Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Social

ਦਰਖ਼ਤ ਲਗਾਓ ਮੀਂਹ ਦਾ ਪਾਣੀ ਬਚਾਓ : ਧਾਲੀਵਾਲ

June 05, 2024 04:49 PM
SehajTimes

ਵਿਸ਼ਵ ਵਾਤਾਵਰਨ ਦਿਵਸ ਮੌਕੇ ਵੱਖ ਵੱਖ ਪਿੰਡਾਂ ਵਿੱਚ ਲਗਾਏ ਗਏ ਪੌਦੇ

ਫਤਹਿਗੜ੍ਹ ਸਾਹਿਬ : ਅੱਜ ਪੂਰੀ ਦੁਨੀਆਂ ਵਿੱਚ ਹਵਾ ਪਾਣੀ ਖਾਦ ਖੁਰਾਕ ਬੜੀ ਤੇਜ਼ੀ ਨਾਲ ਦੂਸ਼ਿਤ ਹੋ ਰਹੇ ਹਨ। ਦੂਸ਼ਿਤ ਵਾਤਾਵਰਨ ਮਨੁੱਖੀ ਜੀਵਨ, ਪਸ਼ੂ ਪੰਛੀ ਅਤੇ ਬਨਸਪਤੀ ਨੂੰ ਪੂਰੀ ਤਰ੍ਹਾਂ ਪ੍ਰਭਾਵਿਤ ਕਰ ਰਿਹਾ ਹੈ ਇਸ ਲਈ ਸਾਨੂੰ ਵਾਤਾਵਰਨ ਪ੍ਰਤੀ ਜਾਗਰੂਕ ਹੋ ਕੇ ਵੱਧ ਤੋ ਵੱਧ ਪੌਦੇ ਲਗਾਉਣੇ ਚਾਹੀਦੇ ਹਨ। ਇਹਨਾਂ ਸਬਦਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ ਤੇ ਵਿਕਾਸ ਸ: ਸੁਰਿੰਦਰ ਸਿੰਘ ਧਾਲੀਵਾਲ ਨੇ ਵਿਸ਼ਵ ਵਾਤਾਵਰਨ ਮੌਕੇ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਵਿੱਚ ਪੌਦੇ ਲਗਾਉਣ ਦੀ ਮੁਹਿੰਮ ਸ਼ੁਰੂ ਕਰਨ ਮੌਕੇ ਕੀਤਾ।

        ਸ੍ਰੀ ਧਾਲੀਵਾਲ ਨੇ ਕਿਹਾ ਕਿ ਭਾਰਤ ਸਰਕਾਰ ਵੱਲੋਂ ਪਿੰਡਾਂ ਵਿੱਚ ਸਾਂਝੇ ਤਲਾਬ ਬਣਾਏ ਜਾ ਰਹੇ ਹਨ ਅਤੇ ਪਾਲਟੇਸ਼ਨ ਕਰਵਾਈ ਜਾ ਰਹੀ ਹੈ ਜਿਸ ਨਾਲ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ। ਉਹਨਾਂ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਵੱਧ ਤੋਂ ਵੱਧ ਦਰਖ਼ਤ ਲਗਾਓ ਅਤੇ ਮੀਂਹ ਦਾ ਪਾਣੀ ਬਚਾਓ। ਉਹਨਾਂ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਰੁੱਖਾਂ ਨੂੰ ਅੰਨੇ ਵਾਹ ਨਾਂ ਕੱਟਿਆ ਜਾਵੇ ਅਤੇ ਪਿੰਡਾਂ ਵਿੱਚ ਪਈ ਸਾਂਝੀ ਜ਼ਮੀਨ ਵਿੱਚ ਵੱਧ ਤੋਂ ਵੱਧ ਫੁੱਲ ਬੂਟੇ ਅਤੇ ਰੁੱਖ ਲਗਾਉਣ ਦਾ ਉਪਰਾਲਾ ਕੀਤਾ ਜਾਵੇ ਜਿਸ ਨਾਲ ਮੌਜੂਦਾ ਸਮੇਂ ਵਿੱਚ ਲਗਾਤਾਰ ਵੱਧ ਰਹੇ ਤਾਪਮਾਨ ਨੂੰ ਘਟਾਇਅ ਜਾ ਸਕੇ। ਉਹਨਾਂ ਕਿਹਾ ਕਿ ਅੱਜ ਦੀ ਪੀੜ੍ਹੀ ਵੱਲੋਂ ਲਗਾਏ ਗਏ ਰੁੱਖ ਆਉਣ ਵਾਲੀਆਂ ਪੀੜ੍ਹੀਆਂ ਲਈ ਵਰਦਾਨ ਸਾਬਿਤ ਹੋਣਗੇ।

Have something to say? Post your comment