Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਵੋਟਰਾਂ ਨੇ ਈਵੀਐੱਮ ਸਾਹਮਣੇ ਹੀ ਤੋੜੀ ਚੁੱਪ ਸੰਗਰੂਰ ਦਾ ਨਤੀਜਾ ਵੱਡੇ ਨੇਤਾਵਾਂ ਦਾ ਸਿਆਸੀ ਭਵਿੱਖ ਕਰੇਗਾ ਤੈਅ

June 03, 2024 07:31 PM
ਅਸ਼ਵਨੀ ਸੋਢੀ
ਮਾਲੇਰਕੋਟਲਾ : ਪੰਜਾਬ ਦੇ ਵੋਟਰ ਵੋਟਾਂ ਪੈਣ ਵਾਲੇ ਦਿਨ ਤੱਕ ਚੁੱਪ ਰਹੇ। ਵੋਟਰਾਂ ਨੇ ਇੱਕ ਜੂਨ ਨੂੰ ਈਵੀਐੱਮ ਸਾਹਮਣੇ ਆਪਣੀ ਚੁੱਪ ਤੋੜਦਿਆਂ ਆਪਣੇ ਪਸੰਦ ਦੇ ਉਮੀਦਵਾਰ ਨੂੰ ਵੋਟ ਪਈ। ਇਸ ਨਾਲ ਸੰਗਰੂਰ ਲੋਕ ਸਭਾ ਹਲਕਾ ਤੋਂ ਚੋਣ ਲੜ ਰਹੇ 23 ਉਮੀਦਵਾਰਾਂ ਦੀ ਕਿਸਮਤ ਈਵੀਐਮ ਵਿੱਚ ਸੀਲ ਹੋ ਗਈ। ਵੋਟਰਾਂ ਨੇ ਆਪਣਾ ਪਾਰਲੀਮੈਂਟ ਮੈਂਬਰ ਕਿਸ ਨੂੰ ਚੁਣਿਆ ਹੈ, ਇਸ ਦਾ ਭੇਤ 4 ਜੂਨ ਨੂੰ ਖੁੱਲ੍ਹੇਗਾ। ਹੁਣ ਉਮੀਦਵਾਰ ਅਤੇ ਉਨ੍ਹਾਂ ਦੇ ਸਮਰਥਕ ਆਪਣੇ ਆਪਣੇ ਵੇਟ ਗਣਿਤ ਅਨੁਸਾਰ ਆਪਣੀ ਆਪਣੀ ਜਿੱਤ ਦੇ ਦਾਅਵੇ ਕਰ ਰਹੇ ਹਨ। ਇਸ ਦੇ ਨਾਲ ਹੀ ਸਭ ਦੀਆ ਨਜ਼ਰਾਂ ਲੋਕ ਸਭਾ ਸੰਗਰੂਰ ਦੀ ਸੀਟ 'ਤੇ ਹਨ, ਇਸ ਦਾ ਨਤੀਜਾ ਵੱਡੇ ਨੇਤਾਵਾਂ ਦੇ ਸਿਆਸੀ ਭਵਿੱਖ ਨੂੰ ਤੈਅ ਕਰੇਗਾ। ਇਸ ਹਲਕੇ ਦੇ ਨਤੀਜੇ ਨੂੰ ਲੈ ਕੇ ਮੁੱਖ ਮੰਤਰੀ, ਤਿੰਨ ਕੈਬਨਿਟ ਮੰਤਰੀਆਂ, ਆਮ ਆਦਮੀ ਪਾਰਟੀ ਦੇ ਛੇ ਵਿਧਾਇਕਾਂ ਸਮੇਤ ਵਿਰੋਧੀ ਧਿਰ ਦੇ ਵੱਡੇ ਆਗੂਆਂ ਦੀ ਭਰੋਸੇ ਯੋਗਤਾ ਦਾਅ 'ਤੇ ਹੈ।
ਇਸ ਸੀਟ ਦਾ ਨਤੀਜਾ ਇਸ ਸੀਟ ਅਧੀਨ ਪੈਂਦੇ ਵਿਧਾਨ ਸਭਾ ਹਲਕਾ ਧੂਰੀ ਤੋਂ ਜਿੱਤ ਕੇ ਪੰਜਾਬ ਦੇ ਮੁੱਖ ਮੰਤਰੀ ਬਣੇ ਭਗਵੰਤ ਸਿੰਘ ਮਾਨ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ (ਦਿੜ੍ਹਬਾ), ਅਮਨ ਅਰੋੜਾ (ਸੁਨਾਮ) ਗੁਰਮੀਤ ਸਿੰਘ ਮੀਤ ਹੇਅਰ (ਬਰਨਾਲਾ), ਜੋ ਹਲਕਾ ਸੰਗਰੂਰ ਤੋਂ ਆਪ' ਦੇ ਉਮੀਦਵਾਰ ਵੀ ਹਨ, ਸਮੇਤ ਪਾਰਟੀ ਦੇ ਹੋਰ ਛੇ ਵਿਧਾਇਕਾ ਨਰਿੰਦਰ ਕੌਰ ਭਰਾਜ (ਸੰਗਰੂਰ), ਵਰਿੰਦਰ ਗੋਇਲ (ਲਹਿਰਾਗਾਗਾ) ਡਾ. ਮੁਹੰਮਦ ਜਮੀਲ ਉਰ ਰਹਿਮਾਨ (ਮਾਲੇਰਕੋਟਲਾ), ਕੁਲਵੰਤ ਸਿੰਘ ਪੰਡੋਰੀ (ਮਹਿਲ ਕਲਾਂ) ਲਾਭ ਸਿੰਘ ਉੱਗਕੇ (ਭਦੌੜ) ਅਤੇ ਕਾਂਗਰਸ ਦੇ ਉਮੀਦਵਾਰ ਤੇ ਹਲਕਾ ਭੁਲੱਬ ਦੇ ਮੌਜੂਦਾ ਵਿਧਾਇਕ ਸੁਖਪਾਲ ਸਿੰਘ ਖਹਿਰਾ, ਅਕਾਲੀ ਦਲ (ਅ) ਦੇ ਪ੍ਰਧਾਨ ਮੌਜੂਦਾ  ਮੈਂਬਰ ਪਾਰਲੀਮੈਂਟ ਤੇ ਪਾਰਟੀ ਉਮੀਦਵਾਰ ਸਿਮਰਨਜੀਤ ਸਿੰਘ ਮਾਨ, ਅਕਾਲੀ ਦਲ ਦੀ ਕਰ ਕਮੇਟੀ ਦੇ ਮੈਂਬਰ, ਸਾਬਕਾ ਵਿਧਾਇਕ ਤੇ ਪਾਰਟੀ ਉਮੀਦਵਾਰ ਇਕਬਾਲ ਸਿੰਘ ਬੂੰਦਾਂ, ਭਾਜਪਾ ਦੇ ਸੂਬਾਈ ਮੀਤ ਪ੍ਰਧਾਨ ਅਤੇ ਹਲਕੇ ਤੋਂ ਅਰਵਿੰਦ ਖੰਨਾ ਅਤੇ ਬਸਪਾ ਪੰਜਾਬ ਦੇ ਜਨਰਲ ਸਕੱਤਰ ਅਤੇ ਹਲਕੇ ਤੋਂ ਉਮੀਦਵਾਰ ਡਾ. ਮੱਖਣ ਸਿੰਘ ਵਰਗੇ ਵੱਡੇ ਨੇਤਾਵਾਂ ਦਾ ਭਵਿੱਖ ਤੈਅ ਕਰੇਗਾ। ਲੋਕ ਹਲਕਾ ਸੰਗਰੂਰ ਨਾਲ ਸਬੰਧਿਤ ਸਾਰੇ 9 ਵਿਧਾਨ ਸਭਾ ਹਲਕਿਆਂ ਤੋਂ ਆਮ ਆਦਮੀ ਪਾਰਟੀ ਦੇ 9 ਹੀ ਵਿਧਾਇਕਾ ਤੇ ਉਨ੍ਹਾਂ 'ਚੋਂ ਬਣੇ ਤਿੰਨ ਕੈਬਨਿਟ ਮੰਤਰੀਆਂ ਦਾ ਵੱਕਾਰ ਦਾਅ 'ਤੇ ਹੈ। ਸੂਬੇ 'ਚ ਆਪ ਦੀ ਸਰਕਾਰ ਬਣਨ ਤੇ ਪੂਰ ਸੂਬੇ 'ਚ ਸਿਆਸੀ ਨਜ਼ਰੀਏ ਤੋਂ ਵਜ਼ਾਰਤ 'ਚ ਹਿੱਸੇਦਾਰੀ 'ਚ ਸੰਗਰੂਰ ਹਲਕਾ ਸਭ ਤੋਂ ਭਾਰੂ ਹੈ। ਸਾਰੇ ਉਮੀਦਵਾਰਾਂ ਅਤੇ ਉਨ੍ਹਾਂ ਦੇ ਸਮਰਥਕਾਂ ਦੀਆਂ ਨਜ਼ਰਾਂ 4 ਜੂਨ ਨੂੰ ਆਉਣ ਵਾਲੇ ਨਤੀਜੇ ਤੇ ਟਿਕੀਆਂ ਹੋਈਆਂ ਹਨ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ