Thursday, October 16, 2025

Chandigarh

07 ਜੂਨ ਦਿਨ ਵੀਰਵਾਰ ਨੂੰ ਲੱਗੇਗਾ ਚਾਰ ਕੰਪਨੀਆਂ ਦਾ ਪਲੇਸਮੈਂਟ ਕੈਂਪ

June 06, 2024 03:29 PM
SehajTimes

ਮੋਹਾਲੀ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅਤੇ ਮਾਡਲ ਕਰੀਅਰ ਸੈਂਟਰ, ਐੱਸ. ਏ. ਐੱਸ ਨਗਰ ਵਲੋਂ,  ਏਲਿਨਾ ਆਟੋਜ਼, ਐਕਸਿਸ ਬੈਂਕ, ਚੀਮਾ ਬਾਇਲਰਜ਼, ਵੀਫਾਈਵ ਗਲੋਬਲ, ਐਸ.ਬੀ.ਆਈ ਬੈਂਕ (Allena Autos, Axis Bank, Cheema boilers, V5 Global, SBI Bank) ਦੇ ਸਹਿਯੋਗ ਨਾਲ ਜ਼ਿਲ੍ਹਾ ਐੱਸ.ਏ.ਐੱਸ ਨਗਰ ਦੇ ਬੇਰੋਜ਼ਗਾਰ ਨੌਜਵਾਨਾਂ ਲਈ ਪਲੇਸਮੈਂਟ ਕੈਂਪ 7 ਜੂਨ ਨੂੰ ਡੀ.ਬੀ.ਈ.ਈ, ਦਫ਼ਤਰ, ਕਮਰਾ ਨੰ.461, ਤੀਜੀ ਮੰਜ਼ਿਲ, ਡੀ. ਸੀ. ਕੰਪਲੈਕਸ, ਸੈਕਟਰ- 76 ਐੱਸ.ਏ.ਐੱਸ. ਨਗਰ (ਮੋਹਾਲੀ) ਵਿਖੇ ਲਗਾਇਆ ਜਾ ਰਿਹਾ ਹੈ। ਇਸ ਪਲੇਸਮੈਂਟ ਕੈਂਪ ਵਿੱਚ ਆਈ. ਟੀ. ਆਈ., ਬੀ. ਐੱਸ. ਸੀ., ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਉਮੀਦਵਾਰ ਸਵੇਰੇ 10.00 ਵਜੇ ਤੋਂ ਦੁਪਹਿਰ 1.00 ਵਜੇ ਤੱਕ ਆਪਣੇ ਦਸਤਾਵੇਜ਼ ਲੈ ਕੇ ਪਹੁੰਚਣ। ਵਧੇਰੇ ਜਾਣਕਾਰੀ ਦਿੰਦਿਆਂ ਡੀ.ਬੀ.ਈ.ਈ ਦੇ ਡਿਪਟੀ ਡਾਇਰੈਕਟਰ ਹਰਪ੍ਰੀਤ ਸਿੰਘ ਮਾਨਸ਼ਾਹੀਆ ਵਲੋਂ ਦੱਸਿਆ ਗਿਆ ਕਿ ਇਸ ਕੈਂਪ ਵਿੱਚ ਕੇਵਲ 18 ਤੋਂ 30 ਸਾਲ ਤੱਕ ਅਤੇ ਤਜਰਬੇਕਾਰ ਉਮੀਦਵਾਰ, ਜੋ ਆਈ. ਟੀ. ਆਈ., ਬੀ. ਐੱਸ. ਸੀ., ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਹੋਣ, ਸ਼ਾਮਿਲ ਹੋ ਸਕਦੇ ਹਨ। ਇਸ ਲਈ ਇਛੁੱਕ ਪ੍ਰਾਰਥੀ ਆਪਣਾ ਰਜ਼ਿਊਮ ਅਤੇ ਜ਼ਰੂਰੀ ਦਸਤਾਵੇਜ਼ ਲੈ ਕੇ ਡੀ.ਬੀ.ਈ.ਈ ਦਫ਼ਤਰ ਪਹੁੰਚਣ ਦੀ ਖੇਚਲ ਕਰਨ। ਵਧੇਰੇ ਜਾਣਕਾਰੀ ਲਈ ਉਮੀਦਵਾਰ ਡੀ.ਬੀ.ਈ.ਈ, ਕਮਰਾ ਨੰ.461, ਤੀਜੀ ਮੰਜ਼ਿਲ, ਡੀ. ਸੀ. ਕੰਪਲੈਕਸ, ਸੈਕਟਰ- 76 ਐੱਸ.ਏ.ਐੱਸ. ਨਗਰ ਨਾਲ ਤਾਲਮੇਲ ਕਰ ਸਕਦੇ ਹਨ ਅਤੇ ਆਪਣੇ ਰਜ਼ਿਊਮ ਨੂੰ ਦਫ਼ਤਰ ਦੀ ਈ- ਮੇਲ ਆਈ ਡੀ- dbeeplacementssasnagar@gmail.com ਤੇ ਭੇਜ ਸਕਦੇ ਹਨ।
    

Have something to say? Post your comment

 

More in Chandigarh

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਪੰਜਾਬ ਦੇ ਮੰਤਰੀਆਂ ਵੱਲੋਂ ਕਰਨਾਟਕ ਦੇ ਮੁੱਖ ਮੰਤਰੀ ਸਿੱਧਾਰਮੱਈਆ ਨੂੰ ਸੱਦਾ

ਸਪੀਕਰ ਵੱਲੋਂ ਮਹਾਨ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਉਨ੍ਹਾਂ ਦੇ ਜਨਮ ਦਿਵਸ ‘ਤੇ ਸ਼ਰਧਾ ਦੇ ਫੁੱਲ ਭੇਟ

ਦੁਨੀਆ ਭਰ ਦੀਆਂ ਨਾਮੀ ਕੰਪਨੀਆਂ ਪੰਜਾਬ ‘ਚ ਨਿਵੇਸ਼ ਲਈ ਕਤਾਰ ਬੰਨ੍ਹ ਕੇ ਖੜ੍ਹੀਆਂ: ਮੁੱਖ ਮੰਤਰੀ

ਗੁਰਮੀਤ ਸਿੰਘ ਖੁੱਡੀਆਂ ਨੇ 25 ਵੈਟਰਨਰੀ ਇੰਸਪੈਕਟਰਾਂ ਸਮੇਤ ਕੁੱਲ 28 ਨਵੇਂ ਭਰਤੀ ਹੋਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

‘ਯੁੱਧ ਨਸਿ਼ਆਂ ਵਿਰੁੱਧ’: 228ਵੇਂ ਦਿਨ ਪੰਜਾਬ ਪੁਲਿਸ ਨੇ 75 ਨਸ਼ਾ ਤਸਕਰਾਂ ਨੂੰ 296 ਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

ਇਨਵੈਸਟ ਪੰਜਾਬ ਦੇ ਬੰਗਲੁਰੂ ਆਊਟਰੀਚ ਵਿੱਚ ਵੱਡੀ ਗਿਣਤੀ ‘ਚ ਪਹੁੰਚੇ ਨਿਵੇਸ਼ਕ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਵਿਜੀਲੈਂਸ ਬਿਊਰੋ ਨੇ ਵਸੀਕਾ ਨਵੀਸ 30000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕੀਤਾ ਕਾਬੂ

ਪੰਜਾਬ ਸਰਕਾਰ ਦਾ ਵਾਅਦਾ ਵਫ਼ਾ ਹੋਇਆ, ਜ਼ਿਲ੍ਹਾ ਸੰਗਰੂਰ ਦੇ ਹੜ੍ਹ ਪੀੜ੍ਹਤਾਂ ਦੀ ਮਦਦ ਲਈ 3.50 ਕਰੋੜ ਰੁਪਏ ਦੀ ਪਹਿਲੀ ਮੁਆਵਜ਼ਾ ਕਿਸ਼ਤ ਜਾਰੀ

ਦੀਵਾਲੀ ਤੋਂ ਪਹਿਲਾਂ ਇੱਕ ਹੋਰ ਏਕੇ-47 ਰਾਈਫਲ, ਤਿੰਨ ਗਲੌਕ ਪਿਸਤੌਲਾਂ ਬਰਾਮਦ; ਤਿੰਨ ਵਿਅਕਤੀ ਕਾਬੂ

ਪੰਜਾਬ ਨੇ ਬੰਗਲੁਰੂ ਰੋਡ ਸ਼ੋਅ ਦੌਰਾਨ ਸੂਬੇ ਵਿੱਚ ਨਿਵੇਸ਼ ਦੇ ਵਿਆਪਕ ਮੌਕਿਆਂ 'ਤੇ ਚਾਨਣਾ ਪਾਇਆ: ਕੈਬਨਿਟ ਮੰਤਰੀ ਸੰਜੀਵ ਅਰੋੜਾ