Thursday, May 07, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਨਵਜੋਤ ਸਿੱਧੂ ਨੂੰ ਮਨਾਉਣ ਦੀਆਂ ਕੋਸਿ਼ਸ਼ਾਂ ਸ਼ੁਰੂ ?

May 07, 2021 10:17 AM
SehajTimes

ਚੰਡੀਗੜ੍ਹ : ਪੰਜਾਬ ਵਿਚ ਨਵਜੋਤ ਸਿੰਘ ਸਿੱਧੂ ਨੇ ਜੋ ਪਿਛਲੇ ਦਿਨੀ ਰੌਲਾ ਪਾਇਆ ਸੀ ਜਿਸ ਨਾਲ ਕਾਂਗਰਸ ਦੀ ਛਵੀ ਖਰਾਬ ਹੋਈ ਸੀ, ਇਸੇ ਸਬੰਧੀ ਵਿਚ ਹੁਣ ਪੰਜਾਬ ਦੇ ਕਈ ਵੱਡੇ ਆਗੂ ਨਵਜੋਤ ਸਿੰਘ ਸਿੱਧੂ ਨਾਲ ਰਾਬਤਾ ਬਣਾ ਰਹੇ ਹਨ। ਜਿ਼ਕਰਯੋਗ ਹੈ ਕਿ ਬੇਅਦਬੀ ਦੇ ਮੁੱਦੇ 'ਤੇ ਸਭ ਤੋਂ ਵੱਧ ਤਤਕਾਲੀ ਅਕਾਲੀ-ਭਾਜਪਾ ਸਰਕਾਰ ਦੇ ਆਗੂਆਂ ਖ਼ਿਲਾਫ਼ ਝੰਡਾ ਬੁਲੰਦ ਕਰਨ ਵਾਲੇ ਵਿਧਾਇਕਾਂ, ਮੰਤਰੀਆਂ ਵੱਲੋਂ ਪੰਚਕੂਲਾ ਵਿਖੇ ਇਕ ਗੁਪਤ ਮੀਟਿੰਗ ਕੀਤੇ ਜਾਣ ਦੀ ਚਰਚਾ ਹੈ। ਦੱਸਿਆ ਜਾਂਦਾ ਕਿ ਇਸ ਮੀਟਿੰਗ ਵਿਚ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ, ਪਰਗਟ ਸਿੰਘ, ਸੁਖਜਿੰਦਰ ਸਿੰਘ ਰੰਧਾਵਾ, ਚਰਨਜੀਤ ਸਿੰਘ ਚੰਨੀ ਤੇ ਕੁਝ ਹੋਰ ਵਿਧਾਇਕ ਸ਼ਾਮਲ ਹੋਏ। ਇਹ ਵੀ ਚਰਚਾ ਹੈ ਕਿ ਪਿਛਲੇ ਦੋ ਦਿਨਾਂ ਤੋਂ ਵਿਧਾਇਕ ਅਲੱਗ- ਅਲੱਗ ਗਰੁੱਪਾਂ ਵਿਚ ਮੀਟਿੰਗਾਂ ਕਰ ਰਹੇ ਹਨ।

ਇਹ ਰਾਬਤਾ ਇਸ ਲਈ ਬਣਾਇਆ ਜਾ ਰਿਹਾ ਹੈ ਤਾਂ ਜੋ ਆਉਣ ਵਾਲੀਆਂ 2022 ਦੀਆਂ ਚੋਣਾਂ ਵਿਚ ਸੱਭ ਠੀਕ ਠਾਕ ਰਹੇ। ਜਾਣਕਾਰੀ ਮੁਤਾਬਕ ਸੁਖਜਿੰਦਰ ਸਿੰਘ ਰੰਧਾਵਾ ਅਤੇ ਹੋਰ ਸੀਨੀਅਰ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਅਤੇ ਪ੍ਰਗਟ ਸਿੰਘ ਨਾਲ ਅੱਜ ਗੱਲਬਾਤ ਕਰਨਗੇ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਰੰਧਾਵਾ ਤੋਂ ਇਲਾਵਾ ਹੋਰ ਕਾਂਗਰਸੀ ਆਗੂਆਂ ਨੇ ਇਹ ਸਲਾਹ ਬਣਾਈ ਸੀ ਕਿ ਜੇਕਰ ਸਿੱਧੂ ਕਿਸੇ ਹੋਰ ਪਾਰਟੀ ਵਿਚ ਚਲਾ ਗਿਆ ਤਾਂ ਪਾਰਟੀ ਨੂੰ ਨੂਕਸਾਨ ਹੋ ਸਕਦਾ ਹੈ। ਇਥੇ ਦਸ ਦਈਏ ਕਿ ਬੀਤੇ ਦਿਨੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਾਂਡ ਸਬੰਧੀ ਸਿੱਟ ਦੀ ਰੀਪੋਰਟ ਹਾਈ ਕੋਰਟ ਨੇ ਰੱਦ ਕਰ ਦਿਤੀ ਸੀ ਜਿਸ ਮਗਰੋਂ ਨਵਜੋਤ ਸਿੰਘ ਸਿੱਧੂ ਨੇ ਆਪਣੀ ਹੀ ਕਾਂਗਰਸ ਸਰਕਾਰ ਵਿਰੁਧ ਕਾਫੀ ਬਿਆਨ ਦਿਤੇ ਸਨ ਅਤੇ ਇਸ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿੱਧੂ ਦੀ ਵਾਹਵਾ ਝਾੜ ਝੰਭ ਕੀਤੀ ਸੀ ਅਤੇ ਟਵੀਟਰ ਉਤੇ ਵੀ ਸ਼ਬਦੀ ਜੰਗ ਸਿਖਰ ਉਤੇ ਸੀ। ਇਸੇ ਸੱਭ ਨੂੰ ਠੀਕ ਠਾਕ ਕਰਨ ਦੀ ਹੁਣ ਵਿਉਂਤਬੰਦੀ ਕੀਤੀ ਜਾ ਰਹੀ ਹੈ।

 

Have something to say? Post your comment

 

More in Chandigarh

ਗਰਮੀਆਂ ਵਿੱਚ ਕਿਡਨੀ ਦੀ ਪੱਥਰੀ ਅਤੇ ਪਿਸ਼ਾਬ ਨਾਲੀ ਦੀ ਲਾਗ ਦਾ ਖ਼ਤਰਾ ਵਧ ਜਾਂਦਾ ਹੈ: ਮਾਹਰ

ਡਿਪਟੀ ਕਮਿਸ਼ਨਰ ਵੱਲੋਂ ਡੇਂਗੂ ਅਤੇ ਹੋਰ ਮੌਸਮੀ ਬਿਮਾਰੀਆਂ ਸਬੰਧੀ ਤਿਆਰੀਆਂ ਅਤੇ ਰੋਕਥਾਮ ਰਣਨੀਤੀ ਦੀ ਸਮੀਖਿਆ

ਡੀ ਸੀ ਕੋਮਲ ਮਿੱਤਲ ਵੱਲੋਂ ਨਗਰ ਕੌਂਸਲ ਖਰੜ ਅਤੇ ਰੋਟਰੀ ਕਲੱਬ ਖਰੜ ਵੱਲੋਂ ਲੋਕ ਸੇਵਾ ਲਈ ਦੋ ਫਿਊਨਰਲ ਵੈਨਾਂ ਸਮਰਪਿਤ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਪਿੰਡ ਲੈਹਲੀ ਵਿਖੇ ਨਵੇਂ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ

ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਕਰਮਚਾਰੀਆਂ ਲਈ ਸਵੈ-ਗਣਨਾ ਸਬੰਧੀ ਵਿਸ਼ੇਸ਼ ਸੈਸ਼ਨ ਆਯੋਜਿਤ

ਮੋਹਾਲੀ ਪੁਲਿਸ ਵੱਲੋਂ 03 ਦੋਸ਼ੀ ਕਾਬੂ, 06 ਨਾਜਾਇਜ਼ ਹਥਿਆਰ ਅਤੇ ਕਾਰਤੂਸ ਬਰਾਮਦ

ਗੈਂਗਸਟਰਾਂ ’ਤੇ ਵਾਰ ਦਾ 107ਵਾਂ ਦਿਨ: ਪੰਜਾਬ ਪੁਲਿਸ ਵੱਲੋਂ 585 ਥਾਵਾਂ ’ਤੇ ਛਾਪੇਮਾਰੀ ; 323 ਕਾਬੂ

ਭਗਵੰਤ ਮਾਨ ਸਰਕਾਰ ਵੱਲੋਂ ਫ਼ਰੀਦਕੋਟ ਵਿੱਚ ਗ਼ੈਰ-ਕਾਨੂੰਨੀ ਖਾਦ ਅਤੇ ਕੀਟਨਾਸ਼ਕ ਯੂਨਿਟ ਦਾ ਪਰਦਾਫ਼ਾਸ਼, ਐਫ.ਆਈ.ਆਰ. ਦਰਜ

ਹਰ ਬੱਚੇ ਤੱਕ ਗੁਣਵੱਤਾ ਭਰੀ ਸਿੱਖਿਆ ਪਹੁੰਚਾਉਣ ਲਈ ਮਾਨ ਸਰਕਾਰ ਦਾ ਵੱਡਾ ਕਦਮ: ਡਾ. ਬਲਜੀਤ ਕੌਰ

ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ