤ ਦੀ ਮੰਗ ਕੀਤੀ ਸੀ। ਇਸ ਤੋਂ ਬਾਅਦ ਦੋਸ਼ੀ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਉਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਮੁਕੱਦਮਾ ਦਰਜ ਕਰ ਲਿਆ ਹੈ। ਵਿਜੀਲੈਂਸ ਵੱਲੋਂ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਜਿਸ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ