Thursday, November 06, 2025

Majha

ਆਪ੍ਰੇਸ਼ਨ ਬਲੂ ਸਟਾਰ ਬਰਸੀ, ਅੰਮ੍ਰਿਤਸਰ ਬੰਦ ਦਾ ਐਲਾਨ

June 05, 2024 03:18 PM
SehajTimes

ਅੰਮ੍ਰਿਤਸਰ : ਪੰਜਾਬ ਵਿੱਚ ਲੋਕ ਸਭਾ ਚੋਣ ਡਿਊਟੀ ਖਤਮ ਹੁੰਦੇ ਹੀ ਪੰਜਾਬ ਪੁਲਿਸ ਦੀ ਇੱਕ ਹੋਰ ਅਹਿਮ ਡਿਊਟੀ ਮੁੜ ਸ਼ੁਰੂ ਹੋ ਗਈ ਹੈ। ਆਪ੍ਰੇਸ਼ਨ ਬਲੂ ਸਾਟਰ ਦੀ ਬਰਸੀ 6 ਜੂਨ ਨੂੰ ਮਨਾਈ ਜਾ ਰਹੀ ਹੈ। ਦਲ ਖਾਲਸਾ ਅਤੇ ਕੁਝ ਹੋਰ ਸਿੱਖ ਜਥੇਬੰਦੀਆਂ ਵੱਲੋਂ 6 ਜੂਨ ਨੂੰ ਅੰਮ੍ਰਿਤਸਰ ਬੰਦ ਦਾ ਐਲਾਨ ਕੀਤਾ ਗਿਆ ਹੈ। ਕੱਟੜਪੰਥੀ ਸਿੱਖ ਜਥੇਬੰਦੀਆਂ ਵੱਲੋਂ ਬੁੱਧਵਾਰ ਸ਼ਾਮ ਨੂੰ ਖਾਲਸਾ ਮਾਰਚ ਕੱਢਿਆ ਜਾਵੇਗਾ। ਇਸ ਦੌਰਾਨ ਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਦੀ ਜ਼ਿੰਮੇਵਾਰੀ ਵੀ ਪੰਜਾਬ ਪੁਲਿਸ ਦੇ ਮੋਢਿਆਂ ‘ਤੇ ਹੈ। ਪੁਲਿਸ ਨੇ ਇੱਕ ਵਾਰ ਫਿਰ ਗੁਰੂਨਗਰ ਅੰਮ੍ਰਿਤਸਰ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹਨ। ਇਸ ਨੂੰ ਧਿਆਨ ਵਿੱਚ ਰੱਖਦਿਆਂ ਸਰਹੱਦੀ ਰੇਂਜ ਦੇ ਸਾਰੇ ਜ਼ਿਲ੍ਹਿਆਂ ਤੋਂ ਪੁਲਿਸ ਬਲ ਬੁਲਾਏ ਗਏ ਹਨ। ਪੁਲਿਸ ਟਰੇਨਿੰਗ ਸੈਂਟਰ ਵਿੱਚ ਟ੍ਰੇਨਿੰਗ ਲੈ ਰਹੇ ਪੁਲਿਸ ਮੁਲਾਜ਼ਮਾਂ ਨੂੰ ਵੀ ਅੰਮ੍ਰਿਤਸਰ ਵਿੱਚ ਡਿਊਟੀ ਲਈ ਤਾਇਨਾਤ ਕੀਤਾ ਗਿਆ ਹੈ। ਅੰਮ੍ਰਿਤਸਰ ਵਿੱਚ 45 ਦੇ ਕਰੀਬ ਗਜ਼ਟਿਡ ਪੁਲਿਸ ਅਧਿਕਾਰੀ ਵੀ ਡਿਊਟੀ ਲਈ ਪੁੱਜੇ ਹੋਏ ਹਨ। ਇਨ੍ਹਾਂ ਵਿਚੋਂ ਸਭ ਤੋਂ ਵੱਧ ਸਾਬਤ ਸੂਰਤ ਗੁਰੂ ਸਿੱਖ ਹਨ। ਉਨ੍ਹਾਂ ਦੀ ਡਿਊਟੀ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਦੇ ਅੰਦਰ ਸਿਵਲ ਡਰੈੱਸ ਵਿੱਚ ਕੀਤੀ ਜਾ ਰਹੀ ਹੈ।

ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਪੰਜਾਬ ਪੁਲਿਸ ਦੇ ਸਾਰੇ ਸਿਖਲਾਈ ਕੇਂਦਰਾਂ ਤੋਂ 2000 ਪੁਲਿਸ ਮੁਲਾਜ਼ਮਾਂ ਨੂੰ ਅੰਮ੍ਰਿਤਸਰ ਬੁਲਾਇਆ ਗਿਆ ਹੈ। ਇਸ ਤੋਂ ਇਲਾਵਾ ਸਰਹੱਦੀ ਰੇਂਜ ਦੇ ਜ਼ਿਲ੍ਹਿਆਂ ਅੰਮ੍ਰਿਤਸਰ ਦੇਹਟੀ, ਤਰਨਤਾਰਨ, ਬਟਾਲਾ, ਗੁਰਦਾਸਪੁਰ ਅਤੇ ਪਠਾਨਕੋਟ ਤੋਂ ਵੀ ਪੁਲਿਸ ਬਲ ਅੰਮ੍ਰਿਤਸਰ ਬੁਲਾਏ ਗਏ ਹਨ। ਇਸ ਤੋਂ ਇਲਾਵਾ ਪੀਏਪੀ ਅਤੇ ਏਆਰਪੀ ਦੇ ਜਵਾਨਾਂ ਨੂੰ ਵੀ ਅੰਮ੍ਰਿਤਸਰ ਵਿੱਚ ਡਿਊਟੀ ਲਈ ਬੁਲਾਇਆ ਗਿਆ ਹੈ। ਸਾਕਾ ਨੀਲਾ ਤਾਰਾ ਦੀ ਬਰਸੀ ਮੌਕੇ 10 ਐਸਐਸਪੀ ਰੈਂਕ ਦੇ ਅਧਿਕਾਰੀ, 15 ਐਸਪੀ ਕਮਾਂਡੈਂਟ ਅਤੇ ਹੋਰ ਜ਼ਿਲ੍ਹਿਆਂ ਤੋਂ 10 ਡੀਐਸਪੀ ਡਿਊਟੀ ਲਈ ਅੰਮ੍ਰਿਤਸਰ ਪੁੱਜੇ ਹਨ। ਸੁਰੱਖਿਆ ਪ੍ਰਬੰਧਾਂ ਲਈ ਅੰਮ੍ਰਿਤਸਰ ਸ਼ਹਿਰ ਦੇ 4000 ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।

Have something to say? Post your comment

 

More in Majha

ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਮੁੱਖ ਮੰਤਰੀ ਵੱਲੋਂ ਪੰਜਾਬ ਵਾਸੀਆਂ ਨੂੰ ਵੱਡੀ ਸੌਗਾਤ, ਸ਼ਾਹਪੁਰ ਕੰਢੀ ਡੈਮ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ

ਅੰਮ੍ਰਿਤਸਰ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ ਦੋ ਏਕੇ -ਸੀਰੀਜ਼ ਅਸਾਲਟ ਰਾਈਫਲਾਂ, ਇੱਕ ਆਧੁਨਿਕ ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਇੱਕ ਨਾਬਾਲਗ ਸਮੇਤ ਸੱਤ ਵਿਅਕਤੀ 15 ਆਧੁਨਿਕ ਪਿਸਤੌਲਾਂ ਨਾਲ ਗ੍ਰਿਫ਼ਤਾਰ

ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; ਨੌਂ ਪਿਸਤੌਲਾਂ ਸਮੇਤ ਤਿੰਨ ਗ੍ਰਿਫ਼ਤਾਰ

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਅੰਗਰੇਜ਼ੀ ਹੁਨਰ ਵਿੱਚ ਹੋਰ ਨਿਖਾਰ ਲਿਆਉਣ ਲਈ "ਦਿ ਇੰਗਲਿਸ਼ ਐੱਜ" ਪ੍ਰੋਗਰਾਮ ਸ਼ੁਰੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਡਰੱਗ ਸਰਗਨਾ ਕਾਬੂ

ਤਸਕਰੀ ਮਾਡਿਊਲ ਨਾਲ ਜੁੜੇ ਚਾਰ ਵਿਅਕਤੀ 4 ਅਤਿ-ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਸੰਭਾਵੀ ਅੱਤਵਾਦੀ ਹਮਲਾ ਟਲਿ਼ਆ; ਅੰਮ੍ਰਿਤਸਰ ਵਿੱਚ ਆਰ.ਪੀ.ਜੀ. ਅਤੇ ਲਾਂਚਰ ਸਮੇਤ ਦੋ ਗ੍ਰਿਫ਼ਤਾਰ

ਤਸਕਰੀ ਗਿਰੋਹ ਦੇ ਪੰਜ ਮੈਂਬਰਾਂ ਨੂੰ ਚਾਰ ਗਲੋਕ ਪਿਸਤੌਲਾਂ, 2 ਕਿਲੋ ਹੈਰੋਇਨ ਸਮੇਤ ਕੀਤਾ ਕਾਬੂ

ਅੰਮ੍ਰਿਤਸਰ ਵਿੱਚ ਸੰਖੇਪ ਮੁਕਾਬਲੇ ਉਪਰੰਤ ਗੈਂਗਸਟਰ ਜਸਵੀਰ ਸਿੰਘ ਉਰਫ ਲੱਲਾ ਕਾਬੂ; ਪਿਸਤੌਲ ਬਰਾਮਦ