Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Malwa

ਵਾਤਾਵਰਨ ਨੂੰ ਹਰਿਆ ਭਰਿਆ ਬਣਾਉਣ ਲਈ 1 ਜੁਲਾਈ ਤੋਂ 30 ਸਤੰਬਰ ਤੱਕ ਪੌਦੇ ਲਗਾਉਣ ਦੀ ਵਿਸ਼ੇਸ਼ ਮੁਹਿੰਮ : ਅਰੁਣ ਗੁਪਤਾ

June 05, 2024 06:05 PM
SehajTimes

ਫਤਿਹਗੜ੍ਹ ਸਾਹਿਬ : ਵੱਧ ਰਹੇ ਉਦਯੋਗੀਕਰਨ ਤੇ ਸ਼ਹਿਰੀਕਰਨ ਕਰਕੇ ਦਰਖਤਾਂ ਦੀ ਅੰਧਾ-ਧੁੰਦ ਕਟਾਈ ਹੋਣ ਨਾਲ ਵਿਸ਼ਵ ਪੱਧਰ ਤੇ ਵੱਧ ਰਿਹਾ ਤਾਪਮਾਨ ਸਮੁੱਚੀ ਮਨੁੱਖਤਾ ਲਈ ਬਹੁਤ ਵੱਡੀ ਚਣੌਤੀ ਬਣ ਗਿਆ ਹੈ। ਇਸ ਲਈ ਸਾਨੂੰ ਸਾਰਿਆਂ ਨੂੰ ਵਾਤਾਵਰਨ ਨੂੰ ਹਰਿਆ ਭਰਿਆ ਬਣਾਉਣ ਵਾਸਤੇ ਵੱਧ ਤੋਂ ਵੱਧ ਦਰਖਤ ਲਗਾਉਣੇ ਚਾਹੀਦੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਤੇ ਸ਼ੈਸ਼ਨ ਜੱਜ ਅਤੇ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਅਰੁਣ ਗੁਪਤਾ ਨੇ ਜ਼ਿਲ੍ਹੇ ਦੀਆਂ ਸਾਰੀਆਂ ਬਾਰ ਐਸੋਸੀਏਸ਼ਨਾ ਦੇ ਅਹੁਦੇਦਾਰਾਂ ਨੂੰ 1 ਜੁਲਾਈ ਤੋਂ 30 ਸਤੰਬਰ ਤੱਕ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹੇ ਵਿੱਚ ਚਲਾਈ ਜਾਣ ਵਾਲੀ ਦਰਖਤ ਲਗਾਉਣ ਦੀ ਵਿਆਪਕ ਮੁਹਿੰਮ ਵਿੱਚ ਵੱਧ ਚੜ੍ਹ ਕੇ ਹਿੱਸਾ ਪਾਉਣ ਦੀ ਅਪੀਲ ਕਰਦਿਆਂ ਕੀਤਾ। ਜ਼ਿਲ੍ਹਾ ਤੇ ਸ਼ੈਸ਼ਨ ਜੱਜ ਨੇ ਵਕੀਲ ਸਾਹਿਬਾਨ ਨੂੰ ਕਿਹਾ ਕਿ ਉਹ ਇਸ ਗੱਲ ਨੂੰ ਯਕੀਨੀ ਬਣਾਉਣ ਕਿ ਹਰੇਕ ਵਕੀਲ ਘੱਟੋ-ਘੱਟ ਇਸ ਮੁਹਿੰਮ ਦੌਰਾਨ 2 ਪੌਦੇ ਜ਼ਰੂਰ ਲਗਾਵੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲ੍ਹੋਂ ਵਾਤਾਵਰਨ ਦੀ ਸੰਭਾਲ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਅਤੇ ਇਸ ਦੇ ਕਾਨੂੰਨੀ ਪਹਿਲੂਆਂ ਤੋਂ ਵੀ ਜਾਣੂ ਕਰਵਾਉਣ ਵਾਸਤੇ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ। ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲ੍ਹੋਂ ਜੰਗਲਾਤ ਵਿਭਾਗ ਅਤੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਪੌਦੇ ਲਗਾਉਣ ਦੀ ਮੁਹਿੰਮ ਵੀ ਚਲਾਈ ਜਾਵੇਗੀ। ਵਿਸ਼ਵ ਵਾਤਾਵਰਣ ਦਿਵਸ ਦੇ ਮੌਕੇ ਤੇ ਜ਼ਿਲ੍ਹਾ ਤੇ ਸ਼ੈਸ਼ਨ ਜੱਜ ਅਤੇ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਅਰੁਣ ਗੁਪਤਾ ਦੀ ਨਿਗਰਾਨੀ ਹੇਠ ਜ਼ਿਲ੍ਹਾ ਕਚਹਿਰੀਆਂ ਦੇ ਨਾਲ ਲੱਗਦੇ ਪਾਰਕ ਵਿਖੇ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀਮਤੀ ਦੀਪਤੀ ਗੋਇਲ ਨੇ ਪੌਦਾ ਲਗਾ ਕੇ ਵਾਤਾਵਰਨ ਨੂੰ ਹਰਿਆ ਭਰਿਆ ਬਣਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ। ਉਨ੍ਹਾਂ ਇਸ ਮੌਕੇ ਜਾਣਕਾਰੀ ਦਿੰਦਿਆ ਦੱਸਿਆ ਕਿ ਸੰਯੁਕਤ
ਰਾਸ਼ਟਰ ਵੱਲ੍ਹੋਂ 5 ਜੂਨ ਦਾ ਦਿਹਾੜਾ ਵਿਸ਼ਵ ਵਾਤਾਵਰਨ ਦਿਵਸ ਵਜੋਂ ਮਨਾਇਆ ਜਾਂਦਾ ਹੈ ਅਤੇ ਇਸ ਵਾਰ 'ਸਾਡੀ ਧਰਤੀ ਸਾਡਾ ਭਵਿੱਖ ; ਦਾ ਥੀਮ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਧਰਤੀ ਨੂੰ ਪ੍ਰਦੂਸ਼ਣ ਮੁਕਤ ਕਰਨਾ ਅੱਜ ਦੇ ਸਮੇਂ ਦੀ ਅਹਿਮ ਲੋੜ ਹੈ, ਕਿਉਂਕਿ ਧਰਤੀ ਤੋਂ ਬਿਨ੍ਹਾਂ ਮਨੁੱਖੀ ਜੀਵਨ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ। ਮਹਾਨ ਗੁਰੂ ਨਾਨਕ ਦੇਵ ਜੀ ਨੇ ਵਾਤਾਵਰਨ ਨੂੰ ਮਹੱਤਤਾ ਦਿੰਦੇ ਹੋਏ ਗੁਰਬਾਣੀ ਵਿੱਚ ਪਵਨ (ਹਵਾ) ਨੂੰ ਗੁਰੂ ਦਾ ਦਰਜਾ ਦਿੱਤਾ ਹੈ, ਪਾਣੀ ਨੂੰ ਪਿਤਾ ਦਾ ਅਤੇ ਧਰਤੀ ਨੂੰ ਸਭ ਦੀ ਮਾਂ ਦੱਸਿਆ ਹੈ। ਉਨ੍ਹਾਂ ਆਖਿਆ ਕਿ ਵਾਤਾਵਰਨ ਦੀ ਸੰਭਾਲ ਵਿੱਚ ਸੰਜੀਦਾ ਹੋ ਕੇ ਸਾਨੂੰ ਸਾਰਿਆਂ ਨੂੰ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਵੱਧ ਤੋਂ ਵੱਧ ਦਰਖਤ ਲਗਾ ਕੇ ਅਤੇ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਨਾ ਕਰਕੇ ਅਸੀਂ ਵਾਤਾਵਰਨ ਨੂੰ ਪ੍ਰਦੂਸ਼ਣ ਰਹਿਤ ਕਰ ਸਕਦੇ ਹਾਂ। ਉਨ੍ਹਾਂ ਇਹ ਵੀ ਪ੍ਰੇਰਿਤ ਕੀਤਾ ਕਿ ਵਾਤਾਵਰਨ ਦੀ ਸੰਭਾਲ ਸਬੰਧੀ ਬਣੇ ਕਾਨੂੰਨਾਂ ਨੂੰ ਸਖਤੀ ਨਾਲ ਲਾਗੂ ਕੀਤਾ ਜਾਣਾ ਚਾਹੀਦਾ ਹੈ।

Have something to say? Post your comment

 

More in Malwa

ਨਸ਼ਿਆਂ ਖਿਲਾਫ ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ ਧਰਨਾ 

ਪੰਜਾਬ 'ਚ ਨਸ਼ਿਆਂ ਕਾਰਨ ਵਧ ਰਿਹੈ ਮੌਤਾਂ ਦਾ ਅੰਕੜਾ : ਚੰਨੀ 

ਸੁਨਾਮ ਵਿਖੇ ਪਹਿਲਾ ਪ੍ਰਕਾਸ਼ ਪੁਰਬ ਤੇ ਗ੍ਰੰਥੀ ਸਥਾਪਨਾ ਦਿਵਸ ਮਨਾਇਆ 

ਦੋ ਮੰਤਰੀਆਂ ਦੇ ਹਲਕਿਆਂ 'ਚ ਗੂੰਜਿਆ ਨਸ਼ਿਆਂ ਦਾ ਮਾਮਲਾ 

ਬਦਲੀਆਂ ਤੋਂ ਭੜਕੇ ਬਿਜਲੀ ਕਾਮਿਆਂ ਨੇ ਲਾਇਆ ਧਰਨਾ 

ਸਨੌਰ ਨਗਰ ਕੌਂਸਲ ’ਚ ਸਰਟੀਫਿਕੇਟ ਅਪਲਾਈ ਕਰਨ ਦੇ ਨਾਂ ’ਤੇ 250 ਰੁਪਏ ਵਸੂਲਣ ਦੇ ਦੋਸ਼, ਭਾਜਪਾ ਆਗੂ ਨੇ ਜਾਂਚ ਦੀ ਕੀਤੀ ਮੰਗ

ਮਾਨ ਸਰਕਾਰ ਵੱਲੋਂ ਲਿਖਤੀ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਚੱਲ ਰਿਹਾ ਧਰਨਾ ਸਮਾਪਤ ਕੀਤਾ

ਮੈਨੂੰ ਝੂਠਾ ਬਦਨਾਮ ਕਰਕੇ ਪੰਜਾਬ ਨੂੰ ਲੁੱਟਣ ਦਾ ਮੌਕਾ ਭਾਲ ਰਹੇ ਨੇ ਵਿਰੋਧੀ : ਭਗਵੰਤ ਸਿੰਘ ਮਾਨ

ਨੌਕਰਸ਼ਾਹ ਤੇ ਪੈਨਸ਼ਨਰ ਘੇਰਨਗੇ ਮੰਤਰੀ ਅਮਨ ਅਰੋੜਾ ਦੀ ਕੋਠੀ 

ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨ